ਚੰਡੀਗੜ੍ਹ
9 ਜੁਲਾਈ
ਆਮ ਆਦਮੀ ਪਾਰਟੀ ਪੰਜਾਬ ਨੇ ਸੰਜੀਵ ਚੌਧਰੀ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤਾ ਹੈ। ਪਾਰਟੀ ਵੱਲੋਂ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਪੇਜ ਰਾਹੀਂ ਸਾਂਝੀ ਕੀਤੀ ਗਈ, ਜਿਸ ਤੋਂ ਬਾਅਦ ਸੰਜੀਵ ਚੌਧਰੀ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ।
ਨਵੀਂ ਜ਼ਿੰਮੇਵਾਰੀ ਮਿਲਣ ’ਤੇ ਸੰਜੀਵ ਚੌਧਰੀ ਨੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ’ਤੇ ਜੋ ਭਰੋਸਾ ਜਤਾਇਆ ਹੈ, ਉਸ ਨੂੰ ਉਹ ਮਿਹਨਤ, ਇਮਾਨਦਾਰੀ ਅਤੇ ਲੋਕ ਸੇਵਾ ਰਾਹੀਂ ਕਾਇਮ ਰੱਖਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਜ਼ਿਲ੍ਹੇ ਵਿੱਚ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ।