Facebook-f Youtube X-twitter

ਪੰਜਾਬ ਕਾਂਗਰਸ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਵਾਰ-ਵਾਰ ਮਿਲ ਰਹੀਆਂ ਧਮਕੀਆਂ ‘ਤੇ ਚਿੰਤਾ ਪ੍ਰਗਟਾਈ

ਉਮੀਦ ਹੈ ਕਿ ਸੂਬਾ, ਕੇਂਦਰ ਸਰਕਾਰਾਂ ਧਮਕੀਆਂ ਨੂੰ ਗੰਭੀਰਤਾ ਨਾਲ ਲੈਣਗੀਆਂ: ਵੜਿੰਗ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ‘ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ, ਵੜਿੰਗ ਨੇ ਉਮੀਦ ਪ੍ਰਗਟਾਈ ਹੈ ਕਿ ਸੂਬਾ ਅਤੇ ਕੇਂਦਰ ਦੀਆਂ ਸਰਕਾਰਾਂ ਇਨ੍ਹਾਂ ਧਮਕੀਆਂ ਨੂੰ ਗੰਭੀਰਤਾ ਨਾਲ ਲੈਣਗੀਆਂ। ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਤੌਰ ਤੇ ਲੋਕਾਂ ਵਿੱਚ ਡਰ ਪੈਦਾ ਕਰਨ ਦੀ ਕੋਸ਼ਿਸ਼ ਹੈ।

ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਨਾ ਸਿਰਫ਼ ਸਿੱਖਾਂ ਲਈ ਸਭ ਤੋਂ ਪਵਿੱਤਰ ਤੀਰਥ ਅਸਥਾਨ ਹੈ, ਸਗੋਂ ਸਾਰੇ ਧਰਮਾਂ ਦੇ ਲੋਕਾਂ ਲਈ ਖੁੱਲ੍ਹਾ ਹੈ। ਉਨ੍ਹਾਂ ਕਿਹਾ ਕਿ ਇਹ ਵਿਸ਼ਵਵਿਆਪੀ ਭਾਈਚਾਰੇ ਅਤੇ ਸਦਭਾਵਨਾ ਦਾ ਪ੍ਰਤੀਕ ਹੈ ਅਤੇ ਜੋ ਲੋਕ ਡਰ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਹ ਉਸ ਸਦਭਾਵਨਾ ਨੂੰ ਭੰਗ ਕਰਨਾ ਚਾਹੁੰਦੇ ਹਨ।

ਉਨ੍ਹਾਂ ਕਿਹਾ ਕਿ ਕਿਉਂਕਿ ਧਮਕੀਆਂ ਕੁਝ ਦਿਨਾਂ ਤੋਂ ਜਾਰੀ ਕੀਤੀਆਂ ਜਾ ਰਹੀਆਂ ਹਨ, ਅਜਿਹੇ ਵਿਚ ਸਰਕਾਰੀ ਏਜੰਸੀਆਂ ਨੂੰ ਹੁਣ ਤੱਕ ਇਹ ਪਤਾ ਲਗਾ ਲੈਣਾ ਚਾਹੀਦਾ ਹੈ ਕਿ ਧਮਕੀਆਂ ਕਿੱਥੋਂ ਆਈਆਂ ਅਤੇ ਈਮੇਲਾਂ ਕਿੱਥੋਂ ਕੀਤੀਆਂ ਗਈਆਂ ਸਨ?

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸ਼੍ਰੀ ਹਰਿਮੰਦਰ ਸਾਹਿਬ ਨੂੰ ਸਿਰਫ਼ ਸਿੱਖ ਜਾਂ ਪੰਜਾਬੀ ਹੀ ਨਹੀਂ, ਸਗੋਂ ਭਾਰਤ ਭਰ ਦੇ ਸਾਰੇ ਧਰਮਾਂ ਦੇ ਲੋਕ ਬਹੁਤ ਸਤਿਕਾਰ ਦਿੰਦੇ ਹਨ ਅਤੇ ਕੋਈ ਵੀ ਇਸ ਪਵਿੱਤਰ ਅਸਥਾਨ ਪ੍ਰਤੀ ਕਿਸੇ ਵੀ ਧਮਕੀ ਜਾਂ ਕਿਸੇ ਵੀ ਤਰ੍ਹਾਂ ਦੇ ਨਿਰਾਦਰ ਨੂੰ ਬਰਦਾਸ਼ਤ ਨਹੀਂ ਕਰੇਗਾ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ; ਐਸੋਸੀਏਸ਼ਨ ਨੂੰ 04 ਲੱਖ ਰੁਪਏ ਦੇਣ ਦਾ ਐਲਾਨ  2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਨੂੰ ਮਿਲੀ, ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੂੰ ਸੌਂਪਿਆ ਫੈਡਰੇਸ਼ਨ ਦਾ ਝੰਡਾ ਪੰਜਾਬ ਦੇ ਰਜਿਸਟਰਡ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ...

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ  ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।  ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ...

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ : ਹਿਮਾਂਸ਼ੂ ਜੈਨ -ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ ਪਟਿਆਲਾ:- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ...

ਪਟਿਆਲਾ ਵਿਖੇ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਪਟਿਆਲਾ:- ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਵੱਲੋਂ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼ 1, ਪਟਿਆਲਾ ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਚੈਂਪੀਅਨਸ਼ਿਪ 10 ਅਤੇ 11 ਨਵੰਬਰ ਨੂੰ ਕਰਵਾਈ ਗਈ। ਇਹ ਟੂਰਨਾਮੈਂਟ ਸ. ਜਗਜੀਤ ਸਿੰਘ ਗਿੱਲ (ਰਿਟਾਇਰਡ ਐੱਸ.ਪੀ.) ਜੀ ਦੇ...

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ ਰਾਜਿੰਦਰਾ ਹਸਪਤਾਲ ਵਿਖੇ ਦਾ ਹਾਲ-ਚਾਲ ਜਾਣਿਆ

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਵੇਗੀ-ਬਰਿੰਦਰ ਗੋਇਲ ਪਟਿਆਲਾ:- ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਨੇੜੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸਬੰਧੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.