Facebook-f Youtube X-twitter

’ਯੁੱਧ ਨਸ਼ਿਆਂ ਵਿਰੁੱਧ’ ਦੇ 114ਵੇਂ ਦਿਨ ਪੰਜਾਬ ਪੁਲਿਸ ਵੱਲੋਂ 126 ਨਸ਼ਾ ਤਸਕਰ ਗ੍ਰਿਫ਼ਤਾਰ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 47 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਚੰਡੀਗੜ੍ਹ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 114ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 126 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5.3 ਕਿਲੋ ਹੈਰੋਇਨ, 200 ਗ੍ਰਾਮ ਅਫੀਮ ਅਤੇ 8850 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 114 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 18, 843 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 99 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 506 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 85 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 540 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 47 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਗੁਰਦਾਸਪੁਰ ਪਿੰਡ ਘਣੀਏ-ਕੇ-ਬਾਂਗਰ ਪਹੁੰਚੇ, ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਪਿੰਡ ਵਾਸੀਆਂ ਨੂੰ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪੁਜਦਾ ਕਰਨ ਲਈ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ ਫਤਹਿਗੜ੍ਹ ਚੂੜੀਆਂ : ਡਿਪਟੀ ਕਮਿਸ਼ਨਰ ਸ਼੍ਰੀ ਆਦਿਤਿਆ ਉੱਪਲ ਵਲੋਂ ਪਿੰਡ ਘਣੀਕੇ ਕੇ-ਬਾਂਗਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪਿੰਡ ਵਿੱਚ ਵੱਖ ਵੱਖ ਵਿਕਾਸ ਕਾਰਜ ਕਰਵਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ...

70ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਕਰਵਾਏ ਗਏ 

ਪਟਿਆਲਾ:- ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ...

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਕੀਤੀ ਮੀਟਿੰਗ

ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਉੱਚਿਤ ਲੋੜੀਂਦੇ ਪ੍ਰਬੰਧ ਕਰਨ ਲਈ ਦਿੱਤੇ ਦਿਸ਼ਾ-ਨਿਰਦੇਸ਼ ਸੁਚੱਜੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਡਰੋਨ ਸਰਵੇਲੈਂਸ ਟੀਮਾਂ ਰੱਖਣਗੀਆਂ ਬਾਜ਼ ਅੱਖ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਅੱਜ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...

ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ’ ਤਹਿਤ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ

ਘੱਗਾ:- ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ 2026’ ਮੁਹਿੰਮ ਤਹਿਤ ਪ੍ਰਧਾਨ ਮਿੱਠੂ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਨਗਰ ਪੰਚਾਇਤ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਅਲੱਗ-ਅਲੱਗ ਰੱਖਣ ਅਤੇ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਦੇਣ...

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਸਬੰਧੀ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਵਰਕਸ਼ਾਪ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ 2027 ਸਬੰਧੀ ਜ਼ਿਲ੍ਹਾ ਫੀਲਡ ਟ੍ਰੇਨਰਾਂ ਦੀ 6 ਦਿਨਾਂ ਦੀ ਟ੍ਰੇਨਿੰਗ ਵਰਕਸ਼ਾਮ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਡਾ. ਹਿਮਾਂਸ਼ੂ ਅਗਰਵਾਲ  ਅਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਸ਼ੁਰੂ ਹੋਈ ਹੈ। ਇਸ ਟ੍ਰੇਨਿੰਗ ਵਿੱਚ ਜਨਗਣਨਾ ਵਿਭਾਗ ਵੱਲੋਂ ਜ਼ਿਲ੍ਹਾ ਪਟਿਆਲਾ ਵਿਖੇ ਰੱਖ ਗਏ 2 ਮਾਸਟਰ ਟ੍ਰੇਨਰ ਨਿਸ਼ੂ ਸ਼ਰਮਾ, ਸੀਨੀਅਰ ਸਿਸਟਮ ਐਨਾਲਿਸਟ,...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.