Facebook-f Youtube X-twitter

ਪੰਜਾਬ ਗਊ ਸੇਵਾ ਕਮਿਸ਼ਨ ਗਊਧਨ ਦੀ ਸੰਭਾਲ ਲਈ ਵਚਨਬੱਧ- ਕੀਮਤੀ ਭਗਤ

ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਵੱਲੋਂ ਪ੍ਰਸ਼ਾਸ਼ਨ ਨਾਲ ਵਿਸ਼ੇਸ਼ ਮੀਟਿੰਗ-

ਸਰਕਾਰੀ ਕੈਟਲ ਪੌਂਡ ਕਿਸ਼ਨਪੁਰਾ ਦਾ ਵਿਸ਼ੇਸ਼ ਦੌਰਾ ਕਰਕੇ, ਗਊਆਂ ਦੀ ਉਚਿਤ ਸਾਂਭ ਸੰਭਾਲ ਬਾਰੇ ਵਿਚਾਰਾਂ

ਮੋਗਾ, 06 ਜੁਲਾਈ,
ਸੜਕਾਂ ਤੇ ਲਾਵਾਰਿਸ ਬੇਸਹਾਰਾ ਗਊਧਨ ਨੂੰ ਜਲਦੀ ਜ਼ਿਲ੍ਹੇ ਦੀ ਸਰਕਾਰੀ ਕੈਟਲ ਪਾਊਂਡ ਗਊਸ਼ਾਲਾ ਵਿੱਚ ਭੇਜਣ ਅਤੇ ਗਊਧਨ ਦੀ ਸੇਵਾ ਸੰਭਾਲ ਅਤੇ ਸੁਰੱਖਿਆ ਦੇ ਕਾਰਜਾਂ ਦਾ ਜਾਇਜਾ ਲੈਣ ਲਈ ਅੱਜ ਸ਼੍ਰੀ ਕੀਮਤੀ ਭਗਤ ਉਪ ਚੇਅਰਮੈਨ ਪੰਜਾਬ ਰਾਜ ਗਊ ਸੇਵਾ ਕਮਿਸ਼ਨ, ਨੇ ਮੋਗਾ ਪ੍ਰਸ਼ਾਸ਼ਨ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਪ ਚੇਅਰਮੈਨ ਵੱਲੋਂ ਗਊਆਂ ਦੇ ਸਾਂਭ ਸੰਭਾਲ ਲਈ ਬਿਹਤਰ ਕੰਮ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੰਜਾਬ ਸਰਕਾਰ ਦੀ ਸੁਚੱਜੀ ਅਗਵਾਈ ਵਿੱਚ ਪੰਜਾਬ ਗਊ ਸੇਵਾ ਕਮਿਸ਼ਨ ਵਲੋਂ ਇਕ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਤਹਿਤ ਸਰਕਾਰੀ ਗਊਸ਼ਾਲਾਵਾਂ ਵਿੱਚ ਸੰਭਾਲੀਆਂ ਜਾ ਰਹੀਆਂ ਗਊਆਂ ਰਾਹੀਂ ਗਊ ਧੰਨ ਦੀ ਬਰੀਡ ਸੁਧਾਰੀ ਜਾਵੇਗੀ ਜਿਸ ਨਾਲ ਜਿੱਥੇ ਪੰਜਾਬ ਵਿੱਚ ਦੁੱਧ ਉਤਪਾਦਨ ਵਧੇਗਾ ਉਥੇ ਹੀ ਸਰਕਾਰੀ ਗਊਸ਼ਾਲਾਵਾਂ ਆਤਮ ਨਿਰਭਰ ਵੀ ਹੋਣਗੀਆਂ।

ਉਹਨਾਂ ਅੱਜ ਸਾਰੀਆਂ ਕਮੇਟੀਆਂ ਤੋਂ ਇਕੱਠੇ ਹੋਏ ਗਊ ਸੈਸ ਬਾਰੇ ਵੀ ਰਿਪੋਰਟ ਪ੍ਰਾਪਤ ਕੀਤੀ। ਉਹਨਾਂ ਪੁਲਿਸ ਵਿਭਾਗ ਨੂੰ ਗਊ ਪ੍ਰੋਟੈਕਸ਼ਨ ਸੈਲ ਦਾ ਨੋਟੀਫਿਕੇਸ਼ਨ ਵੀ ਜਲਦੀ ਜਾਰੀ ਕਰਨ ਲਈ ਕਿਹਾ ਗਿਆ ।

ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਕੁਲਪ੍ਰੀਤ ਨੇ ਕਮਿਸ਼ਨ ਉਪ ਚੇਅਰਮੈਨ ਨੂੰ ਭਰੋਸਾ ਦਿੱਤਾ ਕਿ ਸਰਕਾਰੀ ਕੈਟਲ ਪੌਂਡ ਕਿਸ਼ਨਪੁਰਾ ਦੀਆਂ ਗਊਆਂ ਦੀ ਉਚਿਤ ਸਾਂਭ ਸੰਭਾਲ ਯਕੀਨੀ ਬਣਾਈ ਜਾਵੇਗੀ।
ਉਪ ਚੇਅਰਮੈਨ ਵੱਲੋਂ ਅੱਜ ਪਿੰਡ ਕਿਸ਼ਨਪੁਰਾ ਕਲਾਂ ਸਥਿਤ ਸਰਕਾਰੀ ਗਊਸ਼ਾਲਾ ਦਾ ਵੀ ਵਿਸ਼ੇਸ਼ ਤੌਰ ਤੇ ਦੌਰਾ ਕੀਤਾ।

ਉਨ੍ਹਾਂ ਕਿਹਾ ਕਿ ਸੂਬੇ ਕਈ ਸਰਕਾਰੀ ਗਊਸ਼ਾਲਾਵਾਂ ਹਨ, ਜਿੰਨਾ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਗਊ ਧੰਨ ਸੰਭਾਲਿਆ ਜਾ ਰਿਹਾ ਹੈ। ਪਰ ਹਲੇ ਵੀ ਇਹਨਾਂ ਗਊਸ਼ਾਲਾਵਾਂ ਵਿੱਚ ਹੋਰ ਗਊਆਂ ਨੂੰ ਰੱਖਿਆ ਜਾ ਸਕਦਾ ਹੈ। ਇਸ ਲਈ ਸਥਾਨਕ ਸਰਕਾਰਾਂ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਨੂੰ ਕਿਹਾ ਜਾ ਰਿਹਾ ਹੈ ਕਿ ਉਹ ਸੜਕਾਂ ਉੱਤੇ ਘੁੰਮਦੀਆਂ ਗਾਵਾਂ ਨੂੰ ਇਹਨਾਂ ਗਊਸ਼ਾਲਾਵਾਂ ਵਿੱਚ ਭੇਜਣ।

ਫੋਟੋ ਕੈਪਸ਼ਨ- ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ।

ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਸਰਕਾਰੀ ਕੈਟਲ ਪਾਊਂਡ ਗਊਸ਼ਾਲਾ ਕਿਸ਼ਨਪੁਰਾ ਦੇ ਦੌਰੇ ਦੌਰਾਨ

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕਤਾ ਲਈ 3 ਵੈਨਾਂ ਰਵਾਨਾ ਕੀਤੀਆਂ

-ਕਿਸਾਨ ਵਾਤਾਵਰਣ ਤੇ ਆਪਣੀ ਜਮੀਨ ਦੀ ਸੰਭਾਲ ਲਈ ਖੇਤਾਂ ‘ਚ ਕਦੇ ਵੀ ਅੱਗ ਨਾ ਲਗਾਉਣ ਪ੍ਰਣ ਕਰਨ-ਡਾ. ਹਿਮਾਂਸ਼ੂ ਅਗਰਵਾਲ -ਅਗਲੇ 40 ਦਿਨਾਂ ਲਈ 934 ਪਿੰਡਾਂ ‘ਚ ਲੋਕਾਂ ਨੂੰ ਝੋਨੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕਰਨਗੀਆਂ ਖੇਤੀਬਾੜੀ ਵਿਭਾਗ ਦੀਆਂ ਵੈਨਾਂ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ...

ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਆਗਾਮੀ ਖਰੀਦ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ...

ਜਿ਼ਲ੍ਹਾ ਪੱਧਰੀ ਪੈਨਸ਼ਨ ਅਦਾਲਤ ਆਯੋਜਿਤ

ਸ੍ਰੀ ਮੁਕਤਸਰ ਸਾਹਿਬ:- ਮਹਾਂ ਲੇਖਾਕਾਰ (ਲੇਖਾ ਤੇ ਹੱਕਦਾਰੀ ) ਪੰਜਾਬ ਅਤੇ ਯੂ.ਟੀ. ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ  ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਪੈਨਸ਼ਨ ਅਦਾਲਤ ਦੌਰਾਨ ਪੈਨਸ਼ਨਰਾਂ ਵੱਲੋਂ ਕੁੱਲ 36 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਹਨਾਂ ਦਾ ਏ.ਜੀ. ਦਫਤਰ ਦੀ ਟੀਮ ਵਲੋਂ 33 ਸਿ਼ਕਾਇਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਅਤੇ 3...

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਗਿੱਦੜਬਾਹਾ ਵਿਖੇ ਲਗਾਇਆ ਕੈਂਪ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ:- ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਗਿੱਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਲਗਭਗ 120 ਸੂਝਵਾਨ ਕਿਸਾਨ ਵੀਰਾਂ...

ਡਾਈਟ (DIET) ਸ੍ਰੀ ਮੁਕਤਸਰ ਸਾਹਿਬ ਵਿਖੇ ‘ਮੇਰਾ ਯੁਵਾ ਭਾਰਤ’ ਤਹਿਤ ਮਨਾਇਆ ਗਿਆ ‘ਸੇਵਾ ਪਖਵਾੜਾ’

ਨੌਜਵਾਨਾਂ ਨੇ ਕੀਤੀ ਸਫ਼ਾਈ ਅਤੇ ਲਗਾਏ ਬੂਟੇ ਸ੍ਰੀ ਮੁਕਤਸਰ ਸਾਹਿਬ:- ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਿਖੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਦੇ ‘ਮੇਰਾ ਯੁਵਾ ਭਾਰਤ’ ਮਿਸ਼ਨ ਅਧੀਨ ‘ਸੇਵਾ ਪਖਵਾੜਾ’ (17 ਸਤੰਬਰ ਤੋਂ 2 ਅਕਤੂਬਰ) ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਪ੍ਰੋਗਰਾਮ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਤਨਵੀ ਅਗਰਵਾਲ ਦੀ ਸੁਚੱਜੀ ਅਗਵਾਈ ਅਤੇ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.