ਤਰਨਤਾਰਨ
9 ਜੁਲਾਈ
ਹਲਕਾ ਪਿੰਡ ਲੌਹਕਾ ਦੀ ਰਹਿਣ ਵਾਲੀ ਨਗੀਤਾ ਦੀ ਅਰਮੀਨੀਆ ਵਿੱਚ ਬੀਮਾਰੀ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪਰਿਵਾਰ ਮੁਤਾਬਕ ਨਗੀਤਾ ਬੀ.ਏ. ਕਰਨ ਤੋਂ ਬਾਅਦ ਘਰ ਦੇ ਮਾੜੇ ਆਰਥਿਕ ਹਾਲਾਤਾਂ ਕਰਕੇ ਕਰੀਬ ਇੱਕ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਅਰਮੀਨੀਆ ਗਈ ਸੀ। ਪਰਿਵਾਰ ਨੇ ਲਗਭਗ ਸਾਢੇ ਚਾਰ ਲੱਖ ਰੁਪਏ ਖਰਚ ਕਰਕੇ ਉਸ ਨੂੰ ਵਿਦੇਸ਼ ਭੇਜਿਆ ਸੀ।
ਪਰਿਵਾਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਨਗੀਤਾ ਬੀਮਾਰ ਹੋ ਗਈ ਸੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪਰਿਵਾਰ ਵੱਲੋਂ ਇਲਾਜ ਲਈ ਵੀ ਪੈਸੇ ਭੇਜੇ ਗਏ ਸਨ। ਪਿੰਡ ਦੇ ਸਰਪੰਚ ਗੁਰਜੀਤ ਸਿੰਘ ਅਤੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ, ਕੇਂਦਰ ਸਰਕਾਰ, ਐੱਨ.ਆਰ.ਆਈ. ਭਾਈਚਾਰੇ ਅਤੇ ਸਮਾਜ ਸੇਵੀਆਂ ਨੂੰ ਅਪੀਲ ਕੀਤੀ ਹੈ ਕਿ ਨਗੀਤਾ ਦੀ ਮ੍ਰਿਤਕ ਦੇਹ ਨੂੰ ਜਲਦ ਭਾਰਤ ਲਿਆਉਣ ਵਿੱਚ ਮਦਦ ਕੀਤੀ ਜਾਵੇ, ਤਾਂ ਜੋ ਪਰਿਵਾਰ ਆਪਣੀ ਧੀ ਦੇ ਆਖ਼ਰੀ ਦਰਸ਼ਨ ਕਰ ਸਕੇ।