Facebook-f Youtube X-twitter

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮੋਗਾ

-ਵਿਸ਼ੇਸ ਗਹਿਰੀ ਸੁਧਾਈ 2026-

ਫਾਰਮਾਂ ਦੀ 31.67 ਫੀਸਦੀ ਡਿਜੀਟਾਈਜੇਸ਼ਨ ਨਾਲ ਜ਼ਿਲ੍ਹਾ ਮੋਗਾ ਪੰਜਾਬ ਵਿੱਚੋਂ ਦੂਸਰੇ ਨੰਬਰ ਤੇ

ਘਰ ਘਰ ਫਾਰਮ ਵੰਡਣ ਦਾ ਕੰਮ 100 ਫੀਸਦੀ ਮੁਕੰਮਲ

ਜ਼ਿਲ੍ਹਾ ਚੋਣ ਅਫ਼ਸਰ ਸਾਗਰ ਸੇਤੀਆ ਨੇ ਵਿਸ਼ੇਸ਼ ਗਹਿਰੀ ਸੁਧਾਈ ਦੇ ਕੰਮ ਨੂੰ ਪੂਰਨ ਪਾਰਦਰਸ਼ਤਾ ਨਾਲ ਕਰਨ ਲਈ ਬੁਲਾਈ ਸਬੰਧਤ ਅਧਿਕਾਰੀਆਂ ਦੀ ਮੀਟਿੰਗ

ਮੋਗਾ, 07 ਜੁਲਾਈ,
ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਦੀ ਯੋਗ ਅਗਵਾਈ ਵਿੱਚ ਮੋਗਾ ਜ਼ਿਲ੍ਹੇ ਵਿੱਚ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) 2026 ਦਾ ਕੰਮ ਪੂਰਨ ਪਾਰਦਸ਼ਤਾ ਤੇ ਤੇਜੀ ਨਾਲ ਚਲਾਇਆ ਜਾ ਰਿਹਾ ਹੈ। ਜ਼ਿਲ੍ਹਾ ਮੋਗਾ ਵਿੱਚ ਕੁੱਲ 7 ਲੱਖ 58 ਹਜ਼ਾਰ 410 ਵੋਟਰ ਹਨ , ਜਿਨ੍ਹਾਂ ਨੂੰ ਬੀ.ਐਲ.ਓਜ ਦੁਆਰਾ ਘਰ ਘਰ ਜਾ ਕੇ ਫਾਰਮ ਵੰਡਣ ਦਾ ਕੰਮ 100 ਫੀਸਦੀ ਮੁਕੰਮਲ ਕਰ ਲਿਆ ਗਿਆ ਹੈ। 31.67 ਫੀਸਦੀ ਵੋਟਰਾਂ ਦੇ ਫਾਰਮਾਂ ਦੀ ਡਿਜੀਟਾਈਜੇਸ਼ਨ ਮੁਕੰਮਲ ਹੋ ਚੁੱਕੀ ਹੈ ਪੂਰੇ ਪੰਜਾਬ ਵਿੱਚੋਂ ਫਾਰਮਾਂ ਦੀ ਡਿਜੀਟਾਈਜੇਸ਼ਨ ਵਿੱਚ ਮੋਗਾ ਦੂਸਰੇ ਨੰਬਰ ਤੇ ਚੱਲ ਰਿਹਾ ਹੈ। ਫਾਰਮਾਂ ਦੀ ਕੁਲੈਕਸ਼ਨ ਜੰਗੀ ਪੱਧਰ ਤੇ ਚੱਲ ਰਹੀ ਹੈ।

ਜ਼ਿਲ੍ਹਾ ਮੋਗਾ ਵਿੱਚ 80 ਚੋਣ ਸੁਪਰਵਾਈਜਰ, 04 ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, 804 ਬੀ.ਐਲ.ਓਜ, 08 ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਤੋਂ ਇਲਾਵਾ ਹਲਕਾ ਵਾਰ 5-5 ਵਾਧੂ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵੀ ਨਿਯੁਕਤ ਕੀਤੇ ਗਏ ਹਨ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਅੱਜ ਸਮੂਹ ਐਸ.ਡੀ.ਐਮਜ ਤੇ ਐਸ.ਆਈ.ਆਰ ਵਿੱਚ ਲੱਗੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਉਹਨਾਂ ਕਿਹਾ ਕਿ ਜਿਹਨਾਂ ਚੋਣ ਸੁਪਰਵਾਈਜਰਾਂ ਦੀ ਕੰਮ ਦੀ ਫੀਸਦੀ ਘੱਟ ਹੈ ਉਹ ਇਸਨੂੰ ਹੋਰ ਤੇਜੀ ਨਾਲ ਕਰਨਾ ਯਕੀਨੀ ਬਣਾਉਣ ਪ੍ਰੰਤੂ ਧਿਆਨ ਰੱਖਿਆ ਜਾਵੇ ਕਿ ਵੋਟਰਾਂ ਦੇ ਵੇਰਵੇ ਸਤ ਫੀਸਦੀ ਸਹੀ ਭਰਨੇ ਯਕੀਨੀ ਬਣਾਏ ਜਾਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੋਗ ਵੋਟਰ ਵੋਟਰ ਸੂਚੀ ਵਿਚੋਂ ਰਹਿਣਾ ਨਹੀਂ ਚਾਹੀਦਾ ਅਤੇ ਅਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਨਹੀਂ ਹੋਣਾ ਚਾਹੀਦਾ। ਉਹਨਾਂ ਐੱਸ ਡੀ ਐਮਜ ਨੂੰ ਹੁਕਮ ਦਿੱਤੇ ਕਿ ਸਾਰੀ ਪ੍ਰਕਿਰਿਆ ਦੀ ਨਿੱਜੀ ਤੌਰ ਤੇ ਨਿਗਰਾਨੀ ਕਰਨੀ ਯਕੀਨੀ ਬਣਾਈ ਜਾਵੇ ਤਾਂ ਕਿ ਤਰੁੱਟੀ ਰਹਿਤ ਵੋਟਰ ਸੂਚੀ ਤਿਆਰ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਤਰੁੱਟੀ ਰਹਿਤ ਵੋਟਰ ਸੂਚੀ ਮਜ਼ਬੂਤ ਲੋਕਤੰਤਰ ਦਾ ਆਧਾਰ ਹੈ।

ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਰ ਆਉਣ ਵਾਲੇ ਬੀ.ਐਲ.ਓ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ।

ਸ੍ਰੀ ਸੇਤੀਆ ਨੇ ਕਿਹਾ ਕਿ ਐਸ.ਆਈ.ਆਰ ਦਾ ਮੁੱਖ ਮਕਸਦ ਵੋਟਰ ਸੂਚੀ ਨੂੰ 100 ਫੀਸਦੀ ਸ਼ੁੱਧ, ਨਿਰੋਲ ਤੇ ਕਮੀ ਰਹਿਤ ਬਣਾਉਣਾ ਹੈ। 

ਜ਼ਿਕਰਯੋਗ ਹੈ ਕਿ ਘਰ-ਘਰ  ਫਾਰਮ ਵੰਡਣ ਦੀ ਇਹ ਮੁਹਿੰਮ 24 ਜੁਲਾਈ  2026 ਤੱਕ ਚੱਲੇਗੀ। ਪੋਲਿੰਗ ਸਟੇਸ਼ਨਾਂ ਦੀ ਰੇਸ਼ਨਲਾਜੀਏਸ਼ਨ 24 ਜੁਲਾਈ 2026 ਤੱਕ ਕੀਤੀ ਜਾਵੇਗੀ।ਵੋਟਰ ਸੂਚੀ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 03 ਅਗਸਤ 2026 ਤੋਂ 02 ਸਤੰਬਰ 2026 ਤੱਕ ਲਏ ਜਾਣਗੇ।ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 03 ਅਗਸਤ 2026 ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ।ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 01-10-2026 ਨੂੰ ਕੀਤੀ ਜਾਵੇਗੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਦਾ ਪਿੰਡ ਕਿੰਗਰਾ ’ਚ ਪ੍ਰਦਰਸ਼ਨ

ਮਲੋਟ/ਸ੍ਰੀ ਮੁਕਤਸਰ ਸਾਹਿਬ, 09 ਅਗਸਤ  : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਮਰਪਿਤ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਇਸੇ ਲੜੀ ਤਹਿਤ ਬੀਤੀ ਸ਼ਾਮ ਜ਼ਿਲ੍ਹੇ ਦੇ ਹਲਕਾ ਮਲੋਟ ਦੇ ਪਿੰਡ ਕਿੰਗਰਾ ਵਿਖੇ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ਦਿਖਾਈ ਗਈ। ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ ਜ਼ਿਲੇ ਵਿੱਚ ਰੋਜਾਨਾਂ...

ਸ੍ਰੀਮਤੀ ਰਾਜਬੀਰ ਕੌਰ ਕਲਸੀ ਵਲੋਂ ਲਗਾਤਾਰ ਚੌਥੀ ਵਾਰ ਬਟਾਲੇ ਦੀਆਂ ਭੈਣਾਂ, ਧੀਆਂ ਤੇ ਮਾਵਾਂ ਨਾਲ ਮਿਲ ਕੇ ਮਨਾਇਆ ਗਿਆ ‘ਤੀਆਂ ਦਾ ਤਿਉਹਾਰ’

‘ਤੀਆਂ ਦਾ ਤਿਉਹਾਰ’ ਪੰਜਾਬੀ ਸੱਭਿਆਚਾਰ, ਲੋਕ ਰੀਤਾਂ ਅਤੇ ਪਰੰਪਰਾਵਾਂ ਦੀ ਜੀਵੰਤ ਤਸਵੀਰ ਪੇਸ਼ ਕਰਦਾ ਹੈ- ਸ੍ਰੀਮਤੀ ਰਾਜਬੀਰ ਕੌਰ ਕਲਸੀ ‘ਤੀਆਂ’ ਦੀਆਂ ਖੁਸ਼ੀਆਂ ਮੌਕੇ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦਾ ਵਿਹੜਾ ਸ਼ਗਨਾਂ ਦੇ ਗੀਤਾਂ ਨਾਲ ਗੂੰਜ ਉੱਠਿਆ ਉੱਘੀ ਗਾਇਕਾਵਾਂ ਬਾਣੀ ਸੰਧੂ, ਚੰਨ ਕੌਰ, ਕੰਚਨ ਸ਼ਰਮਾ ਅਤੇ ਇਲਾਹੀ ਸੋਹਲ ਆਪਣੀ ਗਾਇਕੀ ਰਾਹੀਂ ਪੰਜਾਬੀ ਸੱਭਿਆਚਾਰ ਨੂੰ ਕੀਤਾ ਰੂਪਮਾਨ  ...

ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ

ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ ਬਟਾਲਾ, 9 ਅਗਸਤ   ਭਾਰਤ ਦੀ ਮਾਣਯੋਗ ਸੁਪਰੀਮ ਕੋਰਟ, 21, 22 ਅਤੇ 23 ਅਗਸਤ 2026 ਨੂੰ ਵਿਸ਼ੇਸ਼ ਲੋਕ ਅਦਾਲਤ ਲਗਾ ਰਹੀ ਹੈ, ਜਿਸਦਾ ਉਦੇਸ਼ ਅਦਾਲਤ ਦੇ ਸਾਹਮਣੇ ਕਾਫ਼ੀ ਸਮੇਂ ਤੋਂ ਲੰਬਿਤ ਪਏ ਮਾਮਲਿਆਂ ਦੇ ਸੁਹਿਰਦ...

ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਖਵਾਈ ਜਾਵੇਗੀ ਅਲਬੈਂਡਾਜੋਲ ਦੀ ਗੋਲੀ : ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ

•             ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਸਿੱਖਿਆ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਾਂਝੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ ਮੁਹਿੰਮ •             ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਦਵਾਈ ਬਿਲਕੁਲ ਮੁਫ਼ਤ ਮਿਲੇਗੀ ਸ੍ਰੀ ਮੁਕਤਸਰ ਸਾਹਿਬ,  9 ਅਗਸਤ 2026: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨੈਸ਼ਨਲ ਡੀਵਰਮਿੰਗ ਡੇ ਯਾਨੀ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਿਤੀ 10 ਅਗਸਤ 2026 ਨੂੰ ਵੱਡੇ ਪੱਧਰ ‘ਤੇ ਮਨਾਇਆ...

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.