Facebook-f Youtube X-twitter

ਕੈਨੇਡਾ ‘ਚ 16 ਭਾਰਤੀ ਨਾਗਰਿਕ ਗ੍ਰਿਫ਼ਤਾਰ

ਕੈਨੇਡਾ : – ਪੀਲ ਰੀਜਨਲ ਪੁਲੀਸ ਨੇ “ਪ੍ਰੋਜੈਕਟ ਆਊਟਸੋਰਸ” ਤਹਿਤ ਚਲਾਈ ਲੰਮੀ ਜਾਂਚ ਤੋਂ ਬਾਅਦ ਫਿਰੌਤੀ, ਲੁੱਟ, ਚੋਰੀ ਅਤੇ ਧੋਖਾਧੜੀ ਨਾਲ ਜੁੜੇ ਦੋ ਗਰੋਹਾਂ ਦੇ 18 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਹੋਏ ਵਿਅਕਤੀਆਂ ਵਿੱਚ 16 ਭਾਰਤੀ ਮੂਲ ਦੇ ਹਨ, ਜਿਨ੍ਹਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ।

ਇਨ੍ਹਾਂ ਕੋਲੋਂ ਪੁਲੀਸ ਨੇ ਕਰੀਬ 27 ਕਰੋੜ ਰੁਪਏ (42 ਲੱਖ ਕੈਨੇਡੀਆਈ ਡਾਲਰ) ਮੁੱਲ ਦਾ ਚੋਰੀ ਕੀਤਾ ਸਮਾਨ ਬਰਾਮਦ ਕੀਤਾ ਹੈ। ਇਹ ਲੋਕ ਵੱਖ-ਵੱਖ ਥਾਵਾਂ ’ਤੇ ਅਪਰਾਧ ਕਰਕੇ ਇਹ ਸਮਾਨ ਇਕੱਠਾ ਕਰਦੇ ਰਹੇ। ਪੀਲ ਪੁਲੀਸ ਦੇ ਨਾਲ-ਨਾਲ ਛੇ ਹੋਰ ਇਲਾਕਿਆਂ ਦੀ ਪੁਲੀਸ ਨੇ ਭੀ ਇਸ ਜਾਂਚ ਵਿੱਚ ਭਾਗ ਲਿਆ। ਕੁੱਲ 97 ਅਪਰਾਧਿਕ ਮਾਮਲਿਆਂ ਵਿੱਚ ਦੋਸ਼ ਲਗਾ ਕੇ ਚਾਰਜਸ਼ੀਟ ਤਿਆਰ ਕੀਤੀ ਗਈ ਹੈ।

ਇਨ੍ਹਾਂ ਵਿੱਚੋਂ ਅਨੇਕ ਗ੍ਰਿਫ਼ਤਾਰ ਵਿਅਕਤੀ ਪਹਿਲਾਂ ਤੋਂ ਹੋਰ ਮਾਮਲਿਆਂ ਵਿੱਚ ਜ਼ਮਾਨਤ ‘ਤੇ ਸੀ। ਜਾਂਚ ਦੌਰਾਨ ਹੋਰ ਪੁੱਛਗਿੱਛ ਕਰਕੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਪੀਲ ਪੁਲੀਸ ਦੇ ਚੀਫ ਨਿਸ਼ਾਨ ਦੁਰੈਫਾ ਨੇ ਉਮੀਦ ਜਤਾਈ ਹੈ ਕਿ ਇਹ ਗ੍ਰਿਫ਼ਤਾਰੀਆਂ ਵਾਹਨ ਚੋਰੀ ਅਤੇ ਨਕਲੀ ਬੀਮਾ ਕਲੇਮ ਵਾਂਗੂ ਅਪਰਾਧਾਂ ਵਿੱਚ ਕਮੀ ਲਿਆਉਣਗੀਆਂ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ
ਪੁਲੀਸ ਅਨੁਸਾਰ ਗ੍ਰੋਹਾਂ ਦੇ ਮੁਖੀ ਇੰਦਰਜੀਤ ਧਾਮੀ (38) ਹਨ। ਹੋਰ ਗ੍ਰਿਫ਼ਤਾਰ ਲੋਕਾਂ ਵਿੱਚ ਪ੍ਰੀਤੋਸ਼ ਚੋਪੜਾ (32), ਗੁਰਬਿੰਦਰ ਸਿੰਘ (28), ਕੁਲਵਿੰਦਰ ਪੁਰੀ (25), ਪਰਮਿੰਦਰ ਪੁਰੀ (31), ਇੰਦਰਜੀਤ ਬੱਲ (29), ਵਰੁਣ ਔਲ (31), ਕੇਤਨ ਚੋਪੜਾ (30), ਪਵਨਦੀਪ ਸਿੰਘ (25), ਦਿਪਾਂਸ਼ੂ ਗਰਗ (24), ਰਾਹੁਲ ਵਰਮਾ (27), ਕਰਨ ਬੋਪਾਰਾਏ (26), ਮਨਕੀਰਤ ਬੋਪਾਰਾਏ (22), ਸਿਮਰ ਬੋਪਾਰਾਏ (21), ਜੋਵਨ ਸਿੰਘ (23) ਅਤੇ ਅਭਿਨਵ ਭਾਰਦਵਾਜ (25) ਸ਼ਾਮਲ ਹਨ। ਇਹ ਸਾਰੇ ਬਰੈਂਪਟਨ ਦੇ ਨਿਵਾਸੀ ਹਨ।

ਸਮਾਜਿਕ ਰੂਪ ਤੋਂ ਚੋਨਕਾਉਣ ਵਾਲੀ ਹਕੀਕਤ

ਜਾਣਕਾਰੀ ਮੁਤਾਬਕ, ਇਨ੍ਹਾਂ ਵਿੱਚੋਂ ਕਈ ਲੋਕ ਸਮਾਜਿਕ ਸੇਵਾ ਨਾਲ ਜੁੜੇ ਹੋਏ ਦਿਖਾਈ ਦਿੰਦੇ ਸਨ। ਇਹ ਲੰਗਰ ਲਾਉਂਦੇ, ਤੇ ਸੋਸ਼ਲ ਮੀਡੀਆ ‘ਤੇ ਵੀਡੀਓਜ਼ ਸ਼ੇਅਰ ਕਰਦੇ ਸਨ।

ਪੁਲੀਸ ਵੱਲੋਂ ਬਰਾਮਦ ਕੀਤੀ ਗਈ ਚੀਜ਼ਾਂ

ਜਾਂਚ ਦੌਰਾਨ ਪੁਲੀਸ ਨੇ 18 ਟੋਅ ਟਰੱਕ, 4 ਮਹਿੰਗੀਆਂ ਲਗਜ਼ਰੀ ਕਾਰਾਂ, 5 ਹੋਰ ਵਾਹਨ, 6 ਗੈਰਕਾਨੂੰਨੀ ਬੰਦੂਕਾਂ, 2 ਬੁਲੇਟਪਰੂਫ ਜੈਕਟਾਂ, ਕਈ ਹੋਰ ਹਥਿਆਰ, 586 ਗੋਲੀਆਂ ਅਤੇ 45 ਹਜ਼ਾਰ ਡਾਲਰ ਦੀ ਨਕਦੀ ਜ਼ਬਤ ਕੀਤੀ ਹੈ।

ਅਪਰਾਧਿਕ ਤਰੀਕੇ ਅਤੇ ਫਿਰੌਤੀ ਦੀ ਉਗਰਾਹੀ

ਦੋਵੇਂ ਗਰੋਹ “ਸਰਟੀਫਾਈਡ ਰੋਡਸਾਈਡ” ਅਤੇ “ਹੰਬਲ ਰੋਡਸਾਈਡ” ਨਾਂਅ ਦੀਆਂ ਟੋਅ ਕੰਪਨੀਆਂ ਚਲਾਉਂਦੇ ਸਨ। ਇਹ ਰਸਤੇ ‘ਚ ਟੋਅ ਕੀਤੇ ਵਾਹਨਾਂ ਦੀ ਐਕਸੀਡੈਂਟ ਰਿਪੋਰਟ ਦੇ ਕੇ ਲੱਖਾਂ ਡਾਲਰਾਂ ਦੇ ਕਲੇਮ ਕਰਦੇ ਸਨ।

ਇਸ ਤੋਂ ਇਲਾਵਾ, ਉਹ ਵਪਾਰੀਆਂ ਨੂੰ ਫਿਰੌਤੀ ਲਈ ਧਮਕੀ ਭਰੀ ਕਾਲਾਂ ਕਰਦੇ, ਅਤੇ ਨਾ ਸੁਣਨ ‘ਤੇ ਗੋਲੀਬਾਰੀ ਕਰਕੇ ਦਬਾਅ ਬਣਾਉਂਦੇ ਸਨ। ਪੁਲੀਸ ਅਨੁਸਾਰ ਫਿਰੌਤੀ ਰਾਹੀਂ ਇਕੱਠੀ ਕੀਤੀ ਰਕਮ ਦਾ ਸਹੀ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ, ਕਿਉਂਕਿ ਬਹੁਤ ਸਾਰੇ ਪੀੜਤਾਂ ਨੇ ਇਹ ਮਾਮਲੇ ਪੁਲੀਸ ਨੂੰ ਰਿਪੋਰਟ ਨਹੀਂ ਕੀਤੇ। ਪਰ ਇਹ ਰਕਮ 10 ਲੱਖ ਡਾਲਰ ਤੋਂ ਉੱਪਰ ਹੋ ਸਕਦੀ ਹੈ।

ਡਿਪਟੀ ਪੁਲੀਸ ਚੀਫ ਨੇ ਕਿਹਾ ਹੈ ਕਿ ਜਾਂਚ ਹਾਲੇ ਜਾਰੀ ਹੈ ਅਤੇ ਜੋ ਵੀ ਵਿਅਕਤੀ ਗਰੋਹ ਨਾਲ ਸਿੱਧਾ ਜਾਂ ਅਪਰੋਕਸੀ ਰੂਪ ਵਿੱਚ ਜੁੜੇ ਹੋਏ ਹਨ, ਉਨ੍ਹਾਂ ਖਿਲਾਫ਼ ਵੀ ਸਖ਼ਤ ਕਾਰਵਾਈ ਹੋਏਗੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਗੁਰਦਾਸਪੁਰ ਪਿੰਡ ਘਣੀਏ-ਕੇ-ਬਾਂਗਰ ਪਹੁੰਚੇ, ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਪਿੰਡ ਵਾਸੀਆਂ ਨੂੰ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪੁਜਦਾ ਕਰਨ ਲਈ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ ਫਤਹਿਗੜ੍ਹ ਚੂੜੀਆਂ : ਡਿਪਟੀ ਕਮਿਸ਼ਨਰ ਸ਼੍ਰੀ ਆਦਿਤਿਆ ਉੱਪਲ ਵਲੋਂ ਪਿੰਡ ਘਣੀਕੇ ਕੇ-ਬਾਂਗਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪਿੰਡ ਵਿੱਚ ਵੱਖ ਵੱਖ ਵਿਕਾਸ ਕਾਰਜ ਕਰਵਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ...

70ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਕਰਵਾਏ ਗਏ 

ਪਟਿਆਲਾ:- ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ...

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਕੀਤੀ ਮੀਟਿੰਗ

ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਉੱਚਿਤ ਲੋੜੀਂਦੇ ਪ੍ਰਬੰਧ ਕਰਨ ਲਈ ਦਿੱਤੇ ਦਿਸ਼ਾ-ਨਿਰਦੇਸ਼ ਸੁਚੱਜੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਡਰੋਨ ਸਰਵੇਲੈਂਸ ਟੀਮਾਂ ਰੱਖਣਗੀਆਂ ਬਾਜ਼ ਅੱਖ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਅੱਜ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...

ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ’ ਤਹਿਤ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ

ਘੱਗਾ:- ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ 2026’ ਮੁਹਿੰਮ ਤਹਿਤ ਪ੍ਰਧਾਨ ਮਿੱਠੂ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਨਗਰ ਪੰਚਾਇਤ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਅਲੱਗ-ਅਲੱਗ ਰੱਖਣ ਅਤੇ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਦੇਣ...

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਸਬੰਧੀ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਵਰਕਸ਼ਾਪ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ 2027 ਸਬੰਧੀ ਜ਼ਿਲ੍ਹਾ ਫੀਲਡ ਟ੍ਰੇਨਰਾਂ ਦੀ 6 ਦਿਨਾਂ ਦੀ ਟ੍ਰੇਨਿੰਗ ਵਰਕਸ਼ਾਮ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਡਾ. ਹਿਮਾਂਸ਼ੂ ਅਗਰਵਾਲ  ਅਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਸ਼ੁਰੂ ਹੋਈ ਹੈ। ਇਸ ਟ੍ਰੇਨਿੰਗ ਵਿੱਚ ਜਨਗਣਨਾ ਵਿਭਾਗ ਵੱਲੋਂ ਜ਼ਿਲ੍ਹਾ ਪਟਿਆਲਾ ਵਿਖੇ ਰੱਖ ਗਏ 2 ਮਾਸਟਰ ਟ੍ਰੇਨਰ ਨਿਸ਼ੂ ਸ਼ਰਮਾ, ਸੀਨੀਅਰ ਸਿਸਟਮ ਐਨਾਲਿਸਟ,...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.