Facebook-f Youtube X-twitter

ਪ੍ਰਸ਼ਾਸ਼ਨ ਨੇ ਪਿੰਡ ਕਪੂਰੇ ਵਿੱਚੋਂ ਅਵਾਰਾ ਕੁੱਤਿਆਂ ਨੂੰ ਢੁਕਵੇਂ ਸਥਾਨ ‘ਤੇ ਤਬਦੀਲ ਕਰਨ ਦੀ ਵਿੱਢੀ ਮੁਹਿੰਮ

ਇੱਕ ਦਿਨ ਵਿੱਚ 15 ਤੋਂ 20 ਅਵਾਰਾ ਕੁੱਤਿਆਂ ਨੂੰ ਐਨੀਮਲ ਵੈਲਫੇਅਰ ਸੰਸਥਾ ਚੂਹੜਚੱਕ ਕੀਤਾ ਸ਼ਿਫਟ

ਧਰਮਕੋਟ /ਮੋਗਾ, 08 ਜੁਲਾਈ,
ਪਿੰਡ ਕਪੂਰੇ ਵਿਖੇ ਜੋ ਅਵਾਰਾ ਕੁੱਤਿਆਂ ਕਾਰਨ ਦਹਿਸ਼ਤ ਦਾ ਮਹੌਲ ਬਣਿਆ ਹੋਇਆ ਸੀ, ਉਸ ਉੱਪਰ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ ਕਾਰਵਾਈ ਆਰੰਭ ਕਰ ਦਿੱਤੀ ਹੈ। ਪ੍ਰਸ਼ਾਸ਼ਨ ਦੇ ਸਖਤ ਨਿਰਦੇਸ਼ਾਂ ਤਹਿਤ ਬਲਾਕ ਵਿਕਾਸ ਤੇ ਪੰਚਾਇਤ ਦਫਤਰ, ਪਸ਼ੂ ਪਾਲਣ ਵਿਭਾਗ ਵੱਲੋਂ ਐਨੀਮਲ ਵੈਲਫੇਅਰ ਸੰਸਥਾ ਚੂਹੜਚੱਕ ਦੇ ਸਹਿਯੋਗ ਨਾਲ ਪਿੰਡ ਵਿੱਚੋਂ 15-20 ਅਵਾਰਾ ਕੁੱਤਿਆ ਨੂੰ ਕਾਬੂ ਕੀਤਾ ਗਿਆ ਹੈ।

ਪਿੰਡ ਵਿੱਚੋਂ ਹੋਰ ਅਵਾਰਾ ਕੁੱਤਿਆਂ ਨੂੰ ਚੁੱਕ ਕੇ ਢੁਕਵੀਂ ਜਗ੍ਹਾ ਸ਼ਿਫਟ ਕੀਤਾ ਜਾ ਰਿਹਾ ਹੈ ਤਾਂ ਕਿ ਪਿੰਡ ਵਾਸੀਆਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਸੰਸਥਾ ਵੱਲੋਂ ਇਹਨਾਂ ਅਵਾਰਾ ਕੁੱਤਿਆਂ ਦੀ ਨਸਬੰਦੀ ਵੀ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਜ਼ਿਲ੍ਹਾ ਵਾਸੀਆਂ ਨੂੰ ਵਧੀਆ ਪ੍ਰਸ਼ਾਸ਼ਨਿਕ ਸੇਵਾਵਾਂ ਦੇਣ ਲਈ ਵਚਨਬੱਧ ਹੈ ਜੇਕਰ ਕਿਸੇ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਆਵੇਗੀ ਉਸਦਾ ਢੁਕਵਾਂ ਅਤੇ ਜਲਦੀ ਹੱਲ ਕਰਨ ਲਈ ਪ੍ਰਸ਼ਾਸ਼ਨ ਹਮੇਸ਼ਾ ਯਤਨਸ਼ੀਲ ਰਹੇਗਾ। ਕਪੂਰੇ ਪਿੰਡ ਵਿਖੇ ਅਵਾਰਾ ਕੁੱਤਿਆਂ ਵੱਲੋਂ ਲੋਕਾਂ ਨੂੰ ਵੱਢਣ ਤੇ ਜ਼ਖ਼ਮੀ ਕਰਨ ਦੀਆਂ ਘਟਨਾਵਾਂ ਧਿਆਨ ਵਿੱਚ ਆਉਣ ‘ਤੇ ਪ੍ਰਸ਼ਾਸ਼ਨ ਵੱਲੋਂ ਤੁਰੰਤ ਪ੍ਰਭਾਵ ਨਾਲ ਇਸ ਸਬੰਧੀ ਕਾਰਵਾਈ ਆਰੰਭ ਕਰ ਦਿੱਤੀ ਹੈ।

ਬੀ.ਡੀ.ਪੀ.ਓ. ਧਰਮਕੋਟ ਧਰਮਦਾਸ ਨੇ ਕਿਹਾ ਇਸ ਕਾਰਜ ਨੂੰ ਜਲਦੀ ਨੇਪਰੇ ਚਾੜ੍ਹ ਲਿਆ ਜਾਵੇਗਾ ਅਤੇ ਪਿੰਡ ਵਾਸੀਆਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ ਟ੍ਰੇਨਿੰਗ ਸਫ਼ਲਤਾਪੂਰਵਕ ਮੁਕੰਮਲ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ 3 ਦਿਨਾਂ ਟ੍ਰੇਨਿੰਗ ਵਰਕਸ਼ਾਪ ਅੱਜ ਸਫ਼ਲਤਾਪੂਰਵਕ ਮੁਕੰਮਲ ਹੋ ਗਈ ਹੈ। ਇਹ ਸਿਖਲਾਈ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਦਫ਼ਤਰ ਨਗਰ ਨਿਗਮ...

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕਤਾ ਲਈ 3 ਵੈਨਾਂ ਰਵਾਨਾ ਕੀਤੀਆਂ

-ਕਿਸਾਨ ਵਾਤਾਵਰਣ ਤੇ ਆਪਣੀ ਜਮੀਨ ਦੀ ਸੰਭਾਲ ਲਈ ਖੇਤਾਂ ‘ਚ ਕਦੇ ਵੀ ਅੱਗ ਨਾ ਲਗਾਉਣ ਪ੍ਰਣ ਕਰਨ-ਡਾ. ਹਿਮਾਂਸ਼ੂ ਅਗਰਵਾਲ -ਅਗਲੇ 40 ਦਿਨਾਂ ਲਈ 934 ਪਿੰਡਾਂ ‘ਚ ਲੋਕਾਂ ਨੂੰ ਝੋਨੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕਰਨਗੀਆਂ ਖੇਤੀਬਾੜੀ ਵਿਭਾਗ ਦੀਆਂ ਵੈਨਾਂ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ...

ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਆਗਾਮੀ ਖਰੀਦ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ...

ਜਿ਼ਲ੍ਹਾ ਪੱਧਰੀ ਪੈਨਸ਼ਨ ਅਦਾਲਤ ਆਯੋਜਿਤ

ਸ੍ਰੀ ਮੁਕਤਸਰ ਸਾਹਿਬ:- ਮਹਾਂ ਲੇਖਾਕਾਰ (ਲੇਖਾ ਤੇ ਹੱਕਦਾਰੀ ) ਪੰਜਾਬ ਅਤੇ ਯੂ.ਟੀ. ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ  ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਪੈਨਸ਼ਨ ਅਦਾਲਤ ਦੌਰਾਨ ਪੈਨਸ਼ਨਰਾਂ ਵੱਲੋਂ ਕੁੱਲ 36 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਹਨਾਂ ਦਾ ਏ.ਜੀ. ਦਫਤਰ ਦੀ ਟੀਮ ਵਲੋਂ 33 ਸਿ਼ਕਾਇਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਅਤੇ 3...

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਗਿੱਦੜਬਾਹਾ ਵਿਖੇ ਲਗਾਇਆ ਕੈਂਪ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ:- ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਗਿੱਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਲਗਭਗ 120 ਸੂਝਵਾਨ ਕਿਸਾਨ ਵੀਰਾਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.