ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਕਿ ਵਿਜੀਲੈਂਸ ਨੇ ਜਾਣਬੁੱਝ ਕੇ ਉਨ੍ਹਾਂ ਵਿਰੁੱਧ ਕੇਸ ਦਰਜ ਕੀਤਾ ਹੈ ਤਾਂ ਜੋ ਉਨ੍ਹਾਂ ਅਤੇ ਵਿਰੋਧੀ ਧਿਰ ਨੂੰ ਚੁੱਪ ਕਰਵਾਇਆ ਜਾ ਸਕੇ। ਉਨ੍ਹਾਂ ਦੋਸ਼ ਲਗਾਇਆ ਕਿ ਡੀਐਸਪੀ ਇੰਦਰਪਾਲ 50 ਲੋਕਾਂ ਦੀ ਟੀਮ ਨਾਲ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਵਿੱਚ ਜ਼ਬਰਦਸਤੀ ਦਾਖਲ ਹੋਏ, ਦਰਵਾਜ਼ੇ ਤੋੜੇ ਅਤੇ ਕਾਨੂੰਨ ਦੀ ਉਲੰਘਣਾ ਕੀਤੀ। ਮਜੀਠੀਆ ਨੇ ਦਾਅਵਾ ਕੀਤਾ ਕਿ ਪੁਲਿਸ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਖਾਲੀ ਘਰ ਵਿੱਚ ਵੀ ਘੁਸਪੈਠ ਕੀਤੀ ਅਤੇ ਕੁਝ ਵੀ ਲਗਾਇਆ ਜਾ ਸਕਦਾ ਹੈ। ਸਰਕਾਰ ‘ਤੇ ਬਦਲੇ ਦੀ ਰਾਜਨੀਤੀ ਦਾ ਦੋਸ਼ ਲਗਾਉਂਦੇ ਹੋਏ ਉਨ੍ਹਾਂ ਕਿਹਾ ਕਿ ਜਿਵੇਂ ਐਨਡੀਪੀਐਸ ਕੇਸ ਫੇਲ੍ਹ ਹੋਇਆ, ਹੁਣ ਡੀਏ ਕੇਸ ਵੀ ਬੇਕਾਰ ਹੈ। ਉਨ੍ਹਾਂ ਕਿਹਾ ਕਿ ਉਹ ਕਾਨੂੰਨ ਦੀ ਪਾਲਣਾ ਕਰਨਗੇ ਅਤੇ ਲੜਾਈ ਮਜ਼ਬੂਤੀ ਨਾਲ ਲੜਨਗੇ।