ਬਠਿੰਡਾ ਸਭ ਤੋਂ ਗਰਮ, ਤਾਪਮਾਨ ਵਧਿਆ
ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ
ਅੰਮ੍ਰਿਤਸਰ : ਪੰਜਾਬ ਵਿੱਚ ਅਗਲੇ ਚਾਰ ਦਿਨਾਂ ਲਈ ਮੌਸਮ ਵਿਭਾਗ ਵੱਲੋਂ ਕੋਈ ਚੇਤਾਵਨੀ ਜਾਂ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਹਿਮਾਚਲ ਪ੍ਰਦੇਸ਼ ਵਿੱਚ ਬਾਰਿਸ਼ ਦਾ ਕੁਝ ਪ੍ਰਭਾਵ ਸੂਬੇ ਵਿੱਚ ਦੇਖਿਆ ਜਾ ਰਿਹਾ ਹੈ। ਇਸ ਦੌਰਾਨ, ਮੌਸਮ ਵਿਭਾਗ ਨੇ ਸਵੇਰੇ 11 ਵਜੇ ਤੱਕ 8 ਜ਼ਿਲ੍ਹਿਆਂ ਫਤਿਹਗੜ੍ਹ ਸਾਹਿਬ, ਲੁਧਿਆਣਾ, ਮੋਹਾਲੀ, ਰੂਪਨਗਰ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਵਿੱਚ ਫਲੈਸ਼ ਅਲਰਟ ਜਾਰੀ ਕੀਤਾ ਹੈ। ਇੱਥੇ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਬਿਜਲੀ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੀ ਸੰਭਾਵਨਾ ਹੈ।
ਪਿਛਲੇ ਦਿਨ ਕੁਝ ਥਾਵਾਂ ‘ਤੇ ਹੀ ਹਲਕੀ ਬਾਰਿਸ਼ ਹੋਈ, ਜਿਸ ਕਾਰਨ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਆਇਆ ਅਤੇ ਇਹ ਆਮ ਦੇ ਨੇੜੇ ਰਿਹਾ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 37.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।