Facebook-f Youtube X-twitter

ਦੋ ਪੰਜਾਬੀ ਨੌਜਵਾਨਾਂ ਨੂੰ ਸੜਕ ਹਾਦਸੇ ਮਾਮਲੇ ‘ਚ 3 ਸਾਲ ਕੈਦ, ਦੇਸ਼ ਨਿਕਾਲੇ ਦੀ ਸੰਭਾਵਨਾ

ਕੈਨੇਡਾ : ਕੈਨੇਡਾ ਦੇ ਸਰੀ ਸ਼ਹਿਰ ਵਿੱਚ ਦੋ ਪੰਜਾਬੀ ਨੌਜਵਾਨਾਂ, 22 ਸਾਲਾ ਗਗਨਪ੍ਰੀਤ ਸਿੰਘ ਅਤੇ ਜਗਦੀਪ ਸਿੰਘ ਨੂੰ ਇੱਕ ਸੜਕ ਹਾਦਸੇ ਨਾਲ ਜੁੜੇ ਮਾਮਲੇ ਵਿੱਚ 3 ਸਾਲ ਦੀ ਜ਼ਿੰਦ ਨਾਲ ਸਜ਼ਾ ਸੁਣਾਈ ਗਈ ਹੈ। ਸਜ਼ਾ ਮੁਕੰਮਲ ਹੋਣ ਦੇ ਬਾਅਦ ਦੋਹਾਂ ਨੂੰ ਦੇਸ਼ ਤੋਂ ਬਾਹਰ ਕੱਢਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਹ ਦੁਰਘਟਨਾ 27 ਜਨਵਰੀ 2024 ਨੂੰ ਸਰੀ ਦੀ 132ਵੀਂ ਸਟ੍ਰੀਟ ’ਤੇ ਵਾਪਰੀ ਸੀ, ਜਦੋਂ ਦੋਹਾਂ ਨੇ ਇੱਕ ਵਿਅਕਤੀ ਨੂੰ ਕਾਰ ਹੇਠ ਲਿਆਉਣ ਤੋਂ ਬਾਅਦ ਲਗਭਗ ਸਵਾ ਕਿਲੋਮੀਟਰ ਤੱਕ ਘਸੀਟਿਆ ਅਤੇ ਬਾਅਦ ਵਿੱਚ ਉਸ ਦੀ ਲਾਸ਼ ਨੂੰ ਇੱਕ ਸੁੰਨੀ ਗਲੀ ਵਿੱਚ ਸੁੱਟ ਕੇ ਮੌਕੇ ਤੋਂ ਭੱਜ ਗਏ।

ਅਦਾਲਤੀ ਦਸਤਾਵੇਜ਼ਾਂ ਮੁਤਾਬਕ, ਹਾਦਸੇ ਵੇਲੇ ਕਾਰ ਗਗਨਪ੍ਰੀਤ ਸਿੰਘ ਚਲਾ ਰਿਹਾ ਸੀ ਅਤੇ ਜਗਦੀਪ ਸਿੰਘ ਉਸਦੇ ਨਾਲ ਸੀ। ਉਸ ਸਮੇਂ ਕਾਰ ਵਿੱਚ ਇੱਕ ਹੋਰ ਨੌਜਵਾਨ ਵੀ ਮੌਜੂਦ ਸੀ, ਪਰ ਉਸ ’ਤੇ ਕੋਈ ਦੋਸ਼ ਨਹੀਂ ਲਗਾਇਆ ਗਿਆ। ਗਵਾਹਾਂ ਨੇ ਦਰਸਾਇਆ ਕਿ ਉਹ ਵਿਅਕਤੀ ਪਹਿਲਾਂ ਹੀ ਸੜਕ ’ਤੇ ਲੰਮੇ ਪਿਆ ਸੀ ਅਤੇ ਜਦੋਂ ਲੋਕ ਉਸ ਲਈ 911 ਤੇ ਕਾਲ ਕਰਨ ਲੱਗੇ, ਤਦ ਇੱਕ ਕਾਰ ਨੇ ਆ ਕੇ ਉਸਨੂੰ ਕੁਚਲ ਦਿੱਤਾ। ਗਵਾਹਾਂ ਦੀਆਂ ਚੀਕਾਂ ਵੀ 911 ਕਾਲ ਰਿਕਾਰਡਿੰਗ ਵਿੱਚ ਸੁਣੀ ਗਈਆਂ।

ਇਕ ਵਾਰ ਹਾਦਸਾ ਹੋਣ ’ਤੇ ਦੋਹਾਂ ਨੇ ਕਾਰ ਹੇਠੋਂ ਲਾਸ਼ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਪਰ ਨਾ ਕੱਢ ਸਕੇ। ਬਾਅਦ ਵਿੱਚ ਉਨ੍ਹਾਂ ਨੇ ਕਾਰ ਨੂੰ ਇੱਕ ਸੁੰਨੀ ਗਲੀ ਵਿੱਚ ਰੋਕ ਕੇ, ਜਿੱਥੇ ਸਰਵੇਲੈਂਸ ਕੈਮਰੇ ਵਿੱਚ ਜਗਦੀਪ ਨੂੰ ਕਾਰ ਰਿਵਰਸ ਕਰਦੇ ਅਤੇ ਗਗਨਪ੍ਰੀਤ ਨੂੰ ਲਾਸ਼ ਖਿੱਚਦੇ ਹੋਏ ਦਰਸਾਇਆ ਗਿਆ, ਮ੍ਰਿਤਕ ਦੇ ਸ਼ਰੀਰ ਨੂੰ ਉਥੇ ਸੁੱਟਿਆ। ਫੋਰੈਂਸਿਕ ਜਾਂਚ ਵਿੱਚ ਗਗਨਪ੍ਰੀਤ ਦੇ ਹੱਥਾਂ ’ਤੇ ਮ੍ਰਿਤਕ ਦਾ ਡੀਐਨਏ ਮਿਲਿਆ।

ਸਰਕਾਰੀ ਵਕੀਲ ਨੇ ਅਦਾਲਤ ਵਿੱਚ ਕਿਹਾ ਕਿ ਹਾਦਸੇ ਤੋਂ ਬਾਅਦ ਦੋਹਾਂ ਨੌਜਵਾਨਾਂ ਨੇ ਉਸ ਵਿਅਕਤੀ ਦੀ ਸਹਾਇਤਾ ਕਰਨ ਦੀ ਥਾਂ ਉਸਨੂੰ ਸੁੱਟ ਕੇ ਭੱਜ ਜਾਣਾ ਇੱਕ ਬੇਹੱਦ ਨਿੰਦਣਯੋਗ ਕ੍ਰਿਤ ਹੈ। ਮ੍ਰਿਤਕ ਕੈਨੇਡੀਅਨ ਮੂਲ ਦਾ ਸੀ।

ਦੋਸ਼ੀਆਂ ਨੇ ਦੋਸ਼ ਕਬੂਲ ਕਰ ਲਿਆ ਹੈ। ਗਗਨਪ੍ਰੀਤ ਨੇ ਦਲੀਲ ਦਿੱਤੀ ਕਿ ਇਹ ਇੱਕ ਅਚਾਨਕ ਹਾਦਸਾ ਸੀ ਅਤੇ ਉਸ ਦਾ ਕਿਸੇ ਨੂੰ ਨੁਕਸਾਨ ਪਹੁੰਚਾਉਣ ਦਾ ਇਰਾਦਾ ਨਹੀਂ ਸੀ। ਉਸਦੇ ਵਕੀਲ ਨੇ ਵੀ ਦੱਸਿਆ ਕਿ ਉਸ ਦਾ ਕੋਈ ਪਹਿਲਾਂ ਦਾ ਅਪਰਾਧਿਕ ਰਿਕਾਰਡ ਨਹੀਂ। ਜਗਦੀਪ ਦੇ ਵਕੀਲ ਨੇ ਵੀ ਅਦਾਲਤ ਵਿੱਚ ਕਿਹਾ ਕਿ ਉਸਨੂੰ ਇਸ ਘਟਨਾ ’ਤੇ ਗਹਿਰਾ ਪਛਤਾਵਾ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ

ਬਟਾਲਾ, 7 ਅਗਸਤ (    ) ਵਿਧਾਨ ਸਭਾ ਵਿਚ ਇੱਕ ਵਾਰ ਫਿਰ ਤੋਂ ਵਿਧਾਇਕ ਸ਼ੈਰੀ ਕਲਸੀ ਵਲੋਂ ਵੱਖ-ਵੱਖ ਮੁੱਦੇ ਉਠਾਏ ਗਏ ਹਨ। ਉਨ੍ਹਾਂ ਵਲੋਂ ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ ਗਏ। ਵਿਧਾਨ ਸਭਾ ਵਿੱਚ ਬਟਾਲਾ ਦੇ ਲੋਕ ਹਿੱਤਾਂ ਦੀ ਆਵਾਜ਼ ਉਠਾਉਂਦਿਆਂ ਵਿਧਾਇਕ ਸ਼ੈਰੀ...

ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪਟਿਆਲਾ, 07 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।...

ਚੇਅਰਮੈਨ ਮਾਨਿਕ ਮਹਿਤਾ ਨੇ ‘ਮੇਰੀ ਰਸੋਈ’ ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਬਟਾਲਾ, 7 ਅਗਸਤ  ( ) ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਨਿਕ ਮਹਿਤਾ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ “ਮੇਰੀ ਰਸੋਈ ” ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ...

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਈ ਜ਼ਿਲ੍ਹਾ ਪੱਧਰੀ ਰੈੱਡ ਰਨ ਮੈਰਾਥਨ

ਸ੍ਰੀ ਮੁਕਤਸਰ ਸਾਹਿਬ, 07 ਅਗਸਤ:           ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ਼ ਬੀਤੇ ਦਿਨੀਂ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਰੈੱਡ ਰਨ ਮੈਰਾਥਨ ਕਰਵਾਈ ਗਈ। ਇਸ ਮੈਰਾਥਨ ਵਿੱਚ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.