Facebook-f Youtube X-twitter

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਮਾਨ

ਧਮਕੀਆਂ ਮਿਲਣ ਤੋਂ ਬਾਅਦ ਪਹਿਲੀ ਫੇਰੀ, ਵਿਰੋਧੀਆਂ ਨੇ ਸਾਧੇ ਨਿਸ਼ਾਨੇ

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ (ਮੰਗਲਵਾਰ) ਅੰਮ੍ਰਿਤਸਰ ਪਹੁੰਚੇ ਹਨ। ਸ੍ਰੀ ਹਰਿਮੰਦਰ ਸਾਹਿਬ ਵਿਖੇ ਧਮਕੀਆਂ ਮਿਲਣ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੈ। ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਹੁਣ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵੀ ਧਮਕੀ ਭਰੇ ਈਮੇਲ ਆਏ ਹਨ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੁਰੱਖਿਆ ਦਾ ਵੀ ਜਾਇਜ਼ਾ ਲਿਆ। ਜਿਕਰਯੋਗ ਹੈ ਕਿ ਵਿਰੋਧੀ ਪਾਰਟੀਆਂ ਨੇ ਉਨ੍ਹਾਂ ਦੇ ਨਾ ਆਉਣ ‘ਤੇ ਸਵਾਲ ਚੁੱਕੇ ਸਨ।

14 ਜੁਲਾਈ ਨੂੰ ਧਮਕੀਆਂ ਮਿਲਣ ਤੋਂ ਬਾਅਦ, ਕਾਂਗਰਸ ਅਤੇ ਭਾਜਪਾ ਦੇ ਸੀਨੀਅਰ ਆਗੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾ ਆਉਣ ‘ਤੇ ਸਵਾਲ ਉਠਾਏ ਸਨ। ਭਾਜਪਾ ਦੇ ਸਹਿ-ਇੰਚਾਰਜ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਗੁਰੂ ਘਰ ਵਿਖੇ ਮਿਲ ਰਹੀਆਂ ਧਮਕੀਆਂ ਨੂੰ ਗੰਭੀਰਤਾ ਨਾਲ ਨਹੀਂ ਲਿਆ।

ਉਨ੍ਹਾਂ ਕਿਹਾ ਕਿ ਸਰਕਾਰ 3 ਦਿਨਾਂ ਬਾਅਦ ਜਾਗ ਪਈ ਅਤੇ ਫਿਰ ਕਾਰਵਾਈ ਦੀਆਂ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ, ਜਿਸ ਤੋਂ ਸਪੱਸ਼ਟ ਹੈ ਕਿ ਸੂਬਾ ਸਰਕਾਰ ਡੂੰਘੀ ਲਾਪਰਵਾਹੀ ਅਤੇ ਬੇਹੋਸ਼ੀ ਦੀ ਹਾਲਤ ਵਿੱਚ ਹੈ। ਇੰਨਾ ਹੀ ਨਹੀਂ, ਕਾਂਗਰਸੀ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਦੇ ਅੰਮ੍ਰਿਤਸਰ ਨਾ ਆਉਣ ‘ਤੇ ਸਰਕਾਰ ਨੂੰ ਘੇਰਿਆ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਮਿੱਟੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੀ ਮੁਹਿੰਮ ਵਿੱਚ ਸਾਥ ਦੇਣ ਕਿਸਾਨ ਵੀਰ, ਪਿੰਡ ਗੰਡੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਲਈ ਜਾਗਰੂਕਤਾ ਕੈਂਪ

ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤੇ ਉਪ ਮੰਡਲ ਮੈਜਿਸਟਰੇਟ ਬਟਾਲਾ ਸਾਰੰਗਪ੍ਰੀਤ ਔਜਲਾ ਦੇ ਹੁਕਮਾਂ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਸ਼ਾਹਬਾਜ਼ ਸਿੰਘ ਚੀਮਾ ਦੀ ਰਹਿਨੁਮਾਈ ਹੇਠ ਅਤੇ ਬਲਾਕ ਇੰਚਾਰਜ ਰਜਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਦੇ ਯਤਨ ਸਦਕਾ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਗੰਡੇ ਕੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ...

ਪ੍ਰਸ਼ਾਸਨ ਨਾਲ ਇੰਟਰਨਜ ਵਜੋਂ ਕੰਮ ਕਰਕੇ ਹਾਸਲ ਕੀਤਾ ਤਜਰਬਾ ਵਿਦਿਆਰਥੀਆਂ ਦੇ ਕਰੀਅਰ ‘ਚ ਮੀਲ ਪੱਥਰ ਸਾਬਤ ਹੋਵੇਗਾ- ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਨੇ ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਦੇ ਪਹਿਲੇ ਬੈਚ ਦੇ ਇੰਟਰਨਜ ਨੂੰ ਸਰਟੀਫਿਕੇਟ ਤੇ ਵਧੀਆ ਕਾਰਗੁਜ਼ਾਰੀ ਲਈ ਦਿੱਤਾ ਨਗਦ ਇਨਾਮ ਪਟਿਆਲਾ:- ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਚਲਾਇਆ ਗਿਆ 3 ਮਹੀਨਿਆਂ ਦਾ ਪਹਿਲਾ “ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ 2026” ਸਫ਼ਲਤਾ ਪੂਰਵਕ ਸਮਾਪਤ ਹੋ ਗਿਆ। ਚੁਣੇ ਗਏ ਇੰਟਰਨਜ ਨੂੰ “ਇੰਟਰਨਸ਼ਿਪ ਕੰਪਲੀਸ਼ਨ...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਫੁਲਕੇ ਵਿਖੇ ‘ਮੇਰੀ ਰਸੋਈ ਯੋਜਨਾ’ ਤਹਿਤ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਮਾਨ ਸਰਾਕਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ- ਬਲਵਿੰਦਰ ਸਿੰਘ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਫੁਲਕੇ ਵਿਖੇ “ਮੁੱਖ ਮੰਤਰੀ ਮੇਰੀ ਰਸੋਈ ਯੋਜਨਾਂ ਤਹਿਤ ਰਾਸ਼ਨ “ ਦੀਆ ਕਿੱਟਾਂ ਵੰਡੀਆਂ। ਇਸ ਮੌਕੇ ਹਰਜੀਤ...

ਪਰਾਲੀ ਸਾੜਨ ਵਾਲੇ ਹੌਟ-ਸਪੌਟ ਪਿੰਡਾਂ ਵੱਲ ਵਿਸ਼ੇਸ਼ ਧਿਆਨ ਦੇਣ ਨੋਡਲ ਅਧਿਕਾਰੀ: ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ -ਕਿਹਾ, ਪਿਛਲੇ ਸਾਲਾਂ ਦੌਰਾਨ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦਾ ਕੀਤਾ ਜਾਵੇਗਾ ਸਨਮਾਨ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਾਰੇ ਨੋਡਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ...

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਪਟਿਆਲਾ ਜ਼ਿਲ੍ਹੇ ‘ਚ ਨਸ਼ਾ ਰੋਕੂ ਗਤੀਵਿਧੀਆਂ ਦਾ ਜਾਇਜ਼ਾ

-ਪੰਜਾਬ ਸਰਕਾਰ ਵੱਲੋਂ ਨਸ਼ਾ ਕਰਨ ਵਾਲਿਆਂ ਦੀ ਨਸ਼ਾ ਮੁਕਤੀ ਕਰਕੇ ਪੁਨਰਵਾਸ ਲਈ ਹੁਨਰ ਵਿਕਾਸ ‘ਤੇ ਜ਼ੋਰ-ਡਾ. ਹਿਮਾਂਸ਼ੂ ਅਗਰਵਾਲ -ਪੁਲਿਸ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਦ੍ਰਿੜ ਸੰਕਲਪ, ਮੰਗ ਬੰਦ ਕਰਨ ਲਈ ਸਮਾਜ ਦਾ ਸਾਥ ਲਾਜਮੀ-ਹਰਮਨਦੀਪ ਸਿੰਘ ਹਾਂਸ -ਯੁੱਧ ਨਸ਼ਿਆਂ ਵਿਰੁੱਧ : ਨਸ਼ਾ ਤਸਕਰਾਂ ਦੀ ਸੂਚਨਾ ਪੁਲਿਸ ਨੂੰ ਦੇਣ ‘ਤੇ ਜ਼ੋਰ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ....

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.