10 ਦਿਨਾਂ ਵਿੱਚ ਰਿਪੋਰਟ ਮੰਗੀ, ਜਹਾਜ਼ ਹਾਦਸੇ ਵਿੱਚ 270 ਲੋਕਾਂ ਦੀ ਮੌਤ
ਚੰਡੀਗੜ੍ਹ :- ਅਹਿਮਦਾਬਾਦ ਹਾਦਸੇ ਤੋਂ ਬਾਅਦ, ਡੀਜੀਸੀਏ ਨੇ ਸ਼ਨੀਵਾਰ ਨੂੰ ਏਅਰ ਇੰਡੀਆ ਨੂੰ 3 ਅਧਿਕਾਰੀਆਂ ਨੂੰ ਹਟਾਉਣ ਦੇ ਹੁਕਮ ਦਿੱਤੇ। ਇਨ੍ਹਾਂ ਵਿੱਚ ਡਿਵੀਜ਼ਨਲ ਵਾਈਸ ਪ੍ਰੈਜ਼ੀਡੈਂਟ ਸਮੇਤ ਤਿੰਨ ਅਧਿਕਾਰੀ ਸ਼ਾਮਲ ਹਨ। ਡੀਜੀਸੀਏ ਨੇ ਪਾਇਲਟ ਨੂੰ ਚਾਲਕ ਦਲ ਦੇ ਸ਼ਡਿਊਲਿੰਗ ਅਤੇ ਰੋਸਟਰਿੰਗ ਨਾਲ ਸਬੰਧਤ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ ਤੋਂ ਮੁਕਤ ਕਰਨ ਲਈ ਕਿਹਾ ਹੈ। ਨਿਊਜ਼ ਏਜੰਸੀ ਦੇ ਅਨੁਸਾਰ, ਆਦੇਸ਼ ਵਿੱਚ ਏਅਰ ਇੰਡੀਆ ਨੂੰ ਤੁਰੰਤ ਕਾਰਵਾਈ ਸ਼ੁਰੂ ਕਰਨ ਲਈ ਕਿਹਾ ਗਿਆ ਹੈ।
ਇਹ ਫੈਸਲਾ 12 ਜੂਨ ਨੂੰ ਅਹਿਮਦਾਬਾਦ ਵਿੱਚ ਹੋਏ ਜਹਾਜ਼ ਹਾਦਸੇ ਤੋਂ ਬਾਅਦ ਲਿਆ ਗਿਆ ਸੀ। ਦਰਅਸਲ, ਲੰਡਨ ਜਾ ਰਹੀ ਏਅਰ ਇੰਡੀਆ ਦੀ ਉਡਾਣ 19-171 ਟੇਕਆਫ ਤੋਂ ਤੁਰੰਤ ਬਾਅਦ ਹਾਦਸਾਗ੍ਰਸਤ ਹੋ ਗਈ। ਇਸ ਵਿੱਚ ਸਵਾਰ 241 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਯਾਤਰੀ ਬਚ ਗਿਆ। ਇਸ ਦੇ ਨਾਲ ਹੀ, ਇਸ ਘਟਨਾ ਵਿੱਚ ਕੁੱਲ 270 ਲੋਕ ਮਾਰੇ ਗਏ।