Facebook-f Youtube X-twitter

ਨਸ਼ਿਆਂ ਦੇ ਖਿਲਾਫ਼ ਇਹ ਲੜਾਈ ਲੋਕਾਂ ਦੇ ਭਰਪੂਰ ਸਹਿਯੋਗ ਨਾਲ ਜਿੱਤੀ ਜਾਵੇਗੀ : ਵਿਧਾਇਕ ਸ਼ੈਰੀ ਕਲਸੀ

ਬਟਾਲਾ, 22 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਦੇ ਖਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ, ਪਿੰਡਾਂ ਦੀਆਂ ਪੰਚਾਇਤਾਂ, ਵਾਰਡ ਪੱਧਰੀ ਰੱਖਿਆ ਕਮੇਟੀਆਂ ਅਤੇ ਆਮ ਲੋਕ ਪੂਰਾ ਸਹਿਯੋਗ ਦੇ ਰਹੇ ਹਨ। ਇਹ ਗੱਲ ਅੱਜ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪਿੰਡ ਬਿਧੀਪੁਰ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਕਹੀ।

ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਿਲਾਫ਼ ਇਹ ਲੜਾਈ ਲੋਕਾਂ ਦੇ ਭਰਪੂਰ ਸਹਿਯੋਗ ਨਾਲ ਜਿੱਤੀ ਜਾਵੇਗੀ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਨਸ਼ਾ ਮੁਕਤ ਤੇ ਤੰਦਰੁਸਤ ਰਾਜ ਬਣੇਗਾ। ਇਸ ਮੌਕੇ ਪਿੰਡ ਵਾਸੀਆਂ ਨੂੰ ਨਸ਼ਿਆਂ ਤੋਂ ਹਮੇਸ਼ਾ ਦੂਰ ਰਹਿਣ ਅਤੇ ਇਸ ਬੁਰਾਈ ਨੂੰ ਜੜ੍ਹ ਤੋਂ ਖਤਮ ਕਰਨ ਦੀ ਸਹੁੰ ਵੀ ਚੁਕਾਈ ਗਈ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾਵਾਂ ਲਗਾਤਾਰ ਜਾਰੀ ਹਨ ਅਤੇ ਲੋਕਾਂ ਦੀ ਭਾਗੀਦਾਰੀ ਨਾਲ ਇਹ ਮੁਹਿੰਮ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਵੀ ਨਸ਼ਿਆਂ ਤੋਂ ਦੂਰ ਰਹਿਣ ਅਤੇ ਦੂਜਿਆਂ ਨੂੰ ਵੀ ਇਸ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ।

ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਕੋਈ ਵੀ ਵਿਅਕਤੀ ਨਸ਼ਾ ਤਸਕਰਾਂ ਦੀ ਸੂਚਨਾ ਪੁਲਸ ਤੱਕ ਜਰੂਰ ਪਹੁੰਚਾਵੇ ਅਤੇ ਪੰਚਾਇਤਾਂ ਨੂੰ ਨਿਰਦੇਸ਼ ਦਿੱਤਾ ਕਿ ਨਸ਼ਾ ਆਦੀ ਲੋਕਾਂ ਨੂੰ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾਵੇ, ਤਾਂ ਜੋ ਉਨ੍ਹਾਂ ਨੂੰ ਨਵੀਂ ਜ਼ਿੰਦਗੀ ਮਿਲ ਸਕੇ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪੰਜਾਬ ਸਪੋਰਟਸ ਯੂਨੀਵਰਸਿਟੀ ਵੱਲੋਂ ਕਰਵਾਏ ਦੋ- ਰੋਜ਼ਾ ਇੰਟਰ-ਕਾਲਜ ਖੇਡ ਮੁਕਾਬਲੇ ਸੰਪੰਨ

-1000 ਤੋਂ ਵਧੇਰੇ ਖਿਡਾਰੀਆਂ ਨੇ ਹਿੱਸਾ ਲੈ ਕੇ ਖੇਡ ਪ੍ਰਤਿਭਾ ਦਿਖਾਈ- ਪ੍ਰੋ. ਗਿੱਲ ਪਟਿਆਲਾ:- ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵੱਲੋਂ ਕਰਵਾਏ ਗਏ ਦੋ –ਰੋਜ਼ਾ ਇੰਟਰ-ਕਾਲਜ ਖੇਡ ਮੁਕਾਬਲਿਆਂ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਕਾਂਸਟੀਚਿਊਟ ਕਾਲਜਾਂ ਨੇ ਭਾਗ ਲਿਆ। ਇਨ੍ਹਾਂ ਖੇਡ ਮੁਕਬਾਲਿਆਂ ਵਿਚ ਵੱਖ ਵੱਖ ਖੇਡਾਂ ਕੱਬਡੀ, ਵਾਲੀਬਾਲ, ਬਾਕਸਿੰਗ ਅਤੇ ਬੇਸਬਾਲ ਆਦਿ ਨੂੰ ਸ਼ਾਮਲ ਕੀਤਾ ਗਿਆ। ਖੇਡ...

ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਉੱਪ ਚੇਅਰਮੈਨ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ ਸ੍ਰੀ ਮੁਕਤਸਰ ਸਾਹਿਬ ਵਿਖੇ ਵਪਾਰੀਆਂ ਦੀਆਂ ਲੰਬਿਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼ ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ...

ਸਕੂਲ ਆਫਤ ਪ੍ਰਬੰਧਕ ਯੋਜਨਾ ਵਿਸ਼ੇ ‘ਤੇ ਲਗਾਇਆ 2-ਰੋਜ਼ਾ ਕੈਂਪ

ਬਟਾਲਾ:- ਸਥਾਨਿਕ ਪੀਐਮ ਸ਼੍ਰੀ ਸਰਕਾਰੀ ਗ੍ਰਲਜ ਸੀਨੀ. ਸੈਕੰ. ਸਕੂਲ ਗਾਂਧੀ ਕੈਂਪ ਵਿਖੇ ਪ੍ਰਿੰਸੀਪਲ ਤੇਜਿੰਦਰ ਕੌਰ ਦੀ ਅਗਵਾਈ ‘ਚ 2-ਰੋਜ਼ਾ ਕੈਂਪ ਸਕੂਲ ਆਫਤ ਪ੍ਰਬੰਧਕ ਯੋਜਨਾ ਵਿਸ਼ੇ ‘ਤੇ ਕੈਂਪ ਲਗਾਇਆ। ਜਿਸ ਵਿਚ ਰਿਸੋਰਸ ਪਰਸਨ ਵਜੋਂ ਸਿਵਲ ਡਿਫੈਂਸ ਦੇ ਹਰਬਖਸ਼ ਸਿੰਘ ਤੇ ਮਨਿੰਦਰ ਕੌਰ ਸਮੇਤ ਅਧਿਆਪਕ ਤੇ ਵਿਦਿਆਰਥਣਾਂ ਨੇ ਹਿੱਸਾ ਲਿਆ। ਸ਼ੁਰੂਆਤ ਵਿਚ ਵਿਸ਼ਵ ਮੁਢੱਲੀ ਸਹਾਇਤਾ ਦੇ ਬਾਨੀ...

ਦਸਤਾਵੇਜ਼ੀ ਫਿਲਮ ਦਿਖਾਉਣ ਦਾ ਸਿਲਸਿਲਾ ਜਾਰੀ

ਸ੍ਰੀ ਮੁਕਤਸਰ ਸਾਹਿਬ:-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ  ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਚੌਤਰਾ, ਚੜੇਵਨ ਅਤੇ ਬੂੜਾ ਗੁਜਰ ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ...

ਵਿਧਾਇਕ ਸ਼ੈਰੀ ਕਲਸੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਬੱਸ ਰਵਾਨਾ ਕੀਤੀ

ਯਾਤਰਾ ‘ਤੇ ਗਏ ਸ਼ਰਧਾਲੂਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਕੀਤਾ ਧੰਨਵਾਦ ਬਟਾਲਾ : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਕਲੇਰ ਖੁਰਦ ਤੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਨੈਣਾ ਦੇਵੀ ਜੀ ਦੇ ਦਰਸ਼ਨਾਂ ਲਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ ਕੀਤੀ। ਇਸ ਬੱਸ ਰਾਹੀਂ ਸ਼ਰਧਾਲੂਆਂ ਨੂੰ ਸ਼੍ਰੀ ਆਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.