Facebook-f Youtube X-twitter

ਤਿੰਨ ਸਾਲਾਂ ਵਿੱਚ ਲਏ ਕਰਜ਼ ’ਤੇ ਵ੍ਹਾਈਟ ਪੇਪਰ ਜਾਰੀ ਕਰੇ ਪੰਜਾਬ ਸਰਕਾਰ : ਅਰਵਿੰਦ ਖੰਨਾ

ਬੈਕ ਡੋਰ ਤੋਂ ਲਏ ਜਾ ਰਹੇ 5093 ਕਰੋੜ ਦੇ ਕਰਜ਼ ’ਤੇ ਪੰਜਾਬ ਦੇ ਲੋਕਾਂ ਨੂੰ ਦੇਵੇ ਜਵਾਬ
ਸਰਕਾਰੀ ਜਾਇਦਾਦਾਂ ਦੀ ਨਿਲਾਮੀ ਨਹੀਂ ਹੋਣ ਦੇਵੇਗੀ ਭਾਜਪਾ
ਚੰਡੀਗੜ੍ਹ।
ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਕਰਜ਼ੇ ਦੇ ਮੁੱਦੇ ‘ਤੇ ਘੇਰਦੇ ਹੋਏ ਵ੍ਹਾਈਟ ਪੇਪਰ ਜਾਰੀ ਕਰਨ ਦੀ ਮੰਗ ਕੀਤੀ ਹੈ। ਸੋਮਵਾਰ ਨੂੰ ਅਰਵਿੰਦ ਖੰਨਾ ਨੇ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਚੁੱਪ ਚਪੀਤੇ ਗੁਪਤ ਰੂਪ ਵਿੱਚ ਅਗਲੇ ਤਿੰਨ ਮਹੀਨਿਆਂ ਦੇ ਅੰਦਰ 5,093 ਕਰੋੜ ਰੁਪਏ ਦਾ ਕਰਜ਼ ਲੈਣ ਜਾ ਰਹੀ ਹੈ। ਇਸ ਲਈ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ।
ਖੰਨਾ ਨੇ ਕਿਹਾ ਕਿ ਅੱਜ ਪੰਜਾਬ ਦੀ ਵਿੱਤੀ ਸਥਿਤੀ ਇੰਨੀ ਵਿਗੜ ਗਈ ਹੈ ਕਿ ਸਰਕਾਰ ਪੁਰਾਣਾ ਕਰਜ਼ ਚੁਕਾਉਣ ਲਈ ਨਵੇਂ ਕਰਜ਼ੇ ਲੈ ਰਹੀ ਹੈ ਅਤੇ ਸਰਕਾਰੀ ਜਾਇਦਾਦਾਂ ਦੀ ਨਿਲਾਮੀ ਕੀਤੀ ਜਾ ਰਹੀ ਹੈ। ਭਾਰਤੀ ਜਨਤਾ ਪਾਰਟੀ, ਪੰਜਾਬ ਸਰਕਾਰ ਦੇ ਇਸ ਇਰਾਦੇ ਨੂੰ ਕਿਸੇ ਵੀ ਹਾਲਤ ਵਿੱਚ ਸਫਲ ਨਾ ਹੋਣ ਦੇਵੇਗੀ। ਖੰਨਾ ਨੇ ਕਿਹਾ ਕਿ 5,093 ਕਰੋੜ ਰੁਪਏ ਦੀ ਰਕਮ ਰਾਜ ਪ੍ਰਤੀਭੂਤੀਆਂ ਦੀ ਵਿਕਰੀ ਰਾਹੀਂ ਖੁੱਲ੍ਹੇ ਬਾਜ਼ਾਰ ਤੋਂ ਇਕੱਠੇ ਕੀਤੇ ਜਾਣਗੇ। ਰਾਜ ਸਰਕਾਰ ਦੇ ਉਧਾਰ ਕੈਲੰਡਰ ਦੇ ਅਨੁਸਾਰ ਅਕਤੂਬਰ ਵਿੱਚ ਦੋ ਕਿਸ਼ਤਾਂ ਵਿੱਚ 1,500 ਕਰੋੜ, ਨਵੰਬਰ ਵਿੱਚ 1,500 ਕਰੋੜ ਅਤੇ ਦਸੰਬਰ ਵਿੱਚ 2093 ਕਰੋੜ ਉਧਾਰ ਲਏ ਜਾਣਗੇ।
ਇਨ੍ਹਾਂ ਨਵੇਂ ਕਰਜ਼ਿਆਂ ਨਾਲ ਅਪ੍ਰੈਲ ਤੋਂ ਦਸੰਬਰ ਤੱਕ ਸੂਬਾ ਸਰਕਾਰ ਦਾ ਉਧਾਰ 23,000 ਕਰੋੜ ਰੁਪਏ ਤੱਕ ਪਹੁੰਚਣ ਦਾ ਅਨੁਮਾਨ ਹੈ। ਸੂਬਾ ਸਰਕਾਰ ਨੇ ਅਪ੍ਰੈਲ ਤੋਂ ਅਗਸਤ ਤੱਕ 13,326 ਕਰੋੜ ਰੁਪਏ ਇਕੱਠੇ ਕੀਤੇ ਸਨ ਅਤੇ ਪਿਛਲੇ ਮਹੀਨੇ 4,000 ਕਰੋੜ ਰੁਪਏ ਵਾਧੂ ਉਧਾਰ ਲਏ ਗਏ ਸਨ। ਜੇਕਰ ਹਾਲਾਤ ਇਸੇ ਤਰ੍ਹਾਂ ਬਣੇ ਰਹੇ ਤਾਂ ਮਾਰਚ 2026 ਤੱਕ ਕਰਜ਼ਾ 4.17 ਲੱਖ ਕਰੋੜ ਰੁਪਏ ਤੱਕ ਪਹੁੰਚ ਜਾਵੇਗਾ। ਪੰਜਾਬ ਵਿੱਚ ਸਥਿਤੀ ਅਜਿਹੀ ਹੈ ਕਿ ਕਰਮਚਾਰੀਆਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਮਿਲ ਰਹੀਆਂ ਹਨ। ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੀ ਕਾਂਗਰਸ ਸਰਕਾਰ ਵਾਂਗ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਕਰਜ਼ ਦੇ ਸਹਾਰੇ ਸਰਕਾਰ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਬਿਨਾਂ ਕਿਸੇ ਦੇਰੀ ਦੇ ਪੰਜਾਬ ਦੇ ਲੋਕਾਂ ਦੇ ਸਾਹਮਣੇ ਪਿਛਲੇ ਤਿੰਨ ਸਾਲਾਂ ਦੌਰਾਨ ਚੁੱਕੇ ਕਰਜ਼ੇ ’ਤੇ ਵ੍ਹਾਈਟ ਪੇਪਰ ਜਾਰੀ ਕਰਨ। ਪੰਜਾਬ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਦੂਜੀਆਂ ਰਾਜਨੀਤਿਕ ਪਾਰਟੀਆਂ ਨੂੰ ਕਰਜ਼ ਦੇ ਮੁੱਦੇ ‘ਤੇ ਘੇਰਨ ਵਾਲੀ ਪੰਜਾਬ ਸਰਕਾਰ ਅੱਜ ਪੰਜਾਬ ਦੇ ਲੋਕਾਂ ਨੂੰ ਤਿੰਨ ਸਾਲਾਂ ਵਿੱਚ ਲਏ ਗਏ ਕਰਜ਼ੇ ਬਾਰੇ ਵ੍ਹਾਈਟ ਪੇਪਰ ਜਾਰੀ ਕਰਕੇ ਸੱਚਾਈ ਤੋਂ ਜਾਣੂ ਕਰਵਾਏ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ

ਬਟਾਲਾ, 7 ਅਗਸਤ (    ) ਵਿਧਾਨ ਸਭਾ ਵਿਚ ਇੱਕ ਵਾਰ ਫਿਰ ਤੋਂ ਵਿਧਾਇਕ ਸ਼ੈਰੀ ਕਲਸੀ ਵਲੋਂ ਵੱਖ-ਵੱਖ ਮੁੱਦੇ ਉਠਾਏ ਗਏ ਹਨ। ਉਨ੍ਹਾਂ ਵਲੋਂ ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ ਗਏ। ਵਿਧਾਨ ਸਭਾ ਵਿੱਚ ਬਟਾਲਾ ਦੇ ਲੋਕ ਹਿੱਤਾਂ ਦੀ ਆਵਾਜ਼ ਉਠਾਉਂਦਿਆਂ ਵਿਧਾਇਕ ਸ਼ੈਰੀ...

ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪਟਿਆਲਾ, 07 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।...

ਚੇਅਰਮੈਨ ਮਾਨਿਕ ਮਹਿਤਾ ਨੇ ‘ਮੇਰੀ ਰਸੋਈ’ ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਬਟਾਲਾ, 7 ਅਗਸਤ  ( ) ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਨਿਕ ਮਹਿਤਾ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ “ਮੇਰੀ ਰਸੋਈ ” ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ...

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਈ ਜ਼ਿਲ੍ਹਾ ਪੱਧਰੀ ਰੈੱਡ ਰਨ ਮੈਰਾਥਨ

ਸ੍ਰੀ ਮੁਕਤਸਰ ਸਾਹਿਬ, 07 ਅਗਸਤ:           ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ਼ ਬੀਤੇ ਦਿਨੀਂ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਰੈੱਡ ਰਨ ਮੈਰਾਥਨ ਕਰਵਾਈ ਗਈ। ਇਸ ਮੈਰਾਥਨ ਵਿੱਚ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.