Facebook-f Youtube X-twitter

ਡਿਪਟੀ ਕਮਿਸ਼ਨਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਐਨ.ਸੀ.ਓ.ਆਰ.ਡੀ. ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ

ਨਸ਼ਾ ਪੀੜਤਾਂ ਦੇ ਮੁੜ ਵਸੇਬੇ ਲਈ ਯਤਨ ਹੋਰ ਤੇਜ਼ ਕਰਨ ਦੇ ਨਿਰਦੇਸ਼

ਓਟ ਕਲੀਨਿਕਾਂ ਦੀ ਕਾਰਗੁਜ਼ਾਰੀ ਦੀ ਲਗਾਤਾਰ ਸਮੀਖਿਆ ਲਈ ਐਸ ਡੀ ਐਮਜ ਨੂੰ ਨਿਰਦੇਸ਼

ਸਕੂਲਾਂ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਲਈ ਸੈਮੀਨਾਰ ਤੇ ਹੋਰ ਗਤੀਵਿਧੀਆਂ ਕਰਵਾਉਣ ਲਈ ਕਿਹਾ

ਮੋਗਾ, 20 ਜੁਲਾਈ,
ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਆਰ.ਡੀ.) ਅਧੀਨ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ। ਇਸ ਮੀਟਿੰਗ ਵਿੱਚ ਉਹਨਾਂ ਨਾਲ ਪੁਲਿਸ ਵਿਭਾਗ, ਐਸ.ਡੀ.ਐਮਜ, ਸਿਹਤ ਵਿਭਾਗ, ਸਿੱਖਿਆ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਨੁਮਾਇੰਦੇ ਹਾਜਰ ਸਨ।

ਡਿਪਟੀ ਕਮਿਸ਼ਨਰ ਸ਼੍ਰੀ ਸਾਗਰ  ਸੇਤੀਆ ਨੇ ਸਿੱਖਿਆ ਵਿਭਾਗ ਨੂੰ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਕੂਲਾਂ/ਕਾਲਜਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਸਟੇਜ ਨਾਟਕ, ਸਕਿੱਟ ਜਾਂ ਹੋਰ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਤੋਂ ਬਾਅਦ ਬਲਾਕ ਪੱਧਰ ਤੇ ਫਿਰ ਜਿਲ੍ਹਾ ਪੱਧਰ ‘ਤੇ ਮੁਕਾਬਲਿਆਂ ਤੋਂ ਬਾਅਦ ਜੇਤੂਆਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਨਮਾਨਿਤ ਕੀਤਾ ਜਾਵੇਗਾ ਤਾਂ ਜੋ ਨਸ਼ਾ ਵਿਰੋਧੀ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਹੋਰ ਅਸਰਦਾਰ ਢੰਗ ਨਾਲ ਚਲਾਇਆ ਜਾ ਸਕੇ।


 ਉਨ੍ਹਾਂ ਸਿਹਤ ਵਿਭਾਗ ਨੂੰ ਆਦੇਸ਼ ਦਿੱਤੇ ਕਿ ਨਸ਼ਿਆਂ ਦੇ ਹੌਟਸਪੌਟਸ ਵਿੱਚ ਮੈਡੀਕਲ ਕੈਂਪ ਲਗਾਏ ਜਾਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪ੍ਰਚਾਰ ਕਰਨ ਤੋਂ ਇਲਾਵਾ ਓਟ ਕਲੀਨਿਕਾਂ, ਮੁੜ ਵਸੇਬਾ ਕੇਂਦਰਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਜਨਤਕ ਲਾਮਬੰਦੀ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਜੋ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਵਿੱਚ ਸਹਾਈ ਸਿੱਧ ਹੋ ਸਕਦਾ ਹੈ।  ਪੁਲਿਸ ਵਿਭਾਗ ਦੇ ਨੁਮਾਇੰਦੇ ਨੇ ਕਿਹਾ ਕਿ ਨੌਜਵਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਨਸ਼ਿਆਂ ਦੀ ਅਲਾਮਤ ਨੂੰ ਛੱਡਣ ਲਈ ਹਰ ਪਹਿਲ ਕਦਮੀ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਹੋਵੇ ਤਾਂ ਸੰਬੰਧਤ ਐੱਸ.ਐੱਚ.ਓ ਨੂੰ ਦੱਸਿਆ ਜਾਵੇ ਹਰੇਕ ਦਾ ਪੂਰਾ ਧਿਆਨ ਰੱਖਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਖੇਡ ਟੂਰਨਾਮੈਂਟ ਕਰਵਾਉਣ ਸਬੰਧੀ ਮਨਜ਼ੂਰੀ ਦੇਣ ਵੇਲੇ ਐਸ ਡੀ ਐਮਜ ਇਹ ਯਕੀਨੀ ਬਣਾਉਣ ਕਿ ਮਨਜ਼ੂਰੀ ਦੇ ਨਾਲ ਇਹ ਸ਼ਰਤ ਜਰੂਰ ਲਗਾਈ ਜਾਵੇ ਕਿ ਟੂਰਨਾਮੈਂਟ ਵੇਲੇ ਖਿਡਾਰੀਆਂ ਵੱਲੋਂ ਕਿਸੇ ਵੀ ਤਰ੍ਹਾਂ ਦੇ ਨਸ਼ੇ ਦੀ ਵਰਤੋਂ ਨਾ ਕੀਤੀ ਜਾਵੇ ਜਿਸਨੂੰ ਟੂਰਨਾਮੈਂਟ ਦੀ ਪ੍ਰਬੰਧਕ ਕਮੇਟੀ ਯਕੀਨੀ ਬਣਾਵੇਗੀ । ਉਹਨਾਂ ਸਮੂਹ ਐਸ.ਡੀ.ਐਮਜ, ਡੀ.ਐਸ.ਪੀਜ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹਾ ਮੋਗਾ ਵਿੱਚ ਚੱਲਦੇ ਓਟ ਕਲੀਨਿਕ, ਨਿੱਜੀ ਨਸ਼ਾ ਛੁਡਾਊ ਕੇਂਦਰਾਂ, ਮੁੜ ਵਸੇਬਾ ਕੇਂਦਰਾਂ ਆਦਿ ਦੀ ਰੈਗੂਲਰ ਚੈਕਿੰਗ ਕਰਨ। ਇਸੇ ਤਰ੍ਹਾਂ ਡਰੱਗ ਇੰਸਪੈਕਟਰ ਨੂੰ ਹਦਾਇਤ ਕੀਤੀ ਗਈ ਕਿ ਇਹ ਯਕੀਨੀ ਬਣਾਇਆ ਜਾਵੇ।   

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਬੰਧਤ ਵਿਭਾਗ ਇਸ ਗੱਲ ਨੂੰ ਯਕੀਨੀ ਬਣਾਵੇ ਕਿ ਬੱਚਿਆਂ ਨੂੰ ਸਟਿੰਗ ਨਾ ਵੇਚੀ ਜਾਵੇ ਅਤੇ ਇਹਨਾਂ ਪੀਣ ਵਾਲੇ ਪਦਾਰਥਾਂ ਦੀ ਕਾਊਂਟਰ ਵਿਕਰੀ ਦੀ ਜਾਂਚ ਕੀਤੀ ਜਾਵੇ।  ਸਪਲਾਈ ਚੇਨ ਦਾ ਅਧਿਐਨ ਡੀਐਚਓ ਦੁਆਰਾ ਕੀਤਾ ਜਾਵੇ ਅਤੇ ਇਸਦੀ ਵਿਸਥਾਰਤ ਰਿਪੋਰਟ ਵੀ ਭੇਜਣ ਦੇ ਆਦੇਸ਼ ਜਾਰੀ ਕੀਤੇ। 

            ਕੈਪਸ਼ਨ-ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨਸ਼ਿਆਂ ਦੀ ਰੋਕਥਾਮ ਲਈ ਐਨ.ਸੀ.ਓ.ਆਰ.ਡੀ. ਅਧੀਨ ਬਣੀ ਜਿਲ੍ਹਾ ਪੱਧਰੀ ਕਮੇਟੀ ਦੀ ਸਮੀਖਿਆ ਮੀਟਿੰਗ ਦੌਰਾਨ

Gursharan Singh

garry6110@gmail.com

Leave a Reply

Your email address will not be published. Required fields are marked *

Trending

ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ ਟ੍ਰੇਨਿੰਗ ਸਫ਼ਲਤਾਪੂਰਵਕ ਮੁਕੰਮਲ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ 3 ਦਿਨਾਂ ਟ੍ਰੇਨਿੰਗ ਵਰਕਸ਼ਾਪ ਅੱਜ ਸਫ਼ਲਤਾਪੂਰਵਕ ਮੁਕੰਮਲ ਹੋ ਗਈ ਹੈ। ਇਹ ਸਿਖਲਾਈ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਦਫ਼ਤਰ ਨਗਰ ਨਿਗਮ...

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕਤਾ ਲਈ 3 ਵੈਨਾਂ ਰਵਾਨਾ ਕੀਤੀਆਂ

-ਕਿਸਾਨ ਵਾਤਾਵਰਣ ਤੇ ਆਪਣੀ ਜਮੀਨ ਦੀ ਸੰਭਾਲ ਲਈ ਖੇਤਾਂ ‘ਚ ਕਦੇ ਵੀ ਅੱਗ ਨਾ ਲਗਾਉਣ ਪ੍ਰਣ ਕਰਨ-ਡਾ. ਹਿਮਾਂਸ਼ੂ ਅਗਰਵਾਲ -ਅਗਲੇ 40 ਦਿਨਾਂ ਲਈ 934 ਪਿੰਡਾਂ ‘ਚ ਲੋਕਾਂ ਨੂੰ ਝੋਨੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕਰਨਗੀਆਂ ਖੇਤੀਬਾੜੀ ਵਿਭਾਗ ਦੀਆਂ ਵੈਨਾਂ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ...

ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਆਗਾਮੀ ਖਰੀਦ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ...

ਜਿ਼ਲ੍ਹਾ ਪੱਧਰੀ ਪੈਨਸ਼ਨ ਅਦਾਲਤ ਆਯੋਜਿਤ

ਸ੍ਰੀ ਮੁਕਤਸਰ ਸਾਹਿਬ:- ਮਹਾਂ ਲੇਖਾਕਾਰ (ਲੇਖਾ ਤੇ ਹੱਕਦਾਰੀ ) ਪੰਜਾਬ ਅਤੇ ਯੂ.ਟੀ. ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ  ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਪੈਨਸ਼ਨ ਅਦਾਲਤ ਦੌਰਾਨ ਪੈਨਸ਼ਨਰਾਂ ਵੱਲੋਂ ਕੁੱਲ 36 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਹਨਾਂ ਦਾ ਏ.ਜੀ. ਦਫਤਰ ਦੀ ਟੀਮ ਵਲੋਂ 33 ਸਿ਼ਕਾਇਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਅਤੇ 3...

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਗਿੱਦੜਬਾਹਾ ਵਿਖੇ ਲਗਾਇਆ ਕੈਂਪ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ:- ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਗਿੱਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਲਗਭਗ 120 ਸੂਝਵਾਨ ਕਿਸਾਨ ਵੀਰਾਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.