ਚੰਡੀਗੜ੍ਹ
10 ਜੁਲਾਈ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਚੰਡੀਗੜ੍ਹ ਦੇ ਸੈਕਟਰ-34 ਪ੍ਰਦਰਸ਼ਨੀ ਗਰਾਊਂਡ ਵਿੱਚ ਮਹਾਂਪੜਾਅ ਅਤੇ ਵਿਸ਼ਾਲ ਕਿਸਾਨ ਰੈਲੀ ਹੋ ਰਹੀ ਹੈ। ਇਸ ਨੂੰ ਦੇਖਦੇ ਹੋਏ ਟ੍ਰੈਫਿਕ ਪੁਲਿਸ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ।ਰੈਲੀ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹਜ਼ਾਰਾਂ ਕਿਸਾਨ ਸ਼ਾਮਲ ਹੋਣਗੇ। ਵੱਡੀ ਗਿਣਤੀ ਵਿੱਚ ਵਾਹਨਾਂ ਦੀ ਆਵਾਜਾਈ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਦੁਪਹਿਰ 12:30 ਤੋਂ 2 ਵਜੇ ਤੱਕ ਕਈ ਮੁੱਖ ਸੜਕਾਂ ‘ਤੇ ਟ੍ਰੈਫਿਕ ਰੂਟ ਵਿੱਚ ਤਬਦੀਲੀਆਂ ਕੀਤੀਆਂ ਜਾਣਗੀਆਂ।ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪ੍ਰਸਤਾਵਿਤ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਖੇਤੀਬਾੜੀ ਅਤੇ ਡੇਅਰੀ ਖੇਤਰ ਲਈ ਨੁਕਸਾਨਦਾਇਕ ਹੋ ਸਕਦਾ ਹੈ। ਉੱਥੇ ਹੀ ਟ੍ਰੈਫਿਕ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਾਮ ਤੋਂ ਬਚਣ ਲਈ ਬਦਲਵੇਂ ਰੂਟਾਂ ਦੀ ਵਰਤੋਂ ਕਰਨ ਅਤੇ ਆਪਣੀ ਯਾਤਰਾ ਪਹਿਲਾਂ ਤੋਂ ਯੋਜਨਾਬੱਧ ਕਰਨ।