Facebook-f Youtube X-twitter

‘ਗੁਰਦੁਆਰਾ ਮਜਨੂੰ ਟਿੱਲਾ ਸਾਹਿਬ’

ਭਾਰਤ ਦੀ ਰਾਜਧਾਨੀ ਦਿੱਲੀ ’ਚ ਜਮਨਾ ਦੇ ਕਿਨਾਰੇ ਗੁਰਦੁਆਰਾ ਮਜਨੂੰ ਟਿੱਲਾ ਸਾਹਿਬ ਸ਼ੁਸੋਭਿਤ ਹੈ। ਇਹ ਗੁਰਦੁਆਰਾ ਸਾਹਿਬ ਯਮੁਨਾ ਦੇ ਕੰਢੇ ਉਪਰ ਤੇ ਬਾਹਰੀ ਰਿੰਗ ਰੋਡ ਆਈ.ਐੱਸ.ਬੀ.ਟੀ. ਕਸ਼ਮੀਰੀ ਗੇਟ ਸੜਕ ਉਪਰ ਸਥਿਤ ਹੈ। ਇਸ ਅਸਥਾਨ ’ਤੇ ਸ੍ਰੀ ਗੁਰੂ ਨਾਨਕ ਦੇਵ ਜੀ ਆਏ ਸਨ। ਉਸ ਸਮੇਂ ਇਸ ਅਸਥਾਨ ’ਤੇ ਇੱਕ ਟਿੱਲਾ ਸੀ ਤੇ ਇੱਕ ਸੂਫੀ ਫਕੀਰ ਅਬਦੁੱਲ ਝੁੱਗੀ ਬਣਾ ਕੇ ਰਹਿੰਦਾ ਸੀ, ਜਿਸ ਨੂੰ ਲੋਕ ਮਜਨੂੰ ਦੇ ਨਾਂ ਨਾਲ ਬੁਲਾਉਂਦੇ ਸਨ। ਇਹ ਫਕੀਰ ਭਗਤੀ ਦੇ ਨਾਲ-ਨਾਲ ਰਾਹਗੀਰਾਂ ਨੂੰ ਜਮੁਨਾ ਪਾਰ ਕਰਾਉਂਣ ਦੀ ਸੇਵਾ ਵੀ ਨਿਭਾਉਂਦਾ। ਫਕੀਰ ਗੁਰੂ ਨਾਨਕ ਸਾਹਿਬ ਦੀ ਸ਼ੋਭਾ ਤੋਂ ਬਹੁਤ ਪ੍ਰਭਾਵਿਤ ਹੋਇਆ ਤੇ ਗੁਰੂ ਨਾਨਕ ਦੇਵ ਜੀ ਦੇ ਦਰਸ਼ਨਾਂ ਦੀ ਤਾਂਘ ਰੱਖਦਾ ਸੀ। ਆਪਣੇ ਪ੍ਰਚਾਰਕ ਦੌਰਿਆਂ ਸਮੇਂ ਗੁਰੂ ਨਾਨਕ ਦੇਵ ਜੀ 20 ਜੁਲਾਈ 1505 ਈ. ਨੂੰ ਅੰਮ੍ਰਿਤ ਵੇਲੇ ਇਸ ਅਸਥਾਨ ’ਤੇ ਪਹੁੰਚੇ ਅਤੇ 31 ਜੁਲਾਈ 1505 ਈ. ਤੱਕ ਠਹਿਰਾਉ ਕੀਤਾ। ਫਕੀਰ ਗੁਰੂ ਨਾਨਕ ਸਾਹਿਬ ਦੇ ਦਰਸ਼ਨ ਕਰਕੇ ਬਹੁਤ ਪ੍ਰਸੰਨ ਹੋਇਆ ਤੇ ਉਸਨੇ ਗੁਰੂ ਨਾਨਕ ਸਾਹਿਬ ਦੀ ਬੜੀ ਸ਼ਰਧਾ ਨਾਲ ਸੇਵਾ ਕੀਤੀ। ਮਜਨੂੰ ਫਕੀਰ ਦੀ ਸੇਵਾ ਅਤੇ ਭਗਤੀ ਨੂੰ ਮੁੱਖ ਰੱਖਦਿਆਂ ਗੁਰੂ ਨਾਨਕ ਦੇਵ ਜੀ ਨੇ ਜਾਣ ਸਮੇਂ ਬਚਨ ਕੀਤੇ ਇਹ ਅਸਥਾਨ ਤੇਰੇ ਨਾਂ ਤੋਂ ਪ੍ਰਸਿੱਧ ਹੋਵੇਗਾ। ਇਸ ਤਰਾਂ ਗੁਰੂ ਨਾਨਕ ਸਾਹਿਬ ਦਾ ਇਹ ਅਸਥਾਨ ਮਜਨੂੰ ਫਕੀਰ ਦੇ ਨਾਂ ਤੇ ਗੁਰਦੁਆਰਾ ਮਜਨੂੰ ਟਿੱਲਾ ਸਾਹਿਬ ਪ੍ਰਸਿੱਧ ਹੋਇਆ । ਇਤਿਹਾਸਕ ਪੱਖੋਂ ਇਸ ਅਸਥਾਨ ਦੀ ਮਹੱਤਤਾ ਇਹ ਵੀ ਹੈ ਕਿ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਬਾਦਸ਼ਾਹ ਜਹਾਂਗੀਰ ਦੇ ਸਮੇਂ ਇੱਥੇ ਆਪਣੇ ਚਰਨ ਪਾਏ ਸਨ। ਗੁਰੂ ਸਾਹਿਬ ਨੇ ਗਵਾਲੀਅਰ ਦੇ ਕਿਲੇ ਤੋਂ ਰਿਹਾਅ ਹੋਣ ’ਤੇ 52 ਰਾਜਿਆਂ ਨੂੰ ਉਨ੍ਹਾਂ ਦੀਆਂ ਰਿਆਸਤਾਂ ਇਸ ਅਸਥਾਨ ਤੋਂ ਵਾਪਸ ਕਰਾਈਆਂ ਸਨ। ਗੁਰਦੁਆਰਾ ਮਜਨੂੰ ਟਿੱਲਾ ਸਾਹਿਬ ਦਾ ਇਤਿਹਾਸ ਗੁਰੂ ਹਰਿਰਾਇ ਸਾਹਿਬ ਦੇ ਵੱਡੇ ਸਪੁੱਤਰ ਬਾਬਾ ਰਾਮਰਾਇ ਦੇ ਜੀਵਨ ਨਾਲ ਵੀ ਜੁੜਦਾ ਹੈ। ਬਾਬਾ ਰਾਮ ਰਾਇ ਨੇ ਦਿੱਲੀ ਪਹੁੰਚਣ ’ਤੇ ਉਸ ਸਮੇਂ ਦੇ ਬਾਦਸ਼ਾਹ ਔਰੰਗਜ਼ੇਬ ਨਾਲ ਅਸਰ ਰਸੂਖ ਕਾਇਮ ਰੱਖਣ ਲਈ ਇੱਥੇ ਹੀ 72 ਕਰਾਮਾਤਾਂ ਵਿਖਾਈਆਂ ਸਨ। ਗੁਰਦੁਆਰਾ ਮਜਨੂੰ ਟਿੱਲਾ ਸਾਹਿਬ ਵਿਖੇ ਉਹ ਖੂਹ ਵੀ ਮੌਜੂਦ ਹੈ, ਜਿੱਥੇ ਬਾਬਾ ਰਾਮਰਾਇ ਨੇ ਕਰਾਮਾਤਾਂ ਵਿਖਾਈਆਂ ਸਨ। ਦੱਸਿਆ ਜਾਂਦਾ ਹੈ ਕਿ ਇੱਥੇ ਮੌਜੂਦਾ ਖੂਹ ’ਚ ਬਾਬਾ ਰਾਮਰਾਇ ਨੂੰ ਡੇਗਣ ਲਈ ਔਰੰਗਜੇਬ ਨੇ ਖੂਹ ਉਪਰ ਚਾਦਰ ਵਿਛਾ ਦਿੱਤੀ ਸੀ ਪਰ ਰਾਮਰਾਇ ਖੂਹ ਚ ਨਾਂ ਡਿੱਗਿਆ। ਬਾਬਾ ਰਾਮਰਾਇ ਦੇ ਇਸ ਕੌਤਕ ਨੇ ਸਭਨੂੰ ਹੈਰਾਨ ਕਰ ਦਿੱਤਾ। ਸਿੱਖ ਕੌਮ ਦੇ ਬਹਾਦਰ ਜਰਨੈਲ ਜਥੇਦਾਰ ਬਘੇਲ ਸਿੰਘ ਦਿੱਲੀ ’ਤੇ ਹਮਲਾ ਕਰਨ ਸਮੇਂ 50 ਹਜ਼ਾਰ ਸੂਰਮਿਆਂ ਸਮੇਤ ਗੁਰਦੁਆਰਾ ਮਜਨੂੰ ਟਿੱਲਾ ਸਾਹਿਬ ਵਿਖੇ ਰੁਕੇ ਸਨ। ਜਥੇਦਾਰ ਬਘੇਲ ਸਿੰਘ ਸਨ, ਜਿੰਨਾਂ 30 ਹਜ਼ਾਰ ਫੌਜ ਨਾਲ 1783 ਈ. ਵਿੱਚ ਦਿੱਲੀ ਜਿੱਤੀ ਤੇ ਗੁਰਦੁਆਰਾ ਸਾਹਿਬਾਨ ਦੀ ਨਿਸ਼ਾਨਦੇਹੀ ਕਰਵਾਈ। ਗੁਰਦੁਆਰਾ ਮਜਨੂੰ ਟਿੱਲਾ ਸਾਹਿਬ ਵਿਖੇ ਦੋ ਸੁੰਦਰ ਇਮਾਰਤਾਂ ਹਨ। ਪਹਿਲੀ ਪੁਰਾਤਨ ਇਮਾਰਤ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ ਸੀ ਤੇ ਸਾਰੀ ਸੰਗਤ ਪੁਰਾਤਨ ਇਮਾਰਤ ਵਿਖੇ ਦਰਸ਼ਨ ਕਰਦੀ ਸੀ। ਬਾਅਦ ’ਚ ਸੰਗਤ ਦੀ ਵਧੇਰੇ ਆਮਦ ਤੇ ਜ਼ਰੂਰਤ ਨੂੰ ਮੁੱਖ ਰੱਖਦਿਆਂ ਬਹੁਤ ਸੁੰਦਰ ਨਵੀਂ ਇਮਾਰਤ ਦੀ ਉਸਾਰੀ ਕੀਤੀ ਗਈ। ਦੋਵੇਂ ਇਮਾਰਤਾਂ, ਪੁਰਾਤਨ ਤੇ ਨਵੀਂ ’ਚ, ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਜਾਂਦਾ ਹੈ ਤੇ ਸੰਗਤ ਦੋਨਾਂ ਥਾਵਾਂ ’ਤੇ ਬੜੀ ਸ਼ਰਧਾ ਨਾਲ ਮੱਥਾ ਟੇਕਦੀ ਤੇ ਇਤਿਹਾਸਕ ਅਸਥਾਨ ਦੇ ਦਰਸ਼ਨ ਕਰਦੀ ਹੈ। ਗੁਰਦੁਆਰਾ ਮਜਨੂੰ ਟਿੱਲਾ ਸਾਹਿਬ ਦਾ ਸਮੁੱਚਾ ਪ੍ਰਬੰਧ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਜਾਂਦਾ ਹੈ। ਇਥੇ ਸੰਗਤ ਦੀ ਟਹਿਲ ਸੇਵਾ ਲਈ ਰਿਹਾਇਸ਼ ਤੇ ਲੰਗਰ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਗੁਰਦੁਆਰਾ ਮਜਨੂੰ ਟਿੱਲਾ ਸਾਹਿਬ ਵਿਖੇ ਭਾਈ ਜੀਵਨ ਸਿੰਘ ਹਾਲ ਤੇ ਗੁਰੂ ਹਰਗੋਬਿੰਦ ਨਿਵਾਸ ਦੀ ਉਸਾਰੀ ਕੀਤੀ ਗਈ ਹੈ, ਗੁਰਦੁਆਰਾ ਸਾਹਿਬ ਦੇ ਦਰਸ਼ਨ ਲਈ ਆਈ ਸੰਗਤ ਜਰੂਰਤ ਪੈਣ ਤੇ ਨਿਸ਼ਚਿੰਤ ਹੋ ਕੇ ਰਾਤ ਵੇਲੇ ਇੱਥੇ ਠਹਿਰਾਉ ਕਰ ਸਕਦੀ ਹੈ। ਦਿੱਲੀ ਵਿੱਚ ਗੁਰਦੁਆਰਾ ਮਜਨੂੰ ਟਿੱਲਾ ਸਾਹਿਬ ਵਿਖੇ ਅਗਨ ਭੇਟ ਅਸਥਾਨ ਵੀ ਬਣਾਇਆ ਗਿਆ ਹੈ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਿਰਧ ਸਰੂਪਾਂ ਨੂੰ ਬਹੁਤ ਹੀ ਸਤਿਕਾਰ ਨਾਲ ਅਗਨ ਭੇਟ ਕੀਤਾ ਜਾਂਦਾ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਖੇਡਾਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦਾ ਦਿੱਤਾ ਸੱਦਾ

ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4’ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ...

12 ਸਤੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ–ਜ਼ਿਲਾ ਅਤੇ ਸੈਸ਼ਨਜ਼ ਜੱਜ

ਸ੍ਰੀ ਮੁਕਤਸਰ ਸਾਹਿਬ : ਮਾਣਯੋਗ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਲ ਦੀ ਤੀਸਰੀ ਕੌਮੀ ਲੋਕ ਅਦਾਲਤ ਦਾ ਆਯੋਜਨ 12 ਸਤੰਬਰ 2026 ਨੂੰ ਕੀਤਾ ਜਾ ਰਿਹਾ ਹੈ। ਜਿਸ ਸਬੰਧੀ, ਸ੍ਰੀਮਤੀ ਜਸਵਿੰਦਰ ਸ਼ੀਮਰ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਵੱਲੋ ਮੀਟਿੰਗ ਕੀਤੀ ਗਈ, ਜਿਸ ਵਿੱਚ ਸੈਸ਼ਨ ਡਿਵੀਜਨ ਦੇ ਸਾਰੇ ਜੂਡੀਸ਼ੀਅਲ ਅਫਸਰਾਂ, ਸ਼੍ਰੀ ਨੀਰਜ ਕੁਮਾਰ ਸਿੰਗਲਾ (ਅਡੀਸ਼ਨਲ...

ਵੋਟਰ ਸੂਚੀ ਵਿੱਚ ਆਪਣਾ ਨਾਮ ਤੇ ਵੇਰਵੇ ਜ਼ਰੂਰ ਜਾਂਚਣ ਵੋਟਰ-ਐੱਸ.ਡੀ.ਐੱਮ. ਸਤਵਿੰਦਰ ਪਾਲ ਸਿੰਘ

ਬੀ.ਐੱਲ.ਏ.-1 ਨਾਲ ਮੀਟਿੰਗ ਕਰਕੇ ਵਿਸ਼ੇਸ਼ ਗਹਿਰੀ ਸੁਧਾਈ ਦੀ ਪ੍ਰਕਿਰਿਆ ਬਾਰੇ ਕੀਤੀ ਵਿਚਾਰ-ਚਰਚਾ ਮੋਗਾ : ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ-2026 ਸਬੰਧੀ ਉਪ ਮੰਡਲ ਮੈਜਿਸਟ੍ਰੇਟ-ਕਮ-ਰਿਟਰਨਿੰਗ ਅਫ਼ਸਰ, ਵਿਧਾਨ ਸਭਾ ਹਲਕਾ ਮੋਗਾ ਸ੍ਰੀ ਸਤਵਿੰਦਰ ਪਾਲ ਸਿੰਘ ਵੱਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ ਨਾਲ ਮੀਟਿੰਗ ਕੀਤੀ ਗਈ। ਸ੍ਰੀ ਸਤਵਿੰਦਰ ਪਾਲ ਸਿੰਘ ਨੇ ਕਿਹਾ ਕਿ ਅਣਮੈਪਡ ਨੋਟਿਸਾਂ ਦੀ ਸੁਣਵਾਈ...

ਖੇਡਾਂ ਵਤਨ ਪੰਜਾਬ ਦੀਆਂ-2026 ਦੇ ਤੀਜੇ ਦਿਨ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਲਿਆ ਭਾਗ

ਪਟਿਆਲਾ : ਖੇਡ ਵਿਭਾਗ ਪਟਿਆਲਾ ਵੱਲ਼ੋਂ ਅੱਜ ਮਿਤੀ 9-9-26 ਨੂੰ ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਤੀਸਰੇ ਦਿਨ ਦੀਆਂ ਬਲਾਕ ਪੱਧਰੀ ਖੇਡਾਂ ਕਰਵਾਈਆਂ ਗਈਆਂ। ਤੀਸਰੇ ਦਿਨ, ਪਟਿਆਲਾ ਦੇ ਚਾਰ ਬਲਾਕਾਂ ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਰਾਜਪੁਰਾ ਅਤੇ ਨਾਭਾ ਵਿਖੇ ਬਲਾਕ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਜਿਹਨਾਂ ਵਿੱਚ ਵੱਖ-ਵੱਖ ਉਮਰ ਵਰਗ ਵਿੱਚ ਐਥਲੈਟਿਕਸ, ਫੁੱਟਬਾਲ, ਖੋ-ਖੋ, ਕਬੱਡੀ ਨੈਸ਼ਨਲ...

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨਾਜ ਮੰਡੀ ਪਟਿਆਲਾ ’ਚ 10 ਸਤੰਬਰ ਨੂੰ ਹੋਵੇਗਾ ਸ਼ਾਨਦਾਰ ਡਰੋਨ ਸ਼ੋਅ- ਡਾ. ਬਲਬੀਰ ਸਿੰਘ

-ਅਸਮਾਨ ’ਚ 500 ਡਰੋਨ ਰੌਸ਼ਨੀਆਂ ਰਾਹੀਂ ਸਾਕਾਰ ਕਰਨਗੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਵਿਚਾਰਧਾਰਾ- ਸਿਹਤ ਮੰਤਰੀ  -ਹਲਕਾ ਪਟਿਆਲਾ ਦੀ ਸਮੂਹ ਸੰਗਤ ਨੂੰ ਪਰਿਵਾਰਾਂ ਸਮੇਤ ਵਿਸ਼ਾਲ ਡਰੋਨ ਸ਼ੋਅ ਦੇਖਣ ਲਈ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਪਟਿਆਲਾ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.