Facebook-f Youtube X-twitter

ਲੋਕਾਂ ਦੀ ਸਹੂਲਤ ਲਈ 44 ਹੋਰ ਸੇਵਾ ਕੇਂਦਰ ਹੋਣਗੇ ਕਾਰਜਸ਼ੀਲ

ਅਮਨ ਅਰੋੜਾ ਵੱਲੋਂ ਨਾਗਰਿਕਾਂ ਨੂੰ ਕੁਸ਼ਲ ਸੇਵਾਵਾਂ ਪ੍ਰਦਾਨ ਕਰਨ ਲਈ ਸੇਵਾ ਕੇਂਦਰਾਂ ਦੇ ਬੁਨਿਆਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਆਦੇਸ਼

ਚੰਡੀਗੜ੍ਹ, 16 ਜੁਲਾਈ:
ਬਿਹਤਰ ਸ਼ਾਸਨ ਅਤੇ ਕੁਸ਼ਲ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਕੇ ਨਾਗਰਿਕਾਂ ਨੂੰ ਹੋਰ ਬਿਹਤਰ ਅਨੁਭਵ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਸੂਬੇ ਭਰ ਵਿੱਚ ਹੋਰ 44 ਸੇਵਾ ਕੇਂਦਰ ਕਾਰਜਸ਼ੀਲ ਕਰਕੇ ਪ੍ਰਸ਼ਾਸਨਿਕ ਸੇਵਾਵਾਂ ਨੈੱਟਵਰਕ ਦਾ ਵਿਸਥਾਰ ਕਰਨ ਜਾ ਰਹੀ ਹੈ। ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਵਿਸਥਾਰ ਤਹਿਤ 16 ਨਵੇਂ ਸੇਵਾ ਕੇਂਦਰਾਂ ਖੋਲ੍ਹੇ ਜਾਣਗੇ ਅਤੇ ਬੰਦ ਪਏ 28 ਕੇਂਦਰਾਂ ਨੂੰ ਮੁੜ ਕਾਰਜਸ਼ੀਲ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਸੂਬੇ ਵਿੱਚ ਛੇ ਸੇਵਾ ਕੇਂਦਰਾਂ ਦੇ ਕਾਊਂਟਰਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ।

ਅਮਨ ਅਰੋੜਾ ਨੇ ਅੱਜ ਪੰਜਾਬ ਭਵਨ ਵਿਖੇ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ (ਪੀ.ਐਸ.ਈ.ਜੀ.ਐਸ.) ਬੋਰਡ ਆਫ਼ ਗਵਰਨਰਜ਼ ਦੀ 22ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਲਗਭਗ 4.10 ਕਰੋੜ ਰੁਪਏ ਦੀ ਲਾਗਤ ਨਾਲ 16 ਨਵੇਂ ਸੇਵਾ ਕੇਂਦਰਾਂ ਦਾ ਨਿਰਮਾਣ ਕੀਤਾ ਜਾਵੇਗਾ ਅਤੇ 1.54 ਕਰੋੜ ਰੁਪਏ ਦੀ ਲਾਗਤ ਨਾਲ 28 ਸੇਵਾ ਕੇਂਦਰਾਂ ਨੂੰ ਦੁਬਾਰਾ ਕਾਰਜਸ਼ੀਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵਿਸਥਾਰ ਦਾ ਉਦੇਸ਼ ਨਾਗਰਿਕਾਂ ਨੂੰ ਸੁਵਿਧਾਜਨਕ ਅਤੇ ਪਾਰਦਰਸ਼ੀ ਢੰਗ ਨਾਲ 500 ਤੋਂ ਵੱਧ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਵਾਲੇ ਸੇਵਾ ਕੇਂਦਰਾਂ ਰਾਹੀਂ ਈ-ਗਵਰਨੈਂਸ ਅਤੇ ਨਾਗਰਿਕ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣਾ ਹੈ।

ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਜਨਤਕ ਸਹੂਲਤਾਂ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਸੇਵਾ ਕੇਂਦਰਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੇ ਨਿਰਦੇਸ਼ ਦਿੱਤੇ ਹਨ, ਜਿਸ ਵਿੱਚ ਬਿਹਤਰ ਉਡੀਕ ਖੇਤਰ, ਬੈਠਣ ਦੀ ਜਗ੍ਹਾ, ਏਅਰ ਕੰਡੀਸ਼ਨਿੰਗ ਅਤੇ ਹੋਰ ਜ਼ਰੂਰੀ ਸਹੂਲਤਾਂ ਸ਼ਾਮਲ ਹਨ। ਇਨ੍ਹਾਂ ਸਾਰੇ ਉਪਾਵਾਂ ਦਾ ਉਦੇਸ਼ ਨਾਗਰਿਕਾਂ ਦੇ ਅਨੁਭਵ ਤੇ ਸੇਵਾ ਕੇਂਦਰ ਦੀ ਪਹੁੰਚਯੋਗਤਾ ਨੂੰ ਵਧਾਉਣਾ ਅਤੇ ਸੇਵਾਵਾਂ ਲਈ ਵਧਦੀ ਮੰਗ ਦਾ ਪ੍ਰਬੰਧਨ ਕਰਨਾ ਅਤੇ ਕੁਝ ਕੇਂਦਰਾਂ ‘ਤੇ ਭੀੜ ਨੂੰ ਘਟਾਉਣ ਵਿੱਚ ਮਦਦ ਕਰਨਾ ਹੈ।

ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਸਾਰੇ ਮੌਜੂਦਾ ਸੇਵਾ ਕੇਂਦਰਾਂ ਦੀ ਵਿਆਪਕ ਸਮੀਖਿਆ ਦੇ ਨਿਰਦੇਸ਼ ਦਿੰਦਿਆਂ ਉਨ੍ਹਾਂ ਦੀ ਭੂਗੋਲਿਕ ਸਥਿਤੀ, ਲੋਕਾਂ ਦੀ ਆਮਦ ਅਤੇ ਰਿਹਾਇਸ਼ੀ ਖੇਤਰਾਂ ਤੋਂ ਦੂਰੀ ਦਾ ਵਿਸ਼ਲੇਸ਼ਣ ਕਰਕੇ ਜ਼ਿਆਦਾ ਲੋੜ ਵਾਲੇ ਖੇਤਰਾਂ ਵਿੱਚ ਸੇਵਾ ਕੇਂਦਰਾਂ ਦੀ ਗਿਣਤੀ ਵਧਾਉਣ ਲਈ ਇੱਕ ਯੋਜਨਾ ਤਿਆਰ ਕਰਨ ਲਈ ਵੀ ਕਿਹਾ।

ਇਸ ਮੀਟਿੰਗ ਦੌਰਾਨ ਸੇਵਾ ਕੇਂਦਰਾਂ ਵਿੱਚ ਮਾਲ ਅਤੇ ਟਰਾਂਸਪੋਰਟ ਵਿਭਾਗ ਦੀਆਂ ਸੇਵਾਵਾਂ ਨੂੰ ਸੇਵਾ ਕੇਂਦਰਾਂ ਰਾਹੀਂ ਦੇਣ ਦੀ ਕੀਤੀ ਸ਼ੁਰੂਆਤ ਦੇ ਨਾਲ-ਨਾਲ ਚੱਲ ਰਹੇ ਹੋਰ ਪ੍ਰੋਜੈਕਟਾਂ ਦੀ ਵੀ ਸਮੀਖਿਆ ਕੀਤੀ ਗਈ। ਜ਼ਿਕਰਯੋਗ ਹੈ ਕਿ ਮੌਜੂਦਾ ਸਮੇਂ ਟਰਾਂਸਪੋਰਟ ਵਿਭਾਗ ਦੀਆਂ 30 ਸੇਵਾਵਾਂ ਅਤੇ ਮਾਲ ਵਿਭਾਗ ਦੀਆਂ 7 ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਸ੍ਰੀ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਕੁਸ਼ਲ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰਕਿਰਿਆਵਾਂ ਨੂੰ ਹੋਰ ਸੁਚਾਰੂ ਬਣਾਉਣ ਦੇ ਨਿਰਦੇਸ਼ ਦਿੱਤੇ।

ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਡੀ.ਕੇ. ਤਿਵਾੜੀ, ਸਕੱਤਰ ਮਾਲ ਅਤੇ ਮੁੜ ਵਸੇਬਾ ਮਨਵੇਸ਼ ਸਿੰਘ ਸਿੱਧੂ, ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਦਿਲਰਾਜ ਸਿੰਘ ਸੰਧਾਵਾਲੀਆ, ਸਕੱਤਰ ਖਰਚਾ ਵੀ.ਐਨ. ਜ਼ਾਦੇ, ਡਾਇਰੈਕਟਰ ਸੁਚੱਜਾ ਪ੍ਰਸ਼ਾਸਨ ਅਮਿਤ ਤਲਵਾੜ, ਵਿਸ਼ੇਸ਼ ਸਕੱਤਰ ਸਥਾਨਕ ਸਰਕਾਰਾਂ ਪਰਮਿੰਦਰਪਾਲ ਸਿੰਘ, ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਰਾਜੇਸ਼ ਧੀਮਾਨ, ਐਮ.ਡੀ. ਪੰਜਾਬ ਇਨਫੋਟੈਕ ਰਾਹੁਲ ਚਾਬਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ

ਬਟਾਲਾ, 7 ਅਗਸਤ (    ) ਵਿਧਾਨ ਸਭਾ ਵਿਚ ਇੱਕ ਵਾਰ ਫਿਰ ਤੋਂ ਵਿਧਾਇਕ ਸ਼ੈਰੀ ਕਲਸੀ ਵਲੋਂ ਵੱਖ-ਵੱਖ ਮੁੱਦੇ ਉਠਾਏ ਗਏ ਹਨ। ਉਨ੍ਹਾਂ ਵਲੋਂ ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ ਗਏ। ਵਿਧਾਨ ਸਭਾ ਵਿੱਚ ਬਟਾਲਾ ਦੇ ਲੋਕ ਹਿੱਤਾਂ ਦੀ ਆਵਾਜ਼ ਉਠਾਉਂਦਿਆਂ ਵਿਧਾਇਕ ਸ਼ੈਰੀ...

ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪਟਿਆਲਾ, 07 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।...

ਚੇਅਰਮੈਨ ਮਾਨਿਕ ਮਹਿਤਾ ਨੇ ‘ਮੇਰੀ ਰਸੋਈ’ ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਬਟਾਲਾ, 7 ਅਗਸਤ  ( ) ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਨਿਕ ਮਹਿਤਾ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ “ਮੇਰੀ ਰਸੋਈ ” ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ...

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਈ ਜ਼ਿਲ੍ਹਾ ਪੱਧਰੀ ਰੈੱਡ ਰਨ ਮੈਰਾਥਨ

ਸ੍ਰੀ ਮੁਕਤਸਰ ਸਾਹਿਬ, 07 ਅਗਸਤ:           ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ਼ ਬੀਤੇ ਦਿਨੀਂ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਰੈੱਡ ਰਨ ਮੈਰਾਥਨ ਕਰਵਾਈ ਗਈ। ਇਸ ਮੈਰਾਥਨ ਵਿੱਚ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.