Facebook-f Youtube X-twitter

ਨਰਮੇਂ ਦੀ ਫ਼ਸਲ ਤੇ ਕੀੜਿਆਂ ਦੀ ਰੋਕਥਾਮ ਲਈ ਕਿਸਾਨ ਵੀਰ ਧਿਆਨ ਦੇਣ- ਮੁੱਖ ਖੇਤੀਬਾੜੀ ਅਫ਼ਸਰ

ਬੀਜ਼ ਦੀ ਸਬਸਿਡੀ ਵਾਲੇ ਪੋਰਟਲ ਦੀ ਮਿਆਦ 30 ਜੂਨ ਤੱਕ ਵਧੀ

ਸ੍ਰੀ ਮੁਕਤਸਰ ਸਾਹਿਬ:- ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਮੇਂ ਅਗੇਤੇ ਨਰਮੇਂ ਦੀ ਫ਼ਸਲ ਤਕਰੀਬਨ 45 ਦਿਨਾਂ ਦੀ ਹੋ ਗਈ ਹੈ ਅਤੇ ਇਸ ਫ਼ਸਲ ਉਪਰ ਕੀੜੇ ਮਕੌੜਿਆਂ ਦੇ ਸਰਵੇਖਣ ਦੀ ਜ਼ਰੂਰਤ ਹੈ।

ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜਿ਼ਲ੍ਹੇ ਅੰਦਰ ਨਰਮੇਂ ਦੀ ਫ਼ਸਲ ਉਪਰ ਕੀੜੇ ਮਕੌੜਿਆਂ ਦਾ ਸਰਵੇਖਣ ਕਰਨ ਲਈ ਜਿ਼ਲ੍ਹਾ ਪੱਧਰ, ਬਲਾਕ ਪੱਧਰ ਅਤੇ ਸਰਕਲ ਪੱਧਰ ਦੀਆਂ 27 ਪੈਸਟ ਸਰਵੇਲੈਂਸ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ, ਜਿਸ ਵਿੱਚ 69 ਅਧਿਕਾਰੀ/ਕਰਮਚਾਰੀ ਸ਼ਾਮਿਲ ਹਨ। ਇਹ ਟੀਮਾਂ ਹਫ਼ਤੇ ਵਿੱਚ ਦੋ ਵਾਰ ਸਵੇਰੇ 8:00 ਵਜੇ ਤੋਂ 10:00 ਵਜੇ ਤੱਕ ਸਰਵੇਖਣ ਕਰਨਗੀਆਂ। ਇਹ ਸਰਵੇਖਣ ਮਿਤੀ 30 ਸਤੰਬਰ ਤੱਕ ਨਿਰੰਤਰ ਜਾਰੀ ਰਹੇਗਾ।

ਜਿ਼ਲ੍ਹਾ ਪੱਧਰੀ ਪੈਸਟ ਸਰਵੇਲੈਂਸ ਟੀਮ ਜਿਸ ਵਿੱਚ ਸ਼੍ਰੀ ਸੁਖਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ(ਪੀ.ਪੀ) ਅਤੇ ਕਰਨਜੀਤ ਸਿੰਘ ਪੀ.ਡੀ.(ਆਤਮਾ) ਵੱਲੋਂ ਕੀਤੇ ਗਏ ਵੱਖ—2 ਪਿੰਡਾਂ ਦੇ ਨਰਮੇਂ ਦੇ ਖੇਤਾਂ ਦੇ ਸਰਵੇਖਣ ਅਨੁਸਾਰ ਅਜੇ ਤੱਕ ਕਿਸੇ ਵੀ ਕੀਟ ਦਾ ਹਮਲਾ ਆਰਥਿਕ ਕਗਾਰ ਪੱਧਰ ਤੋਂ ਉਪਰ ਨਹੀਂ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਟੀਮਾਂ ਦੇ ਸਰਵੇਖਣ ਦੇ ਅਧਾਰ ਤੇ ਪਿੰਡ ਪੱਧਰ ਦੇ ਕਿਸਾਨ ਸਿਖ਼ਲਾਈ ਕੈਂਪਾਂ ਰਾਹੀਂ ਕਿਸਾਨਾਂ ਨੂੰ ਨਰਮੇਂ ਦੀ ਫ਼ਸਲ ਸਬੰਧੀ ਖਾਦਾਂ, ਕੀਟਨਾਸ਼ਕ ਅਤੇ ਉਲੀਨਾਸ਼ਕਾਂ ਦੀ ਸਿਫ਼ਾਰਸ਼ ਕੀਤੀ ਜਾਵੇਗੀ। ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਕਿਸਾਨਾਂ ਨੂੰ ਇਹ ਸਲਾਹ ਹੈ ਕਿ ਨਰਮੇਂ ਦੀ ਫ਼ਸਲ ਉਪਰ ਜਦੋਂ ਕੋਈ ਕੀੜਾ ਮਕੌੜਾ ਨੁਕਸਾਨ ਦੀ ਹੱਦ ਵਿੱਚ ਆਉਂਦਾ ਹੈ ਤਾਂ ਉਸ ਸਮੇਂ ਹੀ ਕੀਟਨਾਸ਼ਕ ਦਵਾਈ ਦਾ ਛਿੜਕਾਅ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਚਿੱਟੀ ਮੱਖੀ ਦੀ ਰੋਕਥਾਮ ਲਈ ਕੀਟਨਾਸ਼ਕ ਦਾ ਛਿੜਕਾਅ ਉਸ ਸਮੇਂ ਕਰਨਾ ਹੈ ਜਦੋਂ ਸਵੇਰੇ 10:00 ਵਜੇ ਤੋਂ ਪਹਿਲਾਂ ਚਿੱਟੀ ਮੱਖੀ ਦੀ ਗਿਣਤੀ ਪ੍ਰਤੀ ਪੱਤਾ 6 ਹੋ ਜਾਵੇ। ਇਸੇ ਤਰ੍ਹਾਂ ਭੂਰੀ ਜੂੰ ਦੀ ਰੋਕਥਾਮ ਲਈ ਛਿੜਕਾਅ ਉਸ ਸਮੇਂ ਹੀ ਕਰਨਾ ਚਾਹੀਦਾ ਹੈ ਜਦੋਂ ਭੂਰੀ ਜੂੰ ਦੀ ਗਿਣਤੀ ਪ੍ਰਤੀ ਪੱਤਾ 12 ਹੋ ਜਾਵੇ। ਹਰੇ ਤੇਲੇ ਦੀ ਰੋਕਥਾਮ ਲਈ ਛਿੜਕਾਅ ਉਸ ਸਮੇਂ ਕਰਨਾ ਚਾਹੀਦਾ ਹੈ ਜਦੋਂ ਨਰਮੇਂ ਦੀ ਫ਼ਸਲ ਦੇ 50 ਪ੍ਰਤੀਸ਼ਤ ਪੱਤੇ ਕਿਨਾਰਿਆਂ ਤੋਂ ਪੀਲੇ ਪੈ ਜਾਣ।

ਉਨ੍ਹਾਂ ਦੱਸਿਆ ਕਿ ਅਗੇਤੇ ਨਰਮੇਂ ਨੂੰ ਇਸ ਸਮੇਂ ਪਹਿਲੇ ਪਾਣੀ ਦੀ ਜ਼ਰੂਰਤ ਹੈ। ਪਹਿਲਾ ਪਾਣੀ ਲਗਾਉਣ ਉਪਰੰਤ ਜਦੋਂ ਖੇਤ ਵੱਤਰ ਆ ਜਾਵੇ ਤਾਂ ਯੂਰੀਆ ਖਾਦ ਦੀ ਪਹਿਲੀ ਕਿਸ਼ਤ 45 ਕਿ:ਗ੍ਰਾ: ਪ੍ਰਤੀ ਏਕੜ ਅਤੇ ਯੂਰੀਆ ਖਾਦ ਦੀ ਦੂਜੀ ਕਿਸ਼ਤ 45 ਕਿ:ਗ੍ਰਾ: ਪ੍ਰਤੀ ਏਕੜ ਫ਼ਸਲ ਨੂੰ ਫੁੱਲ ਪੈਣ ਤੇ ਪਾਈ ਜਾਵੇ। ਇਥੇ ਇਹ ਵੀ ਜਿ਼ਕਰਯੋਗ ਹੈ ਕਿ ਜਿੰਨ੍ਹਾਂ ਕਿਸਾਨਾਂ ਵੱਲੋਂ ਅਜੇ ਤੱਕ ਬੀਜ਼ ਦੀ ਸਬਸਿਡੀ ਲਈ ਬਿੱਲ ਪੋਰਟਲ ਤੇ ਅਪਲੋਡ ਨਹੀਂ ਕੀਤਾ ਉਹ 30 ਜੂਨ ਤੱਕ Punjabagrimachinery ਤੇ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾਉਣੀ ਦੀਆਂ ਫ਼ਸਲਾਂ ਸਬੰਧੀ ਇਨਪੁਟਸ ਖ੍ਰੀਦਣ ਸਮੇਂ ਪੱਕਾ ਬਿੱਲ ਲਿਆ ਜਾਵੇ ਅਤੇ ਕਿਸੇ ਕਿਸਮ ਦੀ ਤਕਨੀਕੀ ਜਾਣਕਾਰੀ ਲੈਣ ਲਈ ਆਪਣੇ ਇਲਾਕੇ ਦੇ ਖੇਤੀਬਾੜੀ ਵਿਕਾਸ ਅਫ਼ਸਰ ਜਾਂ ਹੈਲਪ ਡੈਸਕ ਨੰਬਰ 98781—66287 ਤੇ ਸੰਪਰਕ ਕਰਨ।                    

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਗੁਰਦਾਸਪੁਰ ਪਿੰਡ ਘਣੀਏ-ਕੇ-ਬਾਂਗਰ ਪਹੁੰਚੇ, ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਪਿੰਡ ਵਾਸੀਆਂ ਨੂੰ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪੁਜਦਾ ਕਰਨ ਲਈ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ ਫਤਹਿਗੜ੍ਹ ਚੂੜੀਆਂ : ਡਿਪਟੀ ਕਮਿਸ਼ਨਰ ਸ਼੍ਰੀ ਆਦਿਤਿਆ ਉੱਪਲ ਵਲੋਂ ਪਿੰਡ ਘਣੀਕੇ ਕੇ-ਬਾਂਗਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪਿੰਡ ਵਿੱਚ ਵੱਖ ਵੱਖ ਵਿਕਾਸ ਕਾਰਜ ਕਰਵਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ...

70ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਕਰਵਾਏ ਗਏ 

ਪਟਿਆਲਾ:- ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ...

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਕੀਤੀ ਮੀਟਿੰਗ

ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਉੱਚਿਤ ਲੋੜੀਂਦੇ ਪ੍ਰਬੰਧ ਕਰਨ ਲਈ ਦਿੱਤੇ ਦਿਸ਼ਾ-ਨਿਰਦੇਸ਼ ਸੁਚੱਜੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਡਰੋਨ ਸਰਵੇਲੈਂਸ ਟੀਮਾਂ ਰੱਖਣਗੀਆਂ ਬਾਜ਼ ਅੱਖ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਅੱਜ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...

ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ’ ਤਹਿਤ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ

ਘੱਗਾ:- ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ 2026’ ਮੁਹਿੰਮ ਤਹਿਤ ਪ੍ਰਧਾਨ ਮਿੱਠੂ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਨਗਰ ਪੰਚਾਇਤ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਅਲੱਗ-ਅਲੱਗ ਰੱਖਣ ਅਤੇ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਦੇਣ...

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਸਬੰਧੀ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਵਰਕਸ਼ਾਪ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ 2027 ਸਬੰਧੀ ਜ਼ਿਲ੍ਹਾ ਫੀਲਡ ਟ੍ਰੇਨਰਾਂ ਦੀ 6 ਦਿਨਾਂ ਦੀ ਟ੍ਰੇਨਿੰਗ ਵਰਕਸ਼ਾਮ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਡਾ. ਹਿਮਾਂਸ਼ੂ ਅਗਰਵਾਲ  ਅਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਸ਼ੁਰੂ ਹੋਈ ਹੈ। ਇਸ ਟ੍ਰੇਨਿੰਗ ਵਿੱਚ ਜਨਗਣਨਾ ਵਿਭਾਗ ਵੱਲੋਂ ਜ਼ਿਲ੍ਹਾ ਪਟਿਆਲਾ ਵਿਖੇ ਰੱਖ ਗਏ 2 ਮਾਸਟਰ ਟ੍ਰੇਨਰ ਨਿਸ਼ੂ ਸ਼ਰਮਾ, ਸੀਨੀਅਰ ਸਿਸਟਮ ਐਨਾਲਿਸਟ,...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.