Facebook-f Youtube X-twitter

ਹੈਲਪਲਾਈਨ-14567 ਬਜ਼ੁਰਗਾਂ ਲਈ ਸਹਾਇਤਾ, ਸੁਰੱਖਿਆ ਅਤੇ ਮਾਰਗਦਰਸ਼ਨ ਦਾ ਭਰੋਸੇਮੰਦ ਮਾਧਿਅਮ: ਡਿਪਟੀ ਕਮਿਸ਼ਨਰ

ਹੈਲਪਲਾਈਨ-14567 ਬਜ਼ੁਰਗਾਂ ਲਈ ਸਹਾਇਤਾ, ਸੁਰੱਖਿਆ ਅਤੇ ਮਾਰਗਦਰਸ਼ਨ ਦਾ ਭਰੋਸੇਮੰਦ ਮਾਧਿਅਮ: ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 15 ਜੁਲਾਈ

ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਬਜ਼ੁਰਗਾਂ ਦੀ ਸਹਾਇਤਾ, ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਐਲਡਰਲਾਈਨ-14567 ਹੈਲਪਲਾਈਨ ਚਲਾਈ ਜਾ ਰਹੀ ਹੈ। ਇਸ ਟੋਲ-ਫਰੀ ਨੰਬਰ ‘ਤੇ ਸੰਪਰਕ ਕਰਕੇ ਕੋਈ ਵੀ ਬਜ਼ੁਰਗ ਵਿਅਕਤੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ, ਪੈਨਸ਼ਨ, ਸਿਹਤ ਸੇਵਾਵਾਂ, ਬਿਰਧ ਆਸ਼ਰਮਾਂ ਅਤੇ ਹੋਰ ਉਪਲਬਧ ਸਹੂਲਤਾਂ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਬਜ਼ੁਰਗ ਨੂੰ ਅਣਗਹਿਲੀ, ਦੁਰਵਿਵਹਾਰ, ਧੋਖਾਧੜੀ, ਪਰਿਵਾਰਕ ਵਿਵਾਦ ਜਾਂ ਕਿਸੇ ਹੋਰ ਕਿਸਮ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੋਵੇ ਤਾਂ ਉਹ ਵੀ ਐਲਡਰਲਾਈਨ-14567 ‘ਤੇ ਸੰਪਰਕ ਕਰਕੇ ਲੋੜੀਂਦੀ ਸਲਾਹ, ਮਾਰਗਦਰਸ਼ਨ ਅਤੇ ਸਹਾਇਤਾ ਹਾਸਲ ਕਰ ਸਕਦਾ ਹੈ। ਹੈਲਪਲਾਈਨ ਰਾਹੀਂ ਸਬੰਧਤ ਵਿਭਾਗਾਂ ਅਤੇ ਏਜੰਸੀਆਂ ਨਾਲ ਤਾਲਮੇਲ ਕਰਕੇ ਬਜ਼ੁਰਗਾਂ ਨੂੰ ਸਮੇਂ ਸਿਰ ਮਦਦ ਮੁਹੱਈਆ ਕਰਵਾਈ ਜਾਂਦੀ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਬਜ਼ੁਰਗਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅਪੀਲ ਕੀਤੀ ਕਿ ਲੋੜ ਪੈਣ ‘ਤੇ ਐਲਡਰਲਾਈਨ-14567 ਦੀ ਵੱਧ ਤੋਂ ਵੱਧ ਵਰਤੋਂ ਕਰਨ ਤਾਂ ਜੋ ਹਰ ਬਜ਼ੁਰਗ ਨੂੰ ਸਮੇਂ ਸਿਰ ਸਹਾਇਤਾ, ਸੁਰੱਖਿਆ ਅਤੇ ਸਹੀ ਮਾਰਗਦਰਸ਼ਨ ਮਿਲ ਸਕੇ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਧਨ ਹਨ ਅਤੇ ਉਨ੍ਹਾਂ ਦਾ ਸਤਿਕਾਰ, ਸੁਰੱਖਿਆ ਅਤੇ ਭਲਾਈ ਯਕੀਨੀ ਬਣਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ ਟ੍ਰੇਨਿੰਗ ਸਫ਼ਲਤਾਪੂਰਵਕ ਮੁਕੰਮਲ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ 3 ਦਿਨਾਂ ਟ੍ਰੇਨਿੰਗ ਵਰਕਸ਼ਾਪ ਅੱਜ ਸਫ਼ਲਤਾਪੂਰਵਕ ਮੁਕੰਮਲ ਹੋ ਗਈ ਹੈ। ਇਹ ਸਿਖਲਾਈ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਦਫ਼ਤਰ ਨਗਰ ਨਿਗਮ...

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕਤਾ ਲਈ 3 ਵੈਨਾਂ ਰਵਾਨਾ ਕੀਤੀਆਂ

-ਕਿਸਾਨ ਵਾਤਾਵਰਣ ਤੇ ਆਪਣੀ ਜਮੀਨ ਦੀ ਸੰਭਾਲ ਲਈ ਖੇਤਾਂ ‘ਚ ਕਦੇ ਵੀ ਅੱਗ ਨਾ ਲਗਾਉਣ ਪ੍ਰਣ ਕਰਨ-ਡਾ. ਹਿਮਾਂਸ਼ੂ ਅਗਰਵਾਲ -ਅਗਲੇ 40 ਦਿਨਾਂ ਲਈ 934 ਪਿੰਡਾਂ ‘ਚ ਲੋਕਾਂ ਨੂੰ ਝੋਨੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕਰਨਗੀਆਂ ਖੇਤੀਬਾੜੀ ਵਿਭਾਗ ਦੀਆਂ ਵੈਨਾਂ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ...

ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਆਗਾਮੀ ਖਰੀਦ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ...

ਜਿ਼ਲ੍ਹਾ ਪੱਧਰੀ ਪੈਨਸ਼ਨ ਅਦਾਲਤ ਆਯੋਜਿਤ

ਸ੍ਰੀ ਮੁਕਤਸਰ ਸਾਹਿਬ:- ਮਹਾਂ ਲੇਖਾਕਾਰ (ਲੇਖਾ ਤੇ ਹੱਕਦਾਰੀ ) ਪੰਜਾਬ ਅਤੇ ਯੂ.ਟੀ. ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ  ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਪੈਨਸ਼ਨ ਅਦਾਲਤ ਦੌਰਾਨ ਪੈਨਸ਼ਨਰਾਂ ਵੱਲੋਂ ਕੁੱਲ 36 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਹਨਾਂ ਦਾ ਏ.ਜੀ. ਦਫਤਰ ਦੀ ਟੀਮ ਵਲੋਂ 33 ਸਿ਼ਕਾਇਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਅਤੇ 3...

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਗਿੱਦੜਬਾਹਾ ਵਿਖੇ ਲਗਾਇਆ ਕੈਂਪ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ:- ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਗਿੱਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਲਗਭਗ 120 ਸੂਝਵਾਨ ਕਿਸਾਨ ਵੀਰਾਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.