Facebook-f Youtube X-twitter

ਗੱਤਕਾ ਐਸੋਸੀਏਸ਼ਨ ਜਿਲ੍ਹਾ ਰੂਪਨਗਰ ਦੇ 19 ਖਿਡਾਰੀ ਸਟੇਟ ਟੀਮ ਲਈ ਚੁਣੇ

ਰੂਪਨਗਰ, (ਗੁਰਸ਼ਰਨ ਸਿੰਘ) – ਗੱਤਕਾ ਐਸੋਸੀਏਸ਼ਨ-ਪੰਜਾਬ ਵੱਲੋਂ ਆਉਣ ਵਾਲੀ 13ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਲਈ ਪੰਜਾਬ ਸਟੇਟ ਟੀਮ ਦੀ ਚੋਣ ਕਰਨ ਹਿਤ ਗੱਤਕੇ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਗੱਤਕਾ ਖਿਡਾਰੀਆਂ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹਨਾਂ ਮੁਕਾਬਲਿਆਂ ਰਾਹੀਂ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੇ ਕੁੱਲ 19 ਖਿਡਾਰੀਆਂ ਦੀ ਚੋਣ ਪੰਜਾਬ ਸਟੇਟ ਟੀਮ ਲਈ ਕੀਤੀ ਗਈ।

ਲੜਕੀਆਂ ਵਿੱਚ ਅੰਡਰ-17 ਉਮਰ ਵਰਗ ਵਿੱਚ ਦਮਨਪ੍ਰੀਤ ਕੌਰ, ਅੰਡਰ-19 ਉਮਰ ਵਰਗ ਵਿੱਚ ਹਰਪ੍ਰੀਤ ਕੌਰ, ਜੈਸਮੀਨ ਕੌਰ, ਗੁਰਨੀਤ ਕੌਰ, ਗੁਰਵਿੰਦਰ ਕੌਰ, ਸ਼ਰਨਜੀਤ ਕੌਰ, ਗੁਰਮਨ ਕੌਰ, ਲਵਦੀਪ ਕੌਰ ਅਤੇ ਸਮਨਪ੍ਰੀਤ ਕੌਰ, ਜਦਕਿ ਅੰਡਰ-22 ਉਮਰ ਵਰਗ ਵਿੱਚ ਗੁਰਪ੍ਰੀਤ ਕੌਰ ਦੀ ਚੋਣ ਕੀਤੀ ਗਈ। ਇਸੇ ਤਰ੍ਹਾਂ ਲੜਕਿਆਂ ਵਿੱਚ ਅੰਡਰ-14 ਉਮਰ ਵਰਗ ਵਿੱਚ ਬਲਜੋਤ ਸਿੰਘ, ਗਗਨਦੀਪ ਸਿੰਘ, ਅਰਮਾਨ ਸਿੰਘ ਅਤੇ ਸਮਰ ਧੀਮਾਨ, ਅੰਡਰ-17 ਉਮਰ ਵਰਗ ਵਿੱਚ ਜਸਕਰਨ ਸਿੰਘ, ਜੋਬਨਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ, ਜਦਕਿ ਅੰਡਰ-25 ਉਮਰ ਵਰਗ ਵਿੱਚ ਪਰਦੀਪ ਸਿੰਘ ਸਟੇਟ ਟੀਮ ਲਈ ਚੁਣੇ ਗਏ।

ਇਸ ਮੌਕੇ ਬੀਬੀ ਮਨਜੀਤ ਕੌਰ, ਪ੍ਰਧਾਨ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਨੇ ਸਾਰੇ ਚੁਣੇ ਹੋਏ ਖਿਡਾਰੀਆਂ ਅਤੇ ਉਹਨਾਂ ਦੇ ਕੋਚ ਸਾਹਿਬਾਨ ਨੂੰ ਦਿਲੋਂ ਵਧਾਈ ਦਿੱਤੀ ਅਤੇ ਖਿਡਾਰੀਆਂ ਨੂੰ ਭਵਿੱਖ ਵਿੱਚ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਹੁਣ ਸਾਡਾ ਅਗਲਾ ਟੀਚਾ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਦੇ ਹੋਏ ਵੱਧ ਤੋਂ ਵੱਧ ਮੈਡਲ ਜਿੱਤਣ ਦਾ ਹੋਣਾ ਚਾਹੀਦਾ ਹੈ। ਇਸ ਦੌਰਾਨ ਗੁਰਪ੍ਰੀਤ ਸਿੰਘ ਭਾਉਵਾਲ, ਗੁਰਵਿੰਦਰ ਸਿੰਘ ਘਨੌਲੀ, ਜਸਪ੍ਰੀਤ ਸਿੰਘ, ਗੁਰਵਿੰਦਰ ਸਿੰਘ ਰੂਪਨਗਰ ਅਤੇ ਹੋਰ ਪਤਵੰਤੇ ਸੱਜਣ ਵੀ ਮੌਜੂਦ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕਤਾ ਲਈ 3 ਵੈਨਾਂ ਰਵਾਨਾ ਕੀਤੀਆਂ

-ਕਿਸਾਨ ਵਾਤਾਵਰਣ ਤੇ ਆਪਣੀ ਜਮੀਨ ਦੀ ਸੰਭਾਲ ਲਈ ਖੇਤਾਂ ‘ਚ ਕਦੇ ਵੀ ਅੱਗ ਨਾ ਲਗਾਉਣ ਪ੍ਰਣ ਕਰਨ-ਡਾ. ਹਿਮਾਂਸ਼ੂ ਅਗਰਵਾਲ -ਅਗਲੇ 40 ਦਿਨਾਂ ਲਈ 934 ਪਿੰਡਾਂ ‘ਚ ਲੋਕਾਂ ਨੂੰ ਝੋਨੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕਰਨਗੀਆਂ ਖੇਤੀਬਾੜੀ ਵਿਭਾਗ ਦੀਆਂ ਵੈਨਾਂ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ...

ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਆਗਾਮੀ ਖਰੀਦ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ...

ਜਿ਼ਲ੍ਹਾ ਪੱਧਰੀ ਪੈਨਸ਼ਨ ਅਦਾਲਤ ਆਯੋਜਿਤ

ਸ੍ਰੀ ਮੁਕਤਸਰ ਸਾਹਿਬ:- ਮਹਾਂ ਲੇਖਾਕਾਰ (ਲੇਖਾ ਤੇ ਹੱਕਦਾਰੀ ) ਪੰਜਾਬ ਅਤੇ ਯੂ.ਟੀ. ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ  ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਪੈਨਸ਼ਨ ਅਦਾਲਤ ਦੌਰਾਨ ਪੈਨਸ਼ਨਰਾਂ ਵੱਲੋਂ ਕੁੱਲ 36 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਹਨਾਂ ਦਾ ਏ.ਜੀ. ਦਫਤਰ ਦੀ ਟੀਮ ਵਲੋਂ 33 ਸਿ਼ਕਾਇਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਅਤੇ 3...

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਗਿੱਦੜਬਾਹਾ ਵਿਖੇ ਲਗਾਇਆ ਕੈਂਪ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ:- ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਗਿੱਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਲਗਭਗ 120 ਸੂਝਵਾਨ ਕਿਸਾਨ ਵੀਰਾਂ...

ਡਾਈਟ (DIET) ਸ੍ਰੀ ਮੁਕਤਸਰ ਸਾਹਿਬ ਵਿਖੇ ‘ਮੇਰਾ ਯੁਵਾ ਭਾਰਤ’ ਤਹਿਤ ਮਨਾਇਆ ਗਿਆ ‘ਸੇਵਾ ਪਖਵਾੜਾ’

ਨੌਜਵਾਨਾਂ ਨੇ ਕੀਤੀ ਸਫ਼ਾਈ ਅਤੇ ਲਗਾਏ ਬੂਟੇ ਸ੍ਰੀ ਮੁਕਤਸਰ ਸਾਹਿਬ:- ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਿਖੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਦੇ ‘ਮੇਰਾ ਯੁਵਾ ਭਾਰਤ’ ਮਿਸ਼ਨ ਅਧੀਨ ‘ਸੇਵਾ ਪਖਵਾੜਾ’ (17 ਸਤੰਬਰ ਤੋਂ 2 ਅਕਤੂਬਰ) ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਪ੍ਰੋਗਰਾਮ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਤਨਵੀ ਅਗਰਵਾਲ ਦੀ ਸੁਚੱਜੀ ਅਗਵਾਈ ਅਤੇ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.