Facebook-f Youtube X-twitter

ਆਤਮ-ਨਿਰਭਰ ਭਾਰਤ ਵਿੱਚ ਹੋਵੇਗੀ ਪੰਜਾਬ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸੰਧੂ

ਪੀਐਚਡੀਸੀਸੀਆਈ ਦੇ ਸਟੂਡੈਂਟ ਆਰਕੀਟੈਕਚਰ ਡਿਜ਼ਾਈਨ ਕੰਪੀਟੀਸ਼ਨ ਵਿੱਚ ਨੌਜਵਾਨਾਂ ਨੂੰ ਕੀਤਾ ਉਤਸ਼ਾਹਿਤ
ਉਦਯੋਗਪਤੀਆਂ ਨੂੰ ਸਵਦੇਸ਼ੀ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਦੀ ਅਪੀਲ ਤਾਂ ਜੋ ਵਧਣ ਰੁਜ਼ਗਾਰ ਦੇ ਮੌਕੇ
ਚੰਡੀਗੜ੍ਹ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਤਮ-ਨਿਰਭਰ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਪੰਜਾਬ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੋਵੇਗੀ। ਸਾਲ 2047 ਤੱਕ ਪੰਜਾਬ ਨੂੰ ਦੇਸ਼ ਦਾ ਵਿਕਸਤ ਸੂਬਾ ਬਣਾਉਣ ਲਈ ਉੱਦਮੀਆਂ ਨੂੰ ਚਾਹੀਦਾ ਹੈ ਉਹ ਸਵਦੇਸ਼ੀ ਉਤਪਾਦਾਂ ਨੂੰ ਉਤਸ਼ਾਹਿਤ ਕਰਨ।

ਉਕਤ ਵਿਚਾਰ ਰਾਜ ਸਭਾ ਮੈਂਬਰ ਅਤੇ ਸਿੱਖਿਆ ਸ਼ਾਸਤਰੀ ਸਤਨਾਮ ਸਿੰਘ ਸੰਧੂ ਨੇ ਅੱਜ ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 11ਵੇਂ ਇੰਸ-ਆਊਟ ਦੇ ਸਮਾਪਤੀ ਸਮਾਰੋਹ ਦੇ ਮੌਕੇ ‘ਤੇ ਮੌਜੂਦ ਉੱਦਮੀਆਂ ਅਤੇ ਆਰਕੀਟੈਕਚਰ ਸੈਕਟਰ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਇਹ ਦੇਸ਼ ਉਦੋਂ ਹੀ ਆਤਮ-ਨਿਰਭਰ ਬਣੇਗਾ ਜਦੋਂ ਪੰਜਾਬ ਪੂਰੀ ਤਰ੍ਹਾਂ ਵਿਕਸਤ ਹੋਵੇਗਾ।
ਪੰਜਾਬ ਵਿੱਚ ਦੇਸ਼ ਦੀ ਅਗਵਾਈ ਕਰਨ ਦੀ ਸਮਰੱਥਾ ਹੈ। ਸੰਧੂ ਨੇ ਸਥਾਪਿਤ ਉਦਯੋਗਪਤੀਆਂ ਨੂੰ ਸੱਦਾ ਦਿੱਤਾ ਕਿ ਉਹ ਸਟਾਰਟਅੱਪ ਨੂੰ ਉਤਸ਼ਾਹਿਤ ਕਰਨ। ਇਸ ਨਾਲ ਸਵਦੇਸ਼ੀ ਉਤਪਾਦਾਂ ਦਾ ਉਤਪਾਦਨ ਵਧੇਗਾ। ਜਿਸ ਨਾਲ ਰੁਜ਼ਗਾਰ ਦੇ ਮੌਕੇ ਵਧਣਗੇ। ਸੰਧੂ ਨੇ ਪੀਐਚਡੀਸੀਸੀਆਈ ਪ੍ਰਬੰਧਕਾਂ ਦੀ ਇਸ ਸਮਾਗਮ ਦੇ ਆਯੋਜਨ ਲਈ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਸੰਗਠਨਾਂ ਦੇ ਸਹਿਯੋਗ ਨਾਲ ਸਵਦੇਸ਼ੀ ਉਤਪਾਦ ਮੇਲੇ ਲਗਾਉਣ ਤਾਂ ਜੋ ਆਤਮ-ਨਿਰਭਰ ਅਤੇ ਵਿਕਸਤ ਭਾਰਤ ਵਿੱਚ ਪੰਜਾਬ ਦੀ ਭਾਗੀਦਾਰੀ ਵਧ ਸਕੇ। ਇਸ ਤੋਂ ਪਹਿਲਾਂ, ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਪੀਐਚਡੀਸੀਸੀਆਈ ਦੇ ਸੀਈਓ ਅਤੇ ਸਕੱਤਰ ਜਨਰਲ ਰਣਜੀਤ ਨੇ ਕਿਹਾ ਕਿ ਚੈਂਬਰ 120 ਸਾਲ ਪੁਰਾਣਾ ਸੰਗਠਨ ਹੈ ਅਤੇ 25 ਸੂਬਿਆਂ ਵਿੱਚ ਇਸ ਦੀਆਂ ਸ਼ਾਖਾਵਾਂ ਹਨ। ਚੈਂਬਰ ਵੱਲੋਂ ਸਰਕਾਰ ਉਦਯੋਗਾਂ ਵਿਚਕਾਰ ਬ੍ਰਿਜ ਦਾ ਕੰਮ ਕੀਤਾ ਜਾ ਰਿਹਾ ਹੈ।
ਪੀਐਚਡੀਸੀਸੀਆਈ ਚੰਡੀਗੜ੍ਹ ਚੈਪਟਰ ਦੇ ਚੇਅਰ ਮਧੂਸੂਦਨ ਵਿਜ ਨੇ ਕਿਹਾ ਕਿ ਤਿੰਨ ਦਿਨਾਂ ਦੌਰਾਨ ਇੱਥੇ ਇਮਾਰਤ ਨਿਰਮਾਣ ਦੇ ਖੇਤਰ ਵਿੱਚ ਨਵੀਂ ਤਕਨਾਲੋਜੀ ਅਤੇ ਬਦਲਾਅ, ਗ੍ਰੀਨ ਐਨਰਜੀ ਸਮੇਤ ਕਈ ਵਿਸ਼ਿਆਂ ‘ਤੇ ਸੈਮੀਨਾਰ ਆਯੋਜਿਤ ਕੀਤਾ ਗਿਆ ਹੈ। ਇਸ ਮੌਕੇ ਸੰਸਦ ਮੈਂਬਰ ਸਤਨਾਮ ਸੰਧੂ ਨੇ ਸਟੂਡੈਂਟ ਆਰਕੀਟੈਕਚਰ ਡਿਜ਼ਾਈਨ ਕੰਪੀਟੀਸ਼ਨ ਆਰਚਸਪਾਇਰ ਦੀ ਪਹਿਲੀ ਜੇਤੂ ਚਿਤਕਾਰਾ ਯੂਨੀਵਰਸਿਟੀ ਦੀ ਟੀਮ ਨੂੰ ਪਹਿਲਾ, ਚੰਡੀਗੜ੍ਹ ਯੂਨੀਵਰਸਿਟੀ ਦੀ ਟੀਮ ਨੂੰ ਦੂਜਾ ਅਤੇ ਇੰਡੋ ਗਲੋਬਲ ਕਾਲਜ ਦੀ ਟੀਮ ਨੂੰ ਤੀਜਾ ਪੁਰਸਕਾਰ ਦੇ ਕੇ ਸਨਮਾਨਤ ਕੀਤਾ।
ਪੀਐਚਡੀਸੀਸੀਆਈ ਦੇ ਕੋ-ਚੇਅਰ ਸੁਵਰਤ ਖੰਨਾ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ‘ਤੇ ਪੀਐਚਡੀਸੀਸੀਆਈ ਦੀ ਸੀਨੀਅਰ ਖੇਤਰੀ ਨਿਰਦੇਸ਼ਕ ਭਾਰਤੀ ਸੂਦ ਤੋਂ ਇਲਾਵਾ ਕਈ ਪਤਵੰਤੇ ਮੌਜੂਦ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਗੁਰਦਾਸਪੁਰ ਪਿੰਡ ਘਣੀਏ-ਕੇ-ਬਾਂਗਰ ਪਹੁੰਚੇ, ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਪਿੰਡ ਵਾਸੀਆਂ ਨੂੰ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪੁਜਦਾ ਕਰਨ ਲਈ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ ਫਤਹਿਗੜ੍ਹ ਚੂੜੀਆਂ : ਡਿਪਟੀ ਕਮਿਸ਼ਨਰ ਸ਼੍ਰੀ ਆਦਿਤਿਆ ਉੱਪਲ ਵਲੋਂ ਪਿੰਡ ਘਣੀਕੇ ਕੇ-ਬਾਂਗਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪਿੰਡ ਵਿੱਚ ਵੱਖ ਵੱਖ ਵਿਕਾਸ ਕਾਰਜ ਕਰਵਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ...

70ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਕਰਵਾਏ ਗਏ 

ਪਟਿਆਲਾ:- ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ...

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਕੀਤੀ ਮੀਟਿੰਗ

ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਉੱਚਿਤ ਲੋੜੀਂਦੇ ਪ੍ਰਬੰਧ ਕਰਨ ਲਈ ਦਿੱਤੇ ਦਿਸ਼ਾ-ਨਿਰਦੇਸ਼ ਸੁਚੱਜੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਡਰੋਨ ਸਰਵੇਲੈਂਸ ਟੀਮਾਂ ਰੱਖਣਗੀਆਂ ਬਾਜ਼ ਅੱਖ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਅੱਜ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...

ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ’ ਤਹਿਤ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ

ਘੱਗਾ:- ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ 2026’ ਮੁਹਿੰਮ ਤਹਿਤ ਪ੍ਰਧਾਨ ਮਿੱਠੂ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਨਗਰ ਪੰਚਾਇਤ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਅਲੱਗ-ਅਲੱਗ ਰੱਖਣ ਅਤੇ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਦੇਣ...

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਸਬੰਧੀ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਵਰਕਸ਼ਾਪ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ 2027 ਸਬੰਧੀ ਜ਼ਿਲ੍ਹਾ ਫੀਲਡ ਟ੍ਰੇਨਰਾਂ ਦੀ 6 ਦਿਨਾਂ ਦੀ ਟ੍ਰੇਨਿੰਗ ਵਰਕਸ਼ਾਮ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਡਾ. ਹਿਮਾਂਸ਼ੂ ਅਗਰਵਾਲ  ਅਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਸ਼ੁਰੂ ਹੋਈ ਹੈ। ਇਸ ਟ੍ਰੇਨਿੰਗ ਵਿੱਚ ਜਨਗਣਨਾ ਵਿਭਾਗ ਵੱਲੋਂ ਜ਼ਿਲ੍ਹਾ ਪਟਿਆਲਾ ਵਿਖੇ ਰੱਖ ਗਏ 2 ਮਾਸਟਰ ਟ੍ਰੇਨਰ ਨਿਸ਼ੂ ਸ਼ਰਮਾ, ਸੀਨੀਅਰ ਸਿਸਟਮ ਐਨਾਲਿਸਟ,...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.