Facebook-f Youtube X-twitter

ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਐਸ.ਸੀ. ਵਿਦਿਆਰਥੀ ਐਨ.ਐਸ.ਪੀ. ਪੋਰਟਲ ’ਤੇ ਕਰਨ ਅਪਲਾਈ: ਡਿਪਟੀ ਕਮਿਸ਼ਨਰ

ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਐਸ.ਸੀ. ਵਿਦਿਆਰਥੀ ਐਨ.ਐਸ.ਪੀ. ਪੋਰਟਲ ’ਤੇ ਕਰਨ ਅਪਲਾਈ: ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 15 ਜੁਲਾਈ:

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਸੂਬੇ ਦੇ ਅਨੁਸੂਚਿਤ ਜਾਤੀ (SC) ਦੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਅਤੇ ਉੱਚ ਵਿੱਦਿਆ ਨੂੰ ਯਕੀਨੀ ਬਣਾਉਣ ਲਈ ਇੱਕ ਅਹਿਮ ਕਦਮ ਚੁੱਕਿਆ ਗਿਆ ਹੈ, ਇਸ ਸਬੰਧੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਸਾਲ 2026-27 ਤੋਂ ਨੈਸ਼ਨਲ ਸਕਾਲਰਸ਼ਿਪ ਪੋਰਟਲ (ਐਨ.ਐਸ.ਪੀ.) ਪੋਰਟਲ ਰਾਹੀਂ ਲਾਗੂ ਕੀਤੀ ਜਾ ਰਹੀ ਹੈ। ਇਸ ਸਕੀਮ ਤਹਿਤ ਸਾਲ 2026-27 ਦੇ ਵਿਦਿਆਰਥੀਆਂ ਵੱਲੋਂ ਅਪਲਾਈ ਕਰਨ ਲਈ ਐਨ.ਐਸ.ਪੀ. ਪੋਰਟਲ 01 ਜੁਲਾਈ 2026 ਤੋਂ ਖੋਲ੍ਹਿਆ ਗਿਆ ਹੈ ਅਤੇ ਜਿਸ ਸਬੰਧੀ ਵਿਦਿਆਰਥੀਆਂ, ਸੰਸਥਾਵਾਂ ਅਤੇ ਡੀ.ਐਨ.ਓ. ਤੋਂ ਵੈਰੀਫਾਈ ਕਰਨ ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ।

ਸ਼ਡਿਊਲ ਅਨੁਸਾਰ ਪੋਰਟਲ ਉੱਪਰ ਸਕੀਮ ਖੁੱਲ੍ਹਣ ਦੀ ਮਿਤੀ 01 ਜੁਲਾਈ 2026, ਵਿਦਿਆਰਥੀਆਂ ਦੇ ਅਪਲਾਈ ਕਰਨ ਦੀ ਆਖਰੀ ਮਿਤੀ 15 ਨਵੰਬਰ, 2026, ਨੁਕਸਦਾਰ ਬੇਨਤੀਆਂ (Defective Applications) ਦੀ ਸੁਧਾਈ 30 ਨਵੰਬਰ, 2026,  ਸੰਸਥਾ (Institute) ਪੱਧਰ ’ਤੇ ਪੜਤਾਲ ਦੀ ਆਖਰੀ ਮਿਤੀ 30 ਨਵੰਬਰ, 2026 ਅਤੇ DNO/SNO/MNO ਪੱਧਰ ’ਤੇ ਅੰਤਿਮ ਪੜਤਾਲ 15 ਦਸੰਬਰ, 2026 ਹੈ।

ਉਕਤ ਤੋਂ ਇਲਾਵਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਤਹਿਤ ਭਾਰਤ ਸਰਕਾਰ ਵੱਲੋਂ ਆਪਣੇ ਪੱਤਰ ਰਾਹੀਂ ਇਸ ਸਕੀਮ ਨੂੰ ਮਿਤੀ 30 ਸਤੰਬਰ 2026 ਤੱਕ ਜਾਂ ਇਸ ਸਕੀਮ ਦੀਆਂ ਸੋਧਾਂ ਪ੍ਰਵਾਨ ਹੋਣ ਤੱਕ, ਜੋ ਵੀ ਪਹਿਲਾਂ ਹੋਵੇ, ਤੱਕ ਪਹਿਲਾਂ ਜਾਰੀ ਹਦਾਇਤਾਂ ਅਨੁਸਾਰ ਜਾਰੀ ਰੱਖਣ ਵਿੱਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਜਾਰੀ ਪੱਤਰ ਰਾਹੀਂ ਸਕਾਲਰਸ਼ਿਪ ਸਕੀਮਾਂ ਵਿੱਚ ਡੀ-ਡੁਪਲੀਕੇਸ਼ਨ ਸਬੰਧੀ ਵੱਖ-ਵੱਖ ਸਕੀਮਾਂ ਦਾ ਵਰਗੀਕਰਨ ਸਬੰਧੀ ਅਤੇ ਸਕਾਲਰਸ਼ਿਪ ਸਕੀਮਾਂ ਵਿੱਚ ਸੈਂਟਰਲ ਸੈਕਟਰ ਅਤੇ ਸੈਂਟਰਲੀ ਸਪਾਂਸਰਡ ਸਕੀਮਾਂ ਵਿੱਚ ਡੋਮੋਸਾਈਲ ਸਰਟੀਫਿਕੇਟ ਵਿੱਚ ਛੋਟ ਦੇਣ ਸਬੰਧੀ ਵੀ ਪੱਤਰ ਜਾਰੀ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਸਮੂਹ ਸੰਸਥਾਵਾਂ ਦੇ ਯੋਗ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਖਰੀ ਮਿਤੀ ਤੋਂ ਪਹਿਲਾਂ-ਪਹਿਲਾਂ ਅਪਲਾਈ ਕਰਨ ਦੀ ਅਪੀਲ ਕੀਤੀ ਤਾਂ ਜੋ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰਕੇ ਸੁਨਹਿਰੀ ਭਵਿੱਖ ਦੀ ਸਿਰਜਣਾ ਕਰ ਸਕਣ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ ਟ੍ਰੇਨਿੰਗ ਸਫ਼ਲਤਾਪੂਰਵਕ ਮੁਕੰਮਲ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ 3 ਦਿਨਾਂ ਟ੍ਰੇਨਿੰਗ ਵਰਕਸ਼ਾਪ ਅੱਜ ਸਫ਼ਲਤਾਪੂਰਵਕ ਮੁਕੰਮਲ ਹੋ ਗਈ ਹੈ। ਇਹ ਸਿਖਲਾਈ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਦਫ਼ਤਰ ਨਗਰ ਨਿਗਮ...

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕਤਾ ਲਈ 3 ਵੈਨਾਂ ਰਵਾਨਾ ਕੀਤੀਆਂ

-ਕਿਸਾਨ ਵਾਤਾਵਰਣ ਤੇ ਆਪਣੀ ਜਮੀਨ ਦੀ ਸੰਭਾਲ ਲਈ ਖੇਤਾਂ ‘ਚ ਕਦੇ ਵੀ ਅੱਗ ਨਾ ਲਗਾਉਣ ਪ੍ਰਣ ਕਰਨ-ਡਾ. ਹਿਮਾਂਸ਼ੂ ਅਗਰਵਾਲ -ਅਗਲੇ 40 ਦਿਨਾਂ ਲਈ 934 ਪਿੰਡਾਂ ‘ਚ ਲੋਕਾਂ ਨੂੰ ਝੋਨੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕਰਨਗੀਆਂ ਖੇਤੀਬਾੜੀ ਵਿਭਾਗ ਦੀਆਂ ਵੈਨਾਂ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ...

ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਆਗਾਮੀ ਖਰੀਦ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ...

ਜਿ਼ਲ੍ਹਾ ਪੱਧਰੀ ਪੈਨਸ਼ਨ ਅਦਾਲਤ ਆਯੋਜਿਤ

ਸ੍ਰੀ ਮੁਕਤਸਰ ਸਾਹਿਬ:- ਮਹਾਂ ਲੇਖਾਕਾਰ (ਲੇਖਾ ਤੇ ਹੱਕਦਾਰੀ ) ਪੰਜਾਬ ਅਤੇ ਯੂ.ਟੀ. ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ  ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਪੈਨਸ਼ਨ ਅਦਾਲਤ ਦੌਰਾਨ ਪੈਨਸ਼ਨਰਾਂ ਵੱਲੋਂ ਕੁੱਲ 36 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਹਨਾਂ ਦਾ ਏ.ਜੀ. ਦਫਤਰ ਦੀ ਟੀਮ ਵਲੋਂ 33 ਸਿ਼ਕਾਇਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਅਤੇ 3...

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਗਿੱਦੜਬਾਹਾ ਵਿਖੇ ਲਗਾਇਆ ਕੈਂਪ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ:- ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਗਿੱਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਲਗਭਗ 120 ਸੂਝਵਾਨ ਕਿਸਾਨ ਵੀਰਾਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.