Facebook-f Youtube X-twitter

ਅਮਰੀਕੀ ਸਿੱਖ ਚਿਰਾਗ ਵੀਰ ਸਿੰਘ ਸਰਾਓ ਨੇ ਕਰਵਾਈ ਬੱਲੇ-ਬੱਲੇ

14 ਜੁਲਾਈ
ਵਾਸ਼ਿੰਗਟਨ : ਅਮਰੀਕੀ ਸਿੱਖ ਚਿਰਾਗ ਵੀਰ ਸਿੰਘ ਸਰਾਓ ਨੇ ਅਮਰੀਕੀ ਏਅਰ ਫੋਰਸ ਅਕੈਡਮੀ ਵਿੱਚ ਦਾਖਲਾ ਹਾਸਲ ਕਰਕੇ ਇਤਿਹਾਸ ਰਚ ਦਿੱਤਾ। ਉਹ ਇਸ ਮਾਣਯੋਗ ਸੈਨਿਕ ਅਕੈਡਮੀ ਵਿੱਚ ਦਾਖਲਾ ਪ੍ਰਾਪਤ ਕਰਨ ਵਾਲੇ ਪਹਿਲੇ ਕੇਸਧਾਰੀ ਸਿੱਖ ਅਮਰੀਕੀ ਹਨ, ਜਿਨ੍ਹਾਂ ਨੂੰ ਆਪਣੀ ਸਿੱਖ ਧਾਰਮਿਕ ਪਹਿਚਾਣ ਅਤੇ ਪੰਜ ਕਕਾਰਾਂ ਸਮੇਤ ਫੌਜੀ ਸੇਵਾ ਨਿਭਾਉਣ ਦੀ ਅਧਿਕਾਰਤ ਮਨਜ਼ੂਰੀ ਵੀ ਮਿਲੀ ਹੈ।

ਅਮਰੀਕਨ ਸਿੱਖ ਕੌਂਸਲ ਅਨੁਸਾਰ ਚਿਰਾਗ ਵੀਰ ਸਿੰਘ ਨੂੰ 4 ਅਪ੍ਰੈਲ 2026 ਨੂੰ ਅਕੈਡਮੀ ਲਈ ਨਿਯੁਕਤ ਕੀਤਾ ਗਿਆ, ਜਦਕਿ 20 ਜੂਨ ਨੂੰ ਉਨ੍ਹਾਂ ਨੂੰ ਧਾਰਮਿਕ ਛੋਟ ਪ੍ਰਦਾਨ ਕੀਤੀ ਗਈ। ਇਸ ਉਪਰੰਤ 24 ਜੂਨ ਨੂੰ ਉਹ ਅਧਿਕਾਰਤ ਤੌਰ ’ਤੇ ਅਕੈਡਮੀ ਵਿੱਚ ਸ਼ਾਮਲ ਹੋਏ ਅਤੇ ਇਸ ਵੇਲੇ ਛੇ ਹਫ਼ਤਿਆਂ ਦੀ ਸਖ਼ਤ ਮੁੱਢਲੀ ਸੈਨਿਕ ਸਿਖਲਾਈ ਹਾਸਲ ਕਰ ਰਹੇ ਹਨ।

ਚਿਰਾਗ ਵੀਰ ਸਿੰਘ ਦੀ ਪ੍ਰਾਪਤੀ ਇਸ ਲਈ ਵੀ ਵਿਸ਼ੇਸ਼ ਹੈ ਕਿ ਉਨ੍ਹਾਂ ਨੂੰ ਏਅਰ ਫੋਰਸ ROTC ਅਤੇ ਨੇਵਲ ROTC ਦੋਵਾਂ ਵੱਲੋਂ ਪੂਰੀ ਸਕਾਲਰਸ਼ਿਪ ਦੀ ਪੇਸ਼ਕਸ਼ ਮਿਲੀ ਸੀ। ਇਸ ਤੋਂ ਇਲਾਵਾ ਉਨ੍ਹਾਂ ਨੂੰ ਯੂਨੀਵਰਸਿਟੀ ਆਫ਼ ਸਦਰਨ ਕੈਲੀਫ਼ੋਰਨੀਆ ਅਤੇ ਯੂਨੀਵਰਸਿਟੀ ਆਫ਼ ਵਾਸ਼ਿੰਗਟਨ ਵਰਗੀਆਂ ਨਾਮਵਰ ਸੰਸਥਾਵਾਂ ਵਿੱਚ ਵੀ ਦਾਖਲਾ ਮਿਲਿਆ, ਪਰ ਉਨ੍ਹਾਂ ਨੇ ਦੇਸ਼ ਸੇਵਾ ਦੇ ਸੁਪਨੇ ਨੂੰ ਪਹਿਲ ਦਿੰਦਿਆਂ ਏਅਰ ਫੋਰਸ ਅਕੈਡਮੀ ਦੀ ਚੋਣ ਕੀਤੀ।

ਚਿਰਾਗ ਵੀਰ ਸਿੰਘ ਨੇ ਆਪਣੀ ਇਸ ਸਫ਼ਲਤਾ ਦਾ ਸਿਹਰਾ ਆਪਣੇ ਮਾਪਿਆਂ, ਅਧਿਆਪਕਾਂ ਅਤੇ ਅਮਰੀਕਨ ਸਿੱਖ ਕੌਂਸਲ ਨੂੰ ਦਿੱਤਾ। ਉਨ੍ਹਾਂ ਖ਼ਾਸ ਤੌਰ ’ਤੇ ASC ਦੇ ਪ੍ਰਤੀਨਿਧੀ ਅਤੇ USAFA ਦੇ ਮਾਨਦ ਭਰਤੀ ਸਲਾਹਕਾਰ ਕਵਨੀਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਨੌਵੀਂ ਜਮਾਤ ਤੋਂ ਮਿਲੀ ਰਹਿਨੁਮਾਈ ਅਤੇ ਨਿਰੰਤਰ ਹੌਸਲਾ-ਅਫ਼ਜ਼ਾਈ ਨੇ ਉਨ੍ਹਾਂ ਨੂੰ ਇਸ ਮੰਜ਼ਿਲ ਤੱਕ ਪਹੁੰਚਣ ਲਈ ਪ੍ਰੇਰਿਤ ਕੀਤਾ।

ਅਮਰੀਕਨ ਸਿੱਖ ਕੌਂਸਲ ਨੇ ਕਿਹਾ ਕਿ ਚਿਰਾਗ ਵੀਰ ਸਿੰਘ ਦੀ ਇਹ ਪ੍ਰਾਪਤੀ ਸਿਰਫ਼ ਇੱਕ ਵਿਅਕਤੀ ਦੀ ਸਫ਼ਲਤਾ ਨਹੀਂ, ਸਗੋਂ ਪੂਰੇ ਸਿੱਖ ਅਮਰੀਕੀ ਭਾਈਚਾਰੇ ਲਈ ਇਤਿਹਾਸਕ ਮੀਲ ਪੱਥਰ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਚਿਰਾਗ ਵੀਰ ਸਿੰਘ ਇੱਕ ਕਾਬਲ ਏਅਰ ਫੋਰਸ ਅਧਿਕਾਰੀ ਵਜੋਂ ਦੇਸ਼ ਦੀ ਸੇਵਾ ਕਰਦੇ ਹੋਏ ਹੋਰ ਨੌਜਵਾਨਾਂ ਲਈ ਵੀ ਪ੍ਰੇਰਣਾ ਸਰੋਤ ਬਣਨਗੇ

Gursharan Singh

garry6110@gmail.com

Leave a Reply

Your email address will not be published. Required fields are marked *

Trending

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਦਾ ਪਿੰਡ ਕਿੰਗਰਾ ’ਚ ਪ੍ਰਦਰਸ਼ਨ

ਮਲੋਟ/ਸ੍ਰੀ ਮੁਕਤਸਰ ਸਾਹਿਬ, 09 ਅਗਸਤ  : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਮਰਪਿਤ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਇਸੇ ਲੜੀ ਤਹਿਤ ਬੀਤੀ ਸ਼ਾਮ ਜ਼ਿਲ੍ਹੇ ਦੇ ਹਲਕਾ ਮਲੋਟ ਦੇ ਪਿੰਡ ਕਿੰਗਰਾ ਵਿਖੇ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ਦਿਖਾਈ ਗਈ। ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ ਜ਼ਿਲੇ ਵਿੱਚ ਰੋਜਾਨਾਂ...

ਸ੍ਰੀਮਤੀ ਰਾਜਬੀਰ ਕੌਰ ਕਲਸੀ ਵਲੋਂ ਲਗਾਤਾਰ ਚੌਥੀ ਵਾਰ ਬਟਾਲੇ ਦੀਆਂ ਭੈਣਾਂ, ਧੀਆਂ ਤੇ ਮਾਵਾਂ ਨਾਲ ਮਿਲ ਕੇ ਮਨਾਇਆ ਗਿਆ ‘ਤੀਆਂ ਦਾ ਤਿਉਹਾਰ’

‘ਤੀਆਂ ਦਾ ਤਿਉਹਾਰ’ ਪੰਜਾਬੀ ਸੱਭਿਆਚਾਰ, ਲੋਕ ਰੀਤਾਂ ਅਤੇ ਪਰੰਪਰਾਵਾਂ ਦੀ ਜੀਵੰਤ ਤਸਵੀਰ ਪੇਸ਼ ਕਰਦਾ ਹੈ- ਸ੍ਰੀਮਤੀ ਰਾਜਬੀਰ ਕੌਰ ਕਲਸੀ ‘ਤੀਆਂ’ ਦੀਆਂ ਖੁਸ਼ੀਆਂ ਮੌਕੇ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦਾ ਵਿਹੜਾ ਸ਼ਗਨਾਂ ਦੇ ਗੀਤਾਂ ਨਾਲ ਗੂੰਜ ਉੱਠਿਆ ਉੱਘੀ ਗਾਇਕਾਵਾਂ ਬਾਣੀ ਸੰਧੂ, ਚੰਨ ਕੌਰ, ਕੰਚਨ ਸ਼ਰਮਾ ਅਤੇ ਇਲਾਹੀ ਸੋਹਲ ਆਪਣੀ ਗਾਇਕੀ ਰਾਹੀਂ ਪੰਜਾਬੀ ਸੱਭਿਆਚਾਰ ਨੂੰ ਕੀਤਾ ਰੂਪਮਾਨ  ...

ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ

ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ ਬਟਾਲਾ, 9 ਅਗਸਤ   ਭਾਰਤ ਦੀ ਮਾਣਯੋਗ ਸੁਪਰੀਮ ਕੋਰਟ, 21, 22 ਅਤੇ 23 ਅਗਸਤ 2026 ਨੂੰ ਵਿਸ਼ੇਸ਼ ਲੋਕ ਅਦਾਲਤ ਲਗਾ ਰਹੀ ਹੈ, ਜਿਸਦਾ ਉਦੇਸ਼ ਅਦਾਲਤ ਦੇ ਸਾਹਮਣੇ ਕਾਫ਼ੀ ਸਮੇਂ ਤੋਂ ਲੰਬਿਤ ਪਏ ਮਾਮਲਿਆਂ ਦੇ ਸੁਹਿਰਦ...

ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਖਵਾਈ ਜਾਵੇਗੀ ਅਲਬੈਂਡਾਜੋਲ ਦੀ ਗੋਲੀ : ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ

•             ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਸਿੱਖਿਆ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਾਂਝੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ ਮੁਹਿੰਮ •             ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਦਵਾਈ ਬਿਲਕੁਲ ਮੁਫ਼ਤ ਮਿਲੇਗੀ ਸ੍ਰੀ ਮੁਕਤਸਰ ਸਾਹਿਬ,  9 ਅਗਸਤ 2026: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨੈਸ਼ਨਲ ਡੀਵਰਮਿੰਗ ਡੇ ਯਾਨੀ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਿਤੀ 10 ਅਗਸਤ 2026 ਨੂੰ ਵੱਡੇ ਪੱਧਰ ‘ਤੇ ਮਨਾਇਆ...

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.