Facebook-f Youtube X-twitter

ਮਜੀਠੀਆ ’ਤੇ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲ ਹੋਇਆ ਦਰਜ

ਵਿਜੀਲੈਂਸ ਟੀਮ ਅੰਮ੍ਰਿਤਸਰ ਮੋਹਾਲੀ ਲੈ ਗਈ, ਮੋਬਾਈਲ ਅਤੇ ਲੈਪਟਾਪ ਜ਼ਬਤ
ਅੰਮ੍ਰਿਤਸਰ।
ਪੰਜਾਬ ਵਿਜੀਲੈਂਸ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੀਤੀ ਗਈ ਹੈ। ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਵਿਜੀਲੈਂਸ ਟੀਮ ਮਜੀਠੀਆ ਨੂੰ ਮੋਹਾਲੀ ਲੈ ਗਈ। ਜਿੱਥੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਵਿਜੀਲੈਂਸ ਨੇ ਬਿਕਰਮ ਮਜੀਠੀਆ ਦੇ ਘਰ ਤੋਂ 29 ਮੋਬਾਈਲ ਫੋਨ, 4 ਲੈਪਟਾਪ, 2 ਆਈਪੈਡ, 8 ਡਾਇਰੀਆਂ ਅਤੇ ਹੋਰ ਦਸਤਾਵੇਜ਼ ਜ਼ਬਤ ਕੀਤੇ ਹਨ।


ਐਸਐਸਪੀ ਲਖਬੀਰ ਸਿੰਘ ਦੀ ਅਗਵਾਈ ਵਾਲੀ ਵਿਜੀਲੈਂਸ ਟੀਮ ਬੁੱਧਵਾਰ ਸਵੇਰੇ ਅੰਮ੍ਰਿਤਸਰ ਦੇ ਗ੍ਰੀਨ ਐਵੇਨਿਊ ਸਥਿਤ ਮਜੀਠੀਆ ਦੇ ਘਰ ਪਹੁੰਚੀ। ਇਸ ਦੌਰਾਨ ਮਜੀਠੀਆ ਦੀ ਵਿਜੀਲੈਂਸ ਟੀਮ ਨਾਲ ਬਹਿਸ ਵੀ ਹੋਈ। ਮਜੀਠੀਆ ਨੇ ਜਿਸਦੀ ਵੀਡੀਓ ਸੋਸ਼ਲ ਮੀਡੀਆ ‘ਤੇ ਜਾਰੀ ਕੀਤੀ।


ਮਜੀਠੀਆ ਨੇ ਕਿਹਾ ਕਿ ਸਾਰੀ ਕਾਰਵਾਈ ਰਾਜਨੀਤਿਕ ਬਦਲਾਖੋਰੀ ਵਜੋਂ ਕੀਤੀ ਜਾ ਰਹੀ ਹੈ। ਪਰ, ਉਹ ਇਸ ਤੋਂ ਡਰਨ ਵਾਲੇ ਨਹੀਂ ਹਨ। ਮਜੀਠੀਆ ਦੀ ਵਿਧਾਇਕ ਪਤਨੀ ਗਨੀਵ ਕੌਰ ਨੇ ਕਿਹਾ ਕਿ ਵਿਜੀਲੈਂਸ ਟੀਮ ਜ਼ਬਰਦਸਤੀ ਘਰ ਵਿੱਚ ਦਾਖਲ ਹੋਈ ਅਤੇ ਧੱਕੇਸ਼ਾਹੀ ਕੀਤੀ।
ਇਸ ਮਾਮਲੇ ‘ਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਹੜੇ ਲੋਕ ਪਹਿਲਾਂ ਪੰਜਾਬ ਵਿੱਚ ਨਸ਼ੇ ਲੈ ਕੇ ਆਏ ਸਨ, ਉਹ ਕਿਸੇ ਹੋਰ ਪਾਰਟੀ ਦੇ ਮੰਤਰੀ ਸਨ ਅਤੇ ਖੁਦ ਤਸਕਰਾਂ ਨੂੰ ਪਨਾਹ ਦਿੰਦੇ ਸਨ। ਹੁਣ ਪੰਜਾਬ ਵਿੱਚ ਸੁਨੇਹਾ ਸਪੱਸ਼ਟ ਹੈ। ਕੋਈ ਵੀ ਆਗੂ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।


ਵਿਜੀਲੈਂਸ ਸੂਤਰਾਂ ਅਨੁਸਾਰ, ਮਜੀਠੀਆ ਵਿਰੁੱਧ ਦਰਜ ਇਹ ਨਵਾਂ ਮਾਮਲਾ ਨਸ਼ਾ ਤਸਕਰੀ ਦੇ ਉਨ੍ਹਾਂ ਦੇ ਪੁਰਾਣੇ ਮਾਮਲੇ ਨਾਲ ਸਬੰਧਤ ਹੈ। ਹਾਲਾਂਕਿ, ਹੁਣ ਤੱਕ ਵਿਜੀਲੈਂਸ ਨੇ ਕੋਈ ਰਸਮੀ ਜਾਣਕਾਰੀ ਨਹੀਂ ਦਿੱਤੀ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਅੰਮ੍ਰਿਤਸਰ ਵਿੱਚ 11, ਤਰਨਤਾਰਨ ਵਿੱਚ 4, ਸੰਗਰੂਰ ਵਿੱਚ 3 ਅਤੇ ਲੁਧਿਆਣਾ ਵਿੱਚ 2 ਥਾਵਾਂ ‘ਤੇ ਵਿਜੀਲੈਂਸ ਛਾਪੇਮਾਰੀ ਕੀਤੀ ਗਈ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕਤਾ ਲਈ 3 ਵੈਨਾਂ ਰਵਾਨਾ ਕੀਤੀਆਂ

-ਕਿਸਾਨ ਵਾਤਾਵਰਣ ਤੇ ਆਪਣੀ ਜਮੀਨ ਦੀ ਸੰਭਾਲ ਲਈ ਖੇਤਾਂ ‘ਚ ਕਦੇ ਵੀ ਅੱਗ ਨਾ ਲਗਾਉਣ ਪ੍ਰਣ ਕਰਨ-ਡਾ. ਹਿਮਾਂਸ਼ੂ ਅਗਰਵਾਲ -ਅਗਲੇ 40 ਦਿਨਾਂ ਲਈ 934 ਪਿੰਡਾਂ ‘ਚ ਲੋਕਾਂ ਨੂੰ ਝੋਨੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕਰਨਗੀਆਂ ਖੇਤੀਬਾੜੀ ਵਿਭਾਗ ਦੀਆਂ ਵੈਨਾਂ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ...

ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਆਗਾਮੀ ਖਰੀਦ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ...

ਜਿ਼ਲ੍ਹਾ ਪੱਧਰੀ ਪੈਨਸ਼ਨ ਅਦਾਲਤ ਆਯੋਜਿਤ

ਸ੍ਰੀ ਮੁਕਤਸਰ ਸਾਹਿਬ:- ਮਹਾਂ ਲੇਖਾਕਾਰ (ਲੇਖਾ ਤੇ ਹੱਕਦਾਰੀ ) ਪੰਜਾਬ ਅਤੇ ਯੂ.ਟੀ. ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ  ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਪੈਨਸ਼ਨ ਅਦਾਲਤ ਦੌਰਾਨ ਪੈਨਸ਼ਨਰਾਂ ਵੱਲੋਂ ਕੁੱਲ 36 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਹਨਾਂ ਦਾ ਏ.ਜੀ. ਦਫਤਰ ਦੀ ਟੀਮ ਵਲੋਂ 33 ਸਿ਼ਕਾਇਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਅਤੇ 3...

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਗਿੱਦੜਬਾਹਾ ਵਿਖੇ ਲਗਾਇਆ ਕੈਂਪ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ:- ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਗਿੱਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਲਗਭਗ 120 ਸੂਝਵਾਨ ਕਿਸਾਨ ਵੀਰਾਂ...

ਡਾਈਟ (DIET) ਸ੍ਰੀ ਮੁਕਤਸਰ ਸਾਹਿਬ ਵਿਖੇ ‘ਮੇਰਾ ਯੁਵਾ ਭਾਰਤ’ ਤਹਿਤ ਮਨਾਇਆ ਗਿਆ ‘ਸੇਵਾ ਪਖਵਾੜਾ’

ਨੌਜਵਾਨਾਂ ਨੇ ਕੀਤੀ ਸਫ਼ਾਈ ਅਤੇ ਲਗਾਏ ਬੂਟੇ ਸ੍ਰੀ ਮੁਕਤਸਰ ਸਾਹਿਬ:- ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਿਖੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਦੇ ‘ਮੇਰਾ ਯੁਵਾ ਭਾਰਤ’ ਮਿਸ਼ਨ ਅਧੀਨ ‘ਸੇਵਾ ਪਖਵਾੜਾ’ (17 ਸਤੰਬਰ ਤੋਂ 2 ਅਕਤੂਬਰ) ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਪ੍ਰੋਗਰਾਮ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਤਨਵੀ ਅਗਰਵਾਲ ਦੀ ਸੁਚੱਜੀ ਅਗਵਾਈ ਅਤੇ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.