Facebook-f Youtube X-twitter

ਭਾਸ਼ਾ ਵਿਭਾਗ ਪੰਜਾਬ ਨੇ ਵਿਦੇਸ਼ਾਂ ਵਿੱਚ ਪੰਜਾਬੀ ਭਾਸ਼ਾ, ਸੱਭਿਆਚਾਰ ਤੇ ਮੀਡੀਆ ਬਾਰੇ ਸੰਵਾਦ ਰਚਾਇਆ

ਆਸਟਰੇਲੀਆ ਵਸਦੇ ਗੁਰਸ਼ਮਿੰਦਰ ਮਿੰਟੂ ਬਰਾੜ ਬਣੇ ਸੰਵਾਦ ਦਾ ਧੁਰਾ

ਪਟਿਆਲਾ 28 ਜੂਨ: ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਭਾਸ਼ਾ ਭਵਨ ਵਿਖੇ ਵਿਦੇਸ਼ਾਂ ’ਚ ਪੰਜਾਬੀ ਭਾਸ਼ਾ, ਸੱਭਿਆਚਾਰ ਤੇ ਮੀਡੀਆ ਦੀ ਵਰਤਮਾਨ ਸਥਿਤੀ ਬਾਰੇ ਆਸਟਰੇਲੀਆ ਵਸਦੀ ਬਹੁਪਰਤੀ ਸ਼ਖਸੀਅਤ ਗੁਰਸ਼ਮਿੰਦਰ ਸਿੰਘ ਮਿੰਟੂ ਬਰਾੜ ਨਾਲ ਜਾਣਕਾਰੀ ਭਰਪੂਰ ਸੰਵਾਦ ਦਾ ਆਯੋਜਨ ਕੀਤਾ। ਡਾਇਰੈਕਟਰ ਭਾਸ਼ਾਵਾਂ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਹੋਏ ਇਸ ਸਮਾਗਮ ਦੌਰਾਨ ਸਰੋਤਿਆਂ ਨੇ ਆਪਣੇ ਸਵਾਲਾਂ ਨਾਲ ਸੰਵਾਦ ਨੂੰ ਅਰਥਭਰਪੂਰ ਬਣਾ ਦਿੱਤਾ। ਇਸ ਮੌਕੇ ਸਾਹਿਤ ਤੇ ਸੱਭਿਆਚਾਰ ਨਾਲ ਜੁੜੀਆਂ ਨਾਮੀ ਸ਼ਖਸੀਅਤਾਂ ਹਾਜ਼ਰ ਸਨ।  

ਪੰਜਾਬੀ ਭਾਸ਼ਾ, ਸੱਭਿਆਚਾਰ ਤੇ ਖੇਡਾਂ ਨਾਲ ਜੁੜੀ ਸ਼ਖਸੀਅਤ ਮਿੰਟੂ ਬਰਾੜ ਨੇ ਖਾਸ ਤੌਰ ’ਤੇ ਆਸਟਰੇਲੀਆ ’ਚ ਪੰਜਾਬੀ ਭਾਸ਼ਾ ਦੇ ਪਸਾਰ ਬਾਰੇ ਦੱਸਿਆ ਕਿ ਉੱਥੇ ਦੇ ਸਾਰੇ ਸੂਬਿਆਂ ਵਿੱਚ ਪੰਜਾਬੀ ਪੜ੍ਹਾਈ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਵੀ ਹਰ ਪੰਜਾਬੀ ਨੂੰ ਵੀ ਆਪਣੀ ਭਾਸ਼ਾ ਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਲੀ ਨੀਤੀ ਤਹਿਤ ਹਰ ਪੱਖੋਂ ਹੁਲਾਰਾ ਦਿੱਤਾ ਜਾ ਰਿਹਾ ਹੈ।

ਆਸਟਰੇਲੀਆ ’ਚ ਪੰਜਾਬੀ ਦੇ ਬਿਹਤਰੀਨ ਤਰੀਕੇ ਨਾਲ ਪੈਰ ਪਸਾਰਨ ਬਾਰੇ ਉਨ੍ਹਾਂ ਦੱਸਿਆ ਕਿ ਆਸਟਰੇਲੀਆ ਨੂੰ ਪੰਜਾਬੀ ਭਾਸ਼ਾ ਨਾਲ ਸਬੰਧਤ ਕਈ ਖੇਤਰਾਂ ’ਚ ਪਹਿਲਕਦਮੀਆਂ ਕਰਨ ਦਾ ਮਾਣ ਪ੍ਰਾਪਤ ਹੈ। ਪੰਜਾਬੀ ਭਾਸ਼ਾ ਦੀਆਂ ਪਹਿਲੀਆਂ ਦੋ ਐਪਸ ‘ਸੁਹਾਵੀ’ ਤੇ ‘ਵਿਰਾਸਤ’ ਇਸ ਮੁਲਕ ’ਚ ਤਿਆਰ ਹੋਈਆਂ ਹਨ ਤੇ ਇਹ ਵਿਸ਼ਵ ਭਰ ’ਚ ਵਸਦੇ ਪੰਜਾਬੀਆਂ ਨੂੰ ਹਰ ਤਰ੍ਹਾਂ ਦੀ ਸਾਹਿਤਕ ਤੇ ਗਿਆਨ ਵਰਧਕ ਸਮੱਗਰੀ ਆਡੀਓ ਤੇ ਪ੍ਰਿੰਟ ਰੂਪ ’ਚ ਪ੍ਰਦਾਨ ਕਰ ਰਹੀਆਂ ਹਨ।

ਸ੍ਰੀ ਮਿੰਟੂ ਨੇ ਦੱਸਿਆ ਕਿ ਪੰਜਾਬੀ ’ਚ ਬਲੌਗ ਪਾਉਣ ਦਾ ਪ੍ਰਚੱਲਣ 2007 ’ਚ ਆਸਟਰੇਲੀਆ ਦੀ ਧਰਤੀ ’ਤੇ ਉਨ੍ਹਾਂ ਵੱਲੋਂ ਆਰੰਭ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਡਿਜੀਟਲ ਰੂਪ ਪਰਥ ’ਚ ਵਸਦੇ ਗੁਰਵੰਤ ਸਿੰਘ ਉੱਪਲ ਨੇ ਤਿਆਰ ਕੀਤਾ।ਆਨਲਾਈਨ ਰੇਡੀਓ ਦੇ ਯੁੱਗ ਦੀ ਸ਼ੁਰੂਆਤ ਦੇ ਸਮੇਂ ਹੀ ‘ਹਰਮਨ ਰੇਡੀਓ’ ਵੀ ਕੰਗਾਰੂਆਂ ਦੇ ਦੇਸ਼ ’ਚ ਸ਼ੁਰੂ ਹੋਇਆ ਤੇ ਪੰਜਾਬੀ ਫੌਂਟਾਂ ਦੇ ਹੋਂਦ ਵਿੱਚ ਆਉਣ ਸਮੇਂ ਵੀ ਆਸਟਰੇਲੀਆ ਵਸਦੇ ਬਲਵੰਤ ਸਿੰਘ ਨੇ ਪੰਜਾਬੀ ਫੌਂਟ ਤਿਆਰ ਕਰਕੇ ਵੱਡਾ ਯੋਗਦਾਨ ਪਾਇਆ। ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਆਸਟਰੇਲੀਆ ’ਚ ਪੰਜਾਬੀ ਕਿੰਨੀ ਵਧੀਆ ਸਥਿਤੀ ’ਚ ਹੈ। ਪੰਜਾਬੀ ਸੱਭਿਆਚਾਰ ਦਾ ਅੰਗ ਮੰਨੀਆਂ ਜਾਂਦੀਆਂ ਖੇਡਾਂ 37 ਸਾਲ ਪਹਿਲਾ ‘ਸਿੱਖ ਖੇਡਾਂ’ ਦੇ ਨਾਮ ’ਤੇ ਭਾਰਤ ਤੋਂ ਬਾਹਰ ਪੰਜਾਬੀਆਂ ਦੀਆਂ ਉਲੰਪਿਕ ਖੇਡਾਂ ਦੇ ਰੂਪ ’ਚ ਆਸਟਰੇਲੀਆ ’ਚ ਸ਼ੁਰੂ ਹੋਈਆਂ ਜੋ ਹਰ ਸਾਲ ਨਿਰੰਤਰ ਹੋ ਰਹੀਆਂ ਹਨ।

ਮਿੰਟੂ ਬਰਾੜ ਨੇ ਦੱਸਿਆ ਕਿ ਇਸ ਵੇਲੇ ਆਸਟਰੇਲੀਆ ’ਚ ਬਹੁਤ ਮਿਆਰੀ ਪੰਜਾਬੀ ਟੀਵੀ ਚੈਨਲ, ਰੇਡੀਓ ਤੇ ਅਖ਼ਬਾਰ ਨਿੱਕਲ ਰਹੇ ਹਨ ਜਿੰਨ੍ਹਾਂ ਨੂੰ ਪੁਰਾਣੀ ਹੀ ਨਹੀਂ ਉੱਥੇ ਦੀ ਨਵੀਂ ਪੀੜ੍ਹੀ ਵੀ ਬਹੁਤ ਹੁੰਗਾਰਾ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਆਸਟਰੇਲੀਆ ’ਚ ਆਪਣੇ ਧਰਮ, ਭਾਸ਼ਾ, ਖੇਡਾਂ ਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਪੂਰੀ ਅਜ਼ਾਦੀ ਹੀ ਨਹੀਂ ਸਗੋਂ ਸਰਕਾਰ ਵੱਲੋਂ ਦਿਲ ਖੋਲ੍ਹਕੇ ਗ੍ਰਾਂਟਾਂ ਵੀ ਦਿੱਤੀਆਂ ਜਾਂਦੀਆਂ ਹਨ। ਜਿਸ ਸਦਕਾ ਇਸ ਦੇਸ਼ ਦਾ ਸੱਭਿਆਚਾਰ ਬਹੁਰੰਗਾਂ ਬਣ ਗਿਆ ਹੈ। ਉਨ੍ਹਾਂ ਦਾ ਭਾਸ਼ਾ ਵਿਭਾਗ ਵੱਲੋਂ ਸਤਿਕਾਰ ਦੇਣ ਲਈ ਧੰਨਵਾਦ ਕੀਤਾ।

   ਡਾਇਰੈਕਟਰ ਭਾਸ਼ਾਵਾਂ ਸ. ਜਸਵੰਤ ਸਿੰਘ ਜ਼ਫ਼ਰ ਨੇ ਕਿਹਾ ਕਿ ਮਿੰਟੂ ਬਰਾੜ ਦੁਨੀਆ ਭਰ ’ਚ ਪੰਜਾਬੀ ਭਾਸ਼ਾ ਤੇ ਸੱਭਿਆਚਾਰ ਦੇ ਦੂਤ ਵਜੋਂ ਕਾਰਜਸ਼ੀਲ ਕੁਝ ਸਿਰਕੱਢ ਸ਼ਖਸੀਅਤਾਂ ’ਚ ਸ਼ਾਮਲ ਹਨ। ਮਿੰਟੂ ਬਰਾੜ ਦੀਆਂ ਸਰਗਰਮੀਆਂ ਨੂੰ ਦੇਖਕੇ ਮਹਿਸੂਸ ਹੁੰਦਾ ਹੈ ਸਾਨੂੰ ਇਹ ਸਮਝਣਾ ਚਾਹੀਦਾ ਹੈ ਕਿ ਅਸੀਂ ਦੁਨੀਆ ’ਤੇ ਕੀ ਕਰਨ ਆਏ ਹਾਂ ਨਾ ਕਿ ਇਹ ਦੇਖਣ ਕਿ ਲੋਕੀ ਕੀ ਕਰਦੇ ਹਨ। ਮਿੰਟੂ ਬਰਾੜ ਇਸ ਧਾਰਨਾ ’ਤੇ ਚਲਦਿਆ ਨਾਮਣਾ, ਨਾਮਾ ਤੇ ਸਕੂਨ ਖੱਟ ਰਿਹਾ ਹੈ। ਜਿਸ ਤੋਂ ਸਾਨੂੰ ਸਭ ਨੂੰ ਸੇਧ ਲੈਣੀ ਚਾਹੀਦੀ ਹੈ ਅਤੇ ਆਪਣੀ ਅਹੁਦਿਆਂ ਨਾਲ ਨਹੀਂ ਸੱਚੀ ਕਿਰਤ ਨਾਲ ਪਹਿਚਾਣ ਬਣਾਉਣੀ ਚਾਹੀਦੀ ਹੈ। ਉਨ੍ਹਾਂ ਮਿੰਟੂ ਬਰਾੜ ਦੀ ਪੁਸਤਕ ‘ਕੰਗਾਰੂਨਾਮਾ’ ਦੀ ਵੀ ਚਰਚਾ ਕੀਤੀ। ਵਿਭਾਗ ਵੱਲੋਂ ਮਿੰਟੂ ਬਰਾੜ ਨੂੰ ਸ਼ਾਲ ਤੇ ਪੁਸਤਕਾਂ ਦਾ ਸੈੱਟ ਭੇਟ ਕਰਕੇ ਸਤਿਕਾਰ ਦਿੱਤਾ ਗਿਆ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਗੁਰਦਾਸਪੁਰ ਪਿੰਡ ਘਣੀਏ-ਕੇ-ਬਾਂਗਰ ਪਹੁੰਚੇ, ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਪਿੰਡ ਵਾਸੀਆਂ ਨੂੰ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪੁਜਦਾ ਕਰਨ ਲਈ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ ਫਤਹਿਗੜ੍ਹ ਚੂੜੀਆਂ : ਡਿਪਟੀ ਕਮਿਸ਼ਨਰ ਸ਼੍ਰੀ ਆਦਿਤਿਆ ਉੱਪਲ ਵਲੋਂ ਪਿੰਡ ਘਣੀਕੇ ਕੇ-ਬਾਂਗਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪਿੰਡ ਵਿੱਚ ਵੱਖ ਵੱਖ ਵਿਕਾਸ ਕਾਰਜ ਕਰਵਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ...

70ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਕਰਵਾਏ ਗਏ 

ਪਟਿਆਲਾ:- ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ...

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਕੀਤੀ ਮੀਟਿੰਗ

ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਉੱਚਿਤ ਲੋੜੀਂਦੇ ਪ੍ਰਬੰਧ ਕਰਨ ਲਈ ਦਿੱਤੇ ਦਿਸ਼ਾ-ਨਿਰਦੇਸ਼ ਸੁਚੱਜੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਡਰੋਨ ਸਰਵੇਲੈਂਸ ਟੀਮਾਂ ਰੱਖਣਗੀਆਂ ਬਾਜ਼ ਅੱਖ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਅੱਜ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...

ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ’ ਤਹਿਤ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ

ਘੱਗਾ:- ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ 2026’ ਮੁਹਿੰਮ ਤਹਿਤ ਪ੍ਰਧਾਨ ਮਿੱਠੂ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਨਗਰ ਪੰਚਾਇਤ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਅਲੱਗ-ਅਲੱਗ ਰੱਖਣ ਅਤੇ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਦੇਣ...

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਸਬੰਧੀ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਵਰਕਸ਼ਾਪ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ 2027 ਸਬੰਧੀ ਜ਼ਿਲ੍ਹਾ ਫੀਲਡ ਟ੍ਰੇਨਰਾਂ ਦੀ 6 ਦਿਨਾਂ ਦੀ ਟ੍ਰੇਨਿੰਗ ਵਰਕਸ਼ਾਮ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਡਾ. ਹਿਮਾਂਸ਼ੂ ਅਗਰਵਾਲ  ਅਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਸ਼ੁਰੂ ਹੋਈ ਹੈ। ਇਸ ਟ੍ਰੇਨਿੰਗ ਵਿੱਚ ਜਨਗਣਨਾ ਵਿਭਾਗ ਵੱਲੋਂ ਜ਼ਿਲ੍ਹਾ ਪਟਿਆਲਾ ਵਿਖੇ ਰੱਖ ਗਏ 2 ਮਾਸਟਰ ਟ੍ਰੇਨਰ ਨਿਸ਼ੂ ਸ਼ਰਮਾ, ਸੀਨੀਅਰ ਸਿਸਟਮ ਐਨਾਲਿਸਟ,...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.