ਲੁਧਿਆਣਾ 8 ਜੁਲਾਈ :
ਲੁਧਿਆਣਾ ਦੇ ਜਮਾਲਪੁਰ ਇਲਾਕੇ ਵਿੱਚ ਬਰਥਡੇ ਪਾਰਟੀ ਦੌਰਾਨ 28 ਸਾਲਾ ਨੌਜਵਾਨ ਦੀ ਚੌਥੀ ਮੰਜ਼ਿਲ ਤੋਂ ਡਿੱਗਣ ਕਾਰਨ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੋਵਿੰਦਾ ਵਜੋਂ ਹੋਈ ਹੈ।ਘਟਨਾ ਤੋਂ ਬਾਅਦ ਥਾਣਾ ਜਮਾਲਪੁਰ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਨੇ ਘਰ ਦੇ ਮਾਲਕ ਅਤੇ ਪਾਰਟੀ ਵਿੱਚ ਮੌਜੂਦ ਕੁਝ ਦੋਸਤਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ।ਮ੍ਰਿਤਕ ਦੇ ਭਰਾ ਰਾਹੁਲ ਨੇ ਦੋਸ਼ ਲਗਾਇਆ ਹੈ ਕਿ ਰੰਜਿਸ਼ ਦੇ ਚਲਦਿਆਂ ਗੋਵਿੰਦਾ ਨੂੰ ਛੱਤ ਤੋਂ ਧੱਕਾ ਦੇ ਕੇ ਹੇਠਾਂ ਸੁੱਟਿਆ ਗਿਆ। ਉੱਥੇ ਹੀ ਦੂਜੇ ਪੱਖ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਕੋਈ ਝਗੜਾ ਨਹੀਂ ਹੋਇਆ ਸੀ ਅਤੇ ਨਸ਼ੇ ਦੀ ਹਾਲਤ ਵਿੱਚ ਸੰਤੁਲਨ ਵਿਗੜਨ ਕਾਰਨ ਗੋਵਿੰਦਾ ਡਿੱਗ ਗਿਆ।ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੋਸਟਮਾਰਟਮ ਰਿਪੋਰਟ ਅਤੇ ਜਾਂਚ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਹੋਵੇਗਾ।