Facebook-f Youtube X-twitter

ਸ਼੍ਰੋਮਣੀ ਕਮੇਟੀ ਵੱਲੋਂ ਨਵੰਬਰ 2025 ’ਚ ਕੀਤੇ ਜਾ ਰਹੇ ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਉੱਚ ਪੱਧਰੀ ਤਾਲਮੇਲ ਕਮੇਟੀ ਗਠਤ

350 ਸਾਲਾ ਸ਼ਤਾਬਦੀ ਸਮਾਗਮ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਏ ਜਾਣਗੇ- ਐਡਵੋਕੇਟ ਧਾਮੀ
ਅੰਮ੍ਰਿਤਸਰ, 28 ਜੂਨ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦੇ ਸਬੰਧ ਵਿਚ ਨਵੰਬਰ 2025 ਵਿਚ ਕੀਤੇ ਜਾਣ ਵਾਲੇ ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਪ੍ਰਤੀਨਿਧ ਸਿੱਖ ਸ਼ਖ਼ਸੀਅਤਾਂ ਅਤੇ ਮਹਾਂਪੁਰਖਾਂ ’ਤੇ ਅਧਾਰਿਤ ਇਕ ਉੱਚ ਪੱਧਰੀ ਤਾਲਮੇਲ ਕਮੇਟੀ ਦਾ ਗਠਤ ਕੀਤਾ ਗਿਆ ਹੈ।


ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬਣਾਈ ਗਈ ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਰਘੂਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ, ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਮੁਖੀ ਤਰਨਾ ਦਲ, ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਬਾਬਾ ਅਵਤਾਰ ਸਿੰਘ ਸੁਰਸਿੰਘ ਮੁਖੀ ਦਲ ਬਾਬਾ ਬਿਧੀ ਚੰਦ, ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲੇ, ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਸ. ਮਹੇਸ਼ਇੰਦਰ ਸਿੰਘ ਗਰੇਵਾਲ ਤੇ ਸ. ਗੁਲਜ਼ਾਰ ਸਿੰਘ ਰਣੀਕੇ, ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲੇ, ਬਾਬਾ ਮੇਜਰ ਸਿੰਘ ਸੋਢੀ ਦਸਮੇਸ਼ ਤਰਨਾ ਦਲ, ਬਾਬਾ ਜਗਜੀਤ ਸਿੰਘ ਲੋਪੋਂ, ਸਵਾਮੀ ਜੀ ਸੁੱਕੀ ਚੋਈ ਵਾਲੇ ਹੁਸ਼ਿਆਰਪੁਰ, ਸਿੱਖ ਵਿਦਵਾਨ ਡਾ. ਬਲਕਾਰ ਸਿੰਘ, ਡਾ. ਇੰਦਰਜੀਤ ਸਿੰਘ ਗੋਗੋਆਣੀ, ਡਾ. ਕੇਹਰ ਸਿੰਘ, ਡਾ. ਅਮਰਜੀਤ ਸਿੰਘ, ਡਾ. ਪਰਮਵੀਰ ਸਿੰਘ ਤੇ ਡਾ. ਹਰਭਜਨ ਸਿੰਘ ਦੇਹਰਾਦੂਨ, ਗੁਰਮੀਤ ਸਿੰਘ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਪ੍ਰਿੰਸੀਪਲ ਬਲਜੀਤ ਸਿੰਘ ਸਾਹਿਬਜ਼ਾਦਾ ਜੁਝਾਰ ਸਿੰਘ ਮਿਸ਼ਨਰੀ ਕਾਲਜ ਚੌਂਤਾ ਕਲਾਂ, ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ ਅਤੇ ਸਕੱਤਰ ਧਰਮ ਪ੍ਰਚਾਰ ਕਮੇਟੀ (ਕੋਆਰਡੀਨੇਟਰ) ਨੂੰ ਸ਼ਾਮਲ ਕੀਤਾ ਗਿਆ ਹੈ।


ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਕਮੇਟੀ ਜਿਥੇ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਵੱਖ-ਵੱਖ ਸਮਾਗਮਾਂ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਆਪਣੇ ਰਾਏ ਦੇਵੇਗੀ, ਉਥੇ ਹੀ ਦੇਸ਼ ਦੁਨੀਆਂ ਦੀ ਪ੍ਰਮੁੱਖ ਸ਼ਖ਼ਸੀਅਤਾਂ ਤੇ ਧਾਰਮਿਕ ਆਗੂਆਂ ਦੀ ਸ਼ਮੂਲੀਅਤ ਲਈ ਵੀ ਕਾਰਜਸ਼ੀਲ ਰਹੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਦੇਸ਼ ਭਰ ਅੰਦਰ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੀ ਆਰੰਭਤਾ ਕਰ ਦਿੱਤੀ ਗਈ ਹੈ, ਜਿਸ ਤਹਿਤ 5 ਅਤੇ 6 ਜੂਨ ਨੂੰ ਗੁਰਦੁਆਰਾ ਮੋਤੀ ਬਾਗ ਸਾਹਿਬ ਪਟਿਆਲਾ ਵਿਖੇ ਵਿਸ਼ਾਲ ਸਮਾਗਮ ਹੋਣਗੇ। ਇਸੇ ਤਰ੍ਹਾਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਗੁਰਮਤਿ ਸਮਾਗਮ, ਸੈਮੀਨਾਰ ਕਰਨ ਦੇ ਨਾਲ-ਨਾਲ ਨਗਰ ਕੀਰਤਨ ਵੀ ਸਜਾਏ ਜਾਣਗੇ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼ਤਾਬਦੀ ਦਾ ਮੁੱਖ ਸਮਾਗਮ ਨਵੰਬਰ 2025 ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ, ਜਿਸ ਨੂੰ ਇਤਿਹਾਸਕ ਬਣਾਉਣ ਲਈ ਇਹ ਤਾਲਮੇਲ ਕਮੇਟੀ ਦੀ ਭੂਮਿਕਾ ਅਹਿਮ ਰਹੇਗੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਭਾਰਤੀ ਸੰਸਕ੍ਰਿਤੀ ਅਤੇ ਧਰਮ ਦੀ ਅਜ਼ਾਦੀ ਨੂੰ ਬਚਾਉਣ ਲਈ ਸ਼ਹਾਦਤ ਦਿੱਤੀ ਸੀ। ਉਨ੍ਹਾਂ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਕੌਮੀ ਪੱਧਰ ’ਤੇ ਮਨਾਉਣ ਲਈ ਹਰ ਇਕ ਨੂੰ ਸਹਿਯੋਗ ਕਰਨਾ ਚਾਹੀਦਾ ਹੈ, ਤਾਂ ਜੋ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਮਾਨਵਤਾ ਲਈ ਦਿੱਤੀ ਸ਼ਹਾਦਤ ਦੇ ਸੁਨੇਹੇ ਨੂੰ ਵਿਆਪਕ ਰੂਪ ਵਿਚ ਦੁਨੀਆਂ ਅੰਦਰ ਉਭਾਰਿਆ ਜਾ ਸਕੇ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਗੁਰਦਾਸਪੁਰ ਪਿੰਡ ਘਣੀਏ-ਕੇ-ਬਾਂਗਰ ਪਹੁੰਚੇ, ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਪਿੰਡ ਵਾਸੀਆਂ ਨੂੰ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪੁਜਦਾ ਕਰਨ ਲਈ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ ਫਤਹਿਗੜ੍ਹ ਚੂੜੀਆਂ : ਡਿਪਟੀ ਕਮਿਸ਼ਨਰ ਸ਼੍ਰੀ ਆਦਿਤਿਆ ਉੱਪਲ ਵਲੋਂ ਪਿੰਡ ਘਣੀਕੇ ਕੇ-ਬਾਂਗਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪਿੰਡ ਵਿੱਚ ਵੱਖ ਵੱਖ ਵਿਕਾਸ ਕਾਰਜ ਕਰਵਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ...

70ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਕਰਵਾਏ ਗਏ 

ਪਟਿਆਲਾ:- ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ...

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਕੀਤੀ ਮੀਟਿੰਗ

ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਉੱਚਿਤ ਲੋੜੀਂਦੇ ਪ੍ਰਬੰਧ ਕਰਨ ਲਈ ਦਿੱਤੇ ਦਿਸ਼ਾ-ਨਿਰਦੇਸ਼ ਸੁਚੱਜੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਡਰੋਨ ਸਰਵੇਲੈਂਸ ਟੀਮਾਂ ਰੱਖਣਗੀਆਂ ਬਾਜ਼ ਅੱਖ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਅੱਜ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...

ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ’ ਤਹਿਤ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ

ਘੱਗਾ:- ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ 2026’ ਮੁਹਿੰਮ ਤਹਿਤ ਪ੍ਰਧਾਨ ਮਿੱਠੂ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਨਗਰ ਪੰਚਾਇਤ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਅਲੱਗ-ਅਲੱਗ ਰੱਖਣ ਅਤੇ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਦੇਣ...

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਸਬੰਧੀ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਵਰਕਸ਼ਾਪ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ 2027 ਸਬੰਧੀ ਜ਼ਿਲ੍ਹਾ ਫੀਲਡ ਟ੍ਰੇਨਰਾਂ ਦੀ 6 ਦਿਨਾਂ ਦੀ ਟ੍ਰੇਨਿੰਗ ਵਰਕਸ਼ਾਮ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਡਾ. ਹਿਮਾਂਸ਼ੂ ਅਗਰਵਾਲ  ਅਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਸ਼ੁਰੂ ਹੋਈ ਹੈ। ਇਸ ਟ੍ਰੇਨਿੰਗ ਵਿੱਚ ਜਨਗਣਨਾ ਵਿਭਾਗ ਵੱਲੋਂ ਜ਼ਿਲ੍ਹਾ ਪਟਿਆਲਾ ਵਿਖੇ ਰੱਖ ਗਏ 2 ਮਾਸਟਰ ਟ੍ਰੇਨਰ ਨਿਸ਼ੂ ਸ਼ਰਮਾ, ਸੀਨੀਅਰ ਸਿਸਟਮ ਐਨਾਲਿਸਟ,...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.