Facebook-f Youtube X-twitter

ਇਮਾਰਤ ਉਸਾਰੀ ਦੀ ਨਵੀਂ ਤਕਨੀਕ ਬਾਰੇ ਸਿੱਖਣਗੇ ਚੰਡੀਗੜ੍ਹ ਵਾਸੀ

ਪਰੇਡ ਗਰਾਊਂਡ ਵਿਖੇ 13 ਸਤੰਬਰ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਇੰਸ-ਆਊਟ
ਚੰਡੀਗੜ੍ਹ।
ਇਮਾਰਤ ਉਸਾਰੀ ਦੇ ਖੇਤਰ ਵਿੱਚ ਆ ਰਹੀਆਂ ਨਵੀਆਂ ਤਕਨੀਕਾਂ ਅਤੇ ਬਦਲਾਵਾਂ ਬਾਰੇ ਸਿਟੀ ਬਿਊਟੀਫੁੱਲ ਦੇ ਵਸਨੀਕਾਂ ਨੂੰ ਜਾਣਕਾਰੀ ਦੇਣ ਦੇ ਉਦੇਸ਼ ਨਾਲ, ਪੀ.ਐਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟਸ, ਫਾਇਰ ਐਂਡ ਸਕਿਉਰਿਟੀ ਐਸੋਸੀਏਸ਼ਨ ਆਫ਼ ਇੰਡੀਆ, ਐਮ.ਐਸ.ਐਮ.ਈ. ਮੰਤਰਾਲੇ, ਯੂ.ਐਚ.ਬੀ.ਵੀ.ਐਨ., ਡੀ.ਐਚ.ਬੀ.ਵੀ.ਐਨ, ਸਟਾਰਟਅੱਪ ਪੰਜਾਬ, ਨੈੱਟਵਰਕ ਆਫ ਪੀਪਲ ਫਾਰ ਕੰਸਟ੍ਰਕਸ਼ਨ ਐਂਡ ਇੰਡਸਟ੍ਰੀਅਲ ਬਿਜ਼ਨਸ ਓਨਰਜ਼ ਐਸੋਸੀਏਸ਼ਨ ਦੇ ਸਹਿਯੋਗ ਨਾਲ ਸੈਕਟਰ-17 ਦੇ ਪਰੇਡ ਗਰਾਊਂਡ ਵਿਖੇ ਦਸਵਾਂ ਚਾਰ ਰੋਜ਼ਾ ਇੰਸ ਐਂਡ ਆਉਟ 16 ਸਤੰਬਰ ਤੱਕ ਆਯੋਜਿਤ ਕੀਤਾ ਰਿਹਾ ਹੈ।


ਪੀ.ਐਚ.ਡੀ ਚੈਂਬਰ ਆਫ਼ ਕਾਮਰਸ ਦੀ ਖੇਤਰੀ ਨਿਰਦੇਸ਼ਕ ਭਾਰਤੀ ਸੂਦ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 16 ਸਤੰਬਰ ਤੱਕ ਚੱਲਣ ਵਾਲੇ ਇੰਸ-ਆਊਟ ’ਚ ਆਯੋਜਿਤ ਪ੍ਰਦਰਸ਼ਨੀ ਵਿਚ ਇਮਾਰਤ ਉਸਾਰੀ ਵਿਚ ਵਰਤੀ ਜਾਣ ਵਾਲੀ ਆਧੁਨਿਕ ਸਮੱਗਰੀ ਨੂੰ ਪ੍ਰਦਰਸ਼ਿਤ ਕਰਨ ਲਈ ਸੌ ਤੋਂ ਵੱਧ ਸਟਾਲ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 13 ਸਤੰਬਰ ਨੂੰ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਚਾਰ ਰੋਜ਼ਾ ਇੰਸ ਐਂਡ ਆਊਟ ਦਾ ਉਦਘਾਟਨ ਕਰਨਗੇ। ਉਦਘਾਟਨੀ ਸਮਾਰੋਹ ਵਿੱਚ ਪ੍ਰਸ਼ਾਸਕ ਦੇ ਸਲਾਹਕਾਰ ਰਾਜੀਵ ਵਰਮਾ ਅਤੇ ਕ੍ਰੇਸਟ ਦੇ ਸਕੱਤਰ ਆਈ.ਐਫ.ਐਸ. ਟੀ.ਸੀ. ਨੌਟਿਆਲ ਆਪਣਾ ਬਿਆਨ ਦੇਣਗੇ। ਉਦਘਾਟਨੀ ਸਮਾਰੋਹ ਵਿੱਚ ਪੀਐਚਡੀ ਚੰਡੀਗੜ੍ਹ ਚੈਪਟਰ ਦੇ ਚੇਅਰ ਮਧੂਸੂਦਨ ਵਿਜ ਅਤੇ ਕੋ-ਚੇਅਰ ਸੁਵਰਤ ਖੰਨਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਣਗੇ।


ਪਹਿਲੇ ਦਿਨ ਦੇ ਦੂਜੇ ਸੈਸ਼ਨ ਵਿੱਚ ਰੀਜਨਲ ਐਨਰਜੀ ਟ੍ਰਾਜ਼ਿਸ਼ਨ ਐਂਡ ਸਸਟੇਨਬਿਲਟੀ ਕਨਕਲੇਵ ਦਾ ਆਯੋਜਨ ਕੀਤਾ ਜਾਵੇਗਾ। ਜਿਸ ਵਿੱਚ ਹਰਿਆਣਾ ਊਰਜਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਏ.ਕੇ.ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਪ੍ਰੋਗਰਾਮ ਵਿੱਚ ਹਰੇੜਾ, ਉੱਤਰੀ ਹਰਿਆਣਾ ਅਤੇ ਦੱਖਣੀ ਹਰਿਆਣਾ ਬਿਜਲੀ ਵੰਡ ਨਿਗਮਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਰਹਿਣਗੇ। ਇਸੇ ਸੈਸ਼ਨ ਦੇ ਅਗਲੇ ਹਿੱਸੇ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਦੇ ਮੁੱਖ ਇੰਜਨੀਅਰ ਸੀ.ਬੀ.ਓਝਾ ਅਤੇ ਕ੍ਰੈਸਟ ਸੀ.ਈ.ਓ.ਆਈ.ਐਫ.ਐਸ. ਨਵਨੀਤ ਕੁਮਾਰ ਤੋਂ ਇਲਾਵਾ ਸਾਇੰਸ ਅਤੇ ਤਕਨਾਲੋਜੀ ਵਿਭਾਗ, ਚੰਡੀਗੜ੍ਹ ਦੇ ਸਕੱਤਰ ਟੀ.ਸੀ. ਨੌਟਿਆਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।


ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸੰਦਰਭ ਵਿੱਚ 14 ਸਤੰਬਰ ਨੂੰ ਹੋਣ ਵਾਲੀ ਕਾਨਫਰੰਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਪ੍ਰੋਗਰਾਮ ਵਿੱਚ ਪੇਡਾ ਦੇ ਮੁੱਖ ਕਾਰਜਕਾਰੀ ਸੰਦੀਪ ਹੰਸ ਅਤੇ ਨਵਿਆਉਣਯੋਗ ਊਰਜਾ ਵਿਭਾਗ ਦੇ ਸਕੱਤਰ ਰਵੀ ਭਗਤ ਵੀ ਮੌਜੂਦ ਰਹਿਣਗੇ। ਇਸੇ ਦਿਨ ਇੰਡੀਅਨ ਫਾਇਰ ਐਂਡ ਸਕਿਉਰਿਟੀ ਅਤੇ ਜਲਵਾਯੂ ਅੱਗ, ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਚਾਰ ਦਿਨਾਂ ਤੱਕ ਵੱਖ-ਵੱਖ ਵਿਸ਼ਿਆਂ ਦੇ ਮਾਹਿਰਾਂ ਵੱਲੋਂ ਵੱਖ-ਵੱਖ ਵਿਸ਼ਿਆਂ ‘ਤੇ ਸੈਮੀਨਾਰ ਦੌਰਾਨ ਸ਼ਹਿਰ ਵਾਸੀਆਂ ਨੂੰ ਆਧੁਨਿਕ ਇਮਾਰਤ ਉਸਾਰੀ ਤਕਨੀਕ, ਫਾਇਰ ਸੇਫਟੀ, ਸੁਰੱਖਿਆ, ਰੀਅਲ ਅਸਟੇਟ, ਫਰਨੀਸ਼ਿੰਗ, ਡੈਕੋਰੇਸ਼ਨ ਆਦਿ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚਾਰ ਦਿਨ ਚੱਲਣ ਵਾਲੇ ਇਸ ਪ੍ਰੋਗਰਾਮ ਵਿੱਚ ਟ੍ਰਾਈਸਿਟੀ ਦਾ ਕੋਈ ਵੀ ਵਿਅਕਤੀ ਭਾਗ ਲੈ ਸਕਦਾ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਤਿੰਨ ਸਾਲਾਂ ਵਿੱਚ ਲਏ ਕਰਜ਼ ’ਤੇ ਵ੍ਹਾਈਟ ਪੇਪਰ ਜਾਰੀ ਕਰੇ ਪੰਜਾਬ ਸਰਕਾਰ : ਅਰਵਿੰਦ ਖੰਨਾ

ਬੈਕ ਡੋਰ ਤੋਂ ਲਏ ਜਾ ਰਹੇ 5093 ਕਰੋੜ ਦੇ ਕਰਜ਼ ’ਤੇ ਪੰਜਾਬ ਦੇ ਲੋਕਾਂ ਨੂੰ ਦੇਵੇ ਜਵਾਬਸਰਕਾਰੀ ਜਾਇਦਾਦਾਂ ਦੀ ਨਿਲਾਮੀ ਨਹੀਂ ਹੋਣ ਦੇਵੇਗੀ ਭਾਜਪਾਚੰਡੀਗੜ੍ਹ। ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਕਰਜ਼ੇ ਦੇ ਮੁੱਦੇ ‘ਤੇ ਘੇਰਦੇ ਹੋਏ ਵ੍ਹਾਈਟ ਪੇਪਰ ਜਾਰੀ ਕਰਨ...

ਗੱਤਕਾ ਐਸੋਸੀਏਸ਼ਨ ਜਿਲ੍ਹਾ ਰੂਪਨਗਰ ਦੇ 19 ਖਿਡਾਰੀ ਸਟੇਟ ਟੀਮ ਲਈ ਚੁਣੇ

ਰੂਪਨਗਰ, (ਗੁਰਸ਼ਰਨ ਸਿੰਘ) – ਗੱਤਕਾ ਐਸੋਸੀਏਸ਼ਨ-ਪੰਜਾਬ ਵੱਲੋਂ ਆਉਣ ਵਾਲੀ 13ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਲਈ ਪੰਜਾਬ ਸਟੇਟ ਟੀਮ ਦੀ ਚੋਣ ਕਰਨ ਹਿਤ ਗੱਤਕੇ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਗੱਤਕਾ ਖਿਡਾਰੀਆਂ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹਨਾਂ ਮੁਕਾਬਲਿਆਂ ਰਾਹੀਂ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੇ ਕੁੱਲ 19 ਖਿਡਾਰੀਆਂ ਦੀ ਚੋਣ ਪੰਜਾਬ ਸਟੇਟ...

ਦੁਨੀਆ ਦਾ ਸਭ ਤੋਂ ਉੱਚਾ ਰਾਵਣ ਕੋਟਾ ‘ਚ ਤਿਆਰ

ਏਸ਼ੀਆ ਬੁੱਕ ਅਤੇ ਇੰਡੀਆ ਬੁੱਕ ਆਫ਼ ਰਿਕਾਰਡ ‘ਚ ਕੀਤਾ ਜਾਵੇਗਾ ਸ਼ਾਮਲ ਕੋਟਾ : ਕੋਟਾ ਵਿੱਚ 132ਵਾਂ ਰਾਸ਼ਟਰੀ ਦੁਸਹਿਰਾ ਮੇਲਾ ਇਤਿਹਾਸ ਰਚਣ ਲਈ ਤਿਆਰ ਹੈ। ਇਸ ਸਾਲ, ਰਾਵਣ ਦੇ ਜਲਣ ਦਾ ਨਜ਼ਾਰਾ ਨਾ ਸਿਰਫ਼ ਪੂਰੇ ਦੇਸ਼ ਲਈ ਸਗੋਂ ਦੁਨੀਆ ਲਈ ਵੀ ਖਿੱਚ ਦਾ ਕੇਂਦਰ ਹੋਵੇਗਾ। ਲਗਭਗ ਚਾਰ ਮਹੀਨਿਆਂ ਵਿੱਚ, ਕਾਰੀਗਰਾਂ ਨੇ ਦੁਨੀਆ ਦਾ ਸਭ ਤੋਂ ਉੱਚਾ...

ਤਾਲਿਬਾਨ ਨੇ ਅਫਗਾਨਿਸਤਾਨ ‘ਚ ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

ਤਾਲਿਬਾਨ ਨੇ ਸੋਮਵਾਰ ਤੋਂ ਪੂਰੇ ਅਫਗਾਨਿਸਤਾਨ ਵਿੱਚ ਇੰਟਰਨੈੱਟ ਅਤੇ ਮੋਬਾਈਲ ਨੈੱਟਵਰਕ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਇਕ ਨਿਊਜ਼ ਵੈੱਬਸਾਈਟ ਦੇ ਅਨੁਸਾਰ, ਕਾਬੁਲ, ਹੇਰਾਤ, ਮਜ਼ਾਰ-ਏ-ਸ਼ਰੀਫ ਅਤੇ ਉਰੂਜ਼ਗਨ ਸਮੇਤ ਕਈ ਸ਼ਹਿਰਾਂ ਵਿੱਚ ਫਾਈਬਰ-ਆਪਟਿਕ ਇੰਟਰਨੈੱਟ ਸੇਵਾਵਾਂ ਠੱਪ ਹੋ ਗਈਆਂ। ਮੋਬਾਈਲ ਡਾਟਾ ਕੁਝ ਸਮੇਂ ਲਈ ਕੰਮ ਕਰਦਾ ਰਿਹਾ, ਪਰ ਸਿਗਨਲ ਟਾਵਰਾਂ ਦੇ ਬੰਦ ਹੋਣ ਕਾਰਨ ਇਸ ਨੂੰ ਵੀ ਬੰਦ ਕਰ ਦਿੱਤਾ...

ਇਜ਼ਰਾਈਲ ਗਾਜ਼ਾ ‘ਚ ਜੰਗ ਰੋਕਣ ਲਈ ਤਿਆਰ

ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਗਾਜ਼ਾ ਵਿੱਚ ਜੰਗਬੰਦੀ ਲਈ ਸਹਿਮਤ ਹੋ ਗਏ ਹਨ। ਨੇਤਨਯਾਹੂ ਨੇ ਸੋਮਵਾਰ ਰਾਤ (29 ਸਤੰਬਰ) ਨੂੰ ਵਾਸ਼ਿੰਗਟਨ, ਡੀ.ਸੀ. ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕੀਤੀ। ਫਿਰ ਦੋਵਾਂ ਨੇਤਾਵਾਂ ਨੇ ਵੇਰਵਿਆਂ ਦਾ ਐਲਾਨ ਕਰਨ ਲਈ ਇੱਕ ਪ੍ਰੈਸ ਕਾਨਫਰੰਸ ਕੀਤੀ। ਟਰੰਪ ਨੇ ਜੰਗਬੰਦੀ ਲਈ 20-ਨੁਕਾਤੀ ਯੋਜਨਾ ਤਿਆਰ ਕੀਤੀ ਹੈ। ਟਰੰਪ ਨੇ ਕਿਹਾ ਕਿ ਜੇਕਰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.