Facebook-f Youtube X-twitter

ਚੇਅਰਮੈਨ ਜੋਬਨ ਰੰਧਾਵਾ ਵਲੋਂ ਮੁੱਖ ਮੰਤਰੀ ਦੇ ਓ.ਐੱਸ.ਡੀ, ਰਾਜਬੀਰ ਸਿੰਘ ਘੁੰਮਣ ਨਾਲ ਮੁਲਾਕਾਤ

ਗੁਰਦਾਸਪੁਰ ਜ਼ਿਲ੍ਹੇ ਦੇ ਵਿਕਾਸ ਸਮੇਤ ਵੱਖ-ਵੱਖ ਪਹਿਲੂਆਂ ਸਬੰਧੀ ਕੀਤਾ ਵਿਚਾਰ ਵਟਾਂਦਰਾ

ਬਟਾਲਾ, 9 ਜੁਲਾਈ :
ਜ਼ਿਲ੍ਹਾ ਪਲਾਨਿੰਗ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਜੋਬਨ ਰੰਧਾਵਾ ਵਲੋਂ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਦੇ ਓ.ਐੱਸ.ਡੀ ਰਾਜਬੀਰ ਸਿੰਘ ਘੁੰਮਣ ਨਾਲ ਮੁਲਾਕਾਤ ਕੀਤੀ ਗਈ ਅਤੇ ਗੁਰਦਾਸਪੁਰ ਜ਼ਿਲ੍ਹੇ ਦੇ ਵਿਕਾਸ ਸਮੇਤ ਵੱਖ-ਵੱਖ ਪਹਿਲੂਆਂ ਸਬੰਧੀ ਵਿਸਥਾਰ ਵਿਚ ਵਿਚਾਰ ਵਟਾਂਦਰਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਜੋਬਨ ਰੰਧਾਵਾ ਨੇ ਕਿਹਾ ਕਿ ਉਨਾਂ ਵਲੋਂ  ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੇ ਓ.ਐੱਸ.ਡੀ ਰਾਜਬੀਰ ਸਿੰਘ ਘੁੰਮਣ ਨਾਲ ਜ਼ਿਲ੍ਹੇ ਵਿੱਚ ਵਿਕਾਸ ਕੰਮਾਂ ਦੇ ਨਾਲ ਨਾਲ ਆਉਣ ਵਾਲੀਆਂ ਵਿਧਾਨ ਸਭਾ 2027 ਦੀਆਂ ਚੋਣਾਂ ਦੇ ਸਬੰਧ ਵਿੱਚ ਵੱਖ ਵੱਖ ਪਹਿਲੂਆਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ ਅਤੇ ਪਾਰਟੀ ਨੂੰ ਹੋਰ ਮਜਬਤ ਕਰਨ ਅਤੇ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਹੋਰ ਤੇਜ਼ੀ ਨਾਲ ਪਹੁੰਚਾਉਣ ਦੇ ਸਬੰਧ ਵਿੱਚ ਗੱਲਬਾਤ ਕੀਤੀ ਗਈ ਹੈ।

ਇਸ ਮੌਕੇ ਓ.ਐੱਸ.ਡੀ ਰਾਜਬੀਰ ਸਿੰਘ ਘੁੰਮਣ ਵਲੋਂ ਚੇਅਰਮੈਨ ਅਤੇ ਨੌਜਵਾਨ ਆਗੂ ਜੋਬਨ ਰੰਧਾਵਾ ਵਲੋਂ ਜ਼ਿਲ੍ਹੇ ਗੁਰਦਾਸਪੁਰ ਅੰਦਰ ਆਮ ਆਦਮੀ ਪਾਰਟੀ ਨੂੰ ਤਗੜਾ ਤੇ ਮਜਬੂਤ ਕਰਨ ਲਈ ਕੀਤੇ ਦਾ ਰਹੇ ਅਣਥੱਕ ਯਤਨਾਂ ਦੀ ਸਰਾਹਨਾ ਕਰਦਿਆਂ ਕਿਹਾ ਕੇ ਉਨ੍ਹਾਂ ਵਲੋਂ ਦਿਨ ਰਾਤ ਪਾਰਟੀ ਦੇ ਹਿੱਤ ਵਿੱਚ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ।

ਉਨ੍ਹਾਂ ਚੇਅਰਮੈਨ ਜੋਬਨ ਰੰਧਾਵਾ ਨੂੰ  ਭਰੋਸਾ ਦਿੱਤਾ ਕਿ ਗੁਰਦਾਸਪੁਰ ਜ਼ਿਲ੍ਹੇ ਨੂੰ ਵਿਕਾਸ ਪੱਖੋਂ ਅਤੇ ਆਮ ਆਦਮੀ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ, ਪਾਰਟੀ ਅਤੇ ਸਰਕਾਰ ਉਨ੍ਹਾਂ ਦੇ ਨਾਲ ਖੜੀ ਹੈ।

ਚੇਅਰਮੈਨ ਜੋਬਨ ਰੰਧਾਵਾ ਨੇ ਓ.ਐੱਸ.ਡੀ ਰਾਜਬੀਰ ਸਿੰਘ ਘੁੰਮਣ  ਦਾ ਧੰਨਵਾਦ ਕਰਦਿਆਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਲਈ ਵੱਡੇ ਇਤਿਹਾਸਕ ਕਾਰਜ ਕੀਤੇ ਗਏ ਹਨ ਅਤੇ ਲੋਕ ਮਾਨ ਸਰਕਾਰ ਦੀ ਕਾਰੁਜ਼ਗਾਰੀ ਤੋਂ ਖੁਸ਼ ਹਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ ਟ੍ਰੇਨਿੰਗ ਸਫ਼ਲਤਾਪੂਰਵਕ ਮੁਕੰਮਲ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ 3 ਦਿਨਾਂ ਟ੍ਰੇਨਿੰਗ ਵਰਕਸ਼ਾਪ ਅੱਜ ਸਫ਼ਲਤਾਪੂਰਵਕ ਮੁਕੰਮਲ ਹੋ ਗਈ ਹੈ। ਇਹ ਸਿਖਲਾਈ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਦਫ਼ਤਰ ਨਗਰ ਨਿਗਮ...

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕਤਾ ਲਈ 3 ਵੈਨਾਂ ਰਵਾਨਾ ਕੀਤੀਆਂ

-ਕਿਸਾਨ ਵਾਤਾਵਰਣ ਤੇ ਆਪਣੀ ਜਮੀਨ ਦੀ ਸੰਭਾਲ ਲਈ ਖੇਤਾਂ ‘ਚ ਕਦੇ ਵੀ ਅੱਗ ਨਾ ਲਗਾਉਣ ਪ੍ਰਣ ਕਰਨ-ਡਾ. ਹਿਮਾਂਸ਼ੂ ਅਗਰਵਾਲ -ਅਗਲੇ 40 ਦਿਨਾਂ ਲਈ 934 ਪਿੰਡਾਂ ‘ਚ ਲੋਕਾਂ ਨੂੰ ਝੋਨੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕਰਨਗੀਆਂ ਖੇਤੀਬਾੜੀ ਵਿਭਾਗ ਦੀਆਂ ਵੈਨਾਂ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ...

ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਆਗਾਮੀ ਖਰੀਦ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ...

ਜਿ਼ਲ੍ਹਾ ਪੱਧਰੀ ਪੈਨਸ਼ਨ ਅਦਾਲਤ ਆਯੋਜਿਤ

ਸ੍ਰੀ ਮੁਕਤਸਰ ਸਾਹਿਬ:- ਮਹਾਂ ਲੇਖਾਕਾਰ (ਲੇਖਾ ਤੇ ਹੱਕਦਾਰੀ ) ਪੰਜਾਬ ਅਤੇ ਯੂ.ਟੀ. ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ  ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਪੈਨਸ਼ਨ ਅਦਾਲਤ ਦੌਰਾਨ ਪੈਨਸ਼ਨਰਾਂ ਵੱਲੋਂ ਕੁੱਲ 36 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਹਨਾਂ ਦਾ ਏ.ਜੀ. ਦਫਤਰ ਦੀ ਟੀਮ ਵਲੋਂ 33 ਸਿ਼ਕਾਇਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਅਤੇ 3...

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਗਿੱਦੜਬਾਹਾ ਵਿਖੇ ਲਗਾਇਆ ਕੈਂਪ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ:- ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਗਿੱਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਲਗਭਗ 120 ਸੂਝਵਾਨ ਕਿਸਾਨ ਵੀਰਾਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.