Facebook-f Youtube X-twitter

ਅਗਰਵਾਲ ਸਮਾਜ ਦਾ ਇਤਿਹਾਸ ਗੌਰਵ ਅਤੇ ਗਰਿਮਾ ਨਾਲ ਭਰਪੂਰ – ਮੁੱਖ ਮੰਤਰੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਗਰਵਾਲ ਸਮਾਜ ਦੇ ਸਥਾਪਨਾ ਦਿਵਸ ਪ੍ਰੋਗਰਾਮ ਵਿੱਚ ਕੀਤੀ ਸ਼ਿਰਕਤ

ਬੁੱਧੀਮਤਾ, ਵਪਾਰਕ ਹੁਨਰ ਅਤੇ ਸਮਾਜ ਸੇਵਾ ਵਿੱਚ ਅਗਰਵਾਲ ਸਮਾਜ ਦਾ ਕੋਈ ਸਾਨੀ ਨਹੀਂ

ਅਗਰਵਾਲ ਸਮਾਜ ਨੇ ਹਰ ਦੌਰ ਵਿੱਚ ਰਾਸ਼ਟਰਹਿੱਤ ਅਤੇ ਸਮਾਜ ਸੇਵਾ ਨੂੰ ਰੱਖਿਆ ਸਰਵਉੱਚ – ਸ਼੍ਰੀ ਨਾਇਬ ਸਿੰਘ ਸੈਣੀ

ਚੰਡੀਗੜ੍ਹ, 17 ਮਈ – ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਵਪਾਰ, ਉਦਯੋਗ ਨੂੰ ਨਵੀਂ ਤਾਕਤ ਮਿਲੀ ਹੈ। ਡਿਜੀਟਲ ਇੰਡੀਆ, ਸਟਾਰਟਅੱਪ, ਜੀ.ਐਸ.ਟੀ. ਅਤੇ ਆਤਮਨਿਰਭਰ ਭਾਰਤ ਵਰਗੀਆਂ ਯੋਜਨਾਵਾਂ ਨੇ ਵਪਾਰੀ ਵਰਗ ਨੂੰ ਨਵੀਂ ਪਛਾਣ ਅਤੇ ਅਵਸਰ ਪ੍ਰਦਾਨ ਕੀਤੇ ਹਨ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਐਤਵਾਰ ਨੂੰ ਚੰਡੀਗੜ੍ਹ ਵਿੱਚ ਅਗਰਵਾਲ ਸਥਾਪਨਾ ਦਿਵਸ ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਅਗਰਵਾਲ ਸਮਾਜ ਦਾ ਬੁੱਧੀਮਤਾ, ਵਪਾਰਕ ਹੁਨਰ ਅਤੇ ਸਮਾਜ ਸੇਵਾ ਵਿੱਚ ਕੋਈ ਸਾਨੀ ਨਹੀਂ ਹੈ। ਮਹਾਰਾਜਾ ਅਗਰਸੈਨ ਦੇ ਦਿਖਾਏ ਸਮਾਜਿਕ ਸਦਭਾਵਨਾ ਦੇ ਸਿਧਾਂਤ ਅੱਜ ਵੀ ਪ੍ਰਾਸੰਗਿਕ ਅਤੇ ਪ੍ਰੇਰਨਾਦਾਇਕ ਹਨ। ਉਨ੍ਹਾਂ ਕਿਹਾ ਕਿ ਸਮਾਜ ਨੇ ਆਜ਼ਾਦੀ ਦੇ ਅੰਦੋਲਨ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ। ਜਮਨਾ ਲਾਲ ਅਤੇ ਲਾਲਾ ਲਾਜਪਤ ਰਾਏ ਦੇ ਰਾਸ਼ਟਰਪ੍ਰੇਮ ਨੂੰ ਜਦੋਂ ਵੀ ਯਾਦ ਕਰਦੇ ਹਾਂ, ਤਾਂ ਸਿਰ ਮਾਣ ਨਾਲ ਉੱਚਾ ਹੋ ਜਾਂਦਾ ਹੈ। ਉਨ੍ਹਾਂ ਨੇ ਰਾਸ਼ਟਰ ਪ੍ਰੇਮ ਨੂੰ ਹਮੇਸ਼ਾ ਸਰਵਉੱਚ ਰੱਖਿਆ।

ਮੁੱਖ ਮੰਤਰੀ ਨੇ ਕਿਹਾ ਕਿ ਮਹਾਰਾਜਾ ਅਗਰਸੈਨ ਨੇ ਇੱਕ ਰੁਪਿਆ, ਇੱਕ ਇੱਟ ਦੇ ਸੰਦੇਸ਼ ਨਾਲ ਸਮਾਜ ਨੂੰ ਸਹਿਯੋਗ, ਸਮਾਨਤਾ ਅਤੇ ਆਤਮਨਿਰਭਰਤਾ ਦਾ ਮਾਰਗ ਦਿਖਾਇਆ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀ ‘ਸਭਕਾ ਸਾਥ, ਸਭਕਾ ਵਿਕਾਸ, ਸਭਕਾ ਵਿਸ਼ਵਾਸ ਅਤੇ ਸਭਕਾ ਪ੍ਰਯਾਸ’ ਨੂੰ ਅਪਣਾਇਆ ਹੈ ਅਤੇ ਉਨ੍ਹਾਂ ਦੇ ਦਿਖਾਏ ਮਾਰਗ ‘ਤੇ ਚੱਲ ਕੇ ਅੱਗੇ ਵਧ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਸੁਸ਼ਾਸਨ ਅਤੇ ਵਿਕਾਸ ‘ਤੇ ਅਧਾਰਤ ਹੈ ਅਤੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਵਿੱਚ ਵਿਸ਼ਵਾਸ ਰੱਖਦੀ ਹੈ। ਭਾਰਤ ਤੇਜ਼ ਗਤੀ ਨਾਲ ਅੱਗੇ ਵਧ ਰਿਹਾ ਹੈ ਅਤੇ ਅੱਜ ਦੇਸ਼ ਵਿੱਚ ਪੂਰਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਅਗਰਵਾਲ ਸਮਾਜ ਦਾ ਇਤਿਹਾਸ ਗੌਰਵ ਅਤੇ ਗਰਿਮਾ ਨਾਲ ਭਰਪੂਰ ਰਿਹਾ ਹੈ। ਅਗਰਸੈਨ ਮਹਾਰਾਜ ਦੇ ਵੰਸ਼ਜਾਂ ਨੇ ਸਮਾਜ ਵਿੱਚ ਸਮਾਨਤਾ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਦਾ ਕੰਮ ਕੀਤਾ ਹੈ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਵਿੱਚ ਡਬਲ ਇੰਜਣ ਦੀ ਸਰਕਾਰ ਵਿੱਚ ਉਦਯੋਗ, ਵਪਾਰ ਨੂੰ ਮਜ਼ਬੂਤ ਕਰਨ ਲਈ ਯੋਜਨਾਵਾਂ ‘ਤੇ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਦੇਸ਼ ਦੀ ਅਰਥਵਿਵਸਥਾ ਵਿੱਚ ਹਰਿਆਣਾ ਦੀ ਹਿੱਸੇਦਾਰੀ ਹੋਰ ਵੱਧ ਸਕੇ। ਉਨ੍ਹਾਂ ਕਿਹਾ ਕਿ ਹਰਿਆਣਾ ਪ੍ਰਧਾਨ ਮੰਤਰੀ ਦੇ ਭਾਰਤ ਵਿਜ਼ਨ 2047 ਦੇ ਟੀਚੇ ਦੇ ਅਨੁਕੂਲ ਕੰਮ ਕਰ ਰਿਹਾ ਹੈ। ਇਸ ਵਿੱਚ ਦੇਸ਼ ਦੀ ਅਰਥਵਿਵਸਥਾ ਨੂੰ ਇੱਕ ਟ੍ਰਿਲੀਅਨ ਡਾਲਰ ਕਰਨ ਅਤੇ 50 ਲੱਖ ਨਵੇਂ ਰੋਜ਼ਗਾਰ ਦੇ ਅਵਸਰ ਪੈਦਾ ਕਰਨ ਦਾ ਟੀਚਾ ਰੱਖਿਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਦੇਸ਼ ਵਿੱਚ ਤਕਨਾਲੋਜੀ ਇਨੋਵੇਸ਼ਨ ਨੂੰ ਵਧਾਉਣ ਲਈ ਡਿਪਾਰਟਮੈਂਟ ਆਫ਼ ਫਿਊਚਰ ਦਾ ਗਠਨ ਕੀਤਾ ਗਿਆ ਹੈ। ਇਸੇ ਦੇ ਨਾਲ ਨਵੀਂ ਸਟਾਰਟਅੱਪ ਨੀਤੀ ਵਿਕਸਿਤ ਕੀਤੀ ਗਈ ਹੈ। ਇਸ ਵਿੱਚ ਸਟਾਰਟਅੱਪ ਨੂੰ ਬਿਹਤਰ ਬਣਾਉਣ ‘ਤੇ ਜ਼ੋਰ ਦਿੱਤਾ ਗਿਆ ਹੈ। ਸਟਾਰਟਅੱਪ ਦੇ ਮਾਮਲੇ ਵਿੱਚ ਹਰਿਆਣਾ ਦੇਸ਼ ਵਿੱਚ ਚੌਥੇ ਸਥਾਨ ‘ਤੇ ਹੈ। ਖੋਜ ਅਤੇ ਵਿਕਾਸ (ਆਰ ਐਂਡ ਡੀ) ਨੂੰ ਉਤਸ਼ਾਹਿਤ ਕਰਨ ਲਈ 2000 ਕਰੋੜ ਰੁਪਏ ਨਾਲ ‘ਫੰਡਸ ਆਫ਼ ਫੰਡ’ ਬਣਾਉਣ ਦਾ ਕਾਰਜ ਕੀਤਾ ਹੈ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਨੇ ਉਦਯੋਗਿਕ ਵਿਕਾਸ ਨੂੰ ਗਤੀ ਦੇਣ ਲਈ ‘ਈਜ਼ ਆਫ਼ ਡੂਇੰਗ ਬਿਜ਼ਨਸ’ ਦਾ ਈਕੋ ਸਿਸਟਮ ਬਣਾਇਆ ਹੈ, ਰਾਜ ਵਿੱਚ ਮਿਨੀ ਕਲਸਟਰ ਯੋਜਨਾ ਦੇ ਤਹਿਤ 48 ਐਮ.ਐਸ.ਐਮ.ਈ. ਦੀਆਂ 170 ਕਰੋੜ ਦੀਆਂ ਯੋਜਨਾਵਾਂ ‘ਤੇ ਕੰਮ ਚੱਲ ਰਿਹਾ ਹੈ। ਇਨ੍ਹਾਂ ਯਤਨਾਂ ਨਾਲ 8000 ਤੋਂ ਵੱਧ ਐਮ.ਐਸ.ਐਮ.ਈ. ਲਾਭਾਂਵਿਤ ਹੋਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਦੇ ਪੱਛਮੀ ਬੰਗਾਲ, ਅਸਾਮ, ਪੁਡੂਚੇਰੀ ਵਿੱਚ ਸਪਸ਼ਟ ਬਹੁਮਤ ਨਾਲ ਭਾਜਪਾ ਦੀਆਂ ਸਰਕਾਰਾਂ ਬਣੀਆਂ ਹਨ। ਜਿਸਦਾ ਸਾਰਾ ਸਿਹਰਾ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਮਜ਼ਬੂਤ ਅਗਵਾਈ ਨੂੰ ਜਾਂਦਾ ਹੈ। ਹਰਿਆਣਾ ਦੀਆਂ ਨਗਰ ਸੰਸਥਾਵਾਂ ਵਿੱਚ ਵੀ ਇੱਕਤਰਫ਼ਾ ਜਨਤਾ ਦਾ ਆਸ਼ੀਰਵਾਦ ਮਿਲਿਆ ਹੈ, ਜੋ ਸਰਕਾਰ ਦੇ ਵਿਕਾਸ ਕਾਰਜਾਂ, ਸੋਚ ਅਤੇ ਕਾਰਜਸ਼ੈਲੀ ਨੂੰ ਮਜ਼ਬੂਤੀ ਦਿੰਦਾ ਹੈ।

ਇਸ ਅਵਸਰ ‘ਤੇ ਸਾਬਕਾ ਮੰਤਰੀ ਅਸੀਮ ਗੋਇਲ, ਪੰਚਕੂਲਾ ਦੇ ਮੇਅਰ ਸ਼ਿਆਮ ਲਾਲ ਬੰਸਲ, ਸੰਪੂਰਨਾਨੰਦ ਮਹਾਰਾਜ, ਪੰਡਿਤ ਵਿਜੇ ਸ਼ੰਕਰ ਮਹਿਤਾ, ਵਿਹਿਪ ਮਹਾਂਮੰਤਰੀ ਸੁਰੇਸ਼ ਜੈਨ, ਨਰੇਸ਼ ਸੇਰਣ, ਜਗਮੋਹਨ ਗਰਗ, ਪ੍ਰਦੀਪ ਗੋਇਲ, ਪ੍ਰਦੀਪ ਬੰਸਲ, ਆਨੰਦ ਸਿੰਗਲਾ, ਸੁਨੀਲ ਮਿੱਤਲ, ਓਮਪ੍ਰਕਾਸ਼ ਦੇਵੀਨਗਰ ਸਮੇਤ ਭਾਰੀ ਗਿਣਤੀ ਵਿੱਚ ਅਗਰਵਾਲ ਸਮਾਜ ਦੇ ਮਾਣਯੋਗ ਵਿਅਕਤੀ ਮੌਜੂਦ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ; ਐਸੋਸੀਏਸ਼ਨ ਨੂੰ 04 ਲੱਖ ਰੁਪਏ ਦੇਣ ਦਾ ਐਲਾਨ  2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਨੂੰ ਮਿਲੀ, ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੂੰ ਸੌਂਪਿਆ ਫੈਡਰੇਸ਼ਨ ਦਾ ਝੰਡਾ ਪੰਜਾਬ ਦੇ ਰਜਿਸਟਰਡ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ...

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ  ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।  ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ...

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ : ਹਿਮਾਂਸ਼ੂ ਜੈਨ -ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ ਪਟਿਆਲਾ:- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ...

ਪਟਿਆਲਾ ਵਿਖੇ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਪਟਿਆਲਾ:- ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਵੱਲੋਂ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼ 1, ਪਟਿਆਲਾ ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਚੈਂਪੀਅਨਸ਼ਿਪ 10 ਅਤੇ 11 ਨਵੰਬਰ ਨੂੰ ਕਰਵਾਈ ਗਈ। ਇਹ ਟੂਰਨਾਮੈਂਟ ਸ. ਜਗਜੀਤ ਸਿੰਘ ਗਿੱਲ (ਰਿਟਾਇਰਡ ਐੱਸ.ਪੀ.) ਜੀ ਦੇ...

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ ਰਾਜਿੰਦਰਾ ਹਸਪਤਾਲ ਵਿਖੇ ਦਾ ਹਾਲ-ਚਾਲ ਜਾਣਿਆ

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਵੇਗੀ-ਬਰਿੰਦਰ ਗੋਇਲ ਪਟਿਆਲਾ:- ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਨੇੜੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸਬੰਧੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.