Facebook-f Youtube X-twitter

ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ

ਕਿਹਾ-ਬਟਾਲਾ ਸ਼ਹਿਰ ਦਾ ਚਹੁਪੱਖੀ ਵਿਕਾਸ ਮੇਰੀ ਮੁੱਖ ਤਰਜੀਹ

ਬਟਾਲਾ, 20 ਜੂਨ  :- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਲੰਬੇ ਸਮੇਂ ਤੋਂ ਲਟਕੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਦਫਤਰਾਂ ਵਿੱਚ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਮੰਤਵ ਤਹਿਤ ਉਨਾਂ ਵਲੋਂ ਲੋਕਾਂ ਨੂੰ ਮਿਲਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ।

ਵਿਧਾਇਕ ਸ਼ੈਰੀ ਕਲਸੀ ਅੱਜ ਨਗਰ ਨਿਗਮ ਦਫਤਰ ਬਟਾਲਾ ਵਿਖੇ ਪਹੁੰਚੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ। ਉਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ‘ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਲਗਾਤਾਰ ਲੋਕਾਂ ਵਿੱਚ ਰਹਿ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਸਬੰਧਤ ਵਿਭਾਗਾਂ ਰਾਹੀਂ ਹੱਲ ਕਰਵਾ ਰਹੇ ਹਨ। ਉਨਾਂ ਦੱਸਿਆ ਕਿ ਅੱਜ ਉਨਾਂ ਨਗਰ ਨਿਗਮ ਦਫਤਰ ਵਿੱਚ ਜਾ ਕੇ ਲੋਕਾਂ ਨੂੰ ਮਿਲਕੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਲਈ ਅਧਿਕਾਰੀਆਂ ਨੂੰ ਪਾਬੰਦ ਕੀਤਾ ਹੈ।

ਉਨਾਂ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਜੋ ਵੀ ਵਿਅਕਤੀ ਉਨਾਂ ਕੋਲ ਕੋਈ ਸਮੱਸਿਆ ਲੈ ਕੇ ਆਉਂਦਾ ਹੈ ਤਾਂ ਉਸ ਦੀ ਸਮੱਸਿਆ ਪਹਿਲ ਦੇ ਅਧਾਰ ‘ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇ, ਲੋਕਾਂ ਦੀ ਖੱਜਲ ਖੁਆਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਜੇਕਰ ਉਨਾਂ ਦੀ ਕੋਈ ਸਮੱਸਿਆ ਹੱਲ ਨਹੀਂ ਹੁੰਦੀ ਤਾਂ ਉਹ ਦੁਬਾਰਾ ਉਨਾਂ ਦੇ ਧਿਆਨ ਵਿੱਚ ਜਰੂਰ ਵਿੱਚ ਲਿਆਉਣ ਤਾਂ ਜੋ ਸਬੰਧਤ ਵਿਭਾਗ ਦੀ ਜਵਾਬਦੇਹੀ ਕੀਤੀ ਜਾ ਸਕੇ।

ਇਸ ਮੌਕੇ ਲੋਕਾਂ ਵਲੋਂ ਵੱਖ-ਵੱਖ ਮੁਸ਼ਕਿਲਾਂ ਵਿਧਾਇਕ ਸ਼ੈਰੀ ਕਲਸੀ ਦੇ ਸਨਮੁੱਖ ਰੱਖੀਆਂ ਗਈਆਂ। ਇਸ ਮੌਕੇ ਕੁਝ ਮੁਸ਼ਕਿਲਾਂ ਮੀਟਿੰਗ ਵਿੱਚ ਤੁਰੰਤ ਮੌਜੂਦ ਅਧਿਕਾਰੀਆਂ ਕੋਲੋਂ ਹੱਲ ਕਰਵਾਈਆਂ ਗਈਆਂ ਅਤੇ ਬਾਕੀ ਮੁਸ਼ਕਿਲਾਂ ਦੇ ਜਲਦ ਨਿਪਟਾਰੇ ਲਈ ਸਬੰਧਤ ਵਿਭਾਗਾਂ ਨੂੰ ਸਮਾਂਬੱਧ ਕੀਤਾ ਗਿਆ।

ਇਸ ਮੌਕੇ ਚੇਅਰਮੈਨ ਮਾਨਿਕ ਮਹਿਤਾ, ਇੰਜੀ. ਰੋਹਿਤ ਉੱਪਲ,ਐਸ.ਡੀ.ਓ ਕਾਰਪੋਰੇਸ਼ਨ, ਮਾਸਟਰ ਤਿਲਕ ਰਾਜ, ਕੌਂਸਲਰ ਸਤਨਾਮ ਸਿੰਘ, ਭੁਪਿੰਦਰ ਸਿੰਘ, ਮਨਜੀਤ ਸਿੰਘ ਬੁਮਰਾਹ, ਵੀਨੂੰ ਕਾਹਲੋਂ, ਲੰਬੜਦਾਰ ਅਮਰੀਕ ਸਿੰਘ,ਜਗਜੀਤ ਸਿੰਘ,ਅਮਿਤ ਸੋਢੀ, ਸੰਜੀਵ ਕੁਮਾਰ ਸਮੇਤ ਸ਼ਹਿਰ ਵਾਸੀ ਮੌਜੂਦ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ

ਬਟਾਲਾ, 7 ਅਗਸਤ (    ) ਵਿਧਾਨ ਸਭਾ ਵਿਚ ਇੱਕ ਵਾਰ ਫਿਰ ਤੋਂ ਵਿਧਾਇਕ ਸ਼ੈਰੀ ਕਲਸੀ ਵਲੋਂ ਵੱਖ-ਵੱਖ ਮੁੱਦੇ ਉਠਾਏ ਗਏ ਹਨ। ਉਨ੍ਹਾਂ ਵਲੋਂ ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ ਗਏ। ਵਿਧਾਨ ਸਭਾ ਵਿੱਚ ਬਟਾਲਾ ਦੇ ਲੋਕ ਹਿੱਤਾਂ ਦੀ ਆਵਾਜ਼ ਉਠਾਉਂਦਿਆਂ ਵਿਧਾਇਕ ਸ਼ੈਰੀ...

ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪਟਿਆਲਾ, 07 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।...

ਚੇਅਰਮੈਨ ਮਾਨਿਕ ਮਹਿਤਾ ਨੇ ‘ਮੇਰੀ ਰਸੋਈ’ ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਬਟਾਲਾ, 7 ਅਗਸਤ  ( ) ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਨਿਕ ਮਹਿਤਾ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ “ਮੇਰੀ ਰਸੋਈ ” ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ...

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਈ ਜ਼ਿਲ੍ਹਾ ਪੱਧਰੀ ਰੈੱਡ ਰਨ ਮੈਰਾਥਨ

ਸ੍ਰੀ ਮੁਕਤਸਰ ਸਾਹਿਬ, 07 ਅਗਸਤ:           ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ਼ ਬੀਤੇ ਦਿਨੀਂ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਰੈੱਡ ਰਨ ਮੈਰਾਥਨ ਕਰਵਾਈ ਗਈ। ਇਸ ਮੈਰਾਥਨ ਵਿੱਚ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.