Facebook-f Youtube X-twitter

ਭਾਰਤ ਤੋਂ ਉੱਠੇਗੀ ਨਵੀਂ ਸ਼ਾਂਤੀ ਦੀ ਵਿਰਾਸਤ

ਅਮਰੀਕਾ ਵਿੱਚ ਲਾਂਚ ਹੋਏ ‘ਸਾਈ ਬਾਬਾ ਪੀਸ ਅਵਾਰਡਜ਼’

ਚੰਡੀਗੜ੍ਹ, 10 ਸਤੰਬਰ : ਰਾਸ਼ਟਰੀ ਪ੍ਰੈੱਸ ਕਲੱਬ, ਵਾਸ਼ਿੰਗਟਨ ਡੀ.ਸੀ. ਵਿੱਚ ਪਹਿਲੀ ਵਾਰ ਇਕ ਭਾਰਤੀ ਆਧਿਆਤਮਿਕ ਸੁਰ ਗੂੰਜਿਆ, ਜਦੋਂ ਚੰਡੀਗੜ੍ਹ ਦੇ ਔਸ਼ਿਮ ਖੇਤਰਪਾਲ ਨੇ ‘ਸਾਈ ਬਾਬਾ ਪੀਸ ਅਵਾਰਡਜ਼’ ਦੀ ਘੋਸ਼ਣਾ ਕੀਤੀ। ਇਹ ਸਨਮਾਨ ਵਿਸ਼ਵ ਸ਼ਾਂਤੀ, ਦਇਆ ਤੇ ਮਨੁੱਖਤਾ ਨੂੰ ਸਮਰਪਿਤ ਹੈ ਅਤੇ ਇਸਨੂੰ ਨੋਬਲ ਸ਼ਾਂਤੀ ਪੁਰਸਕਾਰ ਦਾ ਆਧਿਆਤਮਿਕ ਵਿਕਲਪ ਮੰਨਿਆ ਜਾ ਰਿਹਾ ਹੈ।

ਕਾਰਜਕ੍ਰਮ ਵਿੱਚ ਹਾਰਵਰਡ ਸਕਾਲਰ ਅਤੇ ਦੋ ਵਾਰ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਰਹੇ ਬਾਰਟ ਐਸ. ਫ਼ਿਸ਼ਰ, ਅੰਤਰਰਾਸ਼ਟਰੀ ਰਿਲੇਸ਼ਨ ਸਟ੍ਰੈਟਜਿਸਟ ਤੇ ਸਮਾਜਸੇਵੀ ਡਾ. ਸੰਜਨਾ ਜਾਨ ਸਮੇਤ ਕਈ ਪ੍ਰਤਿਸ਼ਠਿਤ ਹਸਤੀਆਂ ਹਾਜ਼ਰ ਸਨ। ਇਸ ਮੌਕੇ ‘ਤੇ ਅੰਤਰਰਾਸ਼ਟਰੀ ਮੀਡੀਆ ਨਾਲ ਗੱਲਬਾਤ ਅਤੇ ਵਿਸ਼ੇਸ਼ ਪੌਡਕਾਸਟ ਵੀ ਆਯੋਜਿਤ ਕੀਤੇ ਗਏ।

ਖੇਤਰਪਾਲ ਦਾ ਇਹ ਦੌਰਾ ਸਿਰਫ਼ ਇਕ ਅਮਰੀਕੀ ਯਾਤਰਾ ਨਹੀਂ, ਸਗੋਂ ਭਾਰਤੀ ਆਧਿਆਤਮਿਕਤਾ ਨੂੰ ਵਿਸ਼ਵ ਕੂਟਨੀਤੀ ਨਾਲ ਜੋੜਨ ਦਾ ਯਤਨ ਮੰਨਿਆ ਜਾ ਰਿਹਾ ਹੈ। ਉਨ੍ਹਾਂ ਨੇ ਭਾਰਤੀ ਦੂਤਾਵਾਸ, ਵਾਸ਼ਿੰਗਟਨ ਡੀ.ਸੀ. ਵਿੱਚ ਵੀ ਸ਼ਿਰਕਤ ਕੀਤੀ ਅਤੇ ਸੰਯੁਕਤ ਰਾਸ਼ਟਰ ਮੁੱਖ ਦਫ਼ਤਰ, ਨਿਊਯਾਰਕ ‘ਚ ਉਨ੍ਹਾਂ ਨੂੰ “ਸਪਿਰਿਚੁਅਲ ਡਿਪਲੋਮੇਸੀ ਅਤੇ ਹਿਊਮੈਨੀਟੇਰੀਅਨ ਸਰਵਿਸ” ਲਈ ਖ਼ਾਸ ਸਾਇਟੇਸ਼ਨ ਨਾਲ ਸਨਮਾਨਿਤ ਕੀਤਾ ਗਿਆ।

ਨਿਊਯਾਰਕ ਦੇ ਲਾਂਗ ਆਇਲੈਂਡ ਵਿੱਚ ਆਯੋਜਿਤ ਇਕ ਵੱਡੇ ਜਨਤਕ ਸਮਾਰੋਹ ਵਿੱਚ 900 ਤੋਂ ਵੱਧ ਉਦਯੋਗਪਤੀਆਂ, ਸਮਾਜਸੇਵੀਆਂ ਅਤੇ ਪਰੋਪਕਾਰੀਆਂ ਨੇ ਭਾਗ ਲਿਆ। ਇੱਥੇ ਖੇਤਰਪਾਲ ਨੇ ਕਿਹਾ ਕਿ “ਸਾਈ ਬਾਬਾ ਦੀਆਂ ਸਿੱਖਿਆਵਾਂ – ਸ਼ਰਧਾ ਅਤੇ ਸਭੂਰੀ – ਅੱਜ ਦੀ ਦੁਨੀਆ ਵਿੱਚ ਸ਼ਾਂਤੀ ਅਤੇ ਏਕਤਾ ਦੀ ਸਭ ਤੋਂ ਵੱਡੀ ਲੋੜ ਹਨ।”

ਖ਼ਾਸ ਤੌਰ ‘ਤੇ, ਸੰਯੁਕਤ ਰਾਸ਼ਟਰ ਦੇ ਕਾਨਫਰੈਂਸ ਹਾਲ ਵਿੱਚ ਆਉਣ ਵਾਲੇ ਮਹੀਨਿਆਂ ਵਿੱਚ ‘ਸਾਈ ਬਾਬਾ ਪੀਸ ਅਵਾਰਡਜ਼’ ਆਯੋਜਿਤ ਕਰਨ ਦਾ ਨਿਮੰਤਰਣ ਉਨ੍ਹਾਂ ਨੂੰ ਪ੍ਰਦਾਨ ਕੀਤਾ ਗਿਆ ਹੈ। ਇਹ ਪਹਿਲ ਫ਼ਰਵਰੀ-ਮਾਰਚ ਵਿੱਚ ਅਧਿਕਾਰਕ ਰੂਪ ਧਾਰ ਸਕਦੀ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ; ਐਸੋਸੀਏਸ਼ਨ ਨੂੰ 04 ਲੱਖ ਰੁਪਏ ਦੇਣ ਦਾ ਐਲਾਨ  2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਨੂੰ ਮਿਲੀ, ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੂੰ ਸੌਂਪਿਆ ਫੈਡਰੇਸ਼ਨ ਦਾ ਝੰਡਾ ਪੰਜਾਬ ਦੇ ਰਜਿਸਟਰਡ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ...

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ  ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।  ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ...

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ : ਹਿਮਾਂਸ਼ੂ ਜੈਨ -ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ ਪਟਿਆਲਾ:- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ...

ਪਟਿਆਲਾ ਵਿਖੇ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਪਟਿਆਲਾ:- ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਵੱਲੋਂ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼ 1, ਪਟਿਆਲਾ ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਚੈਂਪੀਅਨਸ਼ਿਪ 10 ਅਤੇ 11 ਨਵੰਬਰ ਨੂੰ ਕਰਵਾਈ ਗਈ। ਇਹ ਟੂਰਨਾਮੈਂਟ ਸ. ਜਗਜੀਤ ਸਿੰਘ ਗਿੱਲ (ਰਿਟਾਇਰਡ ਐੱਸ.ਪੀ.) ਜੀ ਦੇ...

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ ਰਾਜਿੰਦਰਾ ਹਸਪਤਾਲ ਵਿਖੇ ਦਾ ਹਾਲ-ਚਾਲ ਜਾਣਿਆ

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਵੇਗੀ-ਬਰਿੰਦਰ ਗੋਇਲ ਪਟਿਆਲਾ:- ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਨੇੜੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸਬੰਧੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.