ਜਲੰਧਰ ਦੇ ਜੀਟੀਬੀ ਨਗਰ ਗੁਰਦੁਆਰਾ ਸਾਹਿਬ ਵਿੱਚ ਦਿਲਜੀਤ ਦੋਸਾਂਝ ਦੀ ਫ਼ਿਲਮ ‘ਪੰਜਾਬ 95’ ਦੀ ਵਿਸ਼ੇਸ਼ ਸਕ੍ਰੀਨਿੰਗ ਕੀਤੀ ਗਈ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਫ਼ਿਲਮ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਇਹ ਉਪਰਾਲਾ ਕੀਤਾ ਗਿਆ ਹੈ।ਜਲੰਧਰ ਦੇ ਜੀਟੀਬੀ ਨਗਰ ਗੁਰਦੁਆਰਾ ਸਾਹਿਬ ਵਿੱਚ ਵੱਡੀ ਸਕ੍ਰੀਨ ‘ਤੇ ਫ਼ਿਲਮ ‘ਪੰਜਾਬ 95’ ਦਿਖਾਈ ਗਈ। ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਨਵੀਂ ਪੀੜ੍ਹੀ ਨੂੰ ਪੰਜਾਬ ਦੇ ਇਤਿਹਾਸ ਅਤੇ ਉਸ ਦੌਰ ਦੇ ਘਟਨਾਕ੍ਰਮ ਨਾਲ ਜਾਣੂ ਕਰਵਾਉਣ ਦੇ ਮਕਸਦ ਨਾਲ ਇਹ ਸਕ੍ਰੀਨਿੰਗ ਕੀਤੀ ਗਈ ਹੈ।ਕਮੇਟੀ ਮੈਂਬਰਾਂ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਮਨੁੱਖੀ ਅਧਿਕਾਰਾਂ ਲਈ ਅਹਿਮ ਲੜਾਈ ਲੜੀ ਅਤੇ ਉਨ੍ਹਾਂ ਦੇ ਜੀਵਨ ‘ਤੇ ਆਧਾਰਿਤ ਇਹ ਫ਼ਿਲਮ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਣੀ ਚਾਹੀਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਫ਼ਿਲਮ ਦੇ ਪ੍ਰਦਰਸ਼ਨ ‘ਤੇ ਰੋਕ ਲੱਗਦੀ ਹੈ ਤਾਂ ਵੀ ਗੁਰਦੁਆਰਿਆਂ ਅਤੇ ਹੋਰ ਥਾਵਾਂ ‘ਤੇ ਇਸ ਦੀਆਂ ਸਕ੍ਰੀਨਿੰਗਾਂ ਜਾਰੀ ਰਹਿਣਗੀਆਂ।