Facebook-f Youtube X-twitter

ਕੁਰੂਕਸ਼ੇਤਰ ਦੇ ਸਾਬਕਾ ਸਰਪੰਚ ਵੱਲੋਂ ਪਟਿਆਲਾ ’ਚ ਖ਼ੁਦਕੁਸ਼ੀ

ਪਟਿਆਲਾ: ਕੁਰੂਕਸ਼ੇਤਰ ਦੇ ਪਿੰਡ ਸਿਓਂਸਰ ਦੇ ਰਹਿਣ ਵਾਲੇ 53 ਸਾਲਾ ਸਾਬਕਾ ਸਰਪੰਚ ਬਲਜੀਤ ਸਿੰਘ ਨੇ ਪਟਿਆਲਾ ਵਿੱਚ ਗੁਥਮੜਾ ਪੈਲੇਸ ਨੇੜੇ ਦਰੱਖਤ ਨਾਲ ਫਾਹਾ ਲੈ ਕੇ ਆਪਣੀ ਜ਼ਿੰਦਗੀ ਖ਼ਤਮ ਕਰ ਲਈ। ਪੁਲਿਸ ਨੂੰ ਉਸ ਦੀ ਜੇਬ ਵਿੱਚੋਂ ਨੌਂ ਸਫ਼ਿਆਂ ਦਾ ਇਕ ਖ਼ੁਦਕੁਸ਼ੀ ਨੋਟ ਮਿਲਿਆ, ਜਿਸ ਵਿੱਚ ਉਸ ਨੇ ਕੈਥਲ ਦੇ ਭਾਣਾ ਪਿੰਡ ਦੇ ਰੋਹਤਾਸ ਅਤੇ ਇਕ ਔਰਤ ਕਰਨੈਲੋ ਦੇਵੀ ਉੱਤੇ ਬਲੈਕਮੇਲ ਕਰਨ ਦੇ ਗੰਭੀਰ ਆਰੋਪ ਲਾਏ ਹਨ।

ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਦੇ ਅਨੁਸਾਰ, ਮ੍ਰਿਤਕ ਨੇ ਦੱਸਿਆ ਕਿ ਉਸ ਦੇ ਕਰਨੈਲੋ ਦੇਵੀ ਨਾਲ ਨਾਜਾਇਜ਼ ਰਿਸ਼ਤੇ ਸਨ, ਜਿਸ ਦੌਰਾਨ ਔਰਤ ਨੇ ਉਸ ਦੀਆਂ ਨਿੱਜੀ ਤਸਵੀਰਾਂ ਅਤੇ ਵੀਡੀਓਜ਼ ਬਣਾਈਆਂ। ਇਹ ਸਮੱਗਰੀ ਵਾਇਰਲ ਕਰਨ ਦੀ ਧਮਕੀ ਦੇ ਕੇ ਉਸ ਤੋਂ ਵਾਧੂ ਰਕਮ ਦੀ ਮੰਗ ਕੀਤੀ ਜਾ ਰਹੀ ਸੀ। ਨੋਟ ਅਨੁਸਾਰ, ਉਹ ਪਹਿਲਾਂ ਹੀ ਔਰਤ ਨੂੰ ਪੰਜ ਲੱਖ ਰੁਪਏ ਦੇ ਚੁੱਕਾ ਸੀ, ਅਤੇ ਹੁਣ ਉਸ ਤੋਂ ਹੋਰ ਦੋ ਲੱਖ ਰੁਪਏ ਦੀ ਮੰਗ ਕੀਤੀ ਜਾ ਰਹੀ ਸੀ।

ਮ੍ਰਿਤਕ ਦੇ ਭਰਾ ਰਾਜੇਸ਼ ਨੇ ਪੁਲਿਸ ਨੂੰ ਦੱਸਿਆ ਕਿ 16 ਜੂਨ ਨੂੰ ਬਲਜੀਤ ਸਿੰਘ ਸਮਾਣਾ ਵੱਲ ਗਏ ਸਨ ਅਤੇ ਰਾਤ ਤੱਕ ਪਰਤੇ ਨਾ। ਅਗਲੀ ਸਵੇਰ ਪੁਲਿਸ ਨੇ ਪਰਿਵਾਰ ਨੂੰ ਸੂਚਿਤ ਕੀਤਾ ਕਿ ਉਸ ਦੀ ਲਾਸ਼ ਲਟਕਦੀ ਹੋਈ ਮਿਲੀ ਹੈ।

ਪੁਲਿਸ ਨੇ ਆਰੋਪੀਆਂ ਖ਼ਿਲਾਫ਼ ਕੇਸ ਦਰਜ ਕਰਕੇ ਕਰਨੈਲੋ ਦੇਵੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਦਾਲਤ ਨੇ ਉਸ ਨੂੰ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਦੂਸਰੇ ਆਰੋਪੀ ਰੋਹਤਾਸ ਦੀ ਭਾਲ ਜਾਰੀ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ

ਬਟਾਲਾ, 7 ਅਗਸਤ (    ) ਵਿਧਾਨ ਸਭਾ ਵਿਚ ਇੱਕ ਵਾਰ ਫਿਰ ਤੋਂ ਵਿਧਾਇਕ ਸ਼ੈਰੀ ਕਲਸੀ ਵਲੋਂ ਵੱਖ-ਵੱਖ ਮੁੱਦੇ ਉਠਾਏ ਗਏ ਹਨ। ਉਨ੍ਹਾਂ ਵਲੋਂ ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ ਗਏ। ਵਿਧਾਨ ਸਭਾ ਵਿੱਚ ਬਟਾਲਾ ਦੇ ਲੋਕ ਹਿੱਤਾਂ ਦੀ ਆਵਾਜ਼ ਉਠਾਉਂਦਿਆਂ ਵਿਧਾਇਕ ਸ਼ੈਰੀ...

ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪਟਿਆਲਾ, 07 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।...

ਚੇਅਰਮੈਨ ਮਾਨਿਕ ਮਹਿਤਾ ਨੇ ‘ਮੇਰੀ ਰਸੋਈ’ ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਬਟਾਲਾ, 7 ਅਗਸਤ  ( ) ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਨਿਕ ਮਹਿਤਾ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ “ਮੇਰੀ ਰਸੋਈ ” ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ...

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਈ ਜ਼ਿਲ੍ਹਾ ਪੱਧਰੀ ਰੈੱਡ ਰਨ ਮੈਰਾਥਨ

ਸ੍ਰੀ ਮੁਕਤਸਰ ਸਾਹਿਬ, 07 ਅਗਸਤ:           ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ਼ ਬੀਤੇ ਦਿਨੀਂ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਰੈੱਡ ਰਨ ਮੈਰਾਥਨ ਕਰਵਾਈ ਗਈ। ਇਸ ਮੈਰਾਥਨ ਵਿੱਚ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.