Facebook-f Youtube X-twitter

41 ਲੱਖ ਰੁਪਏ ਤੋਂ ਵੱਧ ਕੀਮਤ ਦੇ 255 ਗੁੰਮ ਹੋਏ ਮੋਬਾਈਲ ਫੋਨ ਪੁਲਿਸ ਨੇ ਕੀਤੇ ਲੋਕਾਂ ਦੇ ਹਵਾਲੇ

ਅੰਮ੍ਰਿਤਸਰ
7 ਜੁਲਾਈ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਲੋਕਾਂ ਦਾ ਭਰੋਸਾ ਜਿੱਤਣ ਵਾਲੀ ਇੱਕ ਹੋਰ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਗੁੰਮ ਹੋਏ 255 ਮੋਬਾਈਲ ਫੋਨ ਟਰੇਸ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਵਾਪਸ ਸੌਂਪ ਦਿੱਤੇ ਹਨ। ਇਨ੍ਹਾਂ ਮੋਬਾਈਲ ਫੋਨਾਂ ਦੀ ਕੁੱਲ ਕੀਮਤ ਕਰੀਬ 41 ਲੱਖ 40 ਹਜ਼ਾਰ ਰੁਪਏ ਦੱਸੀ ਜਾ ਰਹੀ ਹੈ।ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਜਨਹਿੱਤ ਵਿੱਚ ਕੀਤੀ ਗਈ ਇਸ ਪਹਿਲ ਤਹਿਤ 255 ਗੁੰਮ ਹੋਏ ਮੋਬਾਈਲ ਫੋਨ ਸਫ਼ਲਤਾਪੂਰਵਕ ਬਰਾਮਦ ਕਰਕੇ ਉਨ੍ਹਾਂ ਦੇ ਮਾਲਕਾਂ ਨੂੰ ਵਾਪਸ ਕੀਤੇ ਗਏ ਹਨ।ਪੁਲਿਸ ਮੁਤਾਬਕ ਇਹ ਮੋਬਾਈਲ ਫੋਨ ਜੰਮੂ-ਕਸ਼ਮੀਰ ਦੇ ਸ੍ਰੀਨਗਰ, ਰਾਜਸਥਾਨ, ਕਰਨਾਟਕ ਦੇ ਬੈਂਗਲੁਰੂ, ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਅਤੇ ਆਗਰਾ, ਮੱਧ ਪ੍ਰਦੇਸ਼, ਪੰਜਾਬ ਦੇ ਲੁਧਿਆਣਾ ਸਮੇਤ ਵੱਖ-ਵੱਖ ਥਾਵਾਂ ਤੋਂ ਤਕਨੀਕੀ ਸਹਾਇਤਾ ਅਤੇ CEIR ਸਿਸਟਮ ਦੀ ਮਦਦ ਨਾਲ ਟਰੇਸ ਕੀਤੇ ਗਏ ਹਨ।ਗੁੰਮ ਹੋਏ ਮੋਬਾਈਲ ਫੋਨ ਵਾਪਸ ਕਰਨ ਦਾ ਇਹ ਚੌਥਾ ਪੜਾਅ ਹੈ। ਇਸ ਤੋਂ ਪਹਿਲਾਂ ਪਹਿਲੇ ਪੜਾਅ ਵਿੱਚ 100, ਦੂਜੇ ਪੜਾਅ ਵਿੱਚ 200 ਅਤੇ ਤੀਜੇ ਪੜਾਅ ਵਿੱਚ 400 ਮੋਬਾਈਲ ਫੋਨ ਬਰਾਮਦ ਕਰਕੇ ਲੋਕਾਂ ਨੂੰ ਸੌਂਪੇ ਜਾ ਚੁੱਕੇ ਹਨ।ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ ‘ਤੇ ਸਾਈਬਰ ਕ੍ਰਾਈਮ ਟੀਮ ਅਤੇ ਸਬ-ਡਿਵੀਜ਼ਨ ਸੈਂਟਰਲ ਦੀ ਟੀਮ ਵੱਲੋਂ ਲਗਾਤਾਰ ਤਕਨੀਕੀ ਨਿਗਰਾਨੀ ਰਾਹੀਂ ਇਹ ਕਾਰਵਾਈ ਕੀਤੀ ਗਈ। ਇਨ੍ਹਾਂ ਵਿੱਚੋਂ 220 ਮੋਬਾਈਲ ਸਾਈਬਰ ਕ੍ਰਾਈਮ ਟੀਮ ਅਤੇ 35 ਮੋਬਾਈਲ ਸਬ-ਡਿਵੀਜ਼ਨ ਸੈਂਟਰਲ ਵੱਲੋਂ ਬਰਾਮਦ ਕੀਤੇ ਗਏ।ਬਰਾਮਦ ਕੀਤੇ ਗਏ ਮੋਬਾਈਲ ਫੋਨਾਂ ਵਿੱਚ ਆਈਫੋਨ ਤੋਂ ਇਲਾਵਾ ਪੋਕੋ, ਵਨਪਲੱਸ, ਸੈਮਸੰਗ, ਵੀਵੋ, ਓਪੋ, ਰੈੱਡਮੀ, ਰੀਅਲਮੀ ਅਤੇ ਸ਼ਾਓਮੀ ਵਰਗੀਆਂ ਕੰਪਨੀਆਂ ਦੇ ਸਮਾਰਟਫੋਨ ਸ਼ਾਮਲ ਹਨ।ਅੰਮ੍ਰਿਤਸਰ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਮੋਬਾਈਲ ਫੋਨ ਗੁੰਮ ਹੋਣ ਦੀ ਸੂਰਤ ਵਿੱਚ ਤੁਰੰਤ ਨੇੜਲੇ ਥਾਣੇ ਜਾਂ ਸਾਂਝ ਕੇਂਦਰ ਵਿੱਚ ਸ਼ਿਕਾਇਤ ਦਰਜ ਕਰਵਾਉਣ। ਇਸ ਤੋਂ ਇਲਾਵਾ ਦੂਰਸੰਚਾਰ ਮੰਤਰਾਲੇ ਦੇ CEIR ਪੋਰਟਲ ‘ਤੇ ਵੀ ਸ਼ਿਕਾਇਤ ਦਰਜ ਕਰਵਾਈ ਜਾਵੇ, ਤਾਂ ਜੋ ਮੋਬਾਈਲ ਨੂੰ ਬਲਾਕ ਕਰਕੇ ਜਲਦ ਤੋਂ ਜਲਦ ਟਰੇਸ ਕੀਤਾ ਜਾ ਸਕੇ ਅਤੇ ਇਸ ਦੀ ਦੁਰਵਰਤੋਂ ਨੂੰ ਰੋਕਿਆ ਜਾ ਸਕੇ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ ਟ੍ਰੇਨਿੰਗ ਸਫ਼ਲਤਾਪੂਰਵਕ ਮੁਕੰਮਲ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ 3 ਦਿਨਾਂ ਟ੍ਰੇਨਿੰਗ ਵਰਕਸ਼ਾਪ ਅੱਜ ਸਫ਼ਲਤਾਪੂਰਵਕ ਮੁਕੰਮਲ ਹੋ ਗਈ ਹੈ। ਇਹ ਸਿਖਲਾਈ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਦਫ਼ਤਰ ਨਗਰ ਨਿਗਮ...

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕਤਾ ਲਈ 3 ਵੈਨਾਂ ਰਵਾਨਾ ਕੀਤੀਆਂ

-ਕਿਸਾਨ ਵਾਤਾਵਰਣ ਤੇ ਆਪਣੀ ਜਮੀਨ ਦੀ ਸੰਭਾਲ ਲਈ ਖੇਤਾਂ ‘ਚ ਕਦੇ ਵੀ ਅੱਗ ਨਾ ਲਗਾਉਣ ਪ੍ਰਣ ਕਰਨ-ਡਾ. ਹਿਮਾਂਸ਼ੂ ਅਗਰਵਾਲ -ਅਗਲੇ 40 ਦਿਨਾਂ ਲਈ 934 ਪਿੰਡਾਂ ‘ਚ ਲੋਕਾਂ ਨੂੰ ਝੋਨੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕਰਨਗੀਆਂ ਖੇਤੀਬਾੜੀ ਵਿਭਾਗ ਦੀਆਂ ਵੈਨਾਂ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ...

ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਆਗਾਮੀ ਖਰੀਦ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ...

ਜਿ਼ਲ੍ਹਾ ਪੱਧਰੀ ਪੈਨਸ਼ਨ ਅਦਾਲਤ ਆਯੋਜਿਤ

ਸ੍ਰੀ ਮੁਕਤਸਰ ਸਾਹਿਬ:- ਮਹਾਂ ਲੇਖਾਕਾਰ (ਲੇਖਾ ਤੇ ਹੱਕਦਾਰੀ ) ਪੰਜਾਬ ਅਤੇ ਯੂ.ਟੀ. ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ  ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਪੈਨਸ਼ਨ ਅਦਾਲਤ ਦੌਰਾਨ ਪੈਨਸ਼ਨਰਾਂ ਵੱਲੋਂ ਕੁੱਲ 36 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਹਨਾਂ ਦਾ ਏ.ਜੀ. ਦਫਤਰ ਦੀ ਟੀਮ ਵਲੋਂ 33 ਸਿ਼ਕਾਇਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਅਤੇ 3...

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਗਿੱਦੜਬਾਹਾ ਵਿਖੇ ਲਗਾਇਆ ਕੈਂਪ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ:- ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਗਿੱਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਲਗਭਗ 120 ਸੂਝਵਾਨ ਕਿਸਾਨ ਵੀਰਾਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.