65 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ
ਚੰਡੀਗੜ੍ਹ, (ਗੁਰਸ਼ਰਨ ਸਿੰਘ) : ਪ੍ਰਸਿੱਧ ਕਾਮੇਡੀਅਨ ਜਸਵਿੰਦਰ ਭੱਲਾ ਦਾ 22 ਅਗਸਤ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਨ੍ਹਾਂ ਨੇ ਅੱਜ ਸਵੇਰੇ ਆਖਰੀ ਸਾਹ ਲਿਆ। ਉਹ 65 ਸਾਲ ਦੇ ਸਨ।
ਉਨ੍ਹਾਂ ਦਾ ਅੰਤਿਮ ਸੰਸਕਾਰ 23 ਅਗਸਤ ਨੂੰ ਦੁਪਹਿਰ 12 ਵਜੇ ਮੋਹਾਲੀ ਦੇ ਬਲੌਂਗੀ ਸਥਿਤ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ। ਉਨ੍ਹਾਂ ਦੀ ਮੌਤ ਦੀ ਖ਼ਬਰ ਨਾਲ ਪੰਜਾਬੀ ਫਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਨੇ ਆਪਣੀ ਕਾਮੇਡੀ ਨਾਲ ਲੋਕਾਂ ਨੂੰ ਮੋਹਿਤ ਕੀਤਾ ਅਤੇ ਲੱਖਾਂ ਦਿਲਾਂ ‘ਤੇ ਰਾਜ ਕੀਤਾ। ਉਨ੍ਹਾਂ ਨੇ ਆਪਣੀ ਅਦਾਕਾਰੀ ਨਾਲ ਪੰਜਾਬੀ ਸਿਨੇਮਾ ਨੂੰ ਨਵੀਆਂ ਉਚਾਈਆਂ ‘ਤੇ ਪਹੁੰਚਾਇਆ।