ਚੰਡੀਗੜ੍ਹ
9 ਜੁਲਾਈ
ਫ਼ਿਲਮ ਸਤਲੁਜ ਨੂੰ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਦੇ ਮਾਮਲੇ ‘ਤੇ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਤੋਂ ਰੋਕ ਹਟਾਉਣ ਅਤੇ ਟਰੁੱਥ ਕਮਿਸ਼ਨ ਬਣਾਉਣ ਦੀ ਮੰਗ ਕੀਤੀ ਹੈ।ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਤਲੁਜ ਫ਼ਿਲਮ ‘ਤੇ ਰੋਕ ਲਗਾਉਣਾ ਗਲਤ ਹੈ ਅਤੇ ਇਸ ਨੂੰ ਜਲਦ ਰਿਲੀਜ਼ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨਾਲ ਹੋਏ ਅੱਤਿਆਚਾਰਾਂ ਬਾਰੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਾਣਕਾਰੀ ਮਿਲਣੀ ਚਾਹੀਦੀ ਹੈ।ਉਨ੍ਹਾਂ ਦਾਅਵਾ ਕੀਤਾ ਕਿ ਉਸ ਸਮੇਂ ਹੋਏ ਅੱਤਿਆਚਾਰਾਂ ਲਈ ਕਾਂਗਰਸ ਸਰਕਾਰ ਜ਼ਿੰਮੇਵਾਰ ਸੀ। ਇਸ ਦੇ ਨਾਲ ਹੀ ਉਨ੍ਹਾਂ ਅਕਾਲੀ ਦਲ ‘ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਟਰੁੱਥ ਕਮਿਸ਼ਨ ਬਣਾਉਣ ਦਾ ਵਾਅਦਾ ਕੀਤਾ ਗਿਆ ਸੀ, ਪਰ ਸਰਕਾਰ ਬਣਨ ਤੋਂ ਬਾਅਦ ਨਾ ਤਾਂ ਕਮਿਸ਼ਨ ਬਣਾਇਆ ਗਿਆ ਅਤੇ ਨਾ ਹੀ ਮਾਮਲਿਆਂ ਦੀ ਜਾਂਚ ਕਰਵਾਈ ਗਈ।ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸਤਲੁਜ ਫ਼ਿਲਮ ‘ਤੇ ਲੱਗੀ ਰੋਕ ਹਟਾਈ ਜਾਵੇ ਅਤੇ ਉਸ ਦੌਰ ਦੀਆਂ ਘਟਨਾਵਾਂ ਦੀ ਨਿਰਪੱਖ ਜਾਂਚ ਲਈ ਟਰੁੱਥ ਕਮਿਸ਼ਨ ਦਾ ਗਠਨ ਕੀਤਾ ਜਾਵੇ।