ਮੁਹਾਲੀ : ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਮੁਹਾਲੀ ਅਦਾਲਤ ਵਿਚ ਅੱਜ ਪੇਸ਼ੀ ਹੈ ਜਿਸ ਲਈ ਪੁਲੀਸ ਨੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਹਨ। ਪੁਲੀਸ ਨੇ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੂੰ ਅਦਾਲਤ ਵਿੱਚ ਜਾਣ ਤੋਂ ਰੋਕ ਦਿੱਤਾ ਹੈ। ਇਸ ਮੌਕੇ ਬਿਕਰਮ ਮਜੀਠੀਆ ਦੀ ਪਤਨੀ ਤੇ ਵਿਧਾਇਕਾ ਗਨੀਵ ਕੌਰ ਮਜੀਠੀਆ ਵੀ ਅਦਾਲਤ ਵਿੱਚ ਪਹੁੰਚੇ। ਦੱਸਣਾ ਬਣਦਾ ਹੈ ਕਿ ਪਿਛਲੀ ਪੇਸ਼ੀ ਦੌਰਾਨ ਵੀ ਅਦਾਲਤ ਦੀ ਮਨਜ਼ੂਰੀ ਨਾਲ ਉਹ ਅਦਾਲਤ ਵਿੱਚ ਮੌਜੂਦ ਰਹੇ ਸਨ।