Facebook-f Youtube X-twitter

ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

ਕਿਹਾ, ਸਤਲੁਜ ਧੁੱਸੀ ਬੰਨ੍ਹ ਦੀ ਸੁਰੱਖਿਆ ਲਈ ਪੰਜਾਬ ਵਿੱਚ ਪਹਿਲੀ ਵਾਰ ਪੀ.ਪੀ.ਐਮ.ਐਫ. (ਪੌਲੀਪ੍ਰੋਪਾਈਲੀਨ ਮਲਟੀਫਿਲਾਮੈਂਟ) ਜਿਓਟਿਊਬ ਤਕਨੀਕ ਦੀ ਹੋਈ ਵਰਤੋਂ

ਕੰਢਿਆਂ ਦੀ ਸੁਰੱਖਿਆ ਲਈ ਧੁੱਸੀ ਬੰਨ੍ਹ ਦੇ ਨਦੀ ਵਾਲੇ ਪਾਸੇ 450 ਪੀ.ਪੀ.ਐਮ.ਐਫ. ਜਿਓਟਿਊਬਾਂ ਲਗਾਈਆਂ ਜਾ ਰਹੀਆਂ ਹਨ

ਦਰਿਆਈ ਕੰਢਿਆਂ ਦੀ ਸੁਰੱਖਿਆ ਅਤੇ ਹੜ੍ਹ ਪ੍ਰਬੰਧਨ ਨੂੰ ਹੋਰ ਮਜ਼ਬੂਤ ਬਣਾਏਗੀ ਆਧੁਨਿਕ ਜਿਓਸਿੰਥੈਟਿਕ ਇੰਜੀਨੀਅਰਿੰਗ ਤਕਨੀਕ: ਬਰਿੰਦਰ ਕੁਮਾਰ ਗੋਇਲ

ਸਤਲੁਜ ਕੰਢੇ ਧੁੱਸੀ ਬੰਨ੍ਹ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ/ਲੁਧਿਆਣਾ:

ਪੰਜਾਬ ਦੇ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲੁਧਿਆਣਾ ਦੇ ਪਿੰਡ ਸਸਰਾਲੀ ਕਲੋਨੀ ਵਿਖੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਕੰਮ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕੀਤੇ ਜਾਣ ਤਾਂ ਜੋ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਪਿੰਡ ਸਸਰਾਲੀ ਕਲੋਨੀ ਵਿਖੇ ਜੋ ਕਰੀਬ 3300 ਫੁੱਟ ਬੰਨ੍ਹ ਰੁੜ੍ਹ ਗਿਆ ਸੀ, ਉਸ ਦੀ ਮੁੜ-ਉਸਾਰੀ ਦਾ ਕੰਮ ਪ੍ਰਗਤੀ ਅਧੀਨ ਹੈ। ਇਸ ਕੰਮ ਦੀ ਲਾਗਤ ਤਕਰੀਬਨ 11.75 ਕਰੋੜ ਰੁਪਏ ਹੈ। ਇਸ ਵਿੱਚ ਕਰੀਬ 2,00,000 ਕਿਊਬਿਕ ਮੀਟਰ ਮਿੱਟੀ ਦੀ ਵਰਤੋਂ ਨਾਲ ਬੰਨ੍ਹ ਬਣਾਇਆ ਜਾ ਰਿਹਾ ਹੈ, ਜਿਸ ਵਿੱਚੋ ਲਗਭਗ 1,50,000 ਕਿਊਬਿਕ ਮੀਟਰ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਰਹਿੰਦਾ ਕੰਮ ਵੀ ਜਲਦ ਮੁਕੰਮਲ ਕਰਵਾ ਲਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਬੰਨ੍ਹ ਦੇ ਮੁੜ ਉਸਾਰੀ ਕਾਰਜ ਦੀ ਅਹਿਮ ਵਿਸ਼ੇਸ਼ਤਾ ਇਹ ਹੈ ਕਿ ਕੰਢੇ ਖੁਰਨ ਤੋਂ ਰੋਕਣ ਲਈ ਬੰਨ੍ਹ ਦੇ ਦਰਿਆ ਵਾਲੇ ਅੰਦਰਲੇ ਪਾਸੇ ਪੀ.ਪੀ.ਐਮ.ਐਫ (ਪੌਲੀਪ੍ਰੋਪਾਈਲੀਨ ਮਲਟੀਫਿਲਾਮੈਂਟ) ਜਿਓਟਿਊਬਾਂ ਲਗਾਈਆਂ ਜਾ ਰਹੀਆਂ ਹਨ। ਇਸ ਕੰਮ ਵਿੱਚ ਤਕਰੀਬਨ 450 ਜਿਓਟਿਊਬਾਂ ਦੀ ਵਰਤੋਂ ਕੀਤੀ ਜਾਣੀ ਹੈ, ਜਿਸ ਵਿਚੋਂ ਕਰੀਬ 325 ਜਿਓਟਿਊਬਾਂ ਲਗਾਈਆਂ ਜਾ ਚੁੱਕੀਆਂ ਹਨ ਅਤੇ ਬਾਕੀ ਰਹਿੰਦਾ ਕੰਮ ਵੀ ਜਲਦ ਮੁਕੰਮਲ ਕਰਵਾ ਲਿਆ ਜਾਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੀ.ਪੀ.ਐਮ.ਐਫ ਜੀਓਟਿਊਬ ਦਾ ਕੰਮ ਪੰਜਾਬ ਵਿੱਚ ਆਪਣੀ ਕਿਸਮ ਦਾ ਪਹਿਲਾ ਪ੍ਰਾਜੈਕਟ ਹੈ, ਜੋ ਦਰਿਆ ਕੰਢੇ ਦੀ ਸੁਰੱਖਿਆ ਅਤੇ ਹੜ੍ਹ ਪ੍ਰਬੰਧਨ ਲਈ ਆਧੁਨਿਕ ਜਿਓਸਿੰਥੈਟਿਕ ਇੰਜੀਨੀਅਰਿੰਗ ਤਕਨੀਕਾਂ ਦੇ ਪ੍ਰਯੋਗ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਸਾਬਤ ਹੋਵੇਗਾ।

ਜਲ ਸਰੋਤ ਮੰਤਰੀ ਨੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ ਅਤੇ ਮੌਕੇ ‘ਤੇ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਦਰਿਆਈ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਘਟਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਧੁੱਸੀ ਬੰਨ੍ਹ ਦੀ ਮਜ਼ਬੂਤੀ ਨਾਲ ਸਤਲੁਜ ਦਰਿਆ ਨਾਲ ਲੱਗਦੇ ਇਲਾਕਿਆਂ ਅਤੇ ਪਿੰਡਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਬਰਸਾਤ ਦੌਰਾਨ ਪਾਣੀ ਦੇ ਦਬਾਅ ਨਾਲ ਹੋਣ ਵਾਲੇ ਨੁਕਸਾਨ ਨੂੰ ਰੋਕਣ ਵਿੱਚ ਮਦਦ ਮਿਲੇਗੀ।

ਸ੍ਰੀ ਗੋਇਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜਾਂ ਵਿੱਚ ਨਿਰਮਾਣ ਦੌਰਾਨ ਸੁਰੱਖਿਆ ਮਾਪਦੰਡਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ ਅਤੇ ਜਿੱਥੇ ਵੀ ਲੋੜ ਹੋਵੇ, ਉੱਥੇ ਵਾਧੂ ਮਸ਼ੀਨਰੀ ਅਤੇ ਮਨੁੱਖੀ ਬਲ ਤਾਇਨਾਤ ਕਰਕੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ।

ਉਨ੍ਹਾਂ ਸਥਾਨਕ ਲੋਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਧਿਆਨ ਨਾਲ ਸੁਣੇ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਦੀ ਸੁਰੱਖਿਆ ਅਤੇ ਭਲਾਈ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਬਰਸਾਤ ਦੇ ਮੌਸਮ ਦੌਰਾਨ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਰਹੇ ਹਨ।

ਉਪ ਮੰਡਲ ਮਜਿਸਟਰੇਟ ਲੁਧਿਆਣਾ ਪੂਰਬੀ ਸ੍ਰੀਮਤੀ ਜਸਲੀਨ ਕੌਰ ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲ ਸਰੋਤ ਵਿਭਾਗ ਨਾਲ ਪੂਰਾ ਤਾਲਮੇਲ ਬਣਾ ਕੇ ਨਿਰਮਾਣ ਕਾਰਜਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਥਾਵਾਂ ‘ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੇ ਸਰੋਤ ਉਪਲਬਧ ਹਨ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਮਾਣ ਕਾਰਜਾਂ ਦੀ ਨਿਯਮਿਤ ਸਮੀਖਿਆ ਕਰਨ ਅਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਹੜ੍ਹ ਪ੍ਰਬੰਧਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।

ਇਸ ਮੌਕੇ ਜਲ ਸਰੋਤ ਵਿਭਾਗ ਦੇ ਸੀਨੀਅਰ ਅਧਿਕਾਰੀ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕ ਵੀ ਮੌਜੂਦ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਦਾ ਪਿੰਡ ਕਿੰਗਰਾ ’ਚ ਪ੍ਰਦਰਸ਼ਨ

ਮਲੋਟ/ਸ੍ਰੀ ਮੁਕਤਸਰ ਸਾਹਿਬ, 09 ਅਗਸਤ  : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਮਰਪਿਤ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਇਸੇ ਲੜੀ ਤਹਿਤ ਬੀਤੀ ਸ਼ਾਮ ਜ਼ਿਲ੍ਹੇ ਦੇ ਹਲਕਾ ਮਲੋਟ ਦੇ ਪਿੰਡ ਕਿੰਗਰਾ ਵਿਖੇ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ਦਿਖਾਈ ਗਈ। ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ ਜ਼ਿਲੇ ਵਿੱਚ ਰੋਜਾਨਾਂ...

ਸ੍ਰੀਮਤੀ ਰਾਜਬੀਰ ਕੌਰ ਕਲਸੀ ਵਲੋਂ ਲਗਾਤਾਰ ਚੌਥੀ ਵਾਰ ਬਟਾਲੇ ਦੀਆਂ ਭੈਣਾਂ, ਧੀਆਂ ਤੇ ਮਾਵਾਂ ਨਾਲ ਮਿਲ ਕੇ ਮਨਾਇਆ ਗਿਆ ‘ਤੀਆਂ ਦਾ ਤਿਉਹਾਰ’

‘ਤੀਆਂ ਦਾ ਤਿਉਹਾਰ’ ਪੰਜਾਬੀ ਸੱਭਿਆਚਾਰ, ਲੋਕ ਰੀਤਾਂ ਅਤੇ ਪਰੰਪਰਾਵਾਂ ਦੀ ਜੀਵੰਤ ਤਸਵੀਰ ਪੇਸ਼ ਕਰਦਾ ਹੈ- ਸ੍ਰੀਮਤੀ ਰਾਜਬੀਰ ਕੌਰ ਕਲਸੀ ‘ਤੀਆਂ’ ਦੀਆਂ ਖੁਸ਼ੀਆਂ ਮੌਕੇ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦਾ ਵਿਹੜਾ ਸ਼ਗਨਾਂ ਦੇ ਗੀਤਾਂ ਨਾਲ ਗੂੰਜ ਉੱਠਿਆ ਉੱਘੀ ਗਾਇਕਾਵਾਂ ਬਾਣੀ ਸੰਧੂ, ਚੰਨ ਕੌਰ, ਕੰਚਨ ਸ਼ਰਮਾ ਅਤੇ ਇਲਾਹੀ ਸੋਹਲ ਆਪਣੀ ਗਾਇਕੀ ਰਾਹੀਂ ਪੰਜਾਬੀ ਸੱਭਿਆਚਾਰ ਨੂੰ ਕੀਤਾ ਰੂਪਮਾਨ  ...

ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ

ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ ਬਟਾਲਾ, 9 ਅਗਸਤ   ਭਾਰਤ ਦੀ ਮਾਣਯੋਗ ਸੁਪਰੀਮ ਕੋਰਟ, 21, 22 ਅਤੇ 23 ਅਗਸਤ 2026 ਨੂੰ ਵਿਸ਼ੇਸ਼ ਲੋਕ ਅਦਾਲਤ ਲਗਾ ਰਹੀ ਹੈ, ਜਿਸਦਾ ਉਦੇਸ਼ ਅਦਾਲਤ ਦੇ ਸਾਹਮਣੇ ਕਾਫ਼ੀ ਸਮੇਂ ਤੋਂ ਲੰਬਿਤ ਪਏ ਮਾਮਲਿਆਂ ਦੇ ਸੁਹਿਰਦ...

ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਖਵਾਈ ਜਾਵੇਗੀ ਅਲਬੈਂਡਾਜੋਲ ਦੀ ਗੋਲੀ : ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ

•             ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਸਿੱਖਿਆ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਾਂਝੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ ਮੁਹਿੰਮ •             ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਦਵਾਈ ਬਿਲਕੁਲ ਮੁਫ਼ਤ ਮਿਲੇਗੀ ਸ੍ਰੀ ਮੁਕਤਸਰ ਸਾਹਿਬ,  9 ਅਗਸਤ 2026: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨੈਸ਼ਨਲ ਡੀਵਰਮਿੰਗ ਡੇ ਯਾਨੀ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਿਤੀ 10 ਅਗਸਤ 2026 ਨੂੰ ਵੱਡੇ ਪੱਧਰ ‘ਤੇ ਮਨਾਇਆ...

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.