Facebook-f Youtube X-twitter

ਮਿੱਟੀ, ਰੇਤਾ, ਬੱਜਰੀ, ਸੀਮੇਂਟ ਆਦਿ ਨੂੰ ਬਿਨ੍ਹਾਂ ਢਕੇ ਆਵਾਜਾਈ ਕਰਨ ਤੇ ਪੂਰਨ ਰੋਕ

ਸੜਕੀ ਦੁਰਘਟਨਾਵਾਂ ਰੋਕਣ ਲਈ ਪਾਬੰਦੀ ਆਦੇਸ਼ ਕੀਤੇ ਜਾਰੀ- ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ

ਮੋਗਾ, 09 ਜੁਲਾਈ

ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ-2023 ਦੀ ਧਾਰਾ-163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਉਸਾਰੀ ਦੇ ਕੰਮਾਂ ਵਿੱਚ ਵਰਤੋਂ ਆਉਣ ਵਾਲਾ ਸਮਾਨ ਜਿਵੇਂ ਕਿ ਮਿੱਟੀ, ਰੇਤਾ, ਬੱਜਰੀ, ਸੀਮੇਂਟ, ਇੱਟਾਂ ਆਦਿ ਨੂੰ ਬਿਨ੍ਹਾਂ ਢੱਕੇ ਆਵਾਜਾਈ ਕਰਨ ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।

ਹੁਕਮਾਂ ਵਿੱਚ ਦੱਸਿਆ ਗਿਆ ਹੈ ਕਿ ਵਿਅਕਤੀਆਂ ਵੱਲੋਂ ਉਸਾਰੀ ਦੇ ਕੰਮਾਂ ਵਿੱਚ ਵਰਤੋਂ ਆਉਣ ਵਾਲਾ ਸਮਾਨ ਜਿਵੇਂ ਕਿ ਮਿੱਟੀ, ਰੇਤਾ, ਬੱਜਰੀ, ਸੀਮੇਂਟ, ਇੱਟਾਂ ਆਦਿ ਨੂੰ ਬਿਨ੍ਹਾਂ ਢਕੇ ਟਰੈਕਟਰ, ਟਰਾਲੀ, ਟਿੱਪਰਾਂ ਜਾਂ ਹੋਰ ਵਾਹਨਾਂ ਰਾਹੀਂ ਵੱਖ-ਵੱਖ ਸਥਾਨਾਂ ਤੇ ਲਿਜਾਇਆ ਜਾਂਦਾ ਹੈ। ਇਸ ਆਵਾਜਾਈ ਦੌਰਾਨ, ਬਰੀਕ ਸਮਾਨ ਸੜਕ ਤੇ ਆਵਾਜਾਈ ਕਰਨ ਵਾਲੇ ਵਿਅਕਤੀਆਂ ਦੀਆਂ ਅੱਖਾਂ ਵਿੱਚ ਪੈ ਜਾਂਦਾ ਹੈ, ਜਿਸ ਨਾਲ ਸੜਕਾਂ ਤੇ ਦੁਰਘਟਨਾਵਾਂ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਜਿਸ ਨਾਲ ਵਿਅਕਤੀਆਂ ਦਾ ਜਾਨੀ ਨੁਕਸਾਨ ਵੀ ਹੋ ਜਾਂਦਾ ਹੈ।

ਇਹ ਪਾਬੰਦੀ ਆਦੇਸ਼ 8 ਸਤੰਬਰ 2026 ਤੱਕ ਲਾਗੂ ਰਹਿਣਗੇ

Gursharan Singh

garry6110@gmail.com

Leave a Reply

Your email address will not be published. Required fields are marked *

Trending

ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ ਟ੍ਰੇਨਿੰਗ ਸਫ਼ਲਤਾਪੂਰਵਕ ਮੁਕੰਮਲ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ 3 ਦਿਨਾਂ ਟ੍ਰੇਨਿੰਗ ਵਰਕਸ਼ਾਪ ਅੱਜ ਸਫ਼ਲਤਾਪੂਰਵਕ ਮੁਕੰਮਲ ਹੋ ਗਈ ਹੈ। ਇਹ ਸਿਖਲਾਈ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਦਫ਼ਤਰ ਨਗਰ ਨਿਗਮ...

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕਤਾ ਲਈ 3 ਵੈਨਾਂ ਰਵਾਨਾ ਕੀਤੀਆਂ

-ਕਿਸਾਨ ਵਾਤਾਵਰਣ ਤੇ ਆਪਣੀ ਜਮੀਨ ਦੀ ਸੰਭਾਲ ਲਈ ਖੇਤਾਂ ‘ਚ ਕਦੇ ਵੀ ਅੱਗ ਨਾ ਲਗਾਉਣ ਪ੍ਰਣ ਕਰਨ-ਡਾ. ਹਿਮਾਂਸ਼ੂ ਅਗਰਵਾਲ -ਅਗਲੇ 40 ਦਿਨਾਂ ਲਈ 934 ਪਿੰਡਾਂ ‘ਚ ਲੋਕਾਂ ਨੂੰ ਝੋਨੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕਰਨਗੀਆਂ ਖੇਤੀਬਾੜੀ ਵਿਭਾਗ ਦੀਆਂ ਵੈਨਾਂ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ...

ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਆਗਾਮੀ ਖਰੀਦ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ...

ਜਿ਼ਲ੍ਹਾ ਪੱਧਰੀ ਪੈਨਸ਼ਨ ਅਦਾਲਤ ਆਯੋਜਿਤ

ਸ੍ਰੀ ਮੁਕਤਸਰ ਸਾਹਿਬ:- ਮਹਾਂ ਲੇਖਾਕਾਰ (ਲੇਖਾ ਤੇ ਹੱਕਦਾਰੀ ) ਪੰਜਾਬ ਅਤੇ ਯੂ.ਟੀ. ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ  ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਪੈਨਸ਼ਨ ਅਦਾਲਤ ਦੌਰਾਨ ਪੈਨਸ਼ਨਰਾਂ ਵੱਲੋਂ ਕੁੱਲ 36 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਹਨਾਂ ਦਾ ਏ.ਜੀ. ਦਫਤਰ ਦੀ ਟੀਮ ਵਲੋਂ 33 ਸਿ਼ਕਾਇਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਅਤੇ 3...

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਗਿੱਦੜਬਾਹਾ ਵਿਖੇ ਲਗਾਇਆ ਕੈਂਪ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ:- ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਗਿੱਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਲਗਭਗ 120 ਸੂਝਵਾਨ ਕਿਸਾਨ ਵੀਰਾਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.