Facebook-f Youtube X-twitter

ਕੰਮ ਵਾਲੀ ਥਾਂ ‘ਤੇ ਐਚਆਰ ਦੀ ਭੂਮਿਕਾ ਬਹੁਤ ਮਹੱਤਵਪੂਰਨ

ਪੀਐਚਡੀਸੀਸੀਆਈ ਨੇ ਕੀਤਾ ਐਚ ਕਨਕਲੇਵ ਅਤੇ ਐਚਆਰ ਐਕਸੀਲੈਂਸ ਰਿਕੋਗਨੀਸ਼ਨ ਦਾ ਆਯੋਜਨ
ਦਸ ਐਚਆਰ ਟੀਮਾਂ ਨੂੰ ਕੀਤਾ ਸਨਮਾਨਿਤ
ਚੰਡੀਗੜ੍ਹ।
ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਅੱਜ ਇੱਥੇ ਆਯੋਜਿਤ ਕੀਤੇ ਗਏ 5ਵੇਂ ਐਚਆਰ ਕਨਕਲੇਵ ਅਤੇ ਐਚਆਰ ਐਕਸੀਲੈਂਸ ਰਿਕੋਗਨੀਸ਼ਨ ਦੇ ਦੌਰਾਨ ਉੱਤਰ ਭਾਰਤ ਤੋਂ ਆਏ ਐਚਆਰ ਪ੍ਰੋਫੈਸ਼ਨਲਸ ਨੇ ਕਿਹਾ ਕਿ ਕਿਸੇ ਵੀ ਸਮੂਹ ਜਾਂ ਦਫਤਰ ਵਿੱਚ ਐਚਆਰ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ।


ਪੀਐਚਡੀਸੀਸੀਆਈ ਹਰਿਆਣਾ ਸਟੇਟ ਚੈਪਟਰ ਦੇ ਸਹਿ-ਚੇਅਰਮੈਨ ਲੋਕੇਸ਼ ਜੈਨ ਨੇ ਉਦਘਾਟਨੀ ਸੈਸ਼ਨ ਵਿੱਚ ਐਚਆਰ ਪ੍ਰਬੰਧਨ ਵਿੱਚ ਕਰਮਚਾਰੀ ਤਜ਼ਰਬੇ ਨੂੰ ਤਰਜੀਹ ਦੇਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਗੁੱਡ ਪੀਪਲ ਰਿਲੇਸ਼ਨਜ਼ ਦੇ ਸੰਸਥਾਪਕ ਡਾ. ਜੀਪੀ ਰਾਓ ਨੇ ਸੰਗਠਨਾਤਮਕ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਐਚਆਰ ਦੀ ਉਭਰਦੀ ਭੂਮਿਕਾ ਬਾਰੇ ਦੱਸਿਆ। ਉਨ੍ਹਾਂ ਨੇ ਐਚਆਰ ਨੂੰ ਚੁਸਤ, ਦੂਰਦਰਸ਼ੀ ਅਤੇ ਕਰਮਚਾਰੀ ਵਿਕਾਸ ਅਤੇ ਸੰਗਠਨਾਤਮਕ ਸਫਲਤਾ ਨੂੰ ਉਤਸ਼ਾਹਿਤ ਕਰਨ ‘ਤੇ ਕੇਂਦ੍ਰਿਤ ਹੋਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।
ਐਚਆਰ ਕਨਕਲੇਵ 2025 ਦੇ ਪ੍ਰਧਾਨ ਅਤੇ ਸਿੰਪਲੀ ਗਰੁੱਪ ਦੇ ਮੈਨੇਜਿੰਗ ਪਾਰਟਨਰ ਰਜਨੀਸ਼ ਸਿੰਘ ਨੇ ਮੌਜੂਦਾ ਸਥਿਤੀ ਵਿੱਚ ਬਦਲਦੇ ਪਹਿਲੂਆਂ ਦੇ ਅਨੁਕੂਲ ਹੋਣ ਵਿੱਚ ਐਚਆਰ ਪੇਸ਼ੇਵਰਾਂ ਨੂੰ ਦਰਪੇਸ਼ ਚੁਣੌਤੀਆਂ ਅਤੇ ਮੌਕਿਆਂ ‘ਤੇ ਜ਼ੋਰ ਦਿੱਤਾ। ਫਿਉਚਰ ਰੈਡੀ ਵਰਕਫੋਰਸ ‘ਤੇ ਇੱਕ ਸੈਸ਼ਨ ਦਾ ਸੰਚਾਲਨ ਤਨੂਸ਼੍ਰੀ ਗੁਪਤਾ, ਐਚਆਰ ਕੰਸਲਟੈਂਟ ਵੱਲੋਂ ਕੀਤਾ ਗਿਆ ਅਤੇ ਆਉਣ ਵਾਲੇ ਸਮੇਂ ਵਿੱਚ ਲੋੜੀਂਦੇ ਨਵੇਂ ਹੁਨਰਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਅਤੇ ਹੋਰ ਬੁਲਾਰਿਆਂ ਜਿਵੇਂ ਕਿ ਸ਼੍ਰੀਮਤੀ ਅੰਮ੍ਰਿਤਾ ਸਿੰਘ ਹੈੱਡ ਐਚਆਰ, ਡੇਂਸੋ ਟੇਨ ਯੂਨੋ ਮਿੰਡਾ, ਜੇਪੀ ਸਿੰਘ, ਵੀਪੀ ਅਤੇ ਗਰੁੱਪ ਹੈੱਡ ਐਚਆਰ, ਗ੍ਰੋਜ ਇੰਜੀਨੀਅਰਿੰਗ ਟੂਲਸ ਪ੍ਰਾਈਵੇਟ ਲਿਮਟਿਡ, ਆਕਾਸ਼ ਠਾਕੁਰ, ਵਾਈਸ ਪ੍ਰੈਜ਼ੀਡੈਂਟ ਅਤੇ ਹੈੱਡ ਕਾਰਪੋਰੇਟ ਐਚਆਰ, ਵਰਧਮਾਨ ਟੈਕਸਟਾਈਲਜ਼ ਨੇ ਆਪਣੇ ਵਿਚਾਰ ਸਾਂਝੇ ਕੀਤੇ। ਡਾ. ਜੀਪੀ ਰਾਓ ਨੇ ਵੀ ਇਪਸ਼ਿਤਾ ਕਾਜਲਾ ਦੁਆਰਾ ਸੰਚਾਲਿਤ ਫਾਇਰ ਸਾਈਡ ਚੈਟ ਵਿੱਚ ਵਿਭਿੰਨਤਾ ਸਮਾਨਤਾ ਅਤੇ ਸ਼ਮੂਲੀਅਤ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਐਚਆਰ ਪੇਸ਼ੇਵਰਾਂ ਲਈ ਕਰਮਚਾਰੀ ਭਲਾਈ ਸਭ ਤੋਂ ਮਹੱਤਵਪੂਰਨ ਵਿਸ਼ਾ ਸ਼੍ਰੀਮਤੀ ਸਿਮਰ ਦੀਪ ਕੌਰ, ਸੀਐਚਆਰਓ, ਮੈਕਸ ਇੰਡੀਆ ਅਤੇ ਅੰਤਰਾ ਸੀਨੀਅਰ ਲਿਵਿੰਗ, ਸ਼੍ਰੀਮਤੀ ਨਿਧੀਸ਼ਯਾਮ, ਪ੍ਰਮੁੱਖ ਐਚਆਰ, ਪ੍ਰੇਮਾਸ ਲਾਈਫ ਸਾਇੰਸਿਜ਼, ਸ਼੍ਰੀਮਤੀ ਦੇਬਜਾਨੀ ਦਾਸਗੁਪਤਾ, ਪ੍ਰਮੁੱਖ ਐਚਆਰ, ਮਹਲੇ ਆਨੰਦ ਫਿਲਟਰ ਸਿਸਟਮ, ਸ਼੍ਰੀ ਅਨੁਪਮ ਬਿਸਵਾਲ, ਸੰਸਥਾਪਕ, ਦ ਲਾਸਟ ਮਾਈਲ ਕੇਅਰ ਬੁਲਾਰਿਆਂ ਵਜੋਂ ਸ਼ਾਮਲ ਹੋਏ।


ਐਚਆਰ ਐਕਸੀਲੈਂਸ ਰਿਕੋਗਨੀਸ਼ਨ ਅਵਾਰਡ ਸਮਾਰੋਹ ਦੌਰਾਨ ਜਿਊਰੀ ਨੇ ਵੱਖ-ਵੱਖ ਸ਼੍ਰੇਣੀਆਂ ਵਿੱਚ ਸਭ ਤੋਂ ਵਧੀਆ ਅਭਿਆਸਾਂ ਲਈ 10 ਐਚਆਰ ਟੀਮਾਂ ਨੂੰ ਸਨਮਾਨਿਤ ਕੀਤਾ। ਮਹੱਤਵਪੂਰਨ ਜੇਤੂਆਂ ਵਿੱਚੋਂ, ਕ੍ਰਿਸਟਲ ਕ੍ਰੌਪ ਪ੍ਰੋਟੈਕਸ਼ਨ ਲਿਮਟਿਡ ਨੂੰ ਸਾਲ 2024 ਦੀ ਐਚਆਰ ਟੀਮ ਚੁਣਿਆ ਗਿਆ। ਵੱਖ-ਵੱਖ ਸ਼੍ਰੇਣੀਆਂ ਵਿੱਚ ਹੋਰ ਜੇਤੂ ਕੰਪਨੀਆਂ ਵਿੱਚ ਗ੍ਰੇਸਟਾਰ ਸਰਵਿਸਿਜ਼ ਇੰਡੀਆ ਲਿਮਟਿਡ, ਮਹਿੰਦਰਾ ਐਂਡ ਮਹਿੰਦਰਾ ਲਿਮਟਿਡ, ਸਵਰਾਜ ਡਿਵੀਜ਼ਨ, ਨੈਨੋਟੈਕ ਕੈਮੀਕਲ ਬ੍ਰਦਰਜ਼ ਪ੍ਰਾਈਵੇਟ ਲਿਮਟਿਡ, ਪਾਰੀਜਾਤ ਇੰਡਸਟਰੀਜ਼, ਟੇਲੈਂਟ ਗ੍ਰੋ ਗਲੋਬਲ, ਵੀਨਸ ਰੈਮੇਡੀਜ਼ ਲਿਮਟਿਡ ਸ਼ਾਮਲ ਸਨ। ਧੰਨਵਾਦ ਦਾ ਮਤਾ ਦਿੰਦੇ ਹੋਏ ਪੀਐਚਡੀਸੀਸੀਆਈ ਦੇ ਡੀਐਸਜੀ ਨਵੀਨ ਸੇਠ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਐਚਆਰ ਕਿਸੇ ਵੀ ਸੰਗਠਨ ਦੀ ਰੀੜ੍ਹ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ

ਬਟਾਲਾ, 7 ਅਗਸਤ (    ) ਵਿਧਾਨ ਸਭਾ ਵਿਚ ਇੱਕ ਵਾਰ ਫਿਰ ਤੋਂ ਵਿਧਾਇਕ ਸ਼ੈਰੀ ਕਲਸੀ ਵਲੋਂ ਵੱਖ-ਵੱਖ ਮੁੱਦੇ ਉਠਾਏ ਗਏ ਹਨ। ਉਨ੍ਹਾਂ ਵਲੋਂ ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ ਗਏ। ਵਿਧਾਨ ਸਭਾ ਵਿੱਚ ਬਟਾਲਾ ਦੇ ਲੋਕ ਹਿੱਤਾਂ ਦੀ ਆਵਾਜ਼ ਉਠਾਉਂਦਿਆਂ ਵਿਧਾਇਕ ਸ਼ੈਰੀ...

ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪਟਿਆਲਾ, 07 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।...

ਚੇਅਰਮੈਨ ਮਾਨਿਕ ਮਹਿਤਾ ਨੇ ‘ਮੇਰੀ ਰਸੋਈ’ ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਬਟਾਲਾ, 7 ਅਗਸਤ  ( ) ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਨਿਕ ਮਹਿਤਾ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ “ਮੇਰੀ ਰਸੋਈ ” ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ...

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਈ ਜ਼ਿਲ੍ਹਾ ਪੱਧਰੀ ਰੈੱਡ ਰਨ ਮੈਰਾਥਨ

ਸ੍ਰੀ ਮੁਕਤਸਰ ਸਾਹਿਬ, 07 ਅਗਸਤ:           ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ਼ ਬੀਤੇ ਦਿਨੀਂ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਰੈੱਡ ਰਨ ਮੈਰਾਥਨ ਕਰਵਾਈ ਗਈ। ਇਸ ਮੈਰਾਥਨ ਵਿੱਚ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.