ਚੰਡੀਗੜ੍ਹ
8 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਨੂੰ SIR ਫਾਰਮ ਭਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਤਹਿਤ ਆਪਣਾ ਫਾਰਮ ਜ਼ਰੂਰ ਭਰਨ, ਤਾਂ ਜੋ ਕਿਸੇ ਦਾ ਨਾਮ ਵੋਟਰ ਸੂਚੀ ਤੋਂ ਨਾ ਛੁੱਟੇ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋਕ SIR ਫਾਰਮ ਨਹੀਂ ਭਰਦੇ ਤਾਂ ਉਨ੍ਹਾਂ ਦਾ ਨਾਮ ਨਵੀਂ ਵੋਟਰ ਸੂਚੀ ਵਿੱਚ ਦਰਜ ਹੋਣ ਵਿੱਚ ਮੁਸ਼ਕਲ ਆ ਸਕਦੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਵੋਟਰ ਸੂਚੀ ਵਿੱਚ ਨਾਮ ਦਰਜ ਹੋਣਾ ਬਹੁਤ ਜ਼ਰੂਰੀ ਹੈ, ਕਿਉਂਕਿ ਇਸ ਨਾਲ ਲੋਕ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਉਹ ਪੰਜਾਬ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਦੇ ਖਾਤਿਆਂ ਵਿੱਚ ਪੈਸੇ ਪਾ ਕੇ ਆਪਣਾ ਵਾਅਦਾ ਪੂਰਾ ਕਰ ਚੁੱਕੇ ਹਨ।ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ SIR ਫਾਰਮ ਭਰਨ ਅਤੇ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਆਉਣ ‘ਤੇ ਆਪਣੇ ਇਲਾਕੇ ਦੇ BLO ਨਾਲ ਸੰਪਰਕ ਕਰਨ।