Facebook-f Youtube X-twitter

ਅਕਸ਼ੈ ਸ਼ਰਮਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ

ਕਿਹਾ – ਵਪਾਰ ਵਧੇਗਾ ਤਾਂ ਹੀ ਸ਼ਹਿਰ ਅੱਗੇ ਵਧੇਗਾ

ਲਿਬਰਟੀ ਮਾਰਕੀਟ ਸ਼ਹਿਰ ਦੀ ਲਾਈਫ ਲਾਈਨ, ਵਪਾਰੀਆਂ ਦੀ ਸੁਰੱਖਿਆ ਅਤੇ ਸੁਵਿਧਾਵਾਂ ਸਾਡੀ ਪਹਿਲ – ਅਕਸ਼ੈ ਸ਼ਰਮਾ

ਅੰਮ੍ਰਿਤਸਰ : ਅੰਮ੍ਰਿਤਸਰ ਉੱਤਰੀ ਹਲਕੇ ਤੋਂ ਭਾਜਪਾ ਦੇ ਨੌਜਵਾਨ ਆਗੂ ਨੇ ਅੱਜ ਲਿਬਰਟੀ ਮਾਰਕੀਟ ਵਿੱਚ ਵਪਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਕਾਫੀ ਸਮੇਂ ਤੋਂ ਵਪਾਰੀਆਂ ਨਾਲ ਮਿਲਣਾ ਅਤੇ ਉਨ੍ਹਾਂ ਦੀਆਂ ਦਿੱਕਤਾਂ ਨੂੰ ਸਮਝਣਾ ਚਾਹੁੰਦੇ ਸਨ ਅਤੇ ਅੱਜ ਉਨ੍ਹਾਂ ਨੂੰ ਵਪਾਰੀਆਂ ਵਿਚ ਆਉਣ ਦਾ ਮੌਕਾ ਮਿਲਿਆ ਹੈ।

ਅਕਸ਼ੈ ਸ਼ਰਮਾ ਨੇ ਕਿਹਾ ਕਿ ਜੇ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ “ਸਭਕਾ ਸਾਥ, ਸਭਕਾ ਵਿਕਾਸ” ਵਾਲੀ ਸੋਚ ਨੂੰ ਸਮਝਣ ਅਤੇ ਅਪਣਾਉਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਜੇ ਵਪਾਰੀ ਮਜ਼ਬੂਤ ਹੋਵੇਗਾ ਤਾਂ ਸ਼ਹਿਰ ਵੀ ਮਜ਼ਬੂਤ ਹੋਵੇਗਾ, ਕਿਉਂਕਿ ਬਾਜ਼ਾਰ ਸ਼ਹਿਰ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਉਨ੍ਹਾਂ ਕਿਹਾ ਕਿ “ਸਿਰਫ ਦੁਕਾਨਾਂ ਚੱਲਣ ਨਾਲ ਕੰਮ ਨਹੀਂ ਚਲੇਗਾ, ਸਗੋਂ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਨਾਲ ਜੁੜਨਾ ਵੀ ਬਹੁਤ ਜ਼ਰੂਰੀ ਹੈ।”

ਮੀਟਿੰਗ ਦੌਰਾਨ ਵਪਾਰੀਆਂ ਨੇ ਮਾਰਕੀਟ ਵਿੱਚ ਵਾਸ਼ਰੂਮ, ਸੀਸੀਟੀਵੀ ਕੈਮਰੇ, ਸਟ੍ਰੀਟ ਲਾਈਟਾਂ, ਸੁਰੱਖਿਆ ਪ੍ਰਬੰਧ ਅਤੇ ਪਾਰਕਿੰਗ ਵਰਗੀਆਂ ਸਮੱਸਿਆਵਾਂ ਉਠਾਈਆਂ। ਇਸ ’ਤੇ ਅਕਸ਼ੈ ਸ਼ਰਮਾ ਨੇ ਕਿਹਾ ਕਿ ਵਪਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ ਅਤੇ ਭਾਜਪਾ ਹਰ ਉਸ ਸਮੱਸਿਆ ਦੇ ਹੱਲ ਲਈ ਕੰਮ ਕਰੇਗੀ ਜਿਸ ਕਾਰਨ ਵਪਾਰੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਦਾ ਹੈ।

ਉਨ੍ਹਾਂ ਵਪਾਰੀਆਂ ਨੂੰ ਭਰੋਸਾ ਦਿੰਦਿਆਂ ਕਿਹਾ, “ਮੈਂ ਤੁਹਾਡਾ ਭਰਾ ਹਾਂ ਅਤੇ ਹਰ ਵੇਲੇ ਚੱਟਾਨ ਵਾਂਗ ਵਪਾਰੀਆਂ ਦੇ ਨਾਲ ਖੜ੍ਹਾ ਰਹਾਂਗਾ। ਵਪਾਰ ਦੀ ਤਰੱਕੀ ਨਾਲ ਹੀ ਸ਼ਹਿਰ ਅੱਗੇ ਵਧੇਗਾ।”

ਨੌਜਵਾਨ ਵਰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨਾਂ ਨੂੰ ਆਪਣੇ ਵਪਾਰ ਅਤੇ ਰੋਜ਼ਗਾਰ ਵੱਲ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਲਿਬਰਟੀ ਮਾਰਕੀਟ ਨੂੰ ਸ਼ਹਿਰ ਦਾ “ਆਈਟੀ ਹੱਬ” ਦੱਸਦਿਆਂ ਕਿਹਾ ਕਿ ਇੱਥੇ ਵੱਡੀ ਗਿਣਤੀ ਵਿੱਚ ਨੌਜਵਾਨ ਕੰਮ ਕਰਦੇ ਦਿਖਾਈ ਦਿੰਦੇ ਹਨ, ਪਰ ਜਿਸ ਪੱਧਰ ਦੀਆਂ ਸੁਵਿਧਾਵਾਂ ਇਸ ਮਾਰਕੀਟ ਨੂੰ ਮਿਲਣੀਆਂ ਚਾਹੀਦੀਆਂ ਸਨ, ਉਹ ਅਜੇ ਤੱਕ ਨਹੀਂ ਮਿਲ ਸਕੀਆਂ।

ਅਕਸ਼ੈ ਸ਼ਰਮਾ ਨੇ ਕਿਹਾ ਕਿ ਭਾਜਪਾ ਦਾ ਸੁਪਨਾ ਪੰਜਾਬ ਅਤੇ ਵਪਾਰੀ ਵਰਗ ਨੂੰ ਅੱਗੇ ਲੈ ਕੇ ਜਾਣਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜਲਦੀ ਹੀ ਮਾਰਕੀਟ ਵਿੱਚ ਠੰਡੇ ਪਾਣੀ ਦੀ ਮਸ਼ੀਨ ਲਗਵਾਉਣ ਅਤੇ ਹੋਰ ਸੁਵਿਧਾਵਾਂ ਨੂੰ ਲੈ ਕੇ ਦੁਬਾਰਾ ਵਪਾਰੀਆਂ ਵਿਚ ਆਉਣਗੇ।

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੇਂਦਰ ਵਿੱਚ ਭਾਜਪਾ ਨੇ ਦੇਸ਼ ਨੂੰ ਤਰੱਕੀ ਦੇ ਨਵੇਂ ਆਯਾਮ ਦਿੱਤੇ ਹਨ, ਉਸੇ ਤਰ੍ਹਾਂ ਪੰਜਾਬ ਵਿੱਚ ਵੀ ਭਾਜਪਾ ਹੀ ਵਿਕਾਸ ਕਰਵਾ ਸਕਦੀ ਹੈ। ਇਸ ਲਈ ਲੋਕਾਂ ਨੂੰ ਭਾਜਪਾ ਦਾ ਸਾਥ ਦੇ ਕੇ ਆਪਣੇ ਭਵਿੱਖ ਨੂੰ ਮਜ਼ਬੂਤ ਬਣਾਉਣਾ ਚਾਹੀਦਾ ਹੈ।

ਇਸ ਮੌਕੇ ਪੱਪੂ ਮਹਾਜਨ, ਰਾਜੇਸ਼ ਮਹਾਜਨ, ਅਭੀ ਮਹਾਜਨ, ਹਨੀ ਸਹਿਗਲ, ਸਭੀ, ਮਣੀ, ਵਿਸ਼ਾਲ ਸਹਿਗਲ, ਬਲਵੰਤ ਸਿੰਘ, ਕਾਲੀ ਪਾਜੀ, ਡਾ. ਮਨੂ, ਸੰਦੀਪ ਸਿੰਘ, ਰਮਨਦੀਪ ਸਿੰਘ ਅਤੇ ਪਵਨ ਮਹਾਜਨ ਸਮੇਤ ਹੋਰ ਸਾਥੀ ਵੀ ਮੌਜੂਦ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਗੁਰਦਾਸਪੁਰ ਪਿੰਡ ਘਣੀਏ-ਕੇ-ਬਾਂਗਰ ਪਹੁੰਚੇ, ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਪਿੰਡ ਵਾਸੀਆਂ ਨੂੰ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪੁਜਦਾ ਕਰਨ ਲਈ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ ਫਤਹਿਗੜ੍ਹ ਚੂੜੀਆਂ : ਡਿਪਟੀ ਕਮਿਸ਼ਨਰ ਸ਼੍ਰੀ ਆਦਿਤਿਆ ਉੱਪਲ ਵਲੋਂ ਪਿੰਡ ਘਣੀਕੇ ਕੇ-ਬਾਂਗਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪਿੰਡ ਵਿੱਚ ਵੱਖ ਵੱਖ ਵਿਕਾਸ ਕਾਰਜ ਕਰਵਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ...

70ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਕਰਵਾਏ ਗਏ 

ਪਟਿਆਲਾ:- ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ...

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਕੀਤੀ ਮੀਟਿੰਗ

ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਉੱਚਿਤ ਲੋੜੀਂਦੇ ਪ੍ਰਬੰਧ ਕਰਨ ਲਈ ਦਿੱਤੇ ਦਿਸ਼ਾ-ਨਿਰਦੇਸ਼ ਸੁਚੱਜੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਡਰੋਨ ਸਰਵੇਲੈਂਸ ਟੀਮਾਂ ਰੱਖਣਗੀਆਂ ਬਾਜ਼ ਅੱਖ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਅੱਜ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...

ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ’ ਤਹਿਤ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ

ਘੱਗਾ:- ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ 2026’ ਮੁਹਿੰਮ ਤਹਿਤ ਪ੍ਰਧਾਨ ਮਿੱਠੂ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਨਗਰ ਪੰਚਾਇਤ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਅਲੱਗ-ਅਲੱਗ ਰੱਖਣ ਅਤੇ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਦੇਣ...

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਸਬੰਧੀ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਵਰਕਸ਼ਾਪ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ 2027 ਸਬੰਧੀ ਜ਼ਿਲ੍ਹਾ ਫੀਲਡ ਟ੍ਰੇਨਰਾਂ ਦੀ 6 ਦਿਨਾਂ ਦੀ ਟ੍ਰੇਨਿੰਗ ਵਰਕਸ਼ਾਮ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਡਾ. ਹਿਮਾਂਸ਼ੂ ਅਗਰਵਾਲ  ਅਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਸ਼ੁਰੂ ਹੋਈ ਹੈ। ਇਸ ਟ੍ਰੇਨਿੰਗ ਵਿੱਚ ਜਨਗਣਨਾ ਵਿਭਾਗ ਵੱਲੋਂ ਜ਼ਿਲ੍ਹਾ ਪਟਿਆਲਾ ਵਿਖੇ ਰੱਖ ਗਏ 2 ਮਾਸਟਰ ਟ੍ਰੇਨਰ ਨਿਸ਼ੂ ਸ਼ਰਮਾ, ਸੀਨੀਅਰ ਸਿਸਟਮ ਐਨਾਲਿਸਟ,...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.