Facebook-f Youtube X-twitter

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਮਨਾਇਆ

ਮੁਹਾਲੀ, (ਗੁਰਸ਼ਰਨ ਸਿੰਘ)-ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮਹਾਨ ਕ੍ਰਾਂਤੀਕਾਰੀ, ਬ੍ਰਹਮਬੇਤਾ, ਸ਼੍ਰੋਮਣੀ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਨਮ ਦਿਹਾੜੇ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ।

ਗੁਰਦੁਆਰਾ ਸਾਹਿਬ ਦੇ ਬੁਲਾਰੇ ਨੇ ਦੱਸਿਆ ਕਿ ਇਸ ਗੁਰਮਤਿ ਸਮਾਗਮ ਵਿੱਚ ਭਾਈ ਗੁਰਦੇਵ ਸਿੰਘ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਸ਼੍ਰੋਮਣੀ ਭਗਤ ਕਬੀਰ ਜੀ ਦੇ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਬਾਣੀ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਸਰਵਣ ਕਰਾਇਆ। ਭਾਈ ਗੁਰਵਿੰਦਰ ਸਿੰਘ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀੱ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਮਨਦੀਪ ਸਿੰਘ ਦਮਦਮੀ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀ ਦੱਸਿਆ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ 15 ਭਗਤਾਂ ਦੀ ਬਾਣੀ ਵਿੱਚੋੱ ਸਭ ਤੋੱ ਵੱਧ ਆਪ ਜੀ ਦੀ ਬਾਣੀ 18 ਰਾਗਾਂ ਵਿੱਚ 541 ਸ਼ਬਦਾਂ ਵਿੱਚ ਸ਼ੁਸ਼ੋਭਿਤ ਹੈ।

ਇਸ ਤੋਂ ਇਲਾਵਾ ਭਾਈ ਜਗਮੀਤ ਸਿੰਘ, ਸ਼ੇਰੇ ਪੰਜਾਬ ਕਵੀਸ਼ਰੀ ਜੱਥਾ, ਮਾਤਾ ਸੁੰਦਰ ਕੌਰ ਸਬਰ ਸੇਵਾ ਸੁਸਾਇਟੀ, ਅਕਾਲ ਕਵੀਸ਼ਰੀ ਜਥਾ, ਭਾਈ ਸੁਖਵਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਰਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਗੁਰਮੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਹਰਪ੍ਰੀਤ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਨੇ ਕਥਾ ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀ ਸੰਗਤਾਂ ਨੂੰ ਸਾਰਾ ਦਿਨ ਹਰ ਜਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਠੰਢੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਗੁਰਦਾਸਪੁਰ ਪਿੰਡ ਘਣੀਏ-ਕੇ-ਬਾਂਗਰ ਪਹੁੰਚੇ, ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਪਿੰਡ ਵਾਸੀਆਂ ਨੂੰ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪੁਜਦਾ ਕਰਨ ਲਈ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ ਫਤਹਿਗੜ੍ਹ ਚੂੜੀਆਂ : ਡਿਪਟੀ ਕਮਿਸ਼ਨਰ ਸ਼੍ਰੀ ਆਦਿਤਿਆ ਉੱਪਲ ਵਲੋਂ ਪਿੰਡ ਘਣੀਕੇ ਕੇ-ਬਾਂਗਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪਿੰਡ ਵਿੱਚ ਵੱਖ ਵੱਖ ਵਿਕਾਸ ਕਾਰਜ ਕਰਵਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ...

70ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਕਰਵਾਏ ਗਏ 

ਪਟਿਆਲਾ:- ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ...

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਕੀਤੀ ਮੀਟਿੰਗ

ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਉੱਚਿਤ ਲੋੜੀਂਦੇ ਪ੍ਰਬੰਧ ਕਰਨ ਲਈ ਦਿੱਤੇ ਦਿਸ਼ਾ-ਨਿਰਦੇਸ਼ ਸੁਚੱਜੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਡਰੋਨ ਸਰਵੇਲੈਂਸ ਟੀਮਾਂ ਰੱਖਣਗੀਆਂ ਬਾਜ਼ ਅੱਖ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਅੱਜ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...

ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ’ ਤਹਿਤ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ

ਘੱਗਾ:- ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ 2026’ ਮੁਹਿੰਮ ਤਹਿਤ ਪ੍ਰਧਾਨ ਮਿੱਠੂ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਨਗਰ ਪੰਚਾਇਤ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਅਲੱਗ-ਅਲੱਗ ਰੱਖਣ ਅਤੇ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਦੇਣ...

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਸਬੰਧੀ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਵਰਕਸ਼ਾਪ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ 2027 ਸਬੰਧੀ ਜ਼ਿਲ੍ਹਾ ਫੀਲਡ ਟ੍ਰੇਨਰਾਂ ਦੀ 6 ਦਿਨਾਂ ਦੀ ਟ੍ਰੇਨਿੰਗ ਵਰਕਸ਼ਾਮ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਡਾ. ਹਿਮਾਂਸ਼ੂ ਅਗਰਵਾਲ  ਅਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਸ਼ੁਰੂ ਹੋਈ ਹੈ। ਇਸ ਟ੍ਰੇਨਿੰਗ ਵਿੱਚ ਜਨਗਣਨਾ ਵਿਭਾਗ ਵੱਲੋਂ ਜ਼ਿਲ੍ਹਾ ਪਟਿਆਲਾ ਵਿਖੇ ਰੱਖ ਗਏ 2 ਮਾਸਟਰ ਟ੍ਰੇਨਰ ਨਿਸ਼ੂ ਸ਼ਰਮਾ, ਸੀਨੀਅਰ ਸਿਸਟਮ ਐਨਾਲਿਸਟ,...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.