Facebook-f Youtube X-twitter

ਉਦਯੋਗਿਕ ਨੀਤੀ ਯੋਜਨਾ ਦਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਉਦਘਾਟਨ


ਚੰਡੀਗੜ੍ਹ 17 ਜੁਲਾਈ: 
ਪੰਜਾਬ ਸਰਕਾਰ ਇੱਕ ਨਵੀਂ ਉਦਯੋਗਿਕ ਨੀਤੀ ਲਿਆਂਦੀ ਜਾ ਰਹੀ ਹੈ, ਜੋ ਭਾਰਤ ਵਿੱਚ ਸਭ ਤੋਂ ਵਧੀਆ ਹੋਣ ਦੇ ਨਾਲ-ਨਾਲ ਪੰਜਾਬ ਵਿੱਚ ਉਦਯੋਗਿਕ ਵਿਕਾਸ ਅਤੇ ਰੁਜ਼ਗਾਰ ਮੌਕੇ ਪੈਦਾ ਕਰਨ ਲਈ ਰਾਹ ਪੱਧਰਾ ਕਰੇਗੀ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਹ ਨੀਤੀ ਵੱਖ-ਵੱਖ ਉਦਯੋਗਾਂ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ ਤਿਆਰ ਕੀਤੀ ਜਾਵੇਗੀ।

ਪਹਿਲੇ ਕਦਮ ਵਜੋਂ, ਪੰਜਾਬ ਸਰਕਾਰ ਉਦਯੋਗਾਂ ਅਤੇ ਸਰਕਾਰ ਵਿਚਕਾਰ ਇੱਕ ਢਾਂਚਾਗਤ ਅਤੇ ਸਹਿਯੋਗੀ ਸ਼ਮੂਲੀਅਤ ਦੀ ਪ੍ਰਵਾਨਗੀ ਦੇਣ ਲਈ ਖੇਤਰ-ਵਿਸ਼ੇਸ਼ ਕਮੇਟੀਆਂ ਨੂੰ ਨੋਟੀਫਾਈ ਕਰਨ ਲਈ ਤਿਆਰ ਹੈ। ਇਹ ਕਮੇਟੀਆਂ ਨੋਟੀਫਿਕੇਸ਼ਨ ਦੀ ਮਿਤੀ ਤੋਂ 2 ਸਾਲਾਂ ਦੀ ਮਿਆਦ ਲਈ ਕੰਮ ਕਰਨਗੀਆਂ, ਇਹ ਮਿਆਦ ਲੋੜ ਪੈਣ ਤੇ ਸਰਕਾਰ ਵੱਲੋਂ ਵਧਾਈ ਜਾ ਸਕਦੀ ਹੈ।

ਖੇਤਰਾਂ ਦੀ ਸੂਚੀ: ਟੈਕਸਟਾਈਲ-ਸਪਿਨਿੰਗ ਅਤੇ ਬੁਣਾਈ, ਲਿਬਾਸ ਨਿਰਮਾਣ, ਰੰਗਾਈ ਅਤੇ ਫਿਨਿਸ਼ਿੰਗ, ਆਈ.ਟੀ. ਸੈਕਟਰ, ਖੇਡਾਂ/ਚਮੜੇ ਦੇ ਸਾਮਾਨ, ਮਸ਼ੀਨ ਟੂਲ, ਸਾਈਕਲ ਉਦਯੋਗ, ਆਟੋ ਅਤੇ ਆਟੋ ਕੰਪੋਨੈਂਟ, ਹੈਵੀ ਮਸ਼ੀਨਰੀ, ਇਲੈਕਟ੍ਰਿਕ ਵਾਹਨ, ਨਵਿਆਉਣਯੋਗ ਊਰਜਾ, ਫੂਡ ਪ੍ਰੋਸੈਸਿੰਗ ਅਤੇ ਡੇਅਰੀ, ਸਟੀਲ ਅਤੇ ਰੋਲਿੰਗ ਮਿੱਲਾਂ, ਫਰਨੀਚਰ ਅਤੇ ਪਲਾਈ ਉਦਯੋਗ, ਪਲਾਸਟਿੰਗ ਅਤੇ ਰਸਾਇਣਕ ਉਤਪਾਦ, ਲੌਜਿਸਟਿਕ ਅਤੇ ਵੇਅਰਹਾਊਸਿੰਗ, ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ, ਫਿਲਮ ਮੀਡੀਆ, ਫਾਰਮਾਸਿਊਟੀਕਲ/ਬਾਇਓ-ਟੈਕਨਾਲੋਜੀ, ਹਸਪਤਾਲ ਅਤੇ ਸਿਹਤ ਸੰਭਾਲ, ਯੂਨੀਵਰਸਿਟੀਆਂ/ਕੋਚਿੰਗ ਸੰਸਥਾਵਾਂ, ਸਟਾਰਟ ਅੱਪ, ਪ੍ਰਚੂਨ, ਈ.ਐਸ.ਡੀ.ਐਮ.-ਇਲੈਕਟ੍ਰਾਨਿਕ ਸਿਸਟਮ ਡਿਜ਼ਾਈਨ ਅਤੇ ਨਿਰਮਾਣ।
ਉਨ੍ਹਾਂ ਅੱਗੇ ਦੱਸਿਆ ਕਿ ਹਰੇਕ ਕਮੇਟੀ ਲਈ ਪਹਿਲਾ ਕੰਮ ਸਰਕਾਰ ਨੂੰ ਆਪਣੇ ਸਬੰਧਤ ਖੇਤਰ ਵਿੱਚ ਪੰਜਾਬ ਦੇ ਮੌਜੂਦਾ ਉਦਯੋਗਿਕ ਮਾਹੌਲ ਅਤੇ ਪੰਜਾਬ ਦੇ ਵਿਲੱਖਣ ਢਾਂਚੇ ਅਤੇ ਵਿੱਤੀ ਉਪਲਬਧਤਾ ਦੇ ਮੱਦੇਨਜ਼ਰ ਨਵੀਂ ਉਦਯੋਗਿਕ ਨੀਤੀ ਸਬੰਧੀ ਸਿਫ਼ਾਰਸ਼ਾਂ ਬਾਰੇ  ਢਾਂਚਾਗਤ ਜਾਣਕਾਰੀ ਪ੍ਰਦਾਨ ਕਰਨਾ ਹੋਵੇਗਾ। ਕਮੇਟੀਆਂ ਤੋਂ ਉਕਤ ਕਮੇਟੀਆਂ ਦੇ ਨੋਟੀਫਿਕੇਸ਼ਨ ਦੇ 45 ਦਿਨਾਂ ਦੇ ਅੰਦਰ ਲਿਖਤੀ ਰੂਪ ਵਿੱਚ ਇਹ ਸਿਫ਼ਾਰਸ਼ਾਂ ਜਮ੍ਹਾਂ ਕਰਾਉਣ ਦੀ ਆਸ ਕੀਤੀ ਜਾਂਦੀ ਹੈ।

ਹਰੇਕ ਕਮੇਟੀ ਵਿੱਚ ਇੱਕ ਚੇਅਰਪਰਸਨ ਅਤੇ ਉਦਯੋਗ ਤੋਂ ਲਗਭਗ 8-10 ਮੈਂਬਰ ਹੋਣਗੇ, ਜਦਕਿ ਲੋੜ ਅਨੁਸਾਰ ਸਰਕਾਰ ਵੱਲੋਂ ਹੋਰ ਮੈਂਬਰ ਸ਼ਾਮਲ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਮੈਂਬਰ ਆਕਾਰ, ਪੈਮਾਨੇ ਅਤੇ ਭੂਗੋਲ ਵਿੱਚ ਵੱਖ ਹੋਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਿਚਾਰ-ਵਟਾਂਦਰੇ ਦੌਰਾਨ ਸਾਰੇ ਵਿਚਾਰ ਪੇਸ਼ ਕੀਤੇ ਜਾਣ।

ਇਸ ਤੋਂ ਇਲਾਵਾ, ਉਨ੍ਹਾਂ ਨੇ ਇਹ ਵੀ ਦੱਸਿਆ ਕਿ ਹਰੇਕ ਕਮੇਟੀ ਆਪਣੀਆਂ ਮੀਟਿੰਗਾਂ/ਚਰਚਾ ਕਰ ਸਕੇਗੀ ਅਤੇ ਸਕੱਤਰੇਤ ਸਹਾਇਤਾ ਇੱਕ ਵਧੀਕ ਜ਼ਿਲ੍ਹਾ ਕਮਿਸ਼ਨਰ ਦੁਆਰਾ ਪ੍ਰਦਾਨ ਕੀਤੀ ਜਾਵੇਗੀ ,ਜੋ ਕਮੇਟੀ ਦੇ ਸਕੱਤਰ ਵਜੋਂ ਕੰਮ ਕਰੇਗਾ, ਆਈ ਐਂਡ ਸੀ ਵਿਭਾਗ ਤੋਂ ਇੱਕ ਜੀ.ਐਮ ਡੀ.ਆਈ.ਸੀ. ਅਤੇ ਪੀ.ਬੀ.ਆਈ.ਪੀ. ਤੋਂ ਸਬੰਧਤ ਸੈਕਟਰ ਅਧਿਕਾਰੀ , ਜੋ ਲੋੜ ਅਨੁਸਾਰ ਸਬੰਧਤ ਡੇਟਾ ਅਤੇ ਜਾਣਕਾਰੀ ਨਾਲ ਕਮੇਟੀ ਦੀ ਸਹਾਇਤਾ ਕਰ ਸਕਦਾ ਹੈ। ਸਰਕਾਰ ਸਮੇਂ-ਸਮੇਂ ’ਤੇ ਢੁਕਵੇਂ ਸਮਝੇ ਜਾਣ ’ਤੇ ਕਮੇਟੀਆਂ ਦੀ ਮੈਂਬਰਸ਼ਿਪ ਅਤੇ ਸੰਦਰਭ ਦੀਆਂ ਸ਼ਰਤਾਂ ਨੂੰ ਸੋਧਣ ਦਾ ਅਧਿਕਾਰ ਰਾਖਵਾਂ ਰੱਖਦੀ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਦਾ ਪਿੰਡ ਕਿੰਗਰਾ ’ਚ ਪ੍ਰਦਰਸ਼ਨ

ਮਲੋਟ/ਸ੍ਰੀ ਮੁਕਤਸਰ ਸਾਹਿਬ, 09 ਅਗਸਤ  : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਮਰਪਿਤ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਇਸੇ ਲੜੀ ਤਹਿਤ ਬੀਤੀ ਸ਼ਾਮ ਜ਼ਿਲ੍ਹੇ ਦੇ ਹਲਕਾ ਮਲੋਟ ਦੇ ਪਿੰਡ ਕਿੰਗਰਾ ਵਿਖੇ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ਦਿਖਾਈ ਗਈ। ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ ਜ਼ਿਲੇ ਵਿੱਚ ਰੋਜਾਨਾਂ...

ਸ੍ਰੀਮਤੀ ਰਾਜਬੀਰ ਕੌਰ ਕਲਸੀ ਵਲੋਂ ਲਗਾਤਾਰ ਚੌਥੀ ਵਾਰ ਬਟਾਲੇ ਦੀਆਂ ਭੈਣਾਂ, ਧੀਆਂ ਤੇ ਮਾਵਾਂ ਨਾਲ ਮਿਲ ਕੇ ਮਨਾਇਆ ਗਿਆ ‘ਤੀਆਂ ਦਾ ਤਿਉਹਾਰ’

‘ਤੀਆਂ ਦਾ ਤਿਉਹਾਰ’ ਪੰਜਾਬੀ ਸੱਭਿਆਚਾਰ, ਲੋਕ ਰੀਤਾਂ ਅਤੇ ਪਰੰਪਰਾਵਾਂ ਦੀ ਜੀਵੰਤ ਤਸਵੀਰ ਪੇਸ਼ ਕਰਦਾ ਹੈ- ਸ੍ਰੀਮਤੀ ਰਾਜਬੀਰ ਕੌਰ ਕਲਸੀ ‘ਤੀਆਂ’ ਦੀਆਂ ਖੁਸ਼ੀਆਂ ਮੌਕੇ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦਾ ਵਿਹੜਾ ਸ਼ਗਨਾਂ ਦੇ ਗੀਤਾਂ ਨਾਲ ਗੂੰਜ ਉੱਠਿਆ ਉੱਘੀ ਗਾਇਕਾਵਾਂ ਬਾਣੀ ਸੰਧੂ, ਚੰਨ ਕੌਰ, ਕੰਚਨ ਸ਼ਰਮਾ ਅਤੇ ਇਲਾਹੀ ਸੋਹਲ ਆਪਣੀ ਗਾਇਕੀ ਰਾਹੀਂ ਪੰਜਾਬੀ ਸੱਭਿਆਚਾਰ ਨੂੰ ਕੀਤਾ ਰੂਪਮਾਨ  ...

ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ

ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ ਬਟਾਲਾ, 9 ਅਗਸਤ   ਭਾਰਤ ਦੀ ਮਾਣਯੋਗ ਸੁਪਰੀਮ ਕੋਰਟ, 21, 22 ਅਤੇ 23 ਅਗਸਤ 2026 ਨੂੰ ਵਿਸ਼ੇਸ਼ ਲੋਕ ਅਦਾਲਤ ਲਗਾ ਰਹੀ ਹੈ, ਜਿਸਦਾ ਉਦੇਸ਼ ਅਦਾਲਤ ਦੇ ਸਾਹਮਣੇ ਕਾਫ਼ੀ ਸਮੇਂ ਤੋਂ ਲੰਬਿਤ ਪਏ ਮਾਮਲਿਆਂ ਦੇ ਸੁਹਿਰਦ...

ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਖਵਾਈ ਜਾਵੇਗੀ ਅਲਬੈਂਡਾਜੋਲ ਦੀ ਗੋਲੀ : ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ

•             ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਸਿੱਖਿਆ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਾਂਝੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ ਮੁਹਿੰਮ •             ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਦਵਾਈ ਬਿਲਕੁਲ ਮੁਫ਼ਤ ਮਿਲੇਗੀ ਸ੍ਰੀ ਮੁਕਤਸਰ ਸਾਹਿਬ,  9 ਅਗਸਤ 2026: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨੈਸ਼ਨਲ ਡੀਵਰਮਿੰਗ ਡੇ ਯਾਨੀ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਿਤੀ 10 ਅਗਸਤ 2026 ਨੂੰ ਵੱਡੇ ਪੱਧਰ ‘ਤੇ ਮਨਾਇਆ...

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.