Facebook-f Youtube X-twitter

ਅਗਲੇ ਵਰ੍ਹੇ ਤੋਂ ਭਗਤ ਕਬੀਰ ਜੀ ਦੇ ਜਨਮ ਦਿਵਸ ’ਤੇ ਛੁੱਟੀ ਕਰਨ ਦਾ ਯਤਨ ਕਰਾਂਗਾ: ਗੁਲਾਬ ਚੰਦ ਕਟਾਰੀਆ

ਮੁਹਾਲੀ:- ਪੰਜਾਬ ਦੇ ਗਵਰਨਰ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਹੈ ਕਿ ਉਹ ਅਗਲੇ ਵਰ੍ਹੇ ਤੋਂ ਇਹ ਕੋਸ਼ਿਸ਼ ਕਰਨਗੇ ਕਿ ਭਗਤ ਕਬੀਰ ਜੀ ਦੇ ਜਨਮ ਦਿਵਸ ਦੇ ਮੌਕੇ ਤੇ ਛੁੱਟੀ ਐਲਾਨੀ ਜਾਵੇ। ਭਗਤ ਕਬੀਰ ਵੈਲਫੇਅਰ ਫਾਊੱਡੇਸ਼ਨ ਦੇ ਵੱਲੋਂ ਭਗਤ ਕਬੀਰ ਜੀ ਦੇ ਜਨਮ ਦਿਵਸ ਮੌਕੇ ਸੂਬਾ ਪੱਧਰੀ ਸੈਮੀਨਾਰ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣ ਮੌਕੇ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਇਹ ਸੈਮੀਨਾਰ ਬਿਨਾਂ ਸ਼ੱਕ  ਆਉਣ ਵਾਲੇ ਸਮੇਂ ਵਿੱਚ ਇੱਕ ਵੱਡੀ ਉਪਲਬਧੀ ਦੇ ਰੂਪ ਵਿੱਚ ਜਾਣਿਆ ਜਾਂਦਾ ਰਹੇਗਾ।

ਭਗਤ ਕਬੀਰ ਵੈਲਫੇਅਰ ਫਾਊੱਡੇਸ਼ਨ ਵਲੋਂ ਸ੍ਰੀ ਹਰੀ ਸ਼ਰਣਮ ਸੇਵਾ ਸੰਸਥਾਨ ਦੇ ਸਹਿਯੋਗ ਨਾਲ ਫਾਊੱਡੇਸ਼ਨ ਦੇ ਫਾਊੱਡਰ ਜਨਰਲ ਸਕੱਤਰ ਪਰਦੀਪ ਸਿੰਘ ਹੈਪੀ ਅਤੇ ਸ੍ਰੀ ਹਰੀ ਸ਼ਰਣਮ ਸੇਵਾ ਸੰਸਥਾਨ ਦੇ ਪ੍ਰਧਾਨ -ਵਿਸ਼ਾਲ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੂਬਾ ਪੱਧਰੀ ਸੈਮੀਨਾਰ ਦੇ ਦੌਰਾਨ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੇਤਾਵਾਂ ਵੱਲੋੱ ਹਿੱਸਾ ਲਿਆ ਗਿਆ।

ਇਸ ਮੌਕੇ ਡਾਕਟਰ ਕੁਵਰ ਵਿਜੇਪ੍ਰਤਾਪ ਸਿੰਘ-ਸਾਬਕਾ ਆਈ.ਪੀ.ਐਸ ਅਧਿਕਾਰੀ ਅਤੇ ਵਿਧਾਇਕ ਅੰਮ੍ਰਿਤਸਰ (ਨੌਰਥ) ਨੇ ਕਿਹਾ ਕਿ ਭਗਤ ਕਬੀਰ ਜੀ ਇੱਕ ਸਮਾਜਿਕ ਵਿਗਿਆਨੀ ਦੇ ਰੂਪ ਵਿੱਚ ਜਾਣੇ ਜਾਂਦੇ ਹਨ ਅਤੇ ਭਗਤ ਕਬੀਰ ਜੀ ਦੇ ਕ੍ਰਾਂਤੀਕਾਰੀ ਵਿਚਾਰਾਂ ਦੀ ਪ੍ਰਮਾਣਿਕਤਾ ਅੱਜ ਵੀ ਪੂਰੀ ਤਰ੍ਹਾਂ ਸਮੁੱਚੀ ਲੁਕਾਈ ਦੇ ਵਿੱਚ ਬਰਕਰਾਰ  ਹੈ।  ਇਸ ਮੌਕੇ ਤੇ ਚੰਡੀਗੜ੍ਹ ਗਰੁੱਪ ਆਫ ਕਾਲਜ ਦੇ ਪ੍ਰਧਾਨ ਰਸ਼ਪਾਲ ਸਿੰਘ ਧਾਲੀਵਾਲ, ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਪਰਮਜੀਤ ਕੌਰ ਲਾਂਡਰਾਂ, ਭਾਜਪਾ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸੰਜੀਵ ਵਸ਼ਿਸ਼ਟ, ਭਾਜਪਾ ਨੇਤਾ ਸੁਖਵਿੰਦਰ ਸਿੰਘ ਗੋਲਡੀ, ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸੁਰਿੰਦਰ ਸਿੰਘ ਕਿਸ਼ਨਪੁਰਾ, ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ., ਸਰਬਤ ਦਾ ਭਲਾ ਚੈਰੀਟੇਬਲ ਟਰਸਟ ਮੁਹਾਲੀ ਦੇ ਪ੍ਰਧਾਨ ਕੰਵਲਜੀਤ ਸਿੰਘ ਰੂਬੀ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋ, ਪ੍ਰੇਮ ਸਿੰਘ ਢਿੱਲੋ, ਐਡਵੋਕੇਟ ਗੁਰਜੀਤ ਸਿੰਘ ਸ਼ੇਖਨ ਮਾਜਰਾ, ਐਡਵੋਕੇਟ ਗਗਨਪ੍ਰੀਤ ਸਿੰਘ ਬੈਂਸ, ਸਾਬਕਾ ਕੌਂਸਲਰ ਗੁਰਮੁਖ ਸਿੰਘ ਸੋਹਲ, ਫੂਲਰਾਜ ਸਿੰਘ ਸਟੇਟ ਐਵਾਰਡੀ, ਹਰਮਨਪ੍ਰੀਤ ਸਿੰਘ ਸਨੀ ਖੰਨਾ, ਜਸਵੰਤ ਸਿੰਘ ਭੁੱਲਰ, ਡੀ.ਐਸ.ਪੀ ਹਰਸਿਮਰਤ ਸਿੰਘ ਬੱਲ, ਕਵਲਜੀਤ ਕੌਰ ਸੋਹਾਣਾ ਸਾਬਕਾ ਕੌਂਸਲਰ ਜਸਵੀਰ ਕੌਰ ਵੀ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ

ਬਟਾਲਾ, 7 ਅਗਸਤ (    ) ਵਿਧਾਨ ਸਭਾ ਵਿਚ ਇੱਕ ਵਾਰ ਫਿਰ ਤੋਂ ਵਿਧਾਇਕ ਸ਼ੈਰੀ ਕਲਸੀ ਵਲੋਂ ਵੱਖ-ਵੱਖ ਮੁੱਦੇ ਉਠਾਏ ਗਏ ਹਨ। ਉਨ੍ਹਾਂ ਵਲੋਂ ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ ਗਏ। ਵਿਧਾਨ ਸਭਾ ਵਿੱਚ ਬਟਾਲਾ ਦੇ ਲੋਕ ਹਿੱਤਾਂ ਦੀ ਆਵਾਜ਼ ਉਠਾਉਂਦਿਆਂ ਵਿਧਾਇਕ ਸ਼ੈਰੀ...

ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪਟਿਆਲਾ, 07 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।...

ਚੇਅਰਮੈਨ ਮਾਨਿਕ ਮਹਿਤਾ ਨੇ ‘ਮੇਰੀ ਰਸੋਈ’ ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਬਟਾਲਾ, 7 ਅਗਸਤ  ( ) ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਨਿਕ ਮਹਿਤਾ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ “ਮੇਰੀ ਰਸੋਈ ” ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ...

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਈ ਜ਼ਿਲ੍ਹਾ ਪੱਧਰੀ ਰੈੱਡ ਰਨ ਮੈਰਾਥਨ

ਸ੍ਰੀ ਮੁਕਤਸਰ ਸਾਹਿਬ, 07 ਅਗਸਤ:           ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ਼ ਬੀਤੇ ਦਿਨੀਂ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਰੈੱਡ ਰਨ ਮੈਰਾਥਨ ਕਰਵਾਈ ਗਈ। ਇਸ ਮੈਰਾਥਨ ਵਿੱਚ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.