Facebook-f Youtube X-twitter

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਔਰਤਾਂ ਹਰ ਮਹੀਨੇ ਕਰ ਰਹੀਆਂ ਨੇ ਲਗਭਗ 1.20 ਕਰੋੜ ਮੁਫ਼ਤ ਬੱਸ ਸਫ਼ਰ

ਮੁਫ਼ਤ ਸਫ਼ਰ ਸਹੂਲਤ ਨੇ ਆਰਥਿਕ ਬੋਝ ਘਟਾਇਆ; ਰੁਜ਼ਗਾਰ, ਸਿੱਖਿਆ ਅਤੇ ਜ਼ਰੂਰੀ ਸੇਵਾਵਾਂ ਤੱਕ ਪਹੁੰਚ ਕੀਤੀ ਆਸਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਔਰਤਾਂ ਦੀ ਸੁਰੱਖਿਆ, ਗਤੀਸ਼ੀਲਤਾ ਅਤੇ ਸਸ਼ਕਤੀਕਰਨ ਲਈ ਵਚਨਬੱਧਤਾ ਦੁਹਰਾਈ

ਚੰਡੀਗੜ੍ਹ, 20 ਜੁਲਾਈ:

ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਕਲਿਆਣ ਅਤੇ ਸਰਬਪੱਖੀ ਵਿਕਾਸ ਲਈ ਦੁਹਰਾਈ ਗਈ ਦ੍ਰਿੜ ਵਚਨਬੱਧਤਾ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਸੂਬਾ ਸਰਕਾਰ ਔਰਤਾਂ ਨੂੰ ਆਤਮ-ਨਿਰਭਰ ਬਣਾਉਣ, ਉਨ੍ਹਾਂ ਦੀ ਆਰਥਿਕ ਸੁਤੰਤਰਤਾ ਨੂੰ ਮਜ਼ਬੂਤ ਕਰਨ ਅਤੇ ਤਰੱਕੀ ਦੇ ਬਰਾਬਰ ਮੌਕੇ ਯਕੀਨੀ ਬਣਾਉਣ ਲਈ ਕਈ ਇਨਕਲਾਬੀ ਕਦਮ ਚੁੱਕ ਰਹੀ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਸਹੂਲਤ ਦੇਣ ਲਈ 298 ਕਰੋੜ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਔਰਤਾਂ ਹਰ ਮਹੀਨੇ ਲਗਭਗ 1.20 ਕਰੋੜ ਮੁਫ਼ਤ ਬੱਸ ਯਾਤਰਾਵਾਂ ਦਾ ਲਾਭ ਉਠਾ ਰਹੀਆਂ ਹਨ, ਜੋ ਇਸ ਪ੍ਰਮੁੱਖ ਭਲਾਈ ਸਕੀਮ ਦੀ ਵੱਡੀ ਸਫ਼ਲਤਾ ਅਤੇ ਹਰਮਨਪਿਆਰਤਾ ਨੂੰ ਦਰਸਾਉਂਦਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਨੇ ਔਰਤਾਂ ‘ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾਇਆ ਹੈ ਅਤੇ ਰੁਜ਼ਗਾਰ, ਸਿੱਖਿਆ, ਸਿਹਤ ਸੇਵਾਵਾਂ ਅਤੇ ਹੋਰ ਜ਼ਰੂਰੀ ਕੰਮਾਂ ਲਈ ਸਫ਼ਰ ਕਰਨ ਵਾਲੀਆਂ ਲੱਖਾਂ ਮਹਿਲਾ ਮੁਸਾਫ਼ਰਾਂ ਲਈ ਇੱਕ ਵੱਡਾ ਸਹਾਰਾ ਬਣੀ ਹੈ। ਉਨ੍ਹਾਂ ਕਿਹਾ ਕਿ ਸਫ਼ਰ ਨੂੰ ਸਸਤਾ ਅਤੇ ਸੁਖਾਲਾ ਬਣਾ ਕੇ ਇਸ ਉਪਰਾਲੇ ਨੇ ਔਰਤਾਂ ਵਿੱਚ ਵਧੇਰੇ ਆਤਮ-ਵਿਸ਼ਵਾਸ ਪੈਦਾ ਕੀਤਾ ਹੈ, ਜਿਸ ਨਾਲ ਉਹ ਨਵੇਂ ਰੁਜ਼ਗਾਰ ਦੇ ਮੌਕੇ ਤਲਾਸ਼ਣ ਅਤੇ ਪੰਜਾਬ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੇ ਯੋਗ ਹੋਈਆਂ ਹਨ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਇਹ ਮੁਫ਼ਤ ਸਫ਼ਰ ਸਹੂਲਤ ਸਰਕਾਰੀ ਬੱਸਾਂ ਵਿੱਚ ਉਪਲਬਧ ਹੈ, ਜੋ ਸੂਬੇ ਭਰ ਵਿੱਚ ਔਰਤਾਂ ਨੂੰ ਸੁਰੱਖਿਅਤ, ਭਰੋਸੇਮੰਦ ਅਤੇ ਸੁਵਿਧਾਜਨਕ ਜਨਤਕ ਟ੍ਰਾਂਸਪੋਰਟ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਔਰਤਾਂ ਦੀ ਗਤੀਸ਼ੀਲਤਾ (mobility), ਸੁਤੰਤਰਤਾ ਅਤੇ ਆਰਥਿਕ ਭਾਗੀਦਾਰੀ ਨੂੰ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਈ ਹੈ।

ਮੰਤਰੀ ਨੇ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਇੱਕ ਅਜਿਹਾ ‘ਰੰਗਲਾ ਪੰਜਾਬ’ ਸਿਰਜਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ ਜਿੱਥੇ ਹਰ ਔਰਤ ਸੁਰੱਖਿਅਤ ਸਫ਼ਰ ਕਰ ਸਕੇ, ਸਨਮਾਨਜਨਕ ਜੀਵਨ ਬਤੀਤ ਕਰ ਸਕੇ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕੇ। ਉਨ੍ਹਾਂ ਜੋੜਿਆ ਕਿ ਪੰਜਾਬ ਸਰਕਾਰ ਔਰਤਾਂ ਨੂੰ ਸ਼ਕਤੀਸ਼ਾਲੀ ਬਣਾਉਣ ਅਤੇ ਵਿਕਾਸ ਦੇ ਲਾਭ ਸੂਬੇ ਦੇ ਹਰ ਘਰ ਤੱਕ ਪਹੁੰਚਾਉਣ ਲਈ ਅਗਾਂਹਵਧੂ ਅਤੇ ਲੋਕ-ਪੱਖੀ ਫ਼ੈਸਲੇ ਲੈਂਦੀ ਰਹੇਗੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਦਾ ਪਿੰਡ ਕਿੰਗਰਾ ’ਚ ਪ੍ਰਦਰਸ਼ਨ

ਮਲੋਟ/ਸ੍ਰੀ ਮੁਕਤਸਰ ਸਾਹਿਬ, 09 ਅਗਸਤ  : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਮਰਪਿਤ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਇਸੇ ਲੜੀ ਤਹਿਤ ਬੀਤੀ ਸ਼ਾਮ ਜ਼ਿਲ੍ਹੇ ਦੇ ਹਲਕਾ ਮਲੋਟ ਦੇ ਪਿੰਡ ਕਿੰਗਰਾ ਵਿਖੇ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ਦਿਖਾਈ ਗਈ। ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ ਜ਼ਿਲੇ ਵਿੱਚ ਰੋਜਾਨਾਂ...

ਸ੍ਰੀਮਤੀ ਰਾਜਬੀਰ ਕੌਰ ਕਲਸੀ ਵਲੋਂ ਲਗਾਤਾਰ ਚੌਥੀ ਵਾਰ ਬਟਾਲੇ ਦੀਆਂ ਭੈਣਾਂ, ਧੀਆਂ ਤੇ ਮਾਵਾਂ ਨਾਲ ਮਿਲ ਕੇ ਮਨਾਇਆ ਗਿਆ ‘ਤੀਆਂ ਦਾ ਤਿਉਹਾਰ’

‘ਤੀਆਂ ਦਾ ਤਿਉਹਾਰ’ ਪੰਜਾਬੀ ਸੱਭਿਆਚਾਰ, ਲੋਕ ਰੀਤਾਂ ਅਤੇ ਪਰੰਪਰਾਵਾਂ ਦੀ ਜੀਵੰਤ ਤਸਵੀਰ ਪੇਸ਼ ਕਰਦਾ ਹੈ- ਸ੍ਰੀਮਤੀ ਰਾਜਬੀਰ ਕੌਰ ਕਲਸੀ ‘ਤੀਆਂ’ ਦੀਆਂ ਖੁਸ਼ੀਆਂ ਮੌਕੇ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦਾ ਵਿਹੜਾ ਸ਼ਗਨਾਂ ਦੇ ਗੀਤਾਂ ਨਾਲ ਗੂੰਜ ਉੱਠਿਆ ਉੱਘੀ ਗਾਇਕਾਵਾਂ ਬਾਣੀ ਸੰਧੂ, ਚੰਨ ਕੌਰ, ਕੰਚਨ ਸ਼ਰਮਾ ਅਤੇ ਇਲਾਹੀ ਸੋਹਲ ਆਪਣੀ ਗਾਇਕੀ ਰਾਹੀਂ ਪੰਜਾਬੀ ਸੱਭਿਆਚਾਰ ਨੂੰ ਕੀਤਾ ਰੂਪਮਾਨ  ...

ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ

ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ ਬਟਾਲਾ, 9 ਅਗਸਤ   ਭਾਰਤ ਦੀ ਮਾਣਯੋਗ ਸੁਪਰੀਮ ਕੋਰਟ, 21, 22 ਅਤੇ 23 ਅਗਸਤ 2026 ਨੂੰ ਵਿਸ਼ੇਸ਼ ਲੋਕ ਅਦਾਲਤ ਲਗਾ ਰਹੀ ਹੈ, ਜਿਸਦਾ ਉਦੇਸ਼ ਅਦਾਲਤ ਦੇ ਸਾਹਮਣੇ ਕਾਫ਼ੀ ਸਮੇਂ ਤੋਂ ਲੰਬਿਤ ਪਏ ਮਾਮਲਿਆਂ ਦੇ ਸੁਹਿਰਦ...

ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਖਵਾਈ ਜਾਵੇਗੀ ਅਲਬੈਂਡਾਜੋਲ ਦੀ ਗੋਲੀ : ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ

•             ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਸਿੱਖਿਆ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਾਂਝੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ ਮੁਹਿੰਮ •             ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਦਵਾਈ ਬਿਲਕੁਲ ਮੁਫ਼ਤ ਮਿਲੇਗੀ ਸ੍ਰੀ ਮੁਕਤਸਰ ਸਾਹਿਬ,  9 ਅਗਸਤ 2026: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨੈਸ਼ਨਲ ਡੀਵਰਮਿੰਗ ਡੇ ਯਾਨੀ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਿਤੀ 10 ਅਗਸਤ 2026 ਨੂੰ ਵੱਡੇ ਪੱਧਰ ‘ਤੇ ਮਨਾਇਆ...

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.