Facebook-f Youtube X-twitter

ਪੀਐਚਡੀਸੀਸੀਆਈ ਦੀ ਚਾਰ ਦਿਨਾਂ ਇੰਸ ਐਂਡ ਆਊਟ ਪ੍ਰਦਰਸ਼ਨੀ ਸਮਾਪਤ

40 ਹਜ਼ਾਰ ਲੋਕਾਂ ਨੇ ਕੀਤਾ ਦੌਰਾ
ਚੰਡੀਗੜ੍ਹ।
ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ ਚਾਰ ਦਿਨਾਂ 11ਵੀਂ ਇੰਸ ਆਊਟ ਆਰਕੀਬਿਲਡ ਪ੍ਰਦਰਸ਼ਨੀ ਸੋਮਵਾਰ ਨੂੰ ਸਮਾਪਤ ਹੋ ਗਈ। ਪੀਐਚਡੀਸੀਸੀਆਈ ਚੰਡੀਗੜ੍ਹ ਚੈਪਟਰ ਦੇ ਪ੍ਰਧਾਨ ਮਧੂਸੂਦਨ ਵਿਜ ਨੇ ਦੱਸਿਆ ਕਿ ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟਸ, ਦ ਫਾਇਰ ਐਂਡ ਸਿਕਿਓਰਿਟੀ ਐਸੋਸੀਏਸ਼ਨ ਆਫ਼ ਇੰਡੀਆ, ਮਾਈਕ੍ਰੋ, ਸਮਾਲ ਐਂਡ ਮੀਡੀਅਮ ਐਂਟਰਪ੍ਰਾਈਜ਼ਿਜ਼ (ਐਮਐਸਐਮਈ), ਚੰਡੀਗੜ੍ਹ ਇਲੈਕਟ੍ਰੀਸਿਟੀ ਡਿਸਟ੍ਰੀਬਿਊਸ਼ਨ ਲਿਮਟਿਡ ਅਤੇ ਨੈੱਟਵਰਕ ਆਫ਼ ਪੀਪਲ ਫਾਰ ਕੰਸਟ੍ਰਕਸ਼ਨ ਦੇ ਸਹਿਯੋਗ ਨਾਲ ਆਯੋਜਿਤ ਇਸ ਸਮਾਗਮ ਦਾ ਲਗਭਗ 40 ਹਜ਼ਾਰ ਲੋਕਾਂ ਨੇ ਦੌਰਾ ਕੀਤਾ ਹੈ। ਪ੍ਰਦਰਸ਼ਨੀ ਵਿੱਚ ਲਗਭਗ 150 ਕਾਰੋਬਾਰੀਆਂ ਨੇ ਹਿੱਸਾ ਲਿਆ। ਪੀਐਚਡੀਸੀਸੀਆਈ ਦੀ ਸੀਨੀਅਰ ਖੇਤਰੀ ਨਿਰਦੇਸ਼ਕ ਭਾਰਤੀ ਸੂਦ ਨੇ ਦੱਸਿਆ ਕਿ ਸਮਾਪਤੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਬੈਸਟ ਇਨੋਵੇਸ਼ਨ ’ਚ ਜੇਤੂ ਲਾ-ਐਸਪਦਾ, ਉਪ ਜੇਤੂ ਬੁਰਕਾਨ ਇੰਜੀਨੀਅਰਿੰਗ, ਬੈਸਟ ਡਿਸਪਲੇਅ ’ਚ ਪੋਲੀਕੈਬ ਇੰਡਸਟਰੀ ਨੂੰ ਜੇਤੂ ਅਤੇ ਗਲਾਸ ਪੈਲੇਸ ਨੂੰ ਉਪ ਜੇਤੂ, ਬੈਸਟ ਫੁੱਟਫਾਲ ਦੇ ਲਈ ਜੇਤੂ ਦਾ ਅਵਾਰਡ ਟੋਸਟੇਮ ਅਤੇ ਉਪ ਜੇਤੂ ਦਾ ਅਵਾਰਡ ਵਿਵਾ ਲਾਈਫ ਸਟਾਈਲ ਨੂੰ ਦਿੱਤਾ।

ਭਾਰਤੀ ਸੂਦ ਨੇ ਦੱਸਿਆ ਕਿ ਚਾਰ ਦਿਨਾਂ ਦੌਰਾਨ, ਵਿਸ਼ਾ ਮਾਹਿਰਾਂ ਨੇ ਆਧੁਨਿਕ ਨਿਰਮਾਣ ਤਕਨੀਕਾਂ, ਅੱਗ ਸੁਰੱਖਿਆ, ਸੁਰੱਖਿਆ, ਰੀਅਲ ਅਸਟੇਟ, ਫਰਨੀਚਰ ਅਤੇ ਸਜਾਵਟ ਸਮੇਤ ਵੱਖ-ਵੱਖ ਵਿਸ਼ਿਆਂ ਤੋਂ ਇਲਾਵਾ ਪੀਐਮ ਸੂਰਿਆ ਘਰ ਯੋਜਨਾ, ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀ ਗਈ ਰੈਂਪ ਯੋਜਨਾ ’ਤੇ ਆਯੋਜਿਤ ਸੈਮੀਨਾਰ ਰਾਹੀਂ ਇੱਥੇ ਆਉਣ ਵਾਲੇ ਲੋਕਾਂ ਨੂੰ ਜਾਗਰੂਕ ਕੀਤਾ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ

ਬਟਾਲਾ, 7 ਅਗਸਤ (    ) ਵਿਧਾਨ ਸਭਾ ਵਿਚ ਇੱਕ ਵਾਰ ਫਿਰ ਤੋਂ ਵਿਧਾਇਕ ਸ਼ੈਰੀ ਕਲਸੀ ਵਲੋਂ ਵੱਖ-ਵੱਖ ਮੁੱਦੇ ਉਠਾਏ ਗਏ ਹਨ। ਉਨ੍ਹਾਂ ਵਲੋਂ ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ ਗਏ। ਵਿਧਾਨ ਸਭਾ ਵਿੱਚ ਬਟਾਲਾ ਦੇ ਲੋਕ ਹਿੱਤਾਂ ਦੀ ਆਵਾਜ਼ ਉਠਾਉਂਦਿਆਂ ਵਿਧਾਇਕ ਸ਼ੈਰੀ...

ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪਟਿਆਲਾ, 07 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।...

ਚੇਅਰਮੈਨ ਮਾਨਿਕ ਮਹਿਤਾ ਨੇ ‘ਮੇਰੀ ਰਸੋਈ’ ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਬਟਾਲਾ, 7 ਅਗਸਤ  ( ) ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਨਿਕ ਮਹਿਤਾ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ “ਮੇਰੀ ਰਸੋਈ ” ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ...

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਈ ਜ਼ਿਲ੍ਹਾ ਪੱਧਰੀ ਰੈੱਡ ਰਨ ਮੈਰਾਥਨ

ਸ੍ਰੀ ਮੁਕਤਸਰ ਸਾਹਿਬ, 07 ਅਗਸਤ:           ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ਼ ਬੀਤੇ ਦਿਨੀਂ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਰੈੱਡ ਰਨ ਮੈਰਾਥਨ ਕਰਵਾਈ ਗਈ। ਇਸ ਮੈਰਾਥਨ ਵਿੱਚ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.